ਪੰਜਾਬ

Monthly Archives: DECEMBER 2017


ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਪੱਤਣ ਦੀ ਇੱਕ ਹੋਰ ਵਚਿੱਤਰ ਗਾਥਾ
ਅਖੰਡ ਪਾਠ ਨੂੰ ਗੋਦ ਲੈਣ ਦੀ ਨਵੀਂ ਅਨੋਖੀ ਪ੍ਰਥਾ ਸ਼ੁਰੂ
31.12.17 - ਬੀਰ ਦਵਿੰਦਰ ਸਿੰਘ*
ਅਖੰਡ ਪਾਠ ਨੂੰ ਗੋਦ ਲੈਣ ਦੀ ਨਵੀਂ ਅਨੋਖੀ ਪ੍ਰਥਾ ਸ਼ੁਰੂਗੁਰੂ ਘਰ ਦਾ ਇੱਕ ਸ਼ਰਧਾਵਾਨ ਸੇਵਕ ਹੋਣ ਦੇ ਨਾਤੇ ਮੈਂ ਇੱਕ ਹੋਰ ਵਿਡੰਬਣਾ ਤੇ ਗੰਭੀਰ ਮਰਿਆਦਾਹੀਣਤਾ ਦਾ ਮਾਮਲਾ ਸਮੂੰਹ ਸਿੱਖ ਸੰਗਤਾਂ, ਸਿੱਖ ਤਖਤਾਂ ਦੇ ਸਿੰਘ ਸਾਹਿਬਾਨਾਂ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਾਗਦੀ ਜ਼ਮੀਰ ਵਾਲੇ ਮੈਂਬਰ ਸਾਹਿਬਾਨਾਂ ਦੇ ਦ੍ਰਿਸ਼ਟੀ ਗੋਚਰ ਕਰਨਾ ਚਾਹੁੰਦਾ ਹਾਂ ਜੋ ਕਿ ਫਤਿਹਗੜ੍ਹ ਸਾਹਿਬ ਦੇ ਗਿਰਦੋਨਵਾਹ ਦੀਆਂ ਸਿੱਖ ਸੰਗਤਾਂ ਇਹ ਸਵਾਲ ਕਰ ਰਹੀਆਂ ਹਨ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਜਗਤ ਮਾਤਾ, ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਸਿਮ੍ਰਿਤੀ ਵਿੱਚ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ, ਹਰ ਵਰ੍ਹੇ 11 ਪੋਹ ਨੂੰ ਗੁਰਦਵਾਰਾ ਸ੍ਰੀ ਜੋਤੀ ਸਰੂਪ ਵਿਖੇ ਪ੍ਰਕਾਸ਼ ਕਰਵਾਏ ਜਾਂਦੇ ਸਨ ਤੇ ਜਿਸ ਦੇ ਭੋਗ ਮਰਿਆਦਾ ਪੂਰਵਕ 13 ਪੋਹ ਨੂੰ ਪਾਏ ਜਾਂਦੇ ਸਨ, ਗੁਰਦਵਾਰਾ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਮੈਨੇਜਰ ਗੁਰਦਵਾਰਾ ਫਤਿਹਗੜ੍ਹ ਸਾਹਿਬ ਜਸਬੀਰ ਸਿੰਘ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਪ੍ਰਬੰਧਕ ਇਸ ਵਾਰ ਫਤਿਹਗੜ੍ਹ ਸਾਹਿਬ ਦੀ ਸ਼ਹੀਦੀ ਸਿੰਘ ਸਭਾ ਮੌਕੇ ਇਹ ਅਖੰਡ ਪਾਠ ਪ੍ਰਕਾਸ਼ ਕਰਵਾਉਣਾ ਹੀ ਭੁੱਲ ਗਏ ਤੇ ਫੇਰ ਇਸ ਵੱਡੀ ਭੁੱਲ ਦੀ ਖਾਨਾ-ਪੂਰਤੀ ਲਈ ਦਿੱਲੀ ਦੇ ਇੱਕ ਸ਼ਰਧਾਲੂ ਸਿੱਖ ਦਲਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ, ਜਿਸ ਨੇ 23 ਅਪ੍ਰੈਲ 2017 ਨੂੰ ਰਸੀਦ ਨੰਬਰ 13282 ਅਨੁਸਾਰ 25 ਦਸੰਬਰ 2017 ਨੂੰ ਗੁਰਦਵਾਰਾ ਸ੍ਰੀ ਜੋਤੀ ਸਰੂਪ (ਫਤਿਹਗੜ੍ਹ ਸਾਹਿਬ) ਵਿਖੇ ਅਖੰਡ ਪਾਠ ਦਾ ਆਰੰਭ ਕਰਵਾਇਆ ਸੀ, ਜਿਸ ਦੇ ਭੋਗ ਸ੍ਰੀ ਅਖੰਡ ਪਾਠ ਦੀ ਮਰਿਆਦਾ ਅਨੁਸਾਰ 27 ਦਸੰਬਰ 2017 ਨੂੰ ਪਾਏ ਜਾਣੇ ਸਨ, ਇਸ ਅਖੰਡ ਪਾਠ ਨੂੰ ਹੀ ਪ੍ਰਬੰਧਕਾਂ ਨੇ ਆਪਣੀ ਗੋਦ ਲੈ ਕੇ ਅਰਦਾਸ ਕਰ ਦਿੱਤੀ ਤੇ ਸਿੱਖ ਸੰਗਤਾਂ ਦੀਆਂ ਅੱਖੀਂ ਘੱਟਾ ਪਾਉਣ ਤੇ ਗੰਭੀਰ ਮਰਿਆਦਾਹੀਣਤਾ ਦਾ ਇੱਕ ਹੋਰ ਭਾਣਾ ਵਰਤਾ ਦਿੱਤਾ।ਦੁੱਖ ਦੀ ਗੱਲ ਹੈ ਕਿ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ, ਮੈਨੇਜਰ ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਪ੍ਰਬੰਧਕ ਕਰਨੈਲ ਸਿੰਘ ਪੰਜੋਲੀ ਨੂੰ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੱਠੀ-ਚਾਪੀ ਤੇ ਦਰਬਾਰ ਸਾਹਿਬ ਦੇ ਅੰਦਰ ਮੰਗ-ਪੱਤਰ ਦੇਣ ਦੇ ਫ਼ਿਕਰ ਤੋਂ ਹੀ ਵਿਹਲ ਨਹੀਂ ਸੀ, ਫੇਰ ਮਰਿਆਦਾ ਦੀ ਘੋਰ ਅਵੱਗਿਆ ਦਾ ਫਿਕਰ ਕਿਸ ਨੇ ਕਰਨਾ ਸੀ?

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਪੜਤਾਲ ਕਰਨੀ ਬਣਦੀ ਹੈ ਕਿ ਕੀ ਸਥਾਨਕ ਪ੍ਰਬੰਧਕਾਂ ਵੱਲੋਂ ਸ੍ਰੀ ਅਖੰਡ ਪਾਠ ਨੂੰ ਗੋਦ ਲੈਣ ਤੋਂ ਪਹਿਲਾਂ, ਅਜਿਹਾ ਕਰਨ ਲਈ ਸ੍ਰੀ ਅਕਾਲ ਤਖਤ ਜਾਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨਾਲ ਸਲਾਹ ਮਸ਼ਵਰਾ ਕਰਕੇ ਇਹ ਭਾਣਾ ਵਰਤਾਇਆ ਗਿਆ ਹੈ ਜਾਂ ਆਪਹੁਦਰੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੀ ਮਰਿਆਦਤ ਪ੍ਰਕਿਰਿਆ ਨੂੰ ਬਦਲ ਦਿੱਤਾ ਹੈ ਜਿਸ ਵਿੱਚ ਸ੍ਰੀ ਅਖੰਡ ਪਾਠ ਦੇ ਆਰੰਭ ਅਤੇ ਮੱਧ ਦੀ ਅਰਦਾਸ ਕਿਸੇ ਹੋਰ ਵਿਅਕਤੀ ਦੇ ਨਾਮ 'ਤੇ ਕੀਤੀ ਗਈ ਹੈ ਤੇ ਸਮਾਪਤੀ ਦੇ ਭੋਗ ਦੀ ਅਰਦਾਸ ਸਮੇਂ, ਗੁਰਦਵਾਰਾ ਜੋਤੀ ਸਰੂਪ ਦੇ ਪ੍ਰਬੰਧਕਾਂ ਨੇ ਇਸ ਅਖੰਡ ਪਾਠ ਦਾ ਉਤਾਰਾ ਚਲਾਕੀ ਨਾਲ ਆਪਣੇ ਨਾਮ 'ਤੇ ਮੁੰਤਕਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੀ ਮਰਿਆਦਾ ਨੂੰ ਨਾ ਸਿਰਫ਼ ਬਦਲਿਆ ਹੀ ਹੈ ਸਗੋਂ ਇੱਕ ਘੋਰ ਧਾਰਮਿਕ ਅਪਰਾਧ ਕਰਕੇ ਸਮੁੱਚੀ ਮਰਿਆਦਾ ਨੂੰ ਨੀਵਾਂ ਦਿਖਾਇਆ ਹੈ ਅਤੇ ਸਿੱਖ ਸੰਗਥ ਦੇ ਅੱਖੀਂ ਘੱਟਾ ਪਾਇਆ ਹੈ। ਇੱਥੇ ਇਹ ਵੀ ਵਰਨਣ ਯੋਗ ਹੈ ਕਿ ਇਹ ਸਾਰਾ ਮਾਮਲਾ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਧਿਆਨ ਵਿੱਚ ਸਿੱਖ ਸੰਗਤਾਂ ਨੇ ਮੌਕੇ 'ਤੇ ਹੀ ਲਿਆ ਦਿੱਤਾ ਸੀ, ਉਨ੍ਹਾਂ ਨੇ ਇਸ ਮਾਮਲੇ ਵਿੱਚ ਹੁਣ ਤੱਕ ਚੁੱਪੀ ਕਿਉਂ ਸਾਧ ਰੱਖੀ ਹੈ, ਇਹ ਤਾਂ ਉਹ ਹੀ ਦੱਸ ਸਕਦੇ ਹਨ।

ਉਪਰੋਕਤ ਮਾਮਲਾ ਸਿੱਖ ਸੰਗਤਾਂ ਦੇ ਧਾਰਮਿਕ ਜਜ਼ਬਾਤਾਂ ਦੀ ਦ੍ਰਿਸ਼ਟੀ ਵਿੱਚ ਅਤੀ ਗੰਭੀਰ ਹੈ। ਸਿੱਖ ਸੰਗਤਾਂ ਫੌਰੀ ਤੌਰ 'ਤੇ ਵੱਡੀ ਅਨੁਸਾਸ਼ਨੀ ਕਾਰਵਾਈ ਦੀ ਉਡੀਕ ਕਰ ਰਹੀਆਂ ਹਨ ਤਾਂ ਜੋ ਅੱਗੇ ਵਾਸਤੇ ਕੋਈ ਵੀ ਵਿਅਕਤੀ ਅਜਿਹਾ ਆਪਹੁਦਰਾਪਣ ਕਰਕੇ, ਕਿਸੇ ਵੀ ਧਾਰਮਿਕ ਮਰਿਆਦਾ ਦਾ ਗੁਰਦਵਾਰਾ ਸਾਹਿਬਾਨ ਦੇ ਅੰਦਰ ਉਲੰਘਣ ਨਾ ਕਰ ਸਕੇ। ਮੈਂ ਉਮੀਦ ਕਰਦਾ ਹਾਂ ਕਿ ਸਿੰਘ ਸਾਹਿਬ ਭਾਈ ਗੁਰਬਚਨ ਸਿੰਘ ਜੀ, ਜੱਥੇਦਾਰ, ਸ੍ਰੀ ਅਕਾਲ ਤਖਤ ਸਾਹਿਬ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਇਸ ਅਤੀ ਗੰਭੀਰ ਮਾਮਲੇ ਦਾ ਸਖਤ ਨੋਟਿਸ ਲੈ ਕੇ, ਤੁਰੰਤ ਸਖਤ ਕਾਰਵਾਈ ਕਰਨ, ਨਹੀਂ ਤਾਂ ਜੇ ਇਸ ਘੋਰ ਮਰਿਆਦਾਹੀਣਤਾ ਦੇ ਮਾਮਲੇ ਨੂੰ ਵੱਟੇ-ਖਾਤੇ ਪਾਉਣ ਦੀ ਕੋਈ ਕੋਝੀ ਕੋਸ਼ਿਸ਼ ਕਿਸੇ ਵੀ ਪੱਧਰ 'ਤੇ ਕੀਤੀ ਗਈ ਤਾਂ ਸਿੱਖ ਸੰਗਤਾਂ ਦੇ ਪ੍ਰਚੰਡ ਰੋਹ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਤਦ ਫੇਰ ਉਸ ਦੀ ਸਾਰੀ ਜ਼ਿੰਮੇਵਾਰੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਨਿਜ਼ਾਮ ਦੀ ਹੀ ਹੋਵੇਗੀ।

(*ਸਾਬਕਾ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਸਾਬਕਾ ਐੱਮ.ਐੱਲ.ਏ. ਸਰਹੰਦ)
[home] [1] 2  [prev.]1-5 of 9


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਕੇਂਦਰ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਕਰਵਾਏ ਮਨਜ਼ੂਰ
ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਤੇਜ਼ੀ ਫੜੇਗਾ; ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ: ਸਿੱਧੂ
29.12.17 - ਪੀ ਟੀ ਟੀਮ
ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਤੇਜ਼ੀ ਫੜੇਗਾ; ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ: ਸਿੱਧੂਪੰਜਾਬ ਦੇ ਸਰਵਪੱਖੀ ਵਿਕਾਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਲੀਕੇ ਏਜੰਡੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਪੁੱਟਦਿਆਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੀ ਸੁੰਦਰੀਕਰਨ ਅਤੇ ਵਿਰਾਸਤੀ ਸ਼ਹਿਰਾਂ ਵਿੱਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਤਿੰਨ ਕੇਂਦਰੀ ਮੰਤਰੀਆਂ ਅਰੁਣ ਜੇਤਲੀ, ਕੇ.ਜੇ.ਅਲਫੌਂਸ ਤੇ ਹਰਦੀਪ ਪੁਰੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਾਰਤ ਸਰਕਾਰ ਦੇ ਸੈਰ ਸਪਾਟਾ ਮੰਤਰਾਲੇ ਵੱਲੋਂ ਪੰਜਾਬ ਦੇ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਲਈ 100 ਕਰੋੜ ਰੁਪਏ ਮਨਜ਼ੂਰ ਕੀਤੇ ਗਏ। ਇਸ ਤੋਂ ਇਲਾਵਾ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਦਾ ਪ੍ਰਾਜੈਕਟ ਹੁਣ ਤੇਜ਼ੀ ਫੜੇਗਾ ਜਿਸ ਲਈ ਸਾਰੇ ਰਾਹ ਪੱਧਰੇ ਹੋ ਗਏ ਹਨ। ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰ ਦੀ ਮੰਗ 'ਤੇ ਤੁਰੰਤ 50 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ 350 ਕਰੋੜ ਰੁਪਏ ਮਿਲਣਗੇ।

ਇਨ੍ਹਾਂ ਮੀਟਿੰਗਾਂ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਕੇਂਦਰ ਵਜੋਂ ਉਭਾਰਨ, ਅੰਮ੍ਰਿਤਸਰ ਨੂੰ ਸੈਰ ਸਪਾਟਾ ਕੇਂਦਰ ਵਜੋਂ ਸਥਾਪਤ ਕਰਨ ਅਤੇ ਪੰਜਾਬ ਦੇ ਵੱਡੇ ਸ਼ਹਿਰਾਂ ਦੀ ਕਾਇਆ ਕਲਪ ਕਰਨ ਲਈ ਅੱਜ ਉਨ੍ਹਾਂ ਨੇ ਤਿੰਨ ਮੀਟਿੰਗਾਂ ਕੀਤੀਆਂ। ਉਨ੍ਹਾਂ ਦੱਸਿਆ ਕਿ ਅੱਜ ਦੀਆਂ ਮੀਟਿੰਗਾਂ ਵਿੱਚੋਂ ਤਿੰਨੋਂ ਕੇਂਦਰੀ ਮੰਤਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਲਈ ਮਨਜ਼ੂਰ ਕੀਤੇ ਫੰਡ ਜਲਦ ਜਾਰੀ ਹੋਣਗੇ ਅਤੇ ਪੰਜਾਬ ਸਰਕਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਪੰਜਾਬ ਨੂੰ ਸੈਰ ਸਪਾਟਾ ਤੇ ਸ਼ਹਿਰੀ ਵਿਕਾਸ ਖੇਤਰਾਂ ਵਿੱਚ ਮਿਲਣ ਵਾਲੇ ਫੰਡ ਜਾਰੀ ਕਰਵਾਉਣ ਦੀ ਗੱਲ ਕੀਤੀ।

ਸਿੱਧੂ ਨੇ ਅੱਗੇ ਦੱਸਿਆ ਕਿ ਕੇਂਦਰੀ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਰਾਜ ਮੰਤਰੀ ਕੇ.ਜੇ.ਅਲਫੌਂਸ ਨਾਲ ਕੀਤੀ ਮੁਲਾਕਾਤ ਵਿੱਚ ਉਨ੍ਹਾਂ ਕੇਂਦਰੀ ਸਕੀਮਾਂ ਤਹਿਤ ਪੰਜਾਬ ਦੇ ਧਾਰਮਿਕ, ਇਤਿਹਾਸਕ ਤੇ ਵਿਰਾਸਤੀ ਸ਼ਹਿਰਾਂ ਲਈ 100 ਕਰੋੜ ਰੁਪਏ ਦੇ ਫੰਡ ਮਨਜ਼ੂਰ ਕਰਵਾਏ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਲਈ 32 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ, ਚਮਕੌਰ ਸਾਹਿਬ ਲਈ 18 ਕਰੋੜ, ਖਟਕੜ ਕਲਾਂ ਤੇ ਹੁਸੈਨੀਵਾਲਾ ਲਈ 15 ਕਰੋੜ, ਜਲ੍ਹਿਆਂ ਵਾਲਾ ਬਾਗ ਲਈ 10 ਕਰੋੜ, ਸਾਰਾਗੜ੍ਹੀ ਯਾਦਗਾਰ ਲਈ 3 ਕਰੋੜ ਅਤੇ ਕਲਾਨੌਰ ਲਈ 2 ਕਰੋੜ ਰੁਪਏ ਹੋਏ ਮਨਜ਼ੂਰ ਕੀਤੇ ਗਏ ਹਨ ਜਿਨ੍ਹਾਂ ਨਾਲ ਇਨ੍ਹਾਂ ਸ਼ਹਿਰਾਂ ਦਾ ਹੋਰ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਅੰਦਰ ਧਾਰਮਿਕ, ਵਿਰਾਸਤੀ ਤੇ ਇਤਿਹਾਸਕ ਸੈਲਾਨੀਆਂ ਲਈ ਸਿੱਖ ਸਰਕਟ, ਸੂਫੀ, ਕੌਮੀ ਨਾਇਕ, ਮੁਗਲ ਤੇ ਇਤਿਹਾਸਕ ਸਰਕਟ ਬਣਾ ਕੇ ਇਨ੍ਹਾਂ ਨਾਲ ਸਬੰਧਤ ਸ਼ਹਿਰਾਂ ਨੂੰ ਵਿਕਸਤ ਕਰਨ ਦੀ ਯੋਜਨਾ ਹੈ। ਉਨ੍ਹਾਂ ਭਾਰਤ ਸਰਕਾਰ ਦਾ ਧਾਰਮਿਕ ਤੇ ਇਤਿਹਾਸਕ ਸ਼ਹਿਰਾਂ ਦੇ ਵਿਕਾਸ ਲਈ 100 ਕਰੋੜ ਰੁਪਏ ਮਨਜ਼ੂਰ ਕਰਨ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸੂਫੀ ਤੇ ਮੁਗਲ ਸਰਕਟ ਲਈ ਕੇਂਦਰੀ ਸਕੀਮ ਤਹਿਤ ਫੰਡਾਂ ਦੀ ਮੰਗ ਲਈ ਪੂਰਾ ਪ੍ਰਾਜੈਕਟ ਬਣਾ ਕੇ ਭੇਜਿਆ ਜਾਵੇਗਾ।

ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਪੁਰੀ ਨਾਲ ਮੀਟਿੰਗ ਬਾਰੇ ਦੱਸਦਿਆਂ ਸਿੱਧੂ ਨੇ ਕਿਹਾ ਕਿ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਢਾਂਚਾਗਤ ਸਹੂਲਤਾਂ ਨਾਲ ਲੈਸ ਕਰਨ ਲਈ ਠੋਸ ਵਿਚਾਰਾਂ ਕੀਤੀਆਂ ਗਈਆਂ ਕਿਉਂ ਜੋ ਭਾਰਤ ਦੇ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਰੋਜ਼ਾਨਾ ਕਰੀਬ 1 ਲੱਖ ਸ਼ਰਧਾਲੂ ਗੁਰੂ ਦੀ ਨਗਰੀ ਦੇ ਦਰਸ਼ਨ ਕਰਨ ਆਉਂਦੇ ਹਨ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਵੱਲੋਂ ਕੇਂਦਰੀ ਸਕੀਮਾਂ ਤੋਂ ਇਲਾਵਾ ਸਮਾਰਟ ਸਿਟੀ, ਹਿਰਦੇ ਤੇ ਅਮਰੁਤ ਯੋਜਨਾ ਤਹਿਤ ਪੰਜਾਬ ਦੇ ਸ਼ਹਿਰਾਂ ਦੇ ਵਿਕਾਸ ਲਈ ਜਲਦ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਵਿੱਚ ਸਮਾਰਟ ਸਿਟੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਾਰੇ ਪ੍ਰਬੰਧ ਹੋ ਗਏ ਹਨ ਅਤੇ ਹੁਣ ਇਹ ਪ੍ਰਾਜੈਕਟ ਤੇਜ਼ੀ ਫੜੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਲਈ ਬਣਦਾ ਹਿੱਸਾ 50 ਕਰੋੜ ਰੁਪਏ ਪਾਇਆ ਜਾਵੇਗਾ ਜਿਸ ਨਾਲ ਭਾਰਤ ਸਰਕਾਰ ਵੱਲੋਂ ਤਿੰਨ ਸ਼ਹਿਰਾਂ ਲਈ 350 ਕਰੋੜ ਰੁਪਏ ਮਿਲਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ 6 ਜਨਵਰੀ 2018 ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ ਜਿਸ ਮੀਟਿੰਗ ਦੀ ਤਿਆਰੀ ਵਜੋਂ 1 ਜਨਵਰੀ ਨੂੰ ਪੁਰੀ ਵੱਲੋਂ ਕੇਂਦਰੀ ਮੰਤਰਾਲੇ ਦੀ ਟੀਮ ਚੰਡੀਗੜ੍ਹ ਭੇਜੀ ਜਾ ਰਹੀ ਹੈ। ਇਹ ਟੀਮ ਉਨ੍ਹਾਂ ਦੇ ਵਿਭਾਗ ਨਾਲ ਮੀਟਿੰਗ ਕਰਕੇ 6 ਜਨਵਰੀ ਨੂੰ ਹੋਣ ਵਾਲੀਆਂ ਮੀਟਿੰਗਾਂ ਦਾ ਖਾਕਾ ਉਲੀਕੇਗੀ।
[home] [1] 2  [prev.]1-5 of 9


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਸ਼੍ਰੋਮਣੀ ਅਕਾਲ ਦਲ ਨੇ ਸਰਕਾਰੀ ਛੁੱਟੀਆਂ ਦੀ ਕਟੌਤੀ ਦਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ
28.12.17 - ਪੀ ਟੀ ਟੀਮ
ਸ਼੍ਰੋਮਣੀ ਅਕਾਲ ਦਲ ਨੇ ਸਰਕਾਰੀ ਛੁੱਟੀਆਂ ਦੀ ਕਟੌਤੀ ਦਾ ਫੈਸਲਾ ਵਾਪਸ ਲੈਣ ਦੀ ਮੰਗ ਕੀਤੀਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਵਿਚ ਕੀਤੀ ਗਈ ਕਟੌਤੀ ਨੂੰ ਬਾਕੀ ਧਿਰਾਂ ਦੀ ਸਹਿਮਤੀ ਬਗੈਰ ਲਿਆਂ 'ਇੱਕ ਤਾਨਾਸ਼ਾਹੀ, ਬੇਦਲੀਲਾ ਅਤੇ ਸੰਵੇਦਨਾਹੀਣ ਫੈਸਲਾ' ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।

ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਸੱਤਾ ਸੰਭਾਲਣ ਤੋਂ ਲੈ ਕੇ ਲੋਕਾਂ ਦਾ ਧਿਆਨ ਆਪਣੀਆਂ ਨਾਕਾਮੀਆਂ ਤੋਂ ਹਟਾਉਣ ਲਈ ਤਰ੍ਹਾਂ-ਤਰ੍ਹਾਂ ਦੇ ਹਥਕੰਡੇ ਇਸਤੇਮਾਲ ਕਰਦੀ ਆ ਰਹੀ ਹੈ। ਇਸ ਨੇ ਵੋਟਾਂ ਲੈਣ ਲਈ ਲੋਕਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰ ਕੇ ਪੰਜਾਬੀਆਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਨੇ ਅਚਾਨਕ ਸਰਕਾਰੀ ਛੁੱਟੀਆਂ ਵਿਚ ਕਟੌਤੀ ਕਰ ਦਿੱਤੀ ਹੈ। ਅਜਿਹਾ ਕਰਕੇ ਇਸ ਨੇ ਲੋਕਾਂ ਦੀਆਂ ਕੁੱਝ ਅਹਿਮ ਦਿਨਾਂ ਨਾਲ ਜੁੜੀਆਂ ਸੱਭਿਆਚਾਰਕ ਅਤੇ ਧਾਰਮਿਕ ਸਾਂਝਾ ਹੰਕਾਰੀ ਤਰੀਕੇ ਨਾਲ ਨਜ਼ਰਅੰਦਾਜ਼ ਕੀਤਾ ਹੈ।

ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਅਤੇ ਜਨਮ ਦਿਵਸ, ਵਿਸਾਖੀ, ਮਹਾਂਸ਼ਿਵਰਾਤਰੀ, ਪਰਸ਼ੂਰਾਮ ਜੈਅੰਤੀ, ਮਈ ਦਿਵਸ, ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ, ਈਦ-ਉਲ-ਜੂਹਾ, ਸ਼ਹੀਦੀ ਦਿਹਾੜਾ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਪ੍ਰਕਾਸ਼ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਰਗੇ ਬੇਹੱਦ ਅਹਿਮ ਦਿਹਾੜਿਆਂ ਨੂੰ ਹੋਣ ਵਾਲੀਆਂ ਛੁੱਟੀਆਂ ਉੱਤੇ ਲੀਕ ਮਾਰਨ ਲਈ ਸੂਬਾ ਸਰਕਾਰ ਨੂੰ ਝਾੜ ਪਾਉਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੀ ਅਹਿਮੀਅਤ ਤੋਂ ਕੋਈ ਵੀ ਮੁਨਕਰ ਨਹੀਂ ਹੋ ਸਕਦਾ, ਕਿਉਂਕਿ ਇਹ ਦਿਨ ਸਾਨੂੰ ਧਰਮਾਂ, ਨਸਲਾਂ ਅਤੇ ਜਾਤਾਂ ਦੇ ਵਖਰੇਂਵਿਆਂ ਦੇ ਬਾਵਜੂਦ ਇੱਕ ਸਾਂਝੇ ਭਾਈਚਾਰਕ ਧਾਗੇ ਵਿਚ ਪਰੋਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਜਜ਼ਬਾਤਾਂ ਨਾਲ ਖੇਡਣ ਦਾ ਆਪਣਾ ਇਤਿਹਾਸ ਨਹੀਂ ਦੁਹਰਾਉਣਾ ਚਾਹੀਦਾ। ਅਜਿਹੀ ਖੇਡ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਸੱਟ ਮਾਰ ਸਕਦੀ ਹੈ।

ਛੁੱਟੀਆਂ ਵਿਚ ਕਟੌਤੀ ਕਰਨ ਪਿੱਛੇ ਸੂਬਾ ਸਰਕਾਰ ਵੱਲੋਂ ਵਧੀਆ ਪ੍ਰਸਾਸ਼ਨ ਦੇਣ ਦੀ ਦਲੀਲ ਨੂੰ ਮੁੱਢੋਂ ਰੱਦ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪਿਛਲੇ 9 ਮਹੀਨਿਆਂ ਵਿਚ ਆਪਣੀ ਕੈਬਨਿਟ ਨੂੰ ਮੁਕੰਮਲ ਕਰਨ ਲਈ ਵੀ ਵਕਤ ਨਹੀਂ ਕੱਢ ਸਕੀ, ਲੋਕਾਂ ਦੀ ਭਲਾਈ ਤਾਂ ਬਹੁਤ ਦੂਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੱਤਰੇਤ ਵਿਚ ਹਮੇਸ਼ਾਂ ਕਾਂ ਬੋਲਦੇ ਹਨ, ਕਿਉਂਕਿ ਕੋਈ ਵੀ ਮੰਤਰੀ ਆਪਣੇ ਦਫਤਰ ਨਹੀਂ ਜਾਂਦਾ। ਪਿਛਲੇ 9 ਮਹੀਨਿਆਂ ਤੋਂ ਸੂਬੇ ਅੰਦਰ ਸਰਕਾਰ ਜਾਂ ਪ੍ਰਸਾਸ਼ਨ ਨਾਂ ਦੀ ਕੋਈ ਚੀਜ਼ ਨਹੀਂ ਹੈ।
[home] [1] 2  [prev.]1-5 of 9


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਸਰਬਤ ਫਾਊਂਡੇਸ਼ਨ ਨੇ ਸ਼ਹੀਦੀ ਜੋੜ ਮੇਲੇ 'ਤੇ ਲੰਗਰ ਲਗਾਇਆ
27.12.17 - ਪੀ ਟੀ ਟੀਮ
ਸਰਬਤ ਫਾਊਂਡੇਸ਼ਨ ਨੇ ਸ਼ਹੀਦੀ ਜੋੜ ਮੇਲੇ 'ਤੇ ਲੰਗਰ ਲਗਾਇਆਬੀਤੇ ਦਿਨੀ ਪਟਿਆਲਾ ਵਿਖੇ ਸਰਬਤ ਫਾਊਂਡੇਸ਼ਨ ਪਟਿਆਲਾ ਵੱਲੋਂ ਨਾਭਾ ਰੋਡ 'ਤੇ ਲੰਗਰ ਲਗਾਇਆ ਗਿਆ ਜਿਸ ਦੀ ਅਗਵਾਈ ਮਨਪ੍ਰੀਤ ਸਿੰਘ ਨੇ ਕੀਤੀ ਅਤੇ ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਵਿਕੀ ਰਿਬਜ ਨੇ ਸਰਬਤ ਫਾਊਂਡੇਸ਼ਨ ਅਧੀਨ ਜੁੜੇ ਨੌਜਵਾਨਾਂ ਦੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਨੇ ਸਮਾਜ ਪ੍ਰਤੀ ਕੀਤੇ ਹੋਰ ਕਾਰਜ ਜਿਵੇਂ ਗਰੀਬਾਂ ਨੂੰ ਕੱਪੜੇ-ਜੁੱਤੀਆਂ ਵੰਡਣ ਦਾ ਕੰਮ ਤੇ ਇਸ ਤੋਂ ਇਲਾਵਾ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੇ ਉਪਰਾਲੇ ਵਜੋਂ ਪੌਦੇ ਲਗਾਉਣਾ ਆਦਿ ਕਾਰਜਾਂ ਦੀ ਪ੍ਰਸੰਸਾ ਕੀਤੀ।
ਇਸ ਮੌਕੇ ਸਰਬਤ ਫਾਊਂਡੇਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਵਿਸ਼ਾਲ ਜਸੂਜਾ, ਪ੍ਰੋਪਰਗੰਡਾ ਪ੍ਰਧਾਨ ਹਰਪਾਲ ਸਿੰਘ, ਬਾਕੀ ਮੈਂਬਰ ਵਿਕਾਸ ਵਰਮਾ, ਮੋਹਿਤ ਕੁਮਾਰ, ਨਮਨ, ਹਰਕੀਰਤ, ਨਵੀ ਤੇ ਮਨੀ ਸਭ ਨੇ ਸੁਰਜੀਤ ਸਿੰਘ ਰੱਖੜਾ ਅਤੇ ਵਿਕੀ ਰਿਵਾਜ ਦਾ ਥੀ ਦਿਲ ਤੋਂ ਧੰਨਵਾਦ ਕੀਤਾ। ਸਰੋਪੇ ਤੇ ਭੇਟਾਵਾਂ ਯਾਦਗਾਰੀ ਚਿੰਨ੍ਹ ਵਜੋਂ ਉਨ੍ਹਾਂ ਨੂੰ ਦਿੱਤੀਆਂ ਗਈਆਂ।
[home] [1] 2  [prev.]1-5 of 9


Comment by: Harshmeet Singh

Excellent work

reply


Comment by: Harshmeet Singh

Excellent work

reply


Comment by: Simran Ahluwalia

This is an awsom work.... . Keep it up
.... god bless u all....

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਫੈਸਲੇ ਕਾਰਨ ਨਹੀਂ ਜਾਵੇਗੀ ਕਿਸੇ ਵੀ ਮੁਲਾਜ਼ਮ ਦੀ ਨੌਕਰੀ
ਬਠਿੰਡਾ ਥਰਮਲ ਪਲਾਂਟ ਦੇ ਸਾਰੇ ਅਤੇ ਰੋਪੜ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ
20.12.17 - ਪੀ ਟੀ ਟੀਮ
ਬਠਿੰਡਾ ਥਰਮਲ ਪਲਾਂਟ ਦੇ ਸਾਰੇ ਅਤੇ ਰੋਪੜ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾਪੰਜਾਬ ਮੰਤਰੀ ਮੰਡਲ ਨੇ ਬੁਧਵਾਰ ਨੂੰ ਬਠਿੰਡਾ ਅਤੇ ਰੋਪੜ ਵਿੱਚ ਆਪਣੀ ਮਿਆਦ ਪੁਗਾ ਚੁੱਕੇ ਬਿਜਲੀ ਯੂਨਿਟਾਂ ਨੂੰ ਇਕ ਜਨਵਰੀ, 2018 ਤੋਂ ਬੰਦ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਪਰ ਇਸ ਨਾਲ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਨਹੀਂ ਜਾਵੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ। ਮੰਤਰੀ ਮੰਡਲ ਦਾ ਇਹ ਫੈਸਲਾ ਇਸ ਮੁੱਦੇ 'ਤੇ ਕਾਇਮ ਕੀਤੀ ਗਈ ਕੈਬਨਿਟ ਸਬ-ਕਮੇਟੀ ਦੀ ਰਿਪੋਰਟ 'ਤੇ ਅਧਾਰਿਤ ਹੈ। ਇਸ ਸਬ-ਕਮੇਟੀ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਹਾਜ਼ਰ ਸਨ।

ਇਹ ਫੈਸਲਾ 25 ਸਾਲ ਤੋਂ ਵੱਧ ਸਮਾਂ ਚੱਲ ਕੇ ਮਿਆਦ ਪੁਗਾ ਚੁੱਕੇ ਅਤੇ ਆਰਥਿਕ ਤੌਰ 'ਤੇ ਲਾਹੇਵੰਦ ਨਾ ਰਹੇ ਬਿਜਲੀ ਪਲਾਂਟਾਂ ਨੂੰ ਬੰਦ ਕਰਨ ਬਾਰੇ ਕੇਂਦਰੀ ੳੂਰਜਾ ਅਥਾਰਟੀ ਦੇ ਤੈਅ ਦਿਸ਼ਾ-ਨਿਰਦੇਸ਼ਾਂ ਮੁਤਾਬਕ ਲਿਆ ਗਿਆ ਹੈ। 460 ਮੈਗਾਵਾਟ ਦੀ ਸਮਰੱਥਾ ਵਾਲੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਯੂਨਿਟ ਅਤੇ 1250 ਮੈਗਾਵਾਟ ਦੀ ਸਮਰੱਥਾ ਵਾਲੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੇ ਯੂਨਿਟ 1 ਤੇ 2 ਨੂੰ ਇਕ ਜਨਵਰੀ ਤੋਂ ਬੰਦ ਕਰ ਦਿੱਤਾ ਜਾਵੇਗਾ।

ਇੱਥੇ ਇਹ ਦੱਸਣਯੋਗ ਹੈ ਕਿ ਬਠਿੰਡਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਪਿਛਲੇ ਲਗਪਗ ਚਾਰ ਦਹਾਕਿਆਂ ਤੋਂ ਚੱਲ ਰਹੇ ਸਨ ਜਦਕਿ ਰੋਪੜ ਥਰਮਲ ਪਲਾਂਟ ਦੇ ਯੂਨਿਟ 1 ਤੇ 2 ਨੇ 33 ਵਰ੍ਹੇ ਪੂਰੇ ਕਰ ਲਏ ਹਨ।

ਕੈਬਨਿਟ ਦੇ ਫੈਸਲੇ ਮੁਤਾਬਕ ਬੰਦ ਹੋਣ ਵਾਲੇ ਥਰਮਲ ਪਲਾਂਟਾਂ ਦੇ ਸਾਰੇ ਪੱਕੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੰਜਾਬ ਰਾਜ ਬਿਜਲੀ ਨਿਗਮ ਵਿੱਚ ਲਈਆਂ ਜਾਣਗੀਆਂ। ਇਸੇ ਤਰ੍ਹਾਂ ਠੇਕੇ 'ਤੇ ਕੰਮ ਕਰ ਰਹੇ ਕਾਮਿਆਂ ਨੂੰ ਵੀ ਕੱਢਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਤੋਂ ਇਸ ਬਿਜਲੀ ਨਿਗਮ ਤੋਂ ਇਲਾਵਾ ਪੰਜਾਬ ਰਾਜ ਟਰਾਂਸਮਿਸ਼ਨ ਨਿਗਮ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਜੀ.ਵੀ.ਕੇ. ਟੀ.ਐੱਸ.ਪੀ.ਐਲ. ਅਤੇ ਐੱਨ.ਪੀ.ਐੱਲ. ਵਿੱਚ ਪਹਿਲਾਂ ਵਾਲਾ ਕੰਮ ਹੀ ਲਿਆ ਜਾਵੇਗਾ।

ਮੰਤਰੀ ਮੰਡਲ ਵੱਲੋਂ ਇਹ ਵੀ ਫੈਸਲਾ ਕੀਤਾ ਗਿਆ ਕਿ ਬਿਜਲੀ ਉਤਪਾਦਨ ਦੀ ਸਮਰੱਥਾ ਵਧਾਉਣ ਲਈ ਪੌਣ ਊਰਜਾ, ਸੂਰਜੀ ਊਰਜਾ ਅਤੇ ਨਵਿਆਉਣਯੋਗ ਊਰਜਾ ਦੇ ਹੋਰ ਸਰੋਤਾਂ ਨੂੰ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਾ ਰਹੇ।

ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਨੂੰ ਭਵਿੱਖ ਵਿੱਚ ਰੋਪੜ ਵਿਖੇ ਅਤਿ-ਆਧੁਨਿਕ ਤਕਨਾਲੋਜੀ ਨਾਲ 800-800 ਦੀ ਸਮਰਥਾ ਵਾਲੇ ਪੰਜ ਯੂਨਿਟ ਸਥਾਪਿਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਆਖਿਆ ਤਾਂ ਕਿ ਸੂਬੇ ਵਿੱਚ ਬਿਜਲੀ ਉਤਪਾਦਨ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ।
[home] [1] 2  [prev.]1-5 of 9


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER