ਪੰਜਾਬ

Monthly Archives: MARCH 2019


ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਵਿਸਾਖੀ ਮੇਲਾ - ਡਿਪਟੀ ਕਮਿਸ਼ਨਰ
26.03.19 - ਪੀ ਟੀ ਟੀਮ
ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਵਿਸਾਖੀ ਮੇਲਾ - ਡਿਪਟੀ ਕਮਿਸ਼ਨਰ



ਬਠਿੰਡਾ, 26 ਮਾਰਚ: ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 14 ਅਪ੍ਰੈਲ ਨੂੰ ਵਿਸਾਖੀ ਮੇਲਾ ਬਹੁਤ ਹੀ ਪ੍ਰੇਮ ਭਾਵ ਤੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਅਤੇ ਹਰ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਸ ਮੇਲੇ ਵਿੱਚ ਲੱਗੀਆਂ ਡਿਊਟੀਆਂ ਨੂੰ ਤਨਦੇਹੀ ਨਾਲ ਨਿਭਾਉਣ।

ਇਨਾਂ ਗੱਲਾਂ ਦਾ ਪ੍ਰਗਟਾਵਾਂ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਪ੍ਰਨੀਤ ਨੇ ਮੇਲੇ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਆਗਾਮੀ ਲੋਕ ਸਭਾਂ ਚੋਣਾਂ-2019 ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਇਸ ਵਾਰ ਮੇਲੇ ਦੌਰਾਨ ਕੋਈ ਵੀ ਸਿਆਸੀ ਕਾਨਫ਼ਰੰਸ ਨਹੀਂ ਹੋਵੇਗੀ। 

ਇਸ ਮੌਕੇ ਉਨਾਂ ਇਹ ਵੀ ਦੱਸਿਆ ਕਿ ਇਸ ਮੇਲੇ ਦੇ ਓਵਰਆਲ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਹੋਣਗੇ ਜਦਕਿ ਮੇਲਾ ਅਫ਼ਸਰ ਵਜੋਂ ਉਪ ਮੰਡਲ ਮੈਜਿਸਟੇ੍ਰਟ ਤਲਵੰਡੀ ਸਾਬੋ ਅਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਿਯੁਕਤ ਕੀਤੇ ਗਏ ਹਨ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਪ੍ਰਨੀਤ ਨੇ ਦੱਸਿਆ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਲਾਨਾ ਵਿਸਾਖੀ ਮੇਲਾ 12 ਅਪ੍ਰੈਲ ਤੋਂ 15 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ। ਇਸ ਦੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨਾਂ ਦੱਸਿਆ ਕਿ ਜ਼ਿਲਾ ਪੁਲਿਸ ਮੁਖੀ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਨੋਡਲ ਅਫ਼ਸਰ ਹੋਣਗੇ। ਇਸ ਦੇ ਨਾਲ-ਨਾਲ ਮੇਲੇ ਵਿੱਚ ਪਾਰਕਿੰਗ ਸਬੰਧੀ ਵੀ ਲੋੜੀਂਦੇ ਪ੍ਰਬੰਧ ਕਰਨਗੇ ਤਾਂ ਜੋ ਹਰ ਕਿਸਮ ਦੇ ਵਾਹਨ ਨੂੰ ਖੜੇ ਕਰਨ ਦੀ ਕੋਈ ਵੀ ਸਮੱਸਿਆ ਦਰਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਮੇਲੇ ਦੇ ਸੁਚਾਰੂ ਪ੍ਰਬੰਧਾਂ ਲਈ ਇਹ ਵੀ ਦੱਸਿਆ ਕਿ ਉਪ ਮੰਡਲ ਮੈਜਿਸਟੇ੍ਰਟ ਤਲਵੰਡੀ ਸਾਬੋ, ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਉਪ ਕਪਤਾਨ ਪੁਲਿਸ ਤਲਵੰਡੀ ਸਾਬੋ, ਕਾਰਜ ਸਾਧਕ ਅਫ਼ਸਰ, ਨਗਰ ਪੰਚਾਇਤ, ਜ਼ਿਲਾਂ ਨਗਰ ਯੋਜਨਾਕਾਰ ਅਤੇ ਮੈਨੇਜਰ ਗੁਰੂਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਲੋਂ ਸਾਂਝੇ ਤੌਰ 'ਤੇ ਵਿਚਾਰ-ਵਟਾਂਦਰਾ ਕਰਕੇ ਮੇਲੇ ਨੂੰ ਸੈਕਟਰ ਵਾਇਜ਼ ਵੰਡ ਕੇ ਨਵਾਂ ਨਕਸ਼ਾ ਤਿਆਰ ਕਰਨਗੇ।  

ਉਨਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਮੇਲੇ ਨੂੰ ਆਉਂਦੀਆਂ ਵੱਖ-ਵੱਖ ਮੁੱਖ ਸੜਕਾਂ ਦਾ ਟ੍ਰੈਫਿਕ ਪਲਾਨ ਵੀ ਜਲਦ ਤਿਆਰ ਕੀਤਾ ਜਾਵੇ ਤਾਂ ਜੋ ਮੇਲੇ ਵਿੱਚ ਆਉਣ ਵਾਲੀ ਸੰਗਤਾਂ ਨੂੰ ਇੱਥੇ ਆਉਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਜ਼ਿਲਾ ਮਾਲ ਅਫ਼ਸਰ ਨੂੰ ਹਦਾਇਤ ਦਿੱਤੀ ਗਈ ਕਿ ਉਹ ਮੇਲੇ ਦਾ ਬਚਾਅ (ਰੈਸਕਿਊ ਪਲਾਨ) ਤਿਆਰ ਕਰਨਗੇ। 

ਡਿਪਟੀ ਕਮਿਸ਼ਨਰ ਨੇ ਮੇਲੇ ਮੌਕੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਬੰਧਤ ਅਧਿਕਾਰੀਆਂ ਨੂੰ ਆਰਜੀ ਬੱਸ ਅੱਡੇ ਤਿਆਰ ਕਰਨ ਅਤੇ ਸਪੈਸ਼ਲ ਬੱਸਾਂ ਚਲਾਉਣ ਲਈ ਨਿਰਦੇਸ਼ ਦਿੱਤੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੇਲੇ ਸਮੇਂ ਭਾਰੀ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਮੁੱਢਲੀ ਸਹਾਇਤਾ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ। ਉਨਾਂ ਇਹ ਵੀ ਕਿਹਾ ਕਿ ਸਰੋਵਰ ਨੇੜੇ ਐਨ.ਡੀ.ਆਰ.ਐਫ਼ ਦੀ ਮਦਦ ਨਾਲ ਮੁੱਢਲੀ ਸਹਾਇਤਾ ਕੇਂਦਰ ਵੀ ਸਥਾਪਿਤ ਕੀਤੇ ਜਾਣ।

ਮੇਲੇ ਮੌਕੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ ਲਈ ਕੀਤੇ ਜਾਣ ਵਾਲੇ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਜ਼ਿਲਾ ਮਾਲ ਅਫ਼ਸਰ ਨੂੰ ਐਨ.ਡੀ.ਆਰ. ਐਫ਼ ਦੀ ਟੀਮ ਨਾਲ ਤਾਲਮੇਲ ਰੱਖਣ, ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ, ਆਰਜ਼ੀ ਪਖ਼ਾਨੇ ਬਣਾਉਣ, ਬੈਰੀਕੇਡਿੰਗ, ਸਾਫ਼-ਸਫ਼ਾਈ, ਪੰਜਾਬ ਰਾਜ ਪਾਵਰਕਾਮ ਨੂੰ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਹਿਰ ਅੰਦਰ ਢਿੱਲੀਆਂ ਤਾਰਾਂ ਨੂੰ ਕਸਣ, ਸੀਵਰੇਜ਼ ਬੋਰਡ ਨੂੰ ਸੀਵਰਾਂ ਦੀ ਸਫ਼ਾਈ ਯਕੀਨੀ ਬਣਾਉਣ ਅਤੇ ਵਣ ਵਿਭਾਗ ਨੂੰ ਟ੍ਰੈਫਿਕ ਵਿਚ ਵਿਘਨ ਪਾ ਰਹੇ ਸੜਕਾਂ ਕਿਨਾਰੇ ਲੱਗੇ ਦਰੱਖ਼ਤਾਂ ਦੀ ਕਾਂਟ-ਛਾਂਟ ਕਰਵਾਉਣ ਤੋਂ  ਇਲਾਵਾ ਬਠਿੰਡਾ ਤਲਵੰਡੀ ਸਾਬੋ ਦੇ ਮੁੱਖ ਚੌਕਾਂ ਦੀ ਸਜਾਵਟ ਕਰਨ ਅਤੇ ਸਵਾਗਤੀ ਗੇਟ ਲਗਾਉਣ ਲਈ ਵੀ ਨਿਰਦੇਸ਼ ਦਿੱਤੇ। ਉਨਾਂ ਇਹ ਵੀ ਕਿਹਾ ਕਿ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਹਿੱਤ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਗਲੀ ਰੀਵਿਊ ਮੀਟਿੰਗ ਅਪ੍ਰੈਲ ਦੇ ਪਹਿਲੇ ਹਫ਼ਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਬਬਨਦੀਪ ਸਿੰਘ ਵਾਲੀਆ, ਸ਼ਿਕਾਇਤ ਅਫ਼ਸਰ ਸ਼੍ਰੀ ਵਰਿੰਦਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3 4  [prev.]1-5 of 19


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



1 ਕੁਇੰਟਲ 65 ਕਿਲੋ ਚਾਂਦੀ ਦੇ ਗਹਿਣਿਆਂ ਦੀ ਵੱਡੀ ਖੇਪ ਬਰਾਮਦ
ਤਸਕਰੀ ਕਰਨ ਦੇ ਮੰਤਵ ਨਾਲ ਕਾਰ ਦੀਆਂ ਸੀਟਾਂ ਕੱਟਕੇ ਬਣਾਏ ਸਨ ਚਾਂਦੀ ਲੁਕੋਣ ਲਈ ਖਾਨੇ
26.03.19 - ਪੀ ਟੀ ਟੀਮ
ਤਸਕਰੀ ਕਰਨ ਦੇ ਮੰਤਵ ਨਾਲ ਕਾਰ ਦੀਆਂ ਸੀਟਾਂ ਕੱਟਕੇ ਬਣਾਏ ਸਨ ਚਾਂਦੀ ਲੁਕੋਣ ਲਈ ਖਾਨੇ



ਪਟਿਆਲਾ, 26 ਮਾਰਚ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਰਾਜਪੁਰਾ ਵਿਖੇ ਪੁਲਿਸ ਵੱਲੋਂ ਅਚਨਚੇਤ ਕੀਤੀ ਨਾਕਾਬੰਦੀ ਦੌਰਾਨ ਚਾਂਦੀ ਦੀ ਗਹਿਣਿਆਂ ਦੇ ਰੂਪ 'ਚ ਵੱਡੀ ਖੇਪ ਦੀ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ਕਿਲੋ ਵੱਖ-ਵੱਖ ਗਹਿਣਿਆਂ ਦੇ ਰੂਪ 'ਚ ਹੈ, ਜੋਕਿ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ ਸੀ। ਇਹ ਜਾਣਕਾਰੀ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਅੱਜ ਇਥੇ ਪੁਲਿਸ ਲਾਇਨਜ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਕਾਰ ਸਵਾਰ ਇਨ੍ਹਾਂ ਚਾਂਦੀ ਦੇ ਗਹਿਣਿਆਂ ਬਾਬਤ ਕੋਈ ਵੀ ਜਾਇਜ਼ ਦਸਤਾਵੇਜ ਪੇਸ਼ ਨਹੀਂ ਕਰ ਸਕੇ।
 
ਸ. ਸਿੱਧੂ ਨੇ ਦੱਸਿਆ ਕਿ ਹਲਕਾ ਰਾਜਪੁਰਾ ਤੇ ਘਨੌਰ ਦੇ ਨੋਡਲ ਅਫ਼ਸਰ ਐਸ.ਪੀ. ਸੁਰੱਖਿਆ ਸ੍ਰੀ ਸਤਵੀਰ ਸਿੰਘ ਅਠਵਾਲ ਦੀ ਅਗਵਾਈ ਤੇ ਡੀ.ਐਸ.ਪੀ. ਰਾਜਪੁਰਾ ਸ. ਮਨਪ੍ਰੀਤ ਸਿੰਘ ਦੀ ਦੇਖ-ਰੇਠ ਹੇਠ ਥਾਣਾ ਸਦਰ ਰਾਜਪੁਰਾ ਦੇ ਐਸ.ਆਈ. ਸਰਦਾਰਾ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਨੈਸ਼ਨਲ ਹਾਈਵੇ ਨੰਬਰ 1 ਨੇੜੇ ਜਸ਼ਨ ਹੋਟਲ ਰਾਜਪੁਰਾ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਅਚਾਨਕ ਨਾਕਾਬੰਦੀ ਦੌਰਾਨ ਇਹ ਚਾਂਦੀ ਇੱਕ ਸਕੌਡਾ ਕਾਰ ਨੰਬਰ ਸੀ.ਐਚ. 01 ਏ. ਆਰ. 4482 ਵਿਚੋਂ ਬਰਾਮਦ ਹੋਈ ਹੈ। 
 
ਐਸ.ਐਸ.ਪੀ. ਨੇ ਦੱਸਿਆ ਕਿ ਕਾਰ ਵਿੱਚ ਸਵਾਰ ਜਤਿੰਦਰ ਕੁਮਾਰ ਬਾਂਸਲ ਪੁੱਤਰ ਸੁੰਦਰ ਬਾਂਸਲ ਵਾਸੀ ਮਥੁਰਾ ਉਤਰ ਪ੍ਰਦੇਸ ਅਤੇ ਉਸਦੇ ਨਾਲ ਇੱਕ ਔਰਤ ਵੀ ਸੀ ਵੱਲੋਂ ਇਸ ਚਾਂਦੀ ਨੂੰ ਕਾਰ ਦੀਆਂ ਸੀਟਾਂ ਕੱਟਕੇ ਵਿਸ਼ੇਸ਼ ਤੌਰ 'ਤੇ ਬਣਾਂਏ ਗਏ ਖੁਫ਼ੀਆ ਖਾਨਿਆਂ ਵਿੱਚ ਲੁਕੋਇਆ ਗਿਆ ਸੀ, ਜਿਸ ਤੋਂ ਪਹਿਲੀ ਨਜ਼ਰ 'ਤੇ ਵੇਖਿਆਂ ਇਹ ਮਾਮਲਾ ਤਸਕਰੀ ਦਾ ਵੀ ਲਗਦਾ ਹੈ ਪਰੂੰਤੂ ਇਸ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
 
ਸ. ਸਿੱਧੂ ਨੇ ਦੱਸਿਆ ਕਿ ਇਹ ਚਾਂਦੀ ਬਰਾਮਦਗੀ ਦੇ ਮਾਮਲੇ ਨੂੰ ਟੈਕਸ ਬਚਾਉਣ ਅਤੇ ਤਸਕਰੀ ਦੇ ਪਹਿਲੂ ਸਮੇਤ ਲੋਕ ਸਭਾ ਚੋਣਾਂ ਦੌਰਾਨ ਇਸ ਦੀ ਸੰਭਾਵਤ ਵਰਤੋਂ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ, ਜਿਸ ਦੀ ਅਗਲੇਰੀ ਪੜਤਾਲ ਲਈ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਅਮਿਤ ਰਾਹੀਂ ਚੋਣ ਕਮਿਸ਼ਨ ਨੂੰ ਸੂਚਿਤ ਕਰਨ ਦੇ ਨਾਲ-ਨਾਲ ਆਬਕਾਰੀ ਤੇ ਕਰ ਵਿਭਾਗ ਅਤੇ ਆਮਦਨ ਕਰ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
 
ਐਸ.ਐਸ.ਪੀ. ਨੇ ਦੱਸਿਆ ਕਿ ਜਦੋਂ ਇਸ ਕਾਰ ਨੂੰ ਰੋਕ ਕੇ ਇਸਦੀ ਤਲਾਸ਼ੀ ਲਈ ਗਈ ਤਾਂ ਇਸ ਵਿੱਚ ਕੁਝ ਵੀ ਇਤਰਾਜਯੋਗ ਨਹੀਂ ਸੀ ਲਗਦਾ ਪਰੰਤੂ ਜਦੋਂ ਚੰਗੀ ਤਰ੍ਹਾਂ ਘੋਖ ਕੇ ਇਸਦੀ ਤਲਾਸ਼ੀ ਲਈ ਗਈ ਤਾਂ ਇਹ ਚਾਂਦੀ ਦੇ ਗਹਿਣਿਆਂ ਦਾ ਵਜਨ ਵਧਦਾ-ਵਧਦਾ 1 ਕੁਇੰਟਿਲ 65 ਕਿਲੋ ਤੱਕ ਪੁੱਜ ਗਿਆ। ਉਨ੍ਹਾਂ ਦੱਸਿਆ ਕਿ ਇਸ ਚਾਂਦੀ ਦੀ ਬਰਾਮਦਗੀ ਵਾਲੀ ਪੁਲਿਸ ਪਾਰਟੀ ਨੂੰ ਕਾਲਸ 1 ਸਰਟੀਫਿਕੇਟ ਦੇਣ ਦੀ ਸਿਫ਼ਾਰਸ਼ ਕੀਤੀ ਜਾਵੇਗੀ।
 
ਸ. ਸਿੱਧੂ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਪੁਲਿਸ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਅਗਵਾਈ ਹੇਠ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ। ਇਸ ਤਹਿਤ ਪੁਲਿਸ ਨੇ ਪਹਿਲਾਂ  92 ਲੱਖ ਰੁਪਏ ਦੀ ਨਗ਼ਦੀ ਬਰਾਮਦ ਕੀਤੀ ਤੇ ਬਾਅਦ 'ਚ 1 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਕਰੰਸੀ ਅਤੇ ਫ਼ਿਰ 18 ਕਿਲੋ 600 ਗ੍ਰਾਮ ਚਾਂਦੀ ਦੀ ਖੇਪ 43 ਬਿਸਕੁਟਾਂ ਦੇ ਰੂਪ 'ਚ ਫੜੀ ਸੀ। 
 
ਇਸ ਮੌਕੇ ਐਸ.ਪੀ. ਸਥਾਨਕ ਹਰਜੋਤ ਗਰੇਵਾਲ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸਤਵੀਰ ਸਿੰਘ ਅਠਵਾਲ, ਡੀ.ਐਸ.ਪੀ. ਰਾਜਪੁਰਾ ਸ. ਮਨਪ੍ਰੀਤ ਸਿੰਘ, ਐਸ.ਆਈ. ਸਰਦਾਰਾ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________






[home] [1] 2 3 4  [prev.]1-5 of 19


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਸਫ਼ਾਈ ਸੇਵਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ
26.03.19 - ਪੀ ਟੀ ਟੀਮ
ਸਫ਼ਾਈ ਸੇਵਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਅੱਖ ਤੇ ਕੰਨ ਬਣ ਕੇ ਕੰਮ ਕਰਨ ਦੀ ਡਿਪਟੀ ਕਮਿਸ਼ਨਰ ਨੇ ਕੀਤੀ ਅਪੀਲ



ਫਿਰੋਜ਼ਪੁਰ, 26 ਮਾਰਚ 2019: ਨਗਰ ਕੌਂਸਲ ਰਾਹੀਂ ਸ਼ਹਿਰ ਦੀ ਸਫ਼ਾਈ ਕਰਨ ਵਾਲੇ ਕਰੀਬ 100 ਸਫ਼ਾਈ ਸੇਵਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਕੰਮ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਚੰਦਰ ਗੈਂਦ ਮੰਗਲਵਾਰ ਨੂੰ ਉਨ੍ਹਾਂ ਦੇ ਵਿਚ ਪਹੁੰਚੇ। ਨਗਰ ਕੌਂਸਲ ਪਾਰਕ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਫ਼ਾਈ ਸੇਵਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਅੱਖ ਤੇ ਕੰਨ ਬਣ ਕੇ ਫ਼ੀਲਡ ਵਿਚ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫ਼ੀਲਡ ਵਿਚ ਕੰਮ ਕਰਨ ਕਰਕੇ ਸਫ਼ਾਈ ਸੇਵਕਾਂ ਨੂੰ ਸ਼ਹਿਰ ਵਿਚ ਅਵੈਧ ਇਮਾਰਤਾਂ ਅਤੇ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਦੀ ਜਾਣਕਾਰੀ ਹੁੰਦੀ ਹੈ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਕਿਹਾ ਕਿ ਇਨ੍ਹਾਂ ਲੋਕਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਇਨ੍ਹਾਂ ਲੋਕਾਂ ਨੂੰ ਕਾਨੂੰਨ ਦੇ ਦਾਇਰੇ ਵਿਚ ਲਿਆ ਕੇ ਟੈਕਸ ਵਸੂਲ ਕੀਤਾ ਜਾਵੇ। ਵਸੂਲਿਆ ਹੋਇਆ ਇਹ ਟੈਕਸ ਬਾਅਦ ਵਿਚ ਇੱਕ ਵੱਡਾ ਫ਼ਾਇਦਾ ਬਣ ਕੇ  ਕਈ ਸਫ਼ਾਈ ਸੇਵਕਾਂ ਅਤੇ ਮੁਲਾਜ਼ਮਾਂ ਤੱਕ ਹੀ ਪਹੁੰਚੇਗਾ। 
 
ਇਸ ਮੌਕੇ ਸਫ਼ਾਈ ਸੇਵਕਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਦੀਆਂ ਬੀਮੇ ਦੀਆਂ ਕਿਸ਼ਤਾਂ ਨਹੀਂ ਭਰੀਆਂ ਜਾ ਰਹੀਆਂ। ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੂੰ ਕੇਂਦਰੀ ਜੇਲ੍ਹ ਤੋਂ ਬਤੌਰ ਪ੍ਰਾਪਰਟੀ ਟੈਕਸ ਮਿਲੇ 36 ਲੱਖ ਰੁਪਏ ਨੂੰ ਸਫ਼ਾਈ ਸੇਵਕਾਂ ਦੀਆਂ ਪੈਡਿੰਗ ਬੀਮੇ ਦੀਆਂ ਕਿਸ਼ਤਾਂ ਭਰਨ ਲਈ ਕਿਹਾ। ਇਸ ਪੈਸੇ ਤੋਂ ਸਫ਼ਾਈ ਸੇਵਕਾਂ ਦੀਆਂ ਲਟਕ ਰਹੀਆਂ ਤਨਖ਼ਾਹਾਂ ਦੀ ਅਦਾਇਗੀ ਕਰਨ ਲਈ ਵੀ ਕਿਹਾ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਹੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੂੰ ਪ੍ਰਾਪਰਟੀ ਟੈਕਸ ਦੇ 36 ਲੱਖ ਰੁਪਏ  ਨਗਰ ਕੌਂਸਲ ਦੇ ਖਾਤੇ ਵਿਚ ਟਰਾਂਸਫ਼ਰ ਕਰਨ ਲਈ ਕਿਹਾ। ਉਨ੍ਹਾਂ ਰੈੱਡ ਕਰਾਸ ਦੇ ਸਕੱਤਰ ਅਸ਼ੋਕ ਬਹਿਲ ਨੂੰ ਸਫ਼ਾਈ ਸੇਵਕਾਂ ਲਈ ਲੋੜੀਂਦੀਆਂ ਦਵਾਈਆਂ ਰੈੱਡ ਕਰਾਸ ਸੋਸਾਇਟੀ ਵੱਲੋਂ ਮੁਹੱਈਆ ਕਰਵਾਉਣ ਦਾ ਵੀ ਆਦੇਸ਼ ਦਿੱਤਾ। 
 
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕੱਚੇ/ਠੇਕ ਤੇ ਲੱਗੇ ਸਫ਼ਾਈ ਸੇਵਕਾਂ ਨੂੰ ਡੀ.ਸੀ ਰੇਟ ਤੋਂ ਘੱਟ ਤਨਖ਼ਾਹ ਮਿਲ਼ਨ ਤੇ ਸਖ਼ਤ ਨਾਰਾਜ਼ਗੀ ਜਤਾਈ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਫ਼ਾਈ ਸੇਵਕਾਂ ਦੇ  ਠੇਕੇਦਾਰ/ਕੰਟਰੈਕਟਰ ਨੂੰ ਸ਼ੋਅ-ਕਾੱਜ ਨੋਟਿਸ ਜਾਰੀ ਕਰਨ ਲਈ ਕਿਹਾ।  ਉਨ੍ਹਾਂ ਕਿਹਾ ਕਿ ਜੇਕਰ ਮੁਲਾਜਮਾਂ ਨੂੰ ਡੀ.ਸੀ ਰੇਟ ਤੋਂ ਘੱਟ ਤਨਖ਼ਾਹ ਮਿਲਦੀ ਹੈ ਤਾਂ ਠੇਕੇਦਾਰ ਦਾ ਠੇਕਾ ਰੱਦ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਦਿੱਤੀ ਗਈ ਰਾਹਤ ਦਾ ਸਫ਼ਾਈ ਸੇਵਕਾਂ ਨੇ ਜ਼ੋਰਦਾਰ ਤਰੀਕੇ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਪਿਛਲੇ 15 ਸਾਲ ਤੋਂ ਪਹਿਲਾ ਵਾਰ ਇਹ ਦੇਖਣ ਨੂੰ ਮਿਲਿਆ ਹੈ ਕਿ ਕੋਈ ਡਿਪਟੀ ਕਮਿਸ਼ਨਰ ਖ਼ੁਦ ਸਫ਼ਾਈ ਸੇਵਕਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੀ ਸਾਫ-ਸਫਾਈ ਲਈ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਲਈ ਤਿਆਰ ਹੈ। 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3 4  [prev.]1-5 of 19


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਪੇਂਡੂ ਵਿਕਾਸ ਦੇ ਪਿੜ ਵਿੱਚ ਨਿੱਤਰੀਆਂ ਧੀਆਂ
24.03.19 - ਪਰਮਜੀਤ ਭੁੱਲਰ
ਪੇਂਡੂ ਵਿਕਾਸ ਦੇ ਪਿੜ ਵਿੱਚ ਨਿੱਤਰੀਆਂ ਧੀਆਂ



ਹੁਣ ਧਰਵਾਸ ਵਾਲੀ ਗੱਲ ਹੈ ਕਿ ਪੇਂਡੂ ਵਿਕਾਸ ਦੀ ਡੋਰ ਹੁਣ ਨੌਜਵਾਨ ਧੀਆਂ ਦੇ ਹੱਥ ਹੈ। ਪਹਿਲੀ ਵਾਰ ਹੈ ਕਿ ਨੌਜਵਾਨ ਕੁੜੀਆਂ ਨੇ ਪਿੰਡਾਂ ਦੀ ਜ਼ਿੰਮੇਵਾਰੀ ਸੰਭਾਲੀ ਹੈ। ਔਰਤਾਂ ਦਾ ਮਾਣ-ਸਨਮਾਨ ਵਧਿਆ ਹੈ, ਨਾਲ ਹੀ ਇਹ ਮਹਿਲਾ ਸਰਪੰਚ ਹੁਣ ਕੁੜੀਮਾਰਾਂ ਨੂੰ ਬੰਦੇ ਬਣਨ ਦਾ ਸੁਨੇਹਾ ਵੀ ਦੇ ਰਹੀਆਂ ਹਨ। ਐਤਕੀਂ ਪੰਚਾਇਤੀ ਚੋਣਾਂ ਵਿੱਚ ਪੇਂਡੂ ਲੋਕਾਂ ਨੇ ਮਹਿਲਾ ਸਰਪੰਚ ਬਣਾਉਣ ਲਈ ਧੀਆਂ ਦੇ ਸਿਰ 'ਤੇ ਹੱਥ ਰੱਖਿਆ ਹੈ। ਪੰਜਾਹ ਫੀਸਦੀ ਰਾਖਵਾਂਕਰਨ ਵਰਦਾਨ ਬਣਿਆ ਹੈ।

ਧੀਆਂ ਨੂੰ ਸਲਾਮ ਕਰਨ ਨੂੰ ਦਿਲ ਕਰਦਾ ਹੈ ਜਿਨ੍ਹਾਂ ਨੇ ਪੇਂਡੂ ਵਿਕਾਸ ਦੇ ਪਿੜ ਵਿੱਚ ਨਵੀਂ ਲੀਹ ਖਿੱਚੀ ਹੈ। ਆਮ ਤੌਰ 'ਤੇ ਪਿੰਡਾਂ ਵਿੱਚ ਮਹਿਲਾ ਸਰਪੰਚੀ ਲਈ ਮਾਂਵਾਂ ਜਾਂ ਫਿਰ ਨੂੰਹਾਂ ਅੱਗੇ ਆਉਂਦੀਆਂ ਰਹੀਆਂ ਹਨ, ਪਰ ਇਸ ਵਾਰ ਨੌਜਵਾਨ ਕੁੜੀਆਂ ਸਰਪੰਚ ਬਣੀਆਂ ਹਨ। ਇਨ੍ਹਾਂ ਕੁੜੀਆਂ ਦੀ ਉਚੇਰੀ ਸਿੱਖਿਆ ਪਿੰਡਾਂ ਦਾ ਮੂੰਹ-ਮੱਥਾ ਸੰਵਾਰਨ ਦੇ ਕੰਮ ਆਏਗੀ। ਉਮਰਾਂ ਭਾਵੇਂ ਛੋਟੀਆਂ ਹਨ ਤੇ ਸੁਪਨੇ ਵੱਡੇ ਹਨ। ਇਨ੍ਹਾਂ ਨੇ ਪੇਂਡੂ ਵਿਕਾਸ ਦਾ ਮੂੰਹ ਮਹਾਦਰਾਂ ਬਦਲਣ ਦੀ ਸੋਚ ਧਾਰੀ ਹੈ । ਇਹ ਸਮਾਂ ਹੀ ਦੱਸੇਗਾ ਕਿ ਕਿੰਨੀਆਂ ਕੁ ਕੋ ਸਫਲਤਾ ਹਾਸਲ ਕਰਦੀਆਂ ਹਨ। ਪੇਂਡੂ ਵਿਕਾਸ ਤੇ ਨਕਸ਼ੇ 'ਤੇ ਇੱਕ ਨਿਵੇਕਲਾ ਰੰਗ ਭਰ ਕੇ ਬੁਰਾਈ ਦੀ ਜੜ ਨੂੰ ਪੁੱਟਣ ਦਾ ਪ੍ਰਣ ਵੀ ਕਰਦੀਆਂ ਹਨ।

ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਣਕ ਖਾਨਾ ਦੀ ਧੀ ਸੈਸਨਦੀਪ ਕੌਰ ਸਿੱਧੂ (23 ਸਾਲ) ਨੇ ਬੀ.ਐੱਸ.ਸੀ. (ਐਗਰੀਕਲਚਰ) ਦੀ ਪੜ੍ਹਾਈ ਕੀਤੀ ਹੋਈ ਹੈ ਤੇ ਆਈ.ਏ.ਐੱਸ. ਦੀ ਤਿਆਰੀ ਵੀ ਨਾਲੋਂ ਨਾਲ ਚੱਲ ਰਹੀ ਹੈ, ਇਸ ਧੀ ਨੇ ਪਿੰਡ ਨੂੰ ਵਿਕਾਸ ਦੀਆ ਲੀਹਾਂ 'ਤੇ ਲਿਆਉਣ ਦੀ ਠਾਣ ਲਈ ਹੈ ਤੇ ਸਿੱਖਿਆ ਦੇ ਸੁਧਾਰ ਵਿੱਚ ਤਬਦੀਲੀਆਂ ਲਿਆ ਕੇ ਹਰ ਲੜਕੀ ਨੂੰ ਸਿੱਖਿਆ ਦਿਵਾਉਣਾ ਹੁਣ ਆਪਣਾ ਫਰਜ਼ ਸਮਝਦੀ ਹੈ। ਸਰਪੰਚ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਜਨਤਕ ਤੌਰ 'ਤੇ ਧੀਆਂ ਭੈਣਾਂ ਪ੍ਰਤੀ ਬੋਲੇ ਜਾਂਦੇ ਅਪਸ਼ਬਦਾਂ ਤੋਂ ਮੈਨੂੰ ਬਹੁਤ ਨਫ਼ਰਤ ਹੈ, ਇਸ ਲਈ ਔਰਤਾਂ 'ਤੇ ਹੁੰਦੇ ਅਤਿਆਚਾਰ ਨੂੰ ਰੋਕਣ ਲਈ ਪਹਿਲਕਦਮੀ ਕਰਾਂਗੀ। ਹਰ ਘਰ ਦੀ ਬੱਚੀ ਨੂੰ ਸਕੂਲ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਆ ਜਾਵੇਗਾ ਤਾਂ ਕਿ ਕੋਈ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਲੜਾਈ ਝਗੜੇ ਦੇ ਕੇਸ ਥਾਣੇ-ਕਚਹਿਰੀ ਵਿੱਚ ਨਹੀਂ ਜਾਣ ਦਿੱਤੇ ਜਾਣਗੇ, ਸਗੋਂ ਹਰ ਫੈਸਲਾ ਪੰਚਾਇਤ ਵਿੱਚ ਹੋਵੇਗਾ। ਪ੍ਰਾਈਵੇਟ ਸਕੂਲਾਂ ਦੀਆਂ ਵੱਡੀਆਂ ਫੀਸਾਂ ਤੋਂ ਬਚਾਉਣ ਲਈ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਭਾਈਚਾਰਕ ਸਾਂਝ ਦੀ ਧੰਦ ਨੂੰ ਮਜ਼ਬੂਤ ਕਰਨ ਲਈ ਪਿੰਡ 'ਚ ਧੜੇਬੰਦੀ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ ਤੇ ਹਰ ਫੈਸਲਾ ਨਿਰਪੱਖ ਤੌਰ 'ਤੇ ਹੋਵੇਗਾ। ਲੋਕਾਂ ਵੱਲੋਂ ਵਿਆਹ-ਸ਼ਾਦੀਆਂ 'ਤੇ ਕੀਤੀ ਜਾਂਦੀ ਫ਼ਜ਼ੂਲਖ਼ਰਚੀ ਨੂੰ ਰੋਕਣ ਲਈ ਮਤਾ ਗ੍ਰਾਮ ਸਭਾ ਦੇ ਆਮ ਇਜਲਾਸ 'ਚ ਲਿਆਉਂਦਾ ਜਾਵੇਗਾ। ਖੁਦ ਕੰਮ ਕਰਨ ਵਿੱਚ ਯਕੀਨ ਰੱਖਦੀ ਹਾਂ, ਰਬੜ ਦੀ ਮੋਹਰ ਨਹੀਂ ਬਣਾਂਗੀ।

ਬਲਾਕ ਕਪੂਰਥਲਾ ਦੇ ਪਿੰਡ ਬਿਸਨਪੁਰ ਦੀ ਧੀ ਗੁਰਕੀਰਤ ਕੌਰ (23 ਸਾਲ) ਨੇ ਪਰਿਵਾਰ ਵਿੱਚੋਂ ਮਿਲੀ ਰਾਜਨੀਤਕ ਗੁੜਤੀ ਦਾ ਲਾਹਾ ਲੈਂਦਿਆਂ ਆਪਣੇ ਵਿਰੋਧੀ ਉਮੀਦਵਾਰ ਨੂੰ 270 ਵੋਟਾਂ ਦਾ ਫਰਕ ਨਾਲ ਹਰਾ ਕੇ ਛੋਟੀ ਉਮਰ (23 ਸਾਲ) 'ਚ ਸਰਪੰਚ ਬਣੀ। ਪਿਤਾ ਗੁਰਦੀਪ ਸਿੰਘ ਬਲਾਕ ਸੰਮਤੀ ਮੈਂਬਰ ਤੇ ਮਾਤਾ ਕਮਲੇਸ ਰਾਣੀ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਜਾ ਚੁੱਕੇ ਹਨ। ਯੋਗਤਾ ਐੱਮ.ਸੀ.ਏ. ਤੇ ਨਾਲ ਹੀ ਬੈਕਿੰਗ ਦੀ ਤਿਆਰੀ ਕਰਨ ਤੋਂ ਇਲਾਵਾ ਪਿੰਡ ਨੂੰ ਵਿਕਾਸ ਦੇ ਸਫ਼ਿਆਂ ਵਿੱਚ ਅੱਗੇ ਲਾਉਣ ਦਾ ਹਰ ਉਪਰਾਲਾ ਕਰਨ ਲਈ ਹਰ ਸਰਕਾਰੀ ਦਰਬਾਰੇ ਪਹੁੰਚ ਕਰੇਗੀ। ਉਸ ਦਾ ਮਿਸ਼ਨ ਹੈ ਕਿ ਸਕੂਲ ਦੀ ਖਸਤਾ ਹਾਲਤ ਬਿਲਡਿੰਗ ਨਵੀਂ ਬਣਾਉਣਾ ਤੇ ਲੜਕੀਆਂ ਨੂੰ ਸਿੱਖਿਆ ਦਿਵਾਉਣੀ ਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਰੁਜ਼ਗਾਰ ਮੁਹੱਈਆ ਕਰਵਾਉਣਾ ਤੇ ਨੌਜਵਾਨ ਪੀੜ੍ਹੀ ਲਈ ਜਿੰਮ ਖੋਲ੍ਹਣਾ ਤੇ ਪਾਰਕ ਬਣਾਉਣਾ ਅਤੇ ਗੰਦੇ ਪਾਣੀ ਦਾ ਨਿਕਾਸ ਲਈ ਸੀਵਰੇਜ ਪਾਉਣ ਤਰਜੀਹੀ ਕੰਮ ਹਨ।

ਪਠਾਨਕੋਟ ਦੇ ਤਹਿਸੀਲ ਧਾਰ ਕਲਾਂ ਦੇ ਪਿੰਡ ਹਾੜਾ ਦੀ ਨੌਜਵਾਨ ਧੀ ਪਲਵੀ ਠਾਕੁਰ (21 ਸਾਲ) ਨੇ ਬੀ.ਸੀ.ਏ. (ਆਈ.ਟੀ.) ਦੀ ਪੜ੍ਹਾਈ ਕੀਤੀ ਹੋਈ ਹੈ ਤੇ ਔਰਤਾਂ ਦੀ ਭਲਾਈ ਲਈ ਕੁਝ ਕਰਨ ਲਈ ਤਤਪਰ ਹੈ। ਪਿਛਲੀ ਸਰਕਾਰ ਸਮੇਂ ਪਿਤਾ ਨਾਲ ਬਲਾਕ ਸਮਿਤੀ ਚੋਣਾਂ ਵਿੱਚ ਹੋਈ ਧੱਕੇਸ਼ਾਹੀ ਕਰਕੇ ਉਸ ਦੇ ਮਨ ਨੂੰ ਬਹੁਤ ਵੱਡੀ ਠੇਸ ਵੱਜੀ ਤਾਂ ਉਸੇ ਸਮੇਂ ਹੀ ਮਨ ਵਿੱਚ ਧਾਰ ਲਿਆ ਸੀ ਕਿ ਪਿੰਡ ਦੀ ਸਰਪੰਚ ਬਣ ਕੇ ਕਿਸੇ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ। ਸਰਪੰਚ ਦਾ ਕਹਿਣਾ ਹੈ ਕਿ ਪਿੰਡ ਪਛੜਿਆ ਹੋਣ ਕਰਕੇ ਮਾਪੇ ਲੜਕੀਆਂ ਨੂੰ ਪੜ੍ਹਾਈ ਨਹੀਂ ਕਰਵਾਉਂਦੇ ਇਸ ਲਈ ਲੜਕੀਆਂ ਨੂੰ ਵਿਦਿਆ ਦਾ ਚਾਨਣ ਦਿਵਾਉਣਾ ਮੇਰਾ ਫਰਜ਼ ਬਣ ਗਿਆ ਹੈ। ਔਰਤਾਂ ਨੂੰ ਰੁਜ਼ਗਾਰ ਦੇਣ ਦੇ ਮਕਸਦ ਨਾਲ ਸੈਲਫ ਹੈਲਫ ਗਰੁੱਪ ਬਣਾ ਕੇ ਰੁਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾ ਰਹੇ ਹਨ। ਖੁਦ ਕੰਮ ਕਰਨ ਵਿੱਚ ਯਕੀਨ ਰੱਖਣ ਵਾਲੀ ਪਲਵੀ ਪੰਚਾਇਤ ਮੀਟਿੰਗਾਂ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਬੇਝਿਜਕ ਹੋ ਕੇ ਗੱਲ ਕਰਦੀ ਹੈ ਤੇ ਪੰਚਾਇਤੀ ਨਿਯਮਾਂ ਤੋਂ ਜਾਣੂ ਹੋਣ ਲਈ ਖੁਦ ਟਰੇਨਿੰਗ ਲੈ ਚੁੱਕੀ ਹੈ। ਲੜਕੇ-ਲੜਕੀਆਂ ਦੀ ਸਿੱਖਿਆ ਲਈ ਪਿੰਡ ਵਿੱਚ ਆਈ.ਟੀ.ਆਈ. ਲਿਆਉਣ ਤੋਂ ਇਲਾਵਾ ਆਂਗਨਵਾੜੀ ਸੈਂਟਰ, ਹੈਲਥ ਸੈਂਟਰ ਬਣਾਉਣਾ ਉਸ ਦਾ ਮੁੱਖ ਟੀਚਾ ਹੈ।

ਬਨੂੜ ਖਰੜ ਮੇਨ ਸੜਕ 'ਤੇ ਸਥਿਤ ਪਿੰਡ ਟਗੌਰੀ ਦੀ ਧੀ ਅਮਨਦੀਪ ਕੌਰ ਨੇ ਸਰਪੰਚ ਦੀ ਚੋਣ ਜਿੱਤ ਕੇ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਚਾਰ ਚੰਨ ਲਾਉਣ ਦੀ ਠਾਣੀ ਹੋਈ ਹੈ ਤੇ ਵਕਾਲਤ ਦੀ ਵਿਦਿਆ ਪਾਸ ਹੋਣ ਕਰਕੇ ਪੰਚਾਇਤੀ ਨਿਯਮਾਂ ਨੂੰ ਨੇੜੇ ਤੋਂ ਜਾਣਦੀ ਹੈ। ਸਰਪੰਚ ਦਾ ਕਹਿਣਾ ਹੈ ਕਿ ਪਿੰਡ ਦੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਗਰੀਬ ਪਰਿਵਾਰਾਂ ਦੇ ਮਕਾਨ ਬਣਾਉਣਾ ਤੇ ਗੰਦੇ ਪਾਣੀ ਦੇ ਨਿਕਾਸੀ ਦਾ ਮਸਲਾ ਹੱਲ ਕਰਨ ਅਤੇ ਲੜਕੀਆਂ ਨੂੰ ਸਿੱਖਿਆ ਦਿਵਾਉਣੀ, ਉਸ ਦਾ ਮੁੱਢਲਾ ਕਾਰਜ ਹੈ। ਪਿੰਡ ਨੂੰ ਤਰੱਕੀ ਦੀਆਂ ਲੀਹਾਂ 'ਤੇ ਪਾਉਣ ਲਈ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣੀ ਤੇ ਪਿੰਡ ਨੂੰ ਧੜੇਬੰਦੀ ਤੋਂ ਬਚਾਉਣ ਲਈ ਨਿਰਪੱਖ ਤੌਰ 'ਤੇ ਫੈਸਲੇ ਲਏ ਜਾਣਗੇ।

ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮਹਿਲਾ ਅਧਿਕਾਰੀ ਦਵਿੰਦਰ ਕੌਰ ਮੋਗਾ ਦਾ ਕਹਿਣਾ ਹੈ ਕਿ ਪਿੰਡਾਂ ਦੀ ਵਾਗਡੋਰ ਪੜ੍ਹੀਆਂ-ਲਿਖੀਆਂ ਧੀਆਂ ਦੇ ਹੱਥ ਆਉਣੀ ਸ਼ੁਭ ਸਗਨ ਹੈ ਤੇ ਧੀਆਂ ਹੁਣ ਕਿਸੇ ਗੱਲੋਂ ਘੱਟ ਨਹੀਂ, ਧੀਆਂ ਪਿੰਡਾਂ ਦੇ ਵਿਕਾਸ ਵਿੱਚ ਰੋਲ ਮਾਡਲ ਅਦਾ ਕਰਨਗੀਆਂ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਝਲਕ ਵੀ ਇਨ੍ਹਾਂ 'ਚੋਂ ਮਿਲੇਗੀ। ਪੜ੍ਹੀਆਂ-ਲਿਖੀਆਂ ਔਰਤਾਂ ਦੇ ਆਉਣ ਨਾਲ ਸਮਾਜ ਵਿੱਚ ਕੁਝ ਬਦਲਾਅ ਦੀ ਆਸ ਬੱਝੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3 4  [prev.]1-5 of 19


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਸਿੱਖ ਮਾਰਸ਼ਲ ਖੇਡ ਦੇ ਵਪਾਰੀਕਰਨ ਦੇ ਸਮੁੱਚੇ ਦੋਸ਼ੀਆਂ ਦੀ ਹੋਵੇ ਪਹਿਚਾਣ
ਨਿੱਜੀ ਕੰਪਨੀ ਵਲੋਂ 'ਗਤਕਾ' ਅਤੇ 'ਗਤਕਾ ਸਿੱਖ ਮਾਰਸ਼ਲ ਆਰਟਸ' ਪੇਟੈਂਟ ਕਰਵਾਉਣ ਦਾ ਮਾਮਲਾ
21.03.19 - ਨਰਿੰਦਰ ਪਾਲ ਸਿੰਘ
ਨਿੱਜੀ ਕੰਪਨੀ ਵਲੋਂ 'ਗਤਕਾ' ਅਤੇ 'ਗਤਕਾ ਸਿੱਖ ਮਾਰਸ਼ਲ ਆਰਟਸ' ਪੇਟੈਂਟ ਕਰਵਾਉਣ ਦਾ ਮਾਮਲਾ



ਦਿੱਲੀ ਦੀ ਇੱਕ ਨਿੱਜੀ ਕੰਪਨੀ ਵਲੋਂ ਸਿੱਖ ਸ਼ਸਤਰ ਵਿਦਿਆ ਗਤਕਾ ਨੂੰ ਨਿੱਜੀ ਨਾਮ ਹੇਠ ਪੇਟੈਂਟ ਕਰਵਾਏ ਜਾਣ 'ਤੇ ਜਿਥੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਗਤਕਾ ਸਿਖਲਾਈ ਨਾਲ ਜੁੜੀਆਂ ਸੰਸਥਾਵਾਂ ਨੇ ਅਜੇਹੀ ਕੁਤਾਹੀ ਕਰਨ ਵਾਲੀ ਕੰਪਨੀ ਖਿਲਾਫ ਧਾਰਮਿਕ ਤੇ ਕਾਨੂੰਨੀ ਸਜ਼ਾ ਦੀ ਮੰਗ ਕੀਤੀ ਹੈ ਉਥੇ ਕੁਝ ਸਵਾਲ ਅਜੇਹੇ ਹਨ ਜੋ ਇਸ ਸਮੁੱਚੇ ਵਰਤਾਰੇ ਦੇ ਪਿਛੋਕੜ ਵੱਲ ਝਾਤ ਦੀ ਮੰਗ ਕਰਦੇ ਹਨ।

ਜਿਥੋਂ ਤੀਕ ਸਵਾਲ ਹਰਪ੍ਰੀਤ ਸਿੰਘ ਖਾਲਸਾ ਨਾਮੀ ਸ਼ਖ਼ਸ ਵਲੋਂ ਸ਼ਬਦ 'ਗਤਕਾ' ਅਤੇ 'ਗਤਕਾ ਸਿੱਖ ਮਾਰਸ਼ਲ ਆਰਟਸ' ਭਾਰਤ ਸਰਕਾਰ ਦੇ ਕਾਰਪੋਰੇਟ ਮੰਤਰਾਲੇ ਪਾਸ ਪੇਟੈਂਟ ਕਰਵਾਉਣ ਦਾ ਹੈ, ਇਹ ਸਾਰਾ ਕੁਝ ਰਾਤੋਂ-ਰਾਤ ਨਹੀਂ ਹੋਇਆ।

ਸਬੰਧਤ ਸ਼ਖ਼ਸ ਨੇ ਸਭ ਤੋਂ ਪਹਿਲਾਂ 22 ਜੂਨ 2018 ਨੂੰ 'ਗਤਕਾ ਸਿੱਖ ਮਾਰਸ਼ਲ ਆਰਟਸ', ਫਿਰ 25 ਜੂਨ 2018 ਨੂੰ 'ਗਤਕਾ', 25 ਜੂਨ 2018 ਨੂੰ 'ਇੰਡੀਅਨ ਗਤਕਾ ਫੈਡਰੇਸ਼ਨ' ਅਤੇ 26 ਜੂਨ 2018 ਨੂੰ 'ਵਰਲਡ ਗਤਕਾ ਲੀਗ' ਨਾਮੀ ਤਿੰਨ ਵੱਖ-ਵੱਖ ਸੰਸਥਾਵਾਂ ਜਾਂ ਵਰਤੋਂ ਵਿੱਚ ਆਉਣ ਵਾਲੀਆਂ 'ਵਸਤਾਂ' ਨੂੰ ਪੇਟੈਂਟ ਕਰਵਾਉਣ ਲਈ ਸਬੰਧਤ ਵਿਭਾਗਾਂ ਪਾਸ ਪ੍ਰਤੀ ਦਰਖਾਸਤ 4,500 ਰੁਪਏ ਫੀਸ ਸਹਿਤ ਦਰਖਾਸਤ ਦਾਖਲ ਕਰਵਾਈ। 8 ਅਕਤੂਬਰ 2018 ਨੂੰ ਹਰਪ੍ਰੀਤ ਸਿੰਘ ਦੇ ਨਾਮ ਪੇਟੈਂਟ ਹੋਈ 'ਇੰਡੀਅਨ ਗਤਕਾ ਫੈਡਰੇਸ਼ਨ' ਨੇ ਇਨਕਮ ਟੈਕਸ ਵਿਭਾਗ ਪਾਸੋਂ ਇਜਾਜ਼ਤ ਹਾਸਲ ਕਰਨ ਲਈ ਬੇਨਤੀ ਪੱਤਰ ਦਾਇਰ ਕੀਤਾ ਤੇ ਉਸੇ ਦਿਨ ਹੀ ਸਰਟੀਫਿਕੇਟ ਵੀ ਜਾਰੀ ਹੋ ਗਿਆ।

ਹੁਣ ਹਰਪ੍ਰੀਤ ਸਿੰਘ ਖਾਲਸਾ ਨਾਮੀ ਸ਼ਖਸ ਦੀ ਸੰਸਥਾ 'ਇੰਡੀਅਨ ਗਤਕਾ ਫੈਡਰੇਸ਼ਨ' ਨੇ 22 ਮਾਰਚ 2019 ਤੋਂ 29 ਮਾਰਚ 2019 ਤੀਕ 'ਵਰਲਡ ਗਤਕਾ ਲੀਗ' ਦੇ ਬੈਨਰ ਹੇਠ ਗਤਕਾ ਮੁਕਾਬਲੇ ਕਰਵਾਉਣ ਦਾ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੋਇਆ ਹੈ।

ਸੰਸਥਾ ਨੇ ਇਸ ਮਸਕਦ ਲਈ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਨੂੰ 15 ਜਨਵਰੀ 2019 ਨੂੰ ਇੱਕ ਕਰੋੜ 75 ਲੱਖ ਰੁਪਏ ਦੀ ਫੀਸ ਅਦਾ ਕਰਕੇ ਇਜਾਜ਼ਤ ਵੀ ਲੈ ਲਈ। 28 ਜਨਵਰੀ ਨੂੰ ਇਸੇ ਸਟੇਡੀਅਮ ਲਈ 25 ਲੱਖ ਰੁਪਏ ਦੀ ਇੱਕ ਹੋਰ ਰਕਮ ਜਮ੍ਹਾਂ ਕਰਵਾ ਦਿੱਤੀ ਗਈ।

ਹੁਣ ਜਦੋਂ ਸਾਰਾ ਪਾਣੀ ਸਿਰ ਉਤੋਂ ਲੰਘ ਚੁੱਕਾ ਹੈ ਤਾਂ ਕੁਝ ਗਤਕਾ ਸੰਸਥਾਵਾਂ ਅਤੇ ਸ਼੍ਰੋਮਣੀ ਕਮੇਟੀ ਵਰਗੀਆਂ ਸੰਸਥਾਵਾਂ ਦਾਅਵੇ ਕਰ ਰਹੀਆਂ ਹਨ ਕਿ ਉਹ ਇਸ ਬਾਰੇ ਕਾਨੂੰਨੀ ਮਾਹਰਾਂ ਨਾਲ ਸਲਾਹਾਂ ਕਰ ਰਹੇ ਹਨ। ਮਾਮਲਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਾਸ ਸ਼ਿਕਾਇਤ ਰੂਪ ਵਿੱਚ ਪੁਜਦਾ ਕਰ ਦਿੱਤਾ ਗਿਆ ਹੈ।

ਲੇਕਿਨ ਇਨ੍ਹਾਂ ਸੰਸਥਾਵਾਂ ਦੀ ਪ੍ਰਾਪਤੀ ਕੀ ਹੋਵੇਗੀ ਜਦੋਂ ਇੱਕ ਸੰਸਥਾ ਨਿੱਜੀ ਨਾਮ ਹੇਠ ਸਿੱਖ ਕੌਮ ਦੀ ਵਿਰਾਸਤੀ ਸ਼ਸਤਰ ਵਿਦਿਆ ਖੇਡ ਨੂੰ ਆਪਣੇ ਨਾਮ ਪੇਟੈਂਟ ਕਰਵਾ ਕੇ ਵਪਾਰ ਦੇ ਰਾਹ ਟੁਰ ਪਈ ਹੈ?

ਗੱਲ ਇਥੇ ਹੀ ਖਤਮ ਨਹੀਂ ਹੋ ਜਾਂਦੀ ਸਗੋਂ ਸਵਾਲ ਤਾਂ ਇਹ ਹੈ ਕਿ ਕੀ ਮੌਜੂਦਾ ਪ੍ਰਮੁੱਖ ਗਤਕਾ ਸੰਸਥਾਵਾਂ ਜਿਨ੍ਹਾਂ ਨੇ ਗਤਕਾ ਖੇਡ ਨੂੰ ਰਾਸ਼ਟਰੀ, ਅੰਤਰਾਰਸ਼ਟਰੀ ਪੱਧਰ 'ਤੇ ਲਿਜਾਉਣ ਦੇ ਬੈਨਰ ਹੇਠ ਕਈ ਸਾਲਾਂ ਤੋਂ ਕਾਰਵਾਈ ਸ਼ੁਰੂ ਕੀਤੀ ਹੋਈ ਸੀ, ਉਹ ਹਰਪ੍ਰੀਤ ਸਿੰਘ ਖਾਲਸਾ ਨੂੰ ਨਹੀਂ ਜਾਣਦੀਆਂ?

ਸਪਸ਼ਟ ਜਵਾਬ ਮਿਲ ਰਿਹਾ ਹੈ ਕਿ ਇਸ ਸਭ ਲਈ ਇਕੱਲਾ ਹਰਪ੍ਰੀਤ ਸਿੰਘ ਹੀ ਦੋਸ਼ੀ ਨਹੀਂ ਬਲਕਿ ਸਿੱਖ ਸ਼ਸਤਰ ਵਿਦਿਆ ਖੇਡ ਨਾਲ ਜੁੜੇ ਕਈ ਨਾਮੀ ਚਿਹਰੇ ਵੀ ਬਰਾਬਰ ਦੇ ਦੋਸ਼ੀ ਹਨ। ਜਿਹੜੇ ਇਸ ਝਾਂਸੇ ਵਿੱਚ ਆ ਗਏ ਕਿ ਉਹ ਗਤਕਾ ਖੇਡ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਲਿਜਾਉਣ ਲਈ ਅਜੇਹਾ ਪ੍ਰੋਗਰਾਮ ਉਲੀਕਣ ਜਿਸ ਤੋਂ ਕਮਾਈ ਵੀ ਹੋ ਸਕੇ। ਲੇਕਿਨ ਖੇਡ ਨੂੰ ਖੇਡਣ ਲਈ ਬਰਾਬਰ ਦੀ ਭਾਈਵਾਲੀ ਨਾ ਪਾਉਣ ਕਰਕੇ ਹਰਪ੍ਰੀਤ ਸਿੰਘ ਖਾਲਸਾ ਇਕੱਲਾ ਹੀ ਇਸ ਰਾਹ ਤੁਰ ਨਿਕਲਿਆ।

ਮਕਸਦ ਦੀ ਪੂਰਤੀ ਲਈ ਉਸ ਨੇ 'ਇੰਡੀਅਨ ਗਤਕਾ ਫੈਡਰੇਸ਼ਨ' ਅਤੇ 'ਵਰਲਡ ਗਤਕਾ ਲੀਗ' ਨਾਮੀ ਵੱਖ-ਵੱਖ ਸੰਸਥਾਵਾਂ ਨੂੰ ਰਜਿਸਟਰ ਕਰਵਾਇਆ, 'ਗਤਕਾ' ਤੇ 'ਸਿੱਖ ਮਾਰਸ਼ਲ ਆਰਟਸ' ਨਾਵਾਂ ਨੂੰ ਆਪਣੀ ਨਿੱਜੀ ਕੰਪਨੀ ਦੇ ਨਾਮ ਪੇਟੈਂਟ ਕਰਵਾਇਆ, ਇਨਕਮ ਟੈਕਸ ਵਿਭਾਗ ਪਾਸੋਂ ਸਰਟੀਫਿਕੇਟ ਹਾਸਲ ਕੀਤਾ ਤਾਂ ਜੋ ਗਤਕਾ ਨੂੰ ਅੰਤਰਰਾਸ਼ਟਰੀ ਪੱਧਰ ਤੀਕ ਪਹੁੰਚਾਉਣ ਦੇ ਨਾਮ ਹੇਠ ਵਿਦੇਸ਼ਾਂ 'ਚੋਂ ਹਾਸਲ ਹੋਣ ਵਾਲੇ ਧਨ ਨੂੰ ਸਹੀ ਪ੍ਰਣਾਲੀ ਰਾਹੀਂ ਇੱਕ ਨੰਬਰ ਵਿੱਚ ਤਬਦੀਲ ਕਰਦਿਆਂ ਆਮਦਨ ਦਾ ਸਾਧਨ ਬਣਾਇਆ ਜਾਏ।

ਕਿਉਂਜੋ ਇਹ ਨਿੱਜੀ ਸੰਸਥਾ ਜੋ 2 ਕਰੋੜ ਰੁਪਏ ਸਟੇਡੀਅਮ ਲਈ ਹੀ ਖਰਚ ਰਹੀ ਹੈ, ਉਸ ਨੇ ਬਾਹਰੋਂ ਆਉਣ ਵਾਲੀਆਂ ਗਤਕਾ ਟੀਮਾਂ ਦੇ ਰਹਿਣ ਤੇ ਰੋਟੀ ਤੋਂ ਇਲਾਵਾ ਟਰਾਂਸਪੋਰਟ ਆਦਿ ਦਾ ਖਰਚਾ ਵੀ ਝੱਲਣਾ ਹੈ। ਜੇਤੂ ਟੀਮ ਨੂੰ ਇੱਕ ਕਰੋੜ ਤੇ ਦੂਸਰੇ ਨੰਬਰ ਤੇ ਆਣ ਵਾਲੀ ਟੀਮ ਨੂੰ 75 ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਣਾ ਹੈ। ਉਹ ਐਡੀ ਵੱਡੀ ਰਕਮ ਕਿਸ ਮਸਕਦ ਲਈ ਖਰਚ ਰਹੀ ਹੈ ਇਹ ਸਾਫ ਜ਼ਰੂਰ ਹੈ ਕਿ ਕਿਸੇ ਵਸਤੂ ਜਾਂ ਖੇਡ ਨੂੰ ਪੇਟੈਂਟ ਕਰਵਾਉਣ ਦਾ ਮਤਲਬ ਉਸ ਨੂੰ ਵਪਾਰ ਵਜੋਂ ਵਰਤਣਾ ਹੀ ਰਹਿੰਦਾ ਹੈ।

ਦੂਸਰੇ ਪਾਸੇ ਕਿਸੇ ਵੱਡੀ ਪੱਧਰ ਦੇ ਸਮਾਗਮ ਨੂੰ ਉਲੀਕਣ ਅਤੇ ਆਰਥਿਕ ਹਿੱਸਾ ਪਾਉਣ ਤੋਂ ਅਸਮਰੱਥ ਲੋਕਾਂ (ਹਰਪ੍ਰੀਤ ਸਿੰਘ ਦੇ ਸੰਭਾਵੀ ਭਾਈਵਾਲਾਂ/ਜਾਣਕਾਰਾਂ) ਨੇ ਦਾਲ ਨਾ ਗਲਦੀ ਵੇਖ ਇਹ ਗੇਂਦ ਹੁਣ ਕੌਮ ਦੇ ਪਾਲੇ ਵਿੱਚ ਸੁੱਟ ਦਿੱਤੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3 4  [prev.]1-5 of 19


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER