ਪੰਜਾਬ

Monthly Archives: FEBRUARY 2019

ਸਰਹੱਦ 'ਤੇ ਤਣਾਅ ਦੇ ਮੱਦੇਨਜ਼ਰ ਮੁੱਖ ਮੰਤਰੀ ਨਾਜ਼ੁਕ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਦਾ ਕਰਨਗੇ ਦੌਰਾ
ਕੈਪਟਨ ਅਮਰਿੰਦਰ ਨੇ ਫੌਜੀ, ਨੀਮ ਫੌਜੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਸਥਿਤੀ ਦਾ ਲਿਆ ਜਾਇਜ਼ਾ
27.02.19 - ਪੀ ਟੀ ਟੀਮ
ਕੈਪਟਨ ਅਮਰਿੰਦਰ ਨੇ ਫੌਜੀ, ਨੀਮ ਫੌਜੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਸਥਿਤੀ ਦਾ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ 'ਤੇ ਸਥਿਤੀ ਦੇ ਮੱਦੇਨਜ਼ਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਬੁੱਧਵਾਰ ਸ਼ਾਮ ਫੌਜ, ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਆਈ.ਟੀ.ਬੀ.ਪੀ. ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਇਜ਼ਾ ਲਿਆ।

ਮੁੱਖ ਮੰਤਰੀ ਨੂੰ ਹਵਾਈ ਰੋਕਾਂ ਤੋਂ ਬਾਅਦ ਨਾਸਾਜ਼ਗਾਰ ਮੌਸਮ ਦੇ ਕਾਰਨ ਚੰਡੀਗੜ੍ਹ ਤੋਂ ਰਵਾਨਾ ਹੋਣ ਵਿੱਚ ਦੇਰੀ ਹੋਈ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਨਿਯੰਤਰਣ ਵਿੱਚ ਹੈ ਅਤੇ ਫੌਜ ਅਤੇ ਨੀਮ ਫੌਜੀ ਬਲਾਂ ਦੇ ਨਾਲ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਫਵਾਹਾਂ ਦਾ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਸਰਗਰਮੀ ਵਿੱਚ ਲੱਗੇ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਅਗਲੇ ਦੋ ਦਿਨਾਂ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿੱਚ ਲੋਕਾਂ 'ਚ ਵਿਸ਼ਵਾਸ ਪੈਦਾ ਕਰਨ ਲਈ ਜਾਣਗੇ। ਉਨ੍ਹਾਂ ਨੇ ਪੁਲਵਾਮਾ ਵਿਖੇ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਵੱਲੋਂ ਸਰਹੱਦ ਪਾਰ ਕਰਕੇ ਅੱਤਵਾਦੀਆਂ ਦੀਆਂ ਛੁਪਣਗਾਹਾਂ 'ਤੇ ਕੀਤੇ ਹਮਲੇ ਦੇ ਸੰਦਰਭ ਵਿੱਚ ਪੈਦਾ ਹੋਈ ਸਥਿਤੀ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੁਲਿਸ ਅਤੇ ਸੁਰੱਖਿਆ ਫੋਰਸਾਂ ਨੂੰ ਆਖਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਨਾਲ ਨਿਪਟਣ ਲਈ ਫੌਜ ਨੂੰ ਸੂਬੇ ਵੱਲੋਂ ਹਰ ਮਦਦ ਦੇਣ ਦੀ ਪੇਸ਼ਕਸ਼ ਕੀਤੀ ਤਾਂ ਜੋ ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਸਰਹੱਦੀ ਖੇਤਰਾਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਪੈਦਾ ਹੋਏ ਤਣਾਅ ਦੇ ਪਿਛੋਕੜ ਵਿੱਚ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ।

ਸਾਰੀਆਂ ਨਾਜ਼ੁਕ ਥਾਵਾਂ 'ਤੇ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਬਾਰੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਖਿੱਤੇ ਵਿੱਚ ਆਰਮੀ ਬੇਸ ਅਤੇ ਹਵਾਈ ਅੱਡਿਆਂ ਸਣੇ ਸਾਰੀਆਂ ਨਾਜ਼ੁਕ ਸਥਾਪਤੀਆਂ ਬਾਰੇ ਦੱਸਿਆ। ਮੌਜੂਦਾ ਸਥਿਤੀਆਂ ਦੇ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਸਿਵਲ ਹਸਪਤਾਲਾਂ ਨੂੰ ਤਿਆਰ ਕਰਨ ਵਾਸਤੇ ਢੁੱਕਵੇਂ ਕਦਮ ਚੁੱਕੇ ਗਏ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿੱਚ ਦੱਸਿਆ ਕਿ ਫੌਜ ਅਤੇ ਨੀਮ ਫੌਜੀ ਬਲਾਂ ਨੇ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਢੁੱਕਵੇਂ ਕਦਮ ਚੁੱਕੇ ਹਨ। ਚੰਡੀਗੜ੍ਹ ਤੋਂ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਅਮਨ ਕਾਨੂੰਨ ਨੂੰ ਬਣਾਈ ਰੱਖਣ ਸਬੰਧੀ ਕਦਮਾਂ ਬਾਰੇ ਵਿਚਾਰ ਕੀਤਾ।

ਮੀਟਿੰਗ ਵਿੱਚ ਹਾਜ਼ਰ ਹੋਰਨਾਂ ਵਿੱਚ ਮੇਜਰ ਜਨਰਲ ਆਰ.ਕੇ.ਸਿੰਘ, ਬੀ.ਐੱਸ.ਐੱਫ. ਦੇ ਡੀ.ਆਈ.ਜੀ. ਸੁਨੀਲ ਮੋਹਨ, ਸਕੁਵੈਡਨ ਲੀਡਰ ਰਾਹੁਲ ਨਾਇਕ ਅਤੇ ਕਮਾਂਡੈਂਟ ਆਈ.ਟੀ.ਬੀ.ਪੀ. ਅਚਲ ਸ਼ਰਮਾ ਸ਼ਾਮਲ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਡਿਪਟੀ ਕਮਿਸ਼ਨਰ ਨੇ ਕੀਤਾ ਖੇਡ ਕਾਰਨੀਵਲ ਦਾ ਉਦਘਾਟਨ
ਬਠਿੰਡਾ ਜ਼ਿਲੇ ਦੇ 9 ਬਲਾਕਾਂ ’ਚ 4 ਰੋਜ਼ਾ ਬਠਿੰਡਾ ਕਬੱਡੀ ਕਾਰਨੀਵਲ ਦਾ ਯਕਲਖ਼ਤ ਆਗ਼ਾਜ਼
26.02.19 - ਪੀ ਟੀ ਟੀਮ

ਬਠਿੰਡਾ, 26 ਫ਼ਰਵਰੀ: ਜ਼ਿਲਾ ਬਠਿੰਡਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ 4 ਦਿਨਾ ‘‘ਕਬੱਡੀ ਕਾਰਨੀਵਲ’’ ਦਾ ਅੱਜ ਸ਼ਾਨਦਾਰ ਆਗ਼ਾਜ਼ ਜ਼ਿਲੇ ਦੇ 9 ਬਲਾਕ ਵਿੱਚ ਇਕੱਠਿਆਂ ਕੀਤਾ ਗਿਆ। ਇਨਾਂ ਮੁਕਾਬਲਿਆਂ ਵਿੱਚ ਕਬੱਡੀ ਓਪਨ ਸਣੇ ਵੱਖ-ਵੱਖ ਖੇਡ ਮੁਕਾਬਲਿਆਂ ਦੌਰਾਨ ਨੌਜਵਾਨ ਅਤੇ ਵੱਡੀ ਉਮਰ ਦੇ ਪੰਚਾਂ-ਸਰਪੰਚਾਂ ਅਤੇ ਲੜਕੀਆਂ ਨੇ ਆਪਣੇ ਜੌਹਰ ਵਿਖਾਏ।

ਹਲਕਾ ਭੁੱਚੋ ਤੋਂ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਨਥਾਣਾ ਬਲਾਕ ਦੇ ਪਿੰਡ ਪੂਹਲਾ ਵਿਖੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਜਦਕਿ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਗੋਨਿਆਣਾ ਬਲਾਕ ਦੇ ਮਹਿਮਾ ਸਰਜਾ ਖੇਡ ਸਟੇਡੀਅਮ ਵਿਖੇ ਖੇਡਾਂ ਦਾ ਉਦਘਾਟਨ ਕੀਤਾ ਅਤੇ ਆਮ ਜਨਤਾ ਨਾਲ ਵੱਖ-ਵੱਖ ਖੇਡ ਵੰਨਗੀਆਂ ਦਾ ਅਨੰਦ ਮਾਣਿਆ। ਉਨਾਂ ਖੇਡ ਮੈਦਾਨ ਵਿੱਚ ਜਾ ਕੇ ਕਬੱਡੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ਤੇ ਉਨਾਂ ਨਾਲ ਤਸਵੀਰਾਂ ਤੇ ਸੈਲਫ਼ੀਆਂ ਖਿਚਵਾਈਆਂ। ਇਸ ਤੋਂ ਪਹਿਲਾਂ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਗੋਨਿਆਣਾ ਖੇਡ ਟੂਰਨਾਮੈਂਟ ਵੇਖਣ ਵੀ ਗਏ, ਜਿਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨਾਂ ਪੰਜਾਬ ਸਰਕਾਰ ਵੱਲੋਂ ਅਰੰਭੇ ਗਏ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਦੀ ਨੌਜਵਾਨੀ ਨੂੰ ਸਹੀ ਸੇਧ ਦੇਣ ਵਾਲੀ ਨੀਤੀ ਦਾ ਉਚੇਚਾ ਜ਼ਿਕਰ ਕਰਦਿਆਂ ਜ਼ਿਲਾ ਪ੍ਰਸ਼ਾਸਨ ਬਠਿੰਡਾ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਦੇ ਇਸ ਨੌਜਵਾਨ-ਪੱਖੀ ਉਦਮ ਦੀ ਭਰਵੀਂ ਸ਼ਲਾਘਾ ਕੀਤੀ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਫ਼ਾਈਨਲ ਮੁਕਾਬਲੇ ਕੱਲ 27 ਫ਼ਰਵਰੀ ਨੂੰ ਹੋਣਗੇ ਜਦਕਿ 1 ਅਤੇ 2 ਮਾਰਚ ਨੂੰ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲਾ ਪੱਧਰੀ ਫ਼ਾਈਨਲ ਮੁਕਾਬਲਿਆਂ ’ਚ ਬਲਾਕ ਪੱਧਰ ਦੀਆਂ ਜੇਤੂ ਟੀਮਾਂ ਭਿੜਨਗੀਆਂ, ਜਿਨਾਂ ਵਿੱਚੋਂ ਕਬੱਡੀ ਓਪਨ ’ਚ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੀਆਂ ਟੀਮਾਂ ਲਈ ਕ੍ਰਮਵਾਰ 5 ਲੱਖ, 3 ਲੱਖ ਅਤੇ 1 ਲੱਖ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ ਜਦਕਿ ਕਬੱਡੀ 55 ਕਿਲੋ ਭਾਰ ਵਰਗ ਵਿੱਚ 2.5 ਲੱਖ, 1.5 ਲੱਖ ਅਤੇ 51 ਹਜ਼ਾਰ ਰੁਪਏ ਦੇ ਪਹਿਲੇ ਤਿੰਨ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਰੱਸਾ-ਕਸ਼ੀ, ਗੋਲਾ ਸੁਟੱਣ ਤੇ ਦੌੜ ਮੁਕਾਬਲਿਆਂ ਦੇ ਜੇਤੂਆਂ ਲਈ ਵੀ ਲੱਖਾਂ ਦੇ ਇਨਾਮ ਰੱਖੇ ਗਏ ਹਨ।
 
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਸੰਗਤ ਮੰਡੀ ਬਲਾਕ ਵਿਖੇ ਪਿੰਡ ਘੁੱਦਾ ਦੇ ਸਟੇਡੀਅਮ ’ਚ ਖੇਡਾਂ ਦੀ ਸ਼ੁਰੂਆਤ ਕਰਵਾਈ ਜਦਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਫੂਲ ਬਲਾਕ ਦੇ ਪਿੰਡ ਪਿੱਥੋ ਅਤੇ ਰਾਮਪੁਰਾ ਬਲਾਕ ਦੇ ਪਿੰਡ ਮਹਿਰਾਜ ਵਿਖੇ ਖੇਡ ਕਾਰਨੀਵਲ ਦਾ ਉਦਘਾਟਨ ਕੀਤਾ। ੳਨਾਂ ਖਿਡਾਰੀਆਂ ਨੂੰ ਨਰੋਏ ਜੁੱਸੇ ਬਣਾਉਣ ਲਈ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਆ। 

ਡੋਪ ਟੈਸਟ-
ਸਾਰੇ ਬਲਾਕਾਂ ਵਿੱਚ ਹੋਏ ਟੂਰਨਾਮੈਂਟਾਂ ਦੀ ਖ਼ਾਸ ਗੱਲ ਇਹ ਰਹੀ ਕਿ ਖਿਡਾਰੀਆਂ ਅਤੇ ਪੰਚਾਂ-ਸਰਪੰਚਾਂ ਦਾ ਖੇਡਣ ਤੋਂ ਪਹਿਲਾਂ ਡੋਪ ਟੈਸਟ ਕੀਤਾ ਗਿਆ। ਟੂਰਨਾਮੈਂਟਾਂ ਦੌਰਾਨ ਡੋਪ ਟੈਸਟ ਲਈ ਵੱਖਰੇ ਸਟਾਲ ਲਾਏ ਗਏ ਅਤੇ ਸਟੇਜ ਤੋਂ ਵਾਰ-ਵਾਰ ਅਨਾਊਂਸ ਕੀਤਾ ਗਿਆ ਕਿ ਹਰ ਖਿਡਾਰੀ ਪਿੜ ਵਿੱਚ ਆਉਣ ਤੋਂ ਪਹਿਲਾਂ ਆਪਣਾ ਟੈਸਟ ਯਕੀਨੀ ਬਣਾਵੇ।

ਕਬੱਡੀ ਸ਼ੋਅ ਮੈਚ ਲਈ ਪੰਚਾਂ-ਸਰਪੰਚਾਂ ਤੇ ਲੜਕੀਆਂ ਦੇ ਟ੍ਰਾਇਲ 28 ਫ਼ਰਵਰੀ ਨੂੰ
ਜ਼ਿਲਾ ਪੱਧਰੀ ਖੇਡ ਕਾਰਨੀਵਲ ਵਿੱਚ ਹੋਣ ਵਾਲੇ ਕਬੱਡੀ ਸ਼ੋਅ ਮੈਚਾਂ ਦੀਆਂ ਟੀਮਾਂ ਦੇ ਗਠਨ ਲਈ ਪੰਚਾਂ-ਸਰਪੰਚਾਂ ਅਤੇ ਲੜਕੀਆਂ ਦੀਆਂ ਟੀਮਾਂ ਦੇ ਟ੍ਰਾਇਲ 28 ਫ਼ਰਵਰੀ ਨੂੰ ਸਵੇਰੇ 10 ਵਜੇ ਬਹੁਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਲਏ ਜਾਣਗੇ।

ਬਲਾਕ ਪੱਧਰੀ ਟੂਰਨਾਮੈਂਟਾਂ ਦੇ ਇਨਾਮ ਵੰਡ ਸਮਾਰੋਹ:
ਬਲਾਕ ਪੱਧਰੀ ਟੂਰਨਾਮੈਂਟਾਂ ਦੇ ਸਮਾਪਤੀ ਸਮਾਗਮਾਂ ਦੌਰਾਨ ਗੋਿਨਆਣਾ ਬਲਾਕ ਦੇ ਮਹਿਮਾ ਸਰਜਾ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਸ਼ਮੂਲੀਅਤ ਕਰਨਗੇ ਜਦਕਿ ਨਥਾਣਾ ਬਲਾਕ ਦੇ ਪੂਹਲਾ ਸਟੇਡੀਅਮ ਵਿਖੇ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ, ਬਠਿੰਡਾ ਬਲਾਕ ਦੇ ਵਿਰਕ ਕਲਾਂ ਸਟੇਡੀਅਮ ’ਚ ਆਈ.ਜੀ. ਸ਼੍ਰੀ ਐਮ.ਐਫ. ਫ਼ਾਰੂਕੀ ਤੇ ਐਸ.ਡੀ.ਐਮ. ਸ਼੍ਰੀ ਅਮਰਿੰਦਰ ਸਿੰਘ ਟਿਵਾਣਾ, ਸੰਗਤ ਮੰਡੀ ਬਲਾਕ ਦੇ ਘੁੱਦਾ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਰਾਮਪੁਰਾ ਤੇ ਫੂਲ ਬਲਾਕਾਂ ਦੇ ਕ੍ਰਮਵਾਰ ਪਿੱਥੋ ਤੇ ਮਹਿਰਾਜ ਸਟੇਡੀਅਮ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਤਲਵੰਡੀ ਸਾਬੋ ਬਲਾਕ ਦੇ ਬੰਗੀ ਰੁਲਦੂ ਸਟੇਡੀਅਮ ਵਿਖੇ ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਬਬਨਦੀਪ ਸਿੰਘ ਵਾਲੀਆ, ਭਗਤਾ ਭਾਈਕਾ ਬਲਾਕ ਵਿਖੇ ਐਸ.ਡੀ.ਐਮ. ਰਾਮਪੁਰਾ ਫੂਲ ਸ਼੍ਰੀ ਖ਼ੁਸ਼ਦਿਲ ਸਿੰਘ ਅਤੇ ਮੌੜ ਬਲਾਕ ਦੇ ਭਾਈ ਬਖ਼ਤੌਰ ਸਟੇਡੀਅਮ ਵਿਖੇ ਇਨਾਮ ਵੰਡ ਸਮਾਗਮ ਦੌਰਾਨ ਐਸ.ਡੀ.ਐਮ. ਸ਼੍ਰੀ ਰਾਜਪਾਲ ਸਿੰਘ ਸ਼ਮੂਲੀਅਤ ਕਰਨਗੇ।
 
ਵੇਖੋ ਵੀਡੀਓ: 
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕੈਪਟਨ ਅਮਰਿੰਦਰ ਤਿੰਨ ਦਿਨ ਸਰਹੱਦੀ ਇਲਾਕੇ 'ਚ ਲਾਉਣਗੇ ਡੇਰਾ
ਹਵਾਈ ਫੌਜ਼ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੇ ਕੀਤੇ ਸਰਹੱਦੀ ਇਲਾਕੇ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ
26.02.19 - ਪੀ ਟੀ ਟੀਮ
ਹਵਾਈ ਫੌਜ਼ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੇ ਕੀਤੇ ਸਰਹੱਦੀ ਇਲਾਕੇ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ

ਅਸਲ ਕਬਜ਼ੇ ਵਾਲੀ ਰੇਖਾ ਤੋਂ ਪਾਰ ਜਾ ਕੇ ਭਾਰਤੀ ਹਵਾਈ ਫੌਜ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਈਕ ਦੇ ਸੰਦਰਭ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਸਰਕਾਰ ਦੇ ਵਿਸ਼ਵਾਸ ਪੈਦਾ ਕਰਨ ਦੇ ਕਦਮਾਂ ਵਜੋਂ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਡੇਰਾ ਲਾਉਣਗੇ।

ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਅਤਿ ਚੌਕਸੀ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਪੁਲਵਾਮਾ ਹਮਲੇ ਤੋਂ ਬਾਅਦ ਹਵਾਈ ਫੌਜ ਵੱਲੋਂ ਕੀਤੇ ਹਮਲੇ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਸੂਬਾ ਸਰਕਾਰ ਕੇਂਦਰੀ ਗ੍ਰਹਿ ਅਤੇ ਰੱਖਿਆ ਮੰਤਰਾਲਿਆਂ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਿਵਲ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਥਿਤੀ ਦੀਆਂ ਜ਼ਮੀਨੀ ਹਕੀਕਤਾਂ ਦਾ ਅਨੁਮਾਨ ਲਾਉਣ ਲਈ ਨਾਜ਼ੁਕ ਸਰਹੱਦੀ ਇਲਾਕਿਆਂ ਵਿੱਚ ਡੇਰਾ ਲਾਉਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਭਲਕੇ ਸਵੇਰੇ ਪਠਾਨਕੋਟ ਲਈ ਰਵਾਨਾ ਹੋਣਗੇ ਅਤੇ ਇਸ ਜ਼ਿਲ੍ਹੇ ਅਤੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ਦੇ ਪਿੰਡਾਂ ਦਾ ਸੜਕ ਰਾਹੀਂ ਦੌਰਾ ਕਰਨਗੇ। ਅਗਲੇ ਦਿਨ ਉਹ ਤਰਨ ਤਾਰਨ ਇਲਾਕੇ ਵਿੱਚ ਜਾਣਗੇ ਅਤੇ ਰਾਤ ਫਰੀਦਕੋਟ ਵਿਖੇ ਠਹਿਰਨਗੇ। ਕੈਪਟਨ ਅਮਰਿੰਦਰ ਸਿੰਘ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਵਾਪਸ ਚੰਡੀਗੜ੍ਹ ਆਉਣਗੇ।

ਮੀਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੇ ਭੈਅ ਵਿੱਚ ਨਾ ਆਉਣ ਅਤੇ ਸਰਹੱਦੀ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਨਾ ਕੱਢਣ ਦਾ ਫੈਸਲਾ ਕੀਤਾ ਗਿਆ।

ਮੁੱਖ ਮੰਤਰੀ ਨੇ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਗ੍ਰਹਿ ਸਕੱਤਰ ਐੱਨ.ਐੱਸ.ਕਲਸੀ, ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਡੀ.ਜੀ.ਪੀ. ਇੰਟੈਲੀਜੈਂਸ ਵੀ.ਕੇ. ਭਾਵਰਾ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦੇ ਸਾਰੇ ਪੱਖਾਂ 'ਤੇ ਵਿਚਾਰ ਕੀਤੀ।

ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ 'ਤੇ ਨੇੜਿਉਂ ਨਿਗਰਾਨੀ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਹਾਲਤ ਵਿੱਚ ਕੋਈ ਵੀ ਢਿੱਲ ਨਾ ਵਰਤਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਨੇ ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਵੀ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਰਾਹੀਂ ਸਰਜੀਕਲ ਸਟ੍ਰਾਈਕ ਦਾ ਪੂਰਾ ਸਮਰਥਨ ਕਰਦਿਆਂ ਕਿਹਾ, "ਭਾਰਤ ਹਵਾਈ ਫੌਜ ਨੇ ਵੱਡਾ ਮਾਅਰਕਾ ਮਾਰਿਆ ਹੈ | ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਇਸ ਦੀ ਸ਼ਰਨ ਵਿਚਲੇ ਅੱਤਵਾਦੀਆਂ ਨੂੰ ਅਤਿ ਲੋੜੀਂਦਾ ਸੰਕੇਤ ਦੇ ਦਿੱਤਾ ਹੈ ਅਤੇ ਉਹ ਇਹ ਨਾ ਸੋਚਣ ਕਿ ਪੁਲਵਾਮਾ ਵਰਗੇ ਦਹਿਸ਼ਤੀ ਹਮਲਿਆਂ ਤੋਂ ਬਾਅਦ ਉਹ ਭੱਜ ਕੇ ਨਿਕਲ ਜਾਣਗੇ। ਭਾਰਤੀ ਹਵਾਈ ਫੌਜ ਦੇ ਜਵਾਨਾਂ ਨੂੰ ਥਾਪੜਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਲਈ ਉਹ ਉਨ੍ਹਾਂ ਦੀ ਡੱਟਵੀਂ ਹਮਾਇਤ ਕਰਦੇ ਹਨ।"

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ
ਮੁੱਖ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ, ਪਹਿਲੇ ਗੁਰੂ ਜੀ ਨਾਲ ਸਬੰਧਤ ਸਾਰੇ 41 ਪਿੰਡਾਂ ਨੂੰ ਵਿਸ਼ੇਸ਼ ਫੰਡ ਦਿੱਤੇ ਜਾਣਗੇ
23.02.19 - ਪੀ ਟੀ ਟੀਮ
ਮੁੱਖ ਸਮਾਗਮ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ, ਪਹਿਲੇ ਗੁਰੂ ਜੀ ਨਾਲ ਸਬੰਧਤ ਸਾਰੇ 41 ਪਿੰਡਾਂ ਨੂੰ ਵਿਸ਼ੇਸ਼ ਫੰਡ ਦਿੱਤੇ ਜਾਣਗੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਿਤ ਤਿਆਰੀਆਂ ਦੀ ਪ੍ਰਗਤੀ ਦਾ ਖੁਦ ਨਿੱਜੀ ਤੌਰ ’ਤੇ ਹਰ ਪੰਦਰਾ ਦਿਨਾਂ ਬਾਅਦ ਜਾਇਜ਼ਾ ਲਿਆ ਕਰਨਗੇ। 

ਇਸ ਮਹਾਨ ਸਮਾਰੋਹ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਨਾਂ ਨੇ ਕਿਹਾ ਕਿ ਉਹ ਇਸ ਮਕਸਦ ਲਈ ਹਰੇਕ ਮਹੀਨੇ ਦੀ ਪਹਿਲੀ ਅਤੇ 15 ਤਰੀਕ ਨੂੰ ਮੀਟਿੰਗ ਸੱਦਣਗੇ। 

ਮੁੱਖ ਮੰਤਰੀ ਨੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਧਾਰਿਤ ਕੈਬਨਿਟ ਸਬ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਰੋਜ਼ਮਰਾ ਦੇ ਆਧਾਰ ’ਤੇ ਪ੍ਰਗਤੀ ’ਤੇ ਨਿਗਰਾਨੀ ਰੱਖਣ ਅਤੇ ਉਨਾਂ ਨੂੰ ਲਗਾਤਾਰ ਇਸ ਬਾਰੇ ਜਾਣਕਾਰੀ ਦੇਣ। 

ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਸਮਾਰੋਹ 12 ਨਵੰਬਰ, 2019 ਨੂੰ ਸੁਲਤਾਨਪੁਰ ਲੋਧੀ ਵਿੱਚ ਆਯੋਜਿਤ ਕਰਵਾਇਆ ਜਾਵੇਗਾ ਜਿਥੇ ਗੁਰੂ ਜੀ ਨੇ ਆਪਣੇ ਜੀਵਨ ਦੇ ਤਕਰੀਬਨ 18 ਸਾਲ ਗੁਜਾਰੇ ਸਨ। ਉਨਾਂ ਨੇ ਸੁਲਤਾਨਪੁਰ ਲੋਧੀ ਵਿਖੇ ਬੇਬੇ ਨਾਨਕੀ ਸਰਕਾਰੀ ਕਾਲਜ (ਲੜਕੀਆਂ) ਸ਼ੁਰੂ ਕਰਨ ਲਈ ਵੀ ਪ੍ਰਵਾਨਗੀ ਦੇ ਦਿੱਤੀ ਜੋ ਕਿ ਪਹਿਲਾਂ ਹੀ ਗੂਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਕੈਂਪਸ ਫੱਤੂ ਢੀਂਗਾ ਵਿਖੇ ਯੂਨੀਵਰਸਿਟੀ ਦੇ ਅੰਗ ਵਜੋਂ ਮੌਜੂਦ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਇਸ ਅਤਿਆਧੁਨਿਕ ਰਿਜਨਲ ਸੈਂਟਰ ਨੂੰ ਆਪਣੇ ਹੱਥ ਵਿੱਚ ਲੈਣ ਤਾਂ ਜੋ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋ ਸਕਣ। 

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੂਹ ਪ੍ਰਾਪਤ 41 ਪਿੰਡਾਂ ਦੇ ਵਿਕਾਸ ਦੀ ਯੋਜਨਾ ਹੇਠ ਪਹਿਲੇ ਪੜਾਅ ਵਿੱਚ ਹਰੇਕ ਪਿੰਡ ਲਈ ਘੱਟੋ-ਘੱਟ 20-25 ਲੱਖ ਰੁਪਏ ਦੇ ਫੰਡ ਪ੍ਰਵਾਨ ਕਰਨ ਲਈ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਖਿਆ ਹੈ। 
ਮੁੱਖ ਮੰਤਰੀ ਨੇ ਇਨਾਂ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਉਘੇ ਅਕਾਦਮੀਸ਼ਨਾਂ, ਉਘੀ ਸ਼ਖਸ਼ੀਅਤਾਂ, ਸਿਆਸਤਦਾਨਾਂ, ਧਾਰਮਿਕ ਸਖਸ਼ੀਅਤਾਂ ਅਤੇ ਦੂਨੀਆਂ ਭਰ ਵਿੱਚ ਵਸਦੇ ਉੱਘੇ ਪੰਜਾਬੀਆਂ ਨੂੰ ਸੱਦਾ ਭੇਜਣ ਵਾਸਤੇ ਸਭਿਆਚਾਰ ਮਾਮਲਿਆਂ ਅਤੇ ਸੈਰ ਸਪਾਟਾ ਵਿਭਾਗ ਨੂੰ ਆਖਿਆ ਹੈ। ਉਨਾਂ ਨੇ ਇਤਿਹਾਸਕ ਸੁਲਤਾਨਪੁਰ ਲੋਧੀ ਗੁਰਦੁਵਾਰਾ ਵਿੱਖੇ ਨਤਮਸਤਕ ਹੋਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਪੂਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਨਿਰਦੇਸ਼ ਦਿੱਤੇ ਹਨ। 

ਵਧੀਕ ਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਨੇ ਮੀਟਿੰਗ ਦੌਰਾਨ ਦੱਸਿਆ ਕਿ ਜਿਸ ਫਰਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 300ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਟੈਂਟ ਸਿਟੀ ਤਿਆਰ ਕੀਤੀ ਸੀ ਉਸ ਦੀਆਂ ਸੇਵਾਵਾਂ ਹੀ ਸੁਲਤਾਨਪੁਰ ਲੋਧੀ ਦੇ ਆਲੇ-ਦੁਆਲੇ ਵੱਖ ਵੱਖ ਥਾਵਾਂ ’ਤੇ ਟੈਂਟਾਂ ਵਾਲੀ ਰਿਹਾਇਸ਼ ਦਾ ਪ੍ਰਬੰਧ ਕਰਨ ਲਈ ਲਈਆਂ ਗਈਆਂ ਹਨ। ਇਹ ਤਕਰੀਬਨ 25 ਹਜ਼ਾਰ ਤੋਂ 30 ਹਜ਼ਾਰ ਲੋਕਾਂ ਲਈ ਕੀਤਾ ਜਾਵੇਗਾ ਜੋ ਤਕਰੀਬਨ 40000 ਲੋਕਾਂ ਤੱਕ ਵਧਾਇਆ ਜਾ ਸਕਦਾ ਹੈ। 
ਮੀਟਿੰਗ ਦੌਰਾਨ ਸੁਲਤਾਲਪੁਰ ਲੋਧੀ ਵਿਖੇ ਇਤਿਹਾਸਕ ਸਮਾਰਕਾਂ ਦੀ ਸੰਭਾਲ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਸਦੇ ਵਾਸਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਵੱਲੋਂ ਪਹਿਲਾਂ ਹੀ ਟੈਂਡਰ ਜਾਰੀ ਕੀਤੇ ਗਏ ਹਨ ਅਤੇ ਇਹ ਕੰਮ 30 ਸਤੰਬਰ, 2019 ਤੱਕ ਮੁਕੰਮਲ ਹੋ ਜਾਵੇਗਾ। 

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਗੁਰੂ ਨਾਨਕ ਮਾਰਗ ਦੀ ਸ਼ਨਾਖਤ ਕਰਨ ਸਬੰਧੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਨੇ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਵਾਇਆ ਢਿਲਵਾਂ, ਰਈਆ, ਬਾਬਾ ਬਕਾਲਾ, ਚੌਂਕ ਮਹਿਤਾ ਦੇ ਰੂਟ ਨੂੰ ਵਿਕਸਿਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ ਜਿਸਦੇ ਉੱਤੇ ‘ਵਿਆਹ ਬਾਬੇ ਨਾਨਕ ਦਾ’ ਦੇ ਪਵਿੱਤਰ ਮੌਕੇ ਸਲਾਨਾ ਨਗਰ ਕੀਰਤਨ ਕਰਾਇਆ ਜਾਂਦਾ ਹੈ। 

ਪ੍ਰਮੁੱਖ ਸਕੱਤਰ ਟਰਾਂਸਪੋਰਟ ਨੇ ਮੀਟਿੰਗ ਦੌਰਾਨ ਦੱਸਿਆ ਕਿ ਵਿਭਾਗ ਦੇਸ਼ ਭਰ ਤੋਂ ਪੰਜਾਬ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਰੇਲਵੇ ਵਿਭਾਗ ਨਾਲ ਲਗਾਤਾਰ ਸੰਪਰਕ ਵਿੱਚ ਹੈ। ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ਮੈਟਲਜ ਐਂਡ ਮਿਨਰਲਜ਼ ਟ੍ਰੇਡਿੰਗ ਕਾਰਪੋਰੇਸ਼ਨ ਆਫ ਇੰਡੀਆ ਦੇ ਰਾਹੀਂ 5 ਗ੍ਰਾਮ ਦਾ ਸੋਨੇ ਅਤੇ 50 ਗ੍ਰਾਮ ਦਾ ਚਾਂਦੀ ਦਾ ਯਾਦਗਾਰੀ ਸਿੱਕੇ ਦੇ ਵਾਸਤੇ ਪੰਜਾਬ ਰਾਜ ਉਦਯੋਗ ਅਤੇ ਬਰਾਮਦ ਕਾਰਪੋਰੇਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 

ਵਧੀਕ ਮੁੱਖ ਸਕੱਤਰ ਜੰਗਲਾਤ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਦੇ ਹਰੇਕ ਪਿੰਡ ਵਿੱਚ 550 ਪੌਦੇ ਲਾਉਣ ਦੀ ਪ੍ਰਕਿਰਿਆ 30 ਸਤੰਬਰ, 2019 ਤੱਕ ਮੁਕੰਮਲ ਹੋ ਜਾਵੇਗੀ। ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਕੁੱਲ 75 ਲੱਖ ਪੌਦੇ ਮੁਹਈਆ ਕਰਵਾਏ ਜਾਣਗੇ ਅਤੇ ਜਿਨਾਂ ਥਾਵਾਂ ’ਤੇ ਇਹ ਪੌਦੇ ਲਾਏ ਜਾਣੇ ਹਨ ਉਹ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਨਰੇਗਾ ਸਕੀਮ ਹੇਠ ਮੁਹਈਆ ਕਰਵਾਇਆ ਜਾਵੇਗਾ। ਪ੍ਰਮੁੱਖ ਸਕੱਤਰ ਪੀ.ਡਬਲਯੂ.ਡੀ (ਬੀ ਐਂਡ ਆਰ) ਨੇ ਦੱਸਿਆ ਕਿ ਸੁਲਤਾਨਪੁਰ ਲੋਧੀ-ਫੱਤੂ ਢੀਂਗਾ ਸੜਕ ’ਤੇ ਗੁਰਦਆਰਾ ਬੇਰ ਸਾਹਿਬ ਨੇੜੇ ਕਾਲੀ ਬੇਈਂ ’ਤੇ 2 ਨਵੇਂ ਪੁਲ ਅਤੇ 2 ਨਵੇਂ ਪੈਦਲ ਲੰਘਣ ਵਾਲਿਆਂ ਲਈ ਪੁਲ ਤੋਂ ਇਲਾਵਾ ਸੜਕਾਂ ਨੂੰ ਚੌੜਾ ਕਰਨਾ ਅਤੇ ਮਜ਼ਬੂਤ ਬਣਾਉਣ ਦਾ ਕੰਮ 9.44 ਕਰੋੜ ਰੁਪਏ ਦੀ ਲਾਗਤ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇਗਾ। 

ਸੁਲਤਾਨਪੁਰ ਲੋਧੀ ਦੇ ਕੋਲੋਂ ਲੰਘਦੀ ਕਾਲੀ ਬੇਈਂ ਦੇ ਇੱਕ ਹਿੱਸੇ ’ਤੇ ਪੱਥਰ ਲਾਉਣ ਦੇ ਸਬੰਧ ਵਿੱਚ ਜਲ ਸ੍ਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਕਾਰ ਸੇਵਾ ਦੇ ਰਾਹੀਂ ਇਸ ਪ੍ਰਾਜੈਕਟ ਉਪਰ ਕੰਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ। ਇਹ ਕੰਮ ਉੱਘੇ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ਼ੁਰੂ ਕੀਤਾ ਜਾਵੇਗਾ। ਇਸ ਦੇ ਵਾਸਤੇ 3.86 ਕਰੋੜ ਰੁਪਏ ਦੀ ਸਮੱਗਰੀ ਵਿਭਾਗ ਵੱਲੋਂ ਸਪਲਾਈ ਕੀਤੀ ਜਾਵੇਗੀ। ਮੀਟਿੰਗ ਦੌਰਾਨ ਇਹ ਵੀ ਦੱਸਿਆ ਕਿ ਸੁਰਜੀਤ ਪਾਤਰ ਦੀ ਅਗਵਾਈ ਵਿੱਚ ਗਠਿਤ ਕੀਤੀ ਇਕ ਸਬ-ਕਮੇਟੀ ਨੇ ਪਹਿਲਾਂ ਹੀ ਪੰਜਾਬੀ, ਹਿੰਦੀ ਅਤੇ ਅੰਗਰੇਜੀ ਵਿੱਚ ਕਾਫੀ ਟੇਬਲ ਬੁੱਕ ਪ੍ਰਕਾਸ਼ਿਤ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਨੂੰ ਛੇਤੀ ਹੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਇਸੇ ਤਰਾਂ ਹੀ ਗੁਰੂ ਨਾਨਕ ਦੇਵ ਜੀ ਬਾਰੇ ਦੋ ਕਿਤਾਬਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਅਤੇ ਇੱਕ ਹੋਰ ਕਿਤਾਬ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੰਜਾਬੀ ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇਹ ਪੁਸਤਕਾਂ 20 ਜੂਨ, 2019 ਤੱਕ ਤਿਆਰ ਹੋ ਜਾਣਗੀਆਂ। 
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਲੋਕ ਸਭਾ ਚੋਣਾਂ 2019
ਪੰਜਾਬ ਸਹਿਕਾਰਤਾ ਵਿਭਾਗ ਵਿੱਚ ਹੋਈਆਂ ਬਦਲੀਆਂ
20.02.19 - ਪੀ ਟੀ ਟੀਮ
ਪੰਜਾਬ ਸਹਿਕਾਰਤਾ ਵਿਭਾਗ ਵਿੱਚ ਹੋਈਆਂ ਬਦਲੀਆਂ

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਅਗਾਮੀ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਜਾਰੀ ਹਦਾਇਤਾਂ ਅਤੇ ਦਫ਼ਤਰੀ ਕੰਮ/ਪ੍ਰਬੰਧਕੀ ਅਧਾਰ 'ਤੇ ਪੰਜਾਬ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਦੀਆਂ ਹੇਠ ਲਿਖੇ ਅਨੁਸਾਰ ਬਦਲੀਆਂ/ਐਡਜਸਟਮੈਂਟਾਂ ਕੀਤੀਆਂ ਗਈਆਂ ਹਨ:
 
ਪੂਰੀ ਲਿਸਟ ਵੇਖਣ ਲਈ ਕਲਿੱਕ ਕਰੋ

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER