ਪੰਜਾਬ

Monthly Archives: MARCH 2020


ਕੋਵਿਡ-19
ਪੰਜਾਬ ਸਰਕਾਰ ਨੇ ਲੌਕਡਾਊਨ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਲਿਆ ਫੈਸਲਾ
27.03.20 - ਪੀ ਟੀ ਟੀਮ
ਪੰਜਾਬ ਸਰਕਾਰ ਨੇ ਲੌਕਡਾਊਨ ਤੱਕ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਲਿਆ ਫੈਸਲਾ



ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ  ਲਾਕਡਾਊਨ ਦੇ ਸਮੇਂ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨ ਸੜਕਾਂ 'ਤੇ ਚੱਲ ਰਹੇ ਹਨ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਸਥਿਤੀ ਵਿਚ ਪੰਜਾਬ ਵਿਚਲੇ ਪੀ.ਡਬਲਿਊ.ਡੀ. ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਜਾ ਸਕਦਾ ਹੈ।

ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ 'ਤੇ ਜ਼ੋਰ ਦਿੱਤਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਜ਼ਰੂਰੀ ਵਸਤਾਂ ਦੀ ਵੰਡ ਲਈ ਰਾਜ ਸਰਕਾਰ ਨੇ ਜ਼ਿਲ੍ਹਿਆਂ ਨੂੰ ਜਮੈਟੋ, ਸਵਿੱਗੀ ਆਦਿ ਸਮੇਤ ਉਪਲੱਬਧ ਸਾਰੇ ਵਿਕਲਪਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ 'ਤੇ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਸਪੈਸ਼ਲ ਪਾਸ ਜਾਰੀ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਜਾ ਸਕੇ।
--------------------
ਵੇਖੋ ਵੀਡਿਓ:


Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3  [prev.]1-5 of 13


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ
ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿਹਾੜੀਦਾਰਾਂ ਅਤੇ ਗੈਰ-ਸੰਗਠਿਤ ਕਾਮਿਆਂ ਨੂੰ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਘਰ-ਘਰ ਵੰਡਣ ਦਾ ਐਲਾਨ
27.03.20 - ਪੀ ਟੀ ਟੀਮ
ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿਹਾੜੀਦਾਰਾਂ ਅਤੇ ਗੈਰ-ਸੰਗਠਿਤ ਕਾਮਿਆਂ ਨੂੰ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਘਰ-ਘਰ ਵੰਡਣ ਦਾ ਐਲਾਨ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਦਿਹਾੜੀਦਾਰ ਕਾਮਿਆਂ ਅਤੇ ਗੈਰ-ਸੰਗਠਿਤ ਮਜ਼ਦੂਰਾਂ ਲਈ ਸੁੱਕੇ ਰਾਸ਼ਨ ਦੇ 10 ਲੱਖ ਪੈਕੇਟ ਤੁਰੰਤ ਵੰਡਣ ਦਾ ਐਲਾਨ ਕੀਤਾ ਹੈ ਤਾਂ ਕਿ ਕੋਵਿਡ-19 ਕਾਰਨ ਕਰਫਿਊ ਲਾਉਣ ਨਾਲ ਪੈਦਾ ਹੋਈ ਅਚਨਚੇਤੀ ਸਥਿਤੀ ਮੌਕੇ ਉਨਾਂ ਦੀ ਸਹਾਇਤਾ ਕੀਤੀ ਜਾ ਸਕੇ। 

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਹੋਵੇਗੀ ਅਤੇ ਇਹ ਪੈਕੇਟ ਝੁੱਗੀ-ਝੌਂਪੜੀਆਂ ਅਤੇ ਹੋਰ ਇਲਾਕਿਆਂ ਵਿੱਚ ਵੰਡੇ ਜਾਣਗੇ ਜਿੱਥੇ ਦਿਹਾੜੀਦਾਰ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਰਹਿ ਰਹੇ ਹਨ।

ਮੁੱਖ ਮੰਤਰੀ ਨੇ ਇਹ ਪੈਕੇਟ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਵੀ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਕਿ ਘਰ-ਘਰ ਵੰਡਣ ਮੌਕੇ ਇਹ ਪੈਕੇਟ ਹਾਸਲ ਨਾ ਕਰ ਸਕਣ ਵਾਲੇ ਅਜਿਹੇ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ ਅਤੇ ਉਹ ਖੁਰਾਕ ਲਈ ਹੈਲਪਲਾਈਨ ਨੰਬਰ ’ਤੇ ਵੀ ਕਾਲ ਕਰ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਆਰਥਿਕ ਪੈਕੇਜ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸਮਾਜ ਦੇ ਕਈ ਤਬਕਿਆਂ ਨੂੰ ਸਹਾਇਤਾ ਹਾਸਲ ਹੋਵੇਗੀ। ਉਨਾਂ ਕਿਹਾ ਕਿ ਬਦਕਿਸਮਤੀ ਨਾਲ ਕੇਂਦਰ ਸਰਕਾਰ ਵੱਲੋਂ ਦਿਹਾੜੀਦਾਰਾਂ ਅਤੇ ਗੈਰ-ਸੰਗਠਿਤ ਕਾਮਿਆਂ ਨੂੰ ਫੌਰੀ ਰਾਹਤ ਨਹੀਂ ਦਿੱਤੀ ਗਈ ਜਿਨਾਂ ਨੂੰ ਕਰਫਿਊ/ਤਾਲਾਬੰਦੀ ਤੋਂ ਬਾਅਦ ਉਨਾਂ ਦੇ ਹੀ ਸਹਾਰੇ ਛੱਡ ਦਿੱਤਾ ਗਿਆ।

ਇਸ ਤੋਂ ਪਹਿਲਾਂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੁਆਰਾ ਪਾਰਟੀ ਦੀ ਅਗਵਾਈ ਵਾਲੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇਕ ਵੀਡੀਓ ਕਾਨਫਰੰਸ ਦੌਰਾਨ, ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਪੰਜਾਬ ਵਿਚਲੇ ਗਰੀਬ ਲੋਕਾਂ ਤੱਕ ਪਹੁੰਚ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਨੇ ਸੰਕਟ ਦੀ ਇਸ ਘੜੀ ਵਿੱਚ ਨਾਗਰਿਕਾਂ ਨੂੰ ਸਹਾਇਤਾ ਦੇਣ ਲਈ ਸੂਬੇ ਵਿੱਚ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਕਾਂਗਰਸ ਪ੍ਰਧਾਨ ਨੂੰ ਜਾਣੂੰ ਕਰਵਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋੜੀਂਦੀਆਂ ਚੀਜ਼ਾਂ ਅਤੇ ਸੇਵਾਵਾਂ ਨੂੰ ਘਰ-ਘਰ ਪਹੰੁਚਾਉਣ ਨੂੰ ਯਕੀਨੀ ਬਣਾਉਣ ਅਤੇ ਲੋੜਵੰਦਾਂ ਤੱਕ ਉਨਾਂ ਦੇ ਦਰ ’ਤੇ ਪਹੁੰਚ ਕਰਨ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਉਨਾਂ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਹਰੇਕ ਜ਼ਿਲੇ ਵਿੱਚ ਸਹਾਇਤਾ ਅਤੇ ਡਲਿਵਰੀ ਸਿਸਟਮ ਨੂੰ ਸੁਚਾਰੂ ਬਣਾਉਣ। ਉਨਾਂ ਕਿਹਾ ਕਿ ਇਸ ਸਬੰਧ ਵਿਚ ਅੱਜ ਕਾਫ਼ੀ ਸੁਧਾਰ ਹੋਇਆ ਹੈ ਅਤੇ ਅਗਲੇ ਕੁਝ ਦਿਨਾਂ ਵਿਚ ਸਥਿਤੀ ਹੋਰ ਸਥਿਰ ਹੋ ਜਾਵੇਗੀ। ਉਨਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਈ-ਪਾਸ ਦੀ ਸਹੂਲਤ ਇਸ ਦਿਸ਼ਾ ਵਿਚ ਇਕ ਕਦਮ ਹੈ।

ਕੁਝ ਇਲਾਕਿਆਂ ਵਿੱਚ ਦਵਾਈਆਂ ਵਾਲੀਆਂ ਦੁਕਾਨਾਂ ’ਤੇ ਭੀੜ ਵਧਣ ਦੀਆਂ ਰਿਪੋਰਟਾਂ ’ਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਡਾਕਟਰਾਂ ਅਤੇ ਸਿਹਤ ਕਰਮੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਸਥਿਤੀ ਨਾਲ ਨਿਪਟਣ ਲਈ ਕੋਵਿਡ-19 ਦੀਆਂ ਟੈਸਟਿੰਗ ਕਿੱਟਾਂ ਅਤੇ ਸੁਰੱਖਿਆ ਸਾਮਾਨ ਤੱਕ ਸਾਰਾ ਲੋੜੀਂਦਾ ਸਾਜ਼ੋ-ਸਾਮਾਨ ਉਪਲਬਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਾਕਟਰਾਂ ਅਤੇ ਹੈਲਥ ਵਰਕਰਾਂ ਦੀ ਸੁਰੱਖਿਆ ਉਨਾਂ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ।
--------------------
ਵੇਖੋ ਵੀਡਿਓ:


Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3  [prev.]1-5 of 13


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ
ਪੰਜਾਬ ਭਰ 'ਚ ਕਰਫਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ
26.03.20 - ਪੀ ਟੀ ਟੀਮ
ਪੰਜਾਬ ਭਰ 'ਚ ਕਰਫਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ ਜਾਰੀ



ਅੱਜ ਸ਼ੁਰੂ ਹੋਏ 21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿੱਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲੀਸ ਤੇ ਸਿਵਲ ਪ੍ਰ੍ਰਸ਼ਾਸਨ ਲਈ ਕਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਤਾਂ ਕਿ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਦਿੱਕਤਾਂ ਪੇਸ਼ ਨਾ ਆਉਣ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਕੋਵਿਡ-19 ਨਾਲ ਸਬੰਧਤ ਵਸਤਾਂ ਦੀ ਖਰੀਦ ਪ੍ਰਿਆ ਦੀ ਨਿਗਰਾਨੀ ਲਈ ਵਧੀਕ ਮੁੱਖ ਸਕੱਤਰ (ਉਦਯੋਗ ਤੇ ਵਪਾਰ) ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਹੈ। ਸਰਕਾਰੀ ਹਸਪਤਾਲਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਕਮਿੳੂਨਿਟੀ ਹੈਲਥ ਸੈਂਟਰਾਂ ਨੂੰ ਅਤਿ ਲੋੜੀਂਦਾ ਸਾਜ਼ੋ-ਸਾਮਾਨ ਦੀ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਇਹ ਸਾਮਾਨ ਛੇਤੀ ਖਰੀਦਣ ਕਰਨ ਵਾਸਤੇ ਅਗਾੳੂਂ ਮੰਗ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਾਮਾਨ ਵਿੱਚ ਪੀ.ਪੀ.ਈ. ਕਿੱਟਾਂ, ਮਾਸਕ ਅਤੇ ਦਵਾਈਆਂ ਆਦਿ ਸ਼ਾਮਲ ਹੈ।

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਹੁਕਮ ਦਿੰਦਿਆਂ ਆਖਿਆ ਕਿ ਸ਼ੱਕੀ ਕੇਸਾਂ ਦੇ ਟੈਸਟ ਕਰਨ ਲਈ ਤੈਅ ਪ੍ਰੋਟੋਕੋਲ ਨੂੰ ਬਾਰੀਕੀ ਨਾਲ ਅਪਣਾਇਆ ਜਾਵੇ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਨੰਬਰ ਆਈ.ਐਸ.ਡੀ.ਪੀ./ਪੀ.ਬੀ./2020/660-1725 ਮਿਤੀ 22/3/2020  ਨੂੰ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

10 ਮਾਰਚ, 2020 ਤੋਂ ਬਾਅਦ ਪੰਜਾਬ ਪਹੁੰਚੇ ਸਾਰੇ ਕੌਮਾਂਤਰੀ ਮੁਸਾਫਰਾਂ ਦੀ ਭਾਲ ਨੂੰ ਸਭ ਤੋਂ ਵੱਧ ਮਹੱਤਵ ਦਿੰਦਿਆਂ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇਹ ਕੰਮ ਨਿਰਵਿਘਨ ਜਾਰੀ ਰਹਿਣਾ ਚਾਹੀਦਾ ਹੈ। ਉਨਾਂ ਨੇ ਸਿਹਤ ਵਿਭਾਗ ਅਤੇ ਪੁਲੀਸ ਨੂੰ ਹਦਾਇਤ ਕੀਤੀ ਕਿ ਲੱਭੇ ਜਾ ਚੁੱਕੇ ਮੁਸਾਫਰਾਂ ਦੀ ਨਿਗਰਾਨੀ ਕਰਕੇ ਇਨਾਂ ਦੀ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਇਆ ਜਾਵੇ।

ਲੋਕਾਂ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਰਫਿੳੂ ਸਬੰਧੀ ਪਹਿਲਾਂ ਜਾਰੀ ਕੀਤੇ ਹੁਕਮ ਲਾਗੂ ਰਹਿਣਗੇ ਪਰ ਸੂਬਾ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾਵੇਗਾ ਕਿ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਵਾਲਿਆਂ ਅਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਨੇ ਪੁਲੀਸ ਤੇ ਸਿਵਲ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਰੂਰੀ ਸੇਵਾਵਾਂ ਨੂੰ ਲੋੜੀਂਦੇ/ਨਿਰਧਾਰਤ ਸਮੇਂ ਤੱਕ ਘਰ-ਘਰ ਪਹੁੰਚਾਉਣਾ ਜਾਰੀ ਰੱਖਿਆ ਜਾਵੇ ਅਤੇ ਜੇਕਰ ਸੰਭਵ ਹੋ ਸਕੇ ਤਾਂ ਈ-ਕਾਮਰਸ ਕੰਪਨੀਆਂ/ਸਰਵਿਸ ਪ੍ਰੋਵਾਈਡਰਾਂ ਦੀ ਸਹਾਇਤਾ ਵੀ ਲਈ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਸੇਵਾਵਾਂ ਅਤੇ ਵਸਤਾਂ ਨੂੰ ਘਰ-ਘਰ ਪਹੰੁਚਾਉਣ ਵਿੱਚ ਤੇਜ਼ੀ ਲਿਆਉਣ ਲਈ ਲੋੜ ਪੈਣ ’ਤੇ ਵਾਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲਿਆਂ, ਚਾਹੇ ਉਹ ਹਾਕਰ ਜਾਂ ਡਲਿਵਰੀ ਦੇਣ ਵਾਲੇ ਲੜਕੇ ਹਨ ਜਾਂ ਫਿਰ ਸੰਸਥਾਵਾਂ ਹਨ, ਇਨਾਂ ਨੂੰ ਨਿਰਧਾਰਤ ਸਮੇਂ ਤੱਕ ਕੰਮ ਕਰਨ ਦੀ ਇਜਾਜ਼ਤ ਹੋਣੀ ਚਾਹੀਦੀ ਹੈ ਪਰ ਇਸ ਲਈ ਸਿਹਤ ਸਬੰਧੀ ਜ਼ਰੂਰੀ ਨਿਰੀਖਣ ਤੋਂ ਬਾਅਦ ਵਿਸ਼ੇਸ਼ ਇਜਾਜ਼ਤ ਹੋਵੇ।

ਮੁੱਖ ਮੰਤਰੀ ਨੇ ਦੱਸਿਆ ਕਿ ਕਣਕ ਦੇ ਅਗਾਮੀ ਸੀਜ਼ਨ ਲਈ ਅਨਾਜ ਦੇ ਭੰਡਾਰ ਲਈ ਢੁਕਵੀਂ ਥਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮਾਲ ਰੇਲ ਗੱਡੀਆਂ ਦਾ ਸੂਬੇ ਤੋਂ ਬਾਹਰ ਅਨਾਜ ਲਿਜਾਣ ਲਈ ਬੰਦੋਬਸਤ ਕੀਤਾ ਗਿਆ ਹੈ ਇਸ ਸਬੰਧੀ ਸਬੰਧੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਪੂਰਨ ਰੂਪ ਵਿੱਚ ਪ੍ਰੋਟੋਕੋਲ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਨੂੰ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਟੋਕੋਲ ਅਤੇ ਇਨਾਂ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਇਨਾਂ ਰੇਲਾਂ ਦੇ ਚੱਲਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਪ੍ਰਭਾਵਿਤ ਜਾਂ ਨਾਜ਼ੁਕ ਇਲਾਕਿਆਂ ਦੀ ਸਫਾਈ ਦੇ ਵੀ ਹੁਕਮ ਦਿੱਤੇ ਜਿਸ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬਕਾਇਦਾ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਇਨਾਂ ਵਿੱਚ ਸਬੰਧਤ ਸ਼ਹਿਰਾਂ ਅਤੇ ਪਿੰਡਾਂ ਨੂੰ ਲਿਆ ਜਾ ਸਕਦਾ ਹੈ।

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸਕੱਤਰ ਅਰੁਣ ਸ਼ੇਖੜੀ ਨੇ ਸਮੂਹ ਡਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਕਮਿਸ਼ਨਰਾਂ ਦੇ ਨਾਲ-ਨਾਲ ਸਥਿਤੀ ਨਾਲ ਨਿਪਟਣ ਵਿੱਚ ਲੱਗੇ ਹੋਰ ਸੀਨੀਅਰ ਅਧਿਕਾਰੀਆਂ ਲਈ ਸੋਧੇ ਹੋਏ ਕਰਫਿੳੂ ਪ੍ਰਬੰਧਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰਾਂ ਨੂੰ ਇਨਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਖਿਆ ਗਿਆ ਹੈ।

ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਆਪਸੀ ਤਾਲਮੇਲ ਨਾਲ ਮਿਲ ਕੇ ਕੀਤੇ ਜਾ ਰਹੇ ਕੰਮ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਆਪਣੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਪ੍ਰਧਾਨ ਮੰਤਰੀ ਵੱਲੋਂ ਦੇਸ਼ ਭਰ ਵਿੱਚ ਕੀਤੀ ਮੁਕੰਮਲ ਤਾਲਾਬੰਦੀ ਅਤੇ ਸੂਬੇ ਵਿੱਚ ਬਿਨਾਂ ਕਿਸੇ ਛੋਟੇ ਦੇ ਲੱਗੇ ਕਰਫਿਊ ਦੇ ਮੱਦੇਨਜ਼ਰ ਉਹ ਲੋਕਾਂ ਨੂੰ ਲੋੜੀਂਦਾ ਸਾਮਾਨ ਨਿਰੰਤਰ ਪਹੁੰਚਾਣ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਅਪਣਾਉਣ। ਉਨਾਂ ਲੋੜੀਂਦੀਆਂ ਵਸਤਾਂ ਤੇ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਣ ’ਤੇ ਜ਼ੋਰ ਦਿੱਤਾ ਜੋ ਇਸ ਮੌਕੇ ਇਕੋ-ਇਕ ਬਦਲ ਹੈ। ਇਸ ਸਬੰਧੀ ਉਨਾਂ ਕਮਿਸ਼ਨਰ ਪੁਲਿਸ ਤੇ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਘਰ-ਘਰ ਜਾ ਕੇ ਸੇਵਾਵਾਂ ਦੀ ਸੁਖਾਲੀ ਸਪੁਰਦਗੀ ਲਈ ਡਲਿਵਰੀ ਵਾਲੇ ਲੜਕੇ, ਰੇਹੜੀ ਵਾਲੇ ਤੇ ਛੋਟੇ ਮੋਟਰ ਵਾਹਨਾਂ ਦੀ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇ।

ਕਰਫਿਊ ਪ੍ਰਬੰਧਨ ਦੀਆਂ ਸੋਧੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਨੇ ਨਾਮਜ਼ਦ ਸਰਕਾਰੀ ਦਫਤਰਾਂ ਨੂੰ ਵਿਰਲੇ ਸਟਾਫ ਨਾਲ ਖੋਲਣ ਦਾ ਹੁਕਮ ਦਿੱਤਾ ਹੈ।

ਸੋਧੇ ਦਿਸ਼ਾ-ਨਿਰਦੇਸ਼ਾਂ ਅਨੁਸਰ ਜ਼ਰੂਰੀ ਸੇਵਾਵਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਘੱਟ ਸਟਾਫ ਨਾਲ ਸੂਬਾ ਸਰਕਾਰ ਦੇ ਦਫਤਰ ਵੀ ਖੋਲੇ ਜਾਣੇ ਬਹੁਤ ਜ਼ਰੂਰੀ ਹੈ। ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ ਅਜਿਹੇ ਸੂਬਾ ਤੇ ਭਾਰਤ ਸਰਕਾਰ ਦੇ ਮੁਲਾਜ਼ਮਾਂ ਨੂੰ ਉਨਾਂ ਦੇ ਵਿਭਾਗੀ ਸ਼ਨਾਖਤੀ ਕਾਰਡ ਰਾਹੀਂ ਡਿੳੂਟੀ ’ਤੇ ਜਾਣ ਦੀ ਆਗਿਆ ਹੋਵੇਗੀ ਅਤੇ ਉਨਾਂ ਨੂੰ ਘਰ ਤੋਂ ਦਫਤਰ ਜਾਣ ਲਈ ਵਿਸ਼ੇਸ਼ ਕਰਫਿੳੂ ਪਾਸ ਦੀ ਲੋੜ ਨਹੀਂ ਹੋਵੇਗੀ।

ਜਾਰੀ ਦਿਸ਼ਾ ਨਿਰਦੇਸ਼ਾਂ ਵਿੱਚ ਇਹ ਵਿਸ਼ੇਸ਼ ਤੌਰ ’ਤੇ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਤੇ ਯੂ.ਟੀ. ਚੰਡੀਗੜ ਦੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਬੋਰਡ, ਕਾਰਪੋਰੇਸ਼ਨ ਤੇ ਸੁਸਾਇਟੀਆਂ ਦੇ ਮੁਲਾਜ਼ਮਾਂ ਨੂੰ ਮੁਹਾਲੀ ਜ਼ਿਲੇ ਖਾਸ ਕਰ ਕੇ ਮੁਹਾਲੀ ਤੇ ਜ਼ੀਰਕਪੁਰ ਤੋਂ ਚੰਡੀਗੜ ਤੇ ਪੰਚਕੂਲਾ ਸਥਿਤ ਆਪਣੇ ਦਫਤਰਾਂ ਵਿੱਚ ਪੁੱਜਣ ਵਿੱਚ ਦਿੱਕਤ ਆ ਰਹੀ ਹੈ। ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਇਨਾਂ ਨੂੰ ਆਪਣੇ ਵਿਭਾਗ ਦੇ ਸ਼ਨਾਖਤੀ ਕਾਰਡ ਨਾਲ ਸਰਕਾਰੀ ਡਿੳੂਟੀ ’ਤੇ ਜਾਣ ਦੀ ਆਗਿਆ ਹੋਵੇਗੀ ਬਸ਼ਰਤੇ ਇਹ ਗਰੁੱਪ ਜਾਂ ਪਰਿਵਾਰ ਨਾਲ ਨਾ ਜਾ ਰਹੇ ਹਨ। ਇਨਾਂ ਨੂੰ ਵਿਸ਼ੇਸ਼ ਕਰਫਿੳੂ ਪਾਸ ਦੀ ਕੋਈ ਲੋੜ ਨਹੀਂ ਹੈ।

ਇਸ ਤੋਂ ਇਲਾਵਾ ਬਾਕੀ ਸਰਕਾਰੀ ਕਰਮਚਾਰੀ ਆਪਣੇ ਘਰ ਤੋਂ ਕੰਮ ਕਰਨਗੇ ਅਤੇ ਕਿਸੇ ਵੀ ਲੋੜ ਪੈਣ ’ਤੇ ਇਕ ਸੁਨੇਹੇ ਉਤੇ ਤਿਆਰ ਰਹਿਣਗੇ।

ਕਰਫਿੳੂ ਵਿੱਚ ਆਮ ਛੋਟ ਨਾ ਦੇਣ ਦੇ ਚੱਲਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਚੋਣਵੇਂ ਇਲਾਕੇ ਵਿੱਚ ਛੋਟ ਦਿੱਤੀ ਜਾਵੇਗੀ ਤਾਂ ਜੋ ਜਾਰੀ ਨਿਰਦੇਸ਼ਾਂ ਅਨੁਸਾਰ ਭੀੜ ਇਕੱਠੀ ਕਰਨ ਤੋਂ ਬਚਿਆ ਜਾ ਸਕੇ ਅਤੇ ਤੈਅ ਸ਼ੁਦਾ ਆਪਣੀ ਫਾਸਲਾ ਕਾਇਮ ਰੱਖਿਆ ਜਾ ਸਕੇ।
ਨਿਮਨਲਿਖਤ ਅਨੁਸਾਰ ਆਗਿਆ ਦਿੱਤੀ ਜਾ ਸਕਦੀ ਹੈ:-

ਨਿਰਧਾਰਤ ਸਮੇਂ ਲਈ ਪਰਮਿਟ ਜਾਰੀ ਕੀਤੇ ਜਾ ਸਕਦੇ ਹਨ ਜੋ ਕਰਫਿਊ ਦੇ ਸਮੇਂ ਲਈ ਹੋਣਗੇ ਜਿਨਾਂ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਛੋਟ ਦਿੱਤੀ ਜਾਂਦੀ ਹੈ। ਅਜਿਹੇ ਪਰਮਿਟ ਅਧਿਕਾਰਤ ਪੱਤਰ ਦੀ ਸ਼ਕਲ ਵਿੱਚ ਵੀ ਹੋ ਸਕਦੇ ਹਨ।

ਛੋਟ ਪ੍ਰਾਪਤ ਸੰਸਥਾਵਾਂ ਜਿਵੇਂ ਕਿ ਮੀਡੀਆ ਹਾੳੂਸ, ਆਈ.ਓ.ਸੀ./ਐਚ.ਪੀ.ਸੀ.ਐਲ.ਡਾਕਘਰਾਂ, ਬੈਂਕਾਂ, ਰੇਲਵੇ, ਪੈਟਰੋਲ ਪੰਪਾਂ, ਐਲ.ਪੀ.ਜੀ. ਸਪਲਾਈ ਕਰਨ ਵਾਲਿਆਂ ਆਦਿ ਨੂੰ ਵਿਸ਼ੇਸ਼ ਪੱਤਰ ਰਾਹੀਂ ਸੰਸਥਾਗਤ ਪਰਮਿਟ ਜਾਰੀ ਕੀਤੇ ਜਾਣਗੇ ਜਿਨਾਂ ਵਿੱਚ ਇਨਾਂ ਅਦਾਰਿਆਂ ਦੇ ਹਰੇਕ ਕਰਮਚਾਰੀ ਦੀ ਸੂਚੀ ਨਾਲ ਨੱਥੀ ਹੋਵੇਗੀ। ਅਜਿਹੇ ਕਰਮਚਾਰੀਆਂ ਨੂੰ ਉਨਾਂ ਦੇ ਸੰਸਥਾਗਤ ਸ਼ਨਾਖਤੀ ਕਾਰਡ ’ਤੇ ਡਿੳੂਟੀ ਸਮੇਂ ਦੌਰਾਨ ਦਫਤਰ ਜਾਣ ਦੀ ਆਗਿਆ ਹੋਵੇਗੀ ਪਰ ਉਨਾਂ ਨੂੰ ਨਿੱਜੀ ਕੰਮ ਲਈ ਹੋਰ ਕਿਤੇ ਜਿਵੇਂ ਕਿ ਮਾਰਕਿਟ ਜਾਣ ਦੀ ਆਗਿਆ ਨਹੀਂ ਹੋਵੇਗੀ।

ਉਹ ਸੰਸਥਾਗਤ ਇਜਾਜ਼ਤ ਜਿਹੜੀਆਂ ਲੋੜੀਂਦੀ ਸਪਲਾਈ ਨੂੰ ਜਾਰੀ ਰੱਖਣ ਲਈ ਜਾਰੀ ਕੀਤੀਆਂ ਜਾਂਦੀਆਂ ਹਨ, ਦਾ ਸਪੱਸ਼ਟ ਤੌਰ ’ਤੇ ਜ਼ਿਕਰ ਕਰਨਾ ਚਾਹੀਦਾ ਹੈ ਅਤੇ ਉਹ ਸੂਬੇ ਭਰ ਵਿੱਚ ਜਾਇਜ਼ ਹੋਣਗੇ। 

ਹੰਗਾਮੀ ਹਾਲਤ ਵਿੱਚ ਜੇ ਲੋੜ ਹੋਵੇ ਤਾਂ ਵਿਅਕਤੀਗਤ ਪਾਸ ਦਿੱਤੇ ਜਾ ਸਕਦੇ ਹਨ। ਅਜਿਹੇ ਵਿਅਕਤੀਗਤ ਕਾਰਡ ਸਿਰਫ ਦੱਸੇ ਗਏ ਮੰਤਵ ਲਈ ਵਾਹਨ ਵਰਤਣ ਦੀ ਆਗਿਆ ਦੇਣਗੇ।

ਸਿਹਤ ਸੇਵਾਵਾਂ ਜਿਨਾਂ ਵਿੱਚ ਸਰਕਾਰੀ ਤੇ ਪ੍ਰਾਈਵੇਟ ਹਸਪਤਾਲ, ਨਰਸਿੰਗ ਹੋਮ, ਮੁੱਢਲਾ ਸਿਹਤ ਕੇਂਦਰ, ਕਮਿੳੂਨਟੀ ਸਿਹਤ ਕੇਂਦਰ ਸ਼ਾਮਲ ਹਨ, ਦੇ ਮੁਲਾਜ਼ਮਾਂ ਨੂੰ ਆਮ ਛੋਟ ਹੋਵੇਗੀ ਅਤੇ ਇਹ ਕਰਮਚਾਰੀ ਆਪਣੀ ਸੰਸਥਾ ਦੇ ਸ਼ਨਾਖਤੀ ਕਾਰਡ ਰਾਹੀਂ ਛੋਟ ਹਾਸਲ ਕਰ ਸਕਣਗੇ।

ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹੇਠ ਦਰਸਾਏ ਅਨੁਸਾਰ ਵੱਖ ਵੱਖ ਅਧਿਕਾਰੀਆਂ ਨੂੰ ਪਾਸ ਜਾਰੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ

*ਡੀ.ਐਫ.ਐਸ.ਸੀ : ਭੋਜਨ, ਰਾਸ਼ਨ ਅਤੇ ਕਰਿਆਨੇ ਦੀਆਂ ਦੁਕਾਨਾਂ, ਅਨਾਜ ਦੀ ਢੋਆ ਢੁਆਈ, ਮੰਡੀ ਲੇਬਰ ਅਤੇ ਖਰੀਦ ਨਾਲ ਸਬੰਧਤ ਕੰਮ;
* ਡਿਪਟੀ ਡਾਇਰੈਕਟਰ ਬਾਗਬਾਨੀ : ਫਲ ਅਤੇ ਸਬਜ਼ੀਆਂ;
* ਡਿਪਟੀ ਡਾਇਰੈਕਟਰ ਪਸ਼ੂ ਪਾਲਣ: ਦੁੱਧ ਵਿਕਰੇਤਾ ਤੇ ਸਪਲਾਇਰ ਅਤੇ ਸਬੰਧਤ ਗਤੀਵਿਧੀਆਂ
* ਜੀਐਮ ਡੀ.ਆਈ.ਸੀ : ਉਦਯੋਗ / ਉਦਯੋਗਪਤੀ / ਉਦਯੋਗਿਕ ਕਿਰਤੀ;
* ਡੀ ਐਮ ਓ : ਕਿਸੇ ਵੀ ਕਿਸਮ ਦੇ ਹਾਕਰ; ਮੰਡੀ ਅਤੇ ਖਰੀਦ ਕੇਂਦਰ, ਆੜਤੀਏ;
* ਸੀਏਓ: ਕਿਸਾਨਾਂ ਅਤੇ ਵਾਢੀ ਨਾਲ ਸਬੰਧਤ ਗਤੀਵਿਧੀਆਂ; ਅਤੇ
* ਵਿਅਕਤੀਗਤ ਅਤੇ ਹੋਰਾਂ ਲਈ ਜਨਰਲ ਪਾਸ: ਸਹਾਇਕ. ਕਮਿਸ਼ਨਰ (ਜਨਰਲ), ਐਸ.ਡੀ.ਐਮ., ਤਹਿਸੀਲਦਾਰ ਜਾਂ ਡੀ ਸੀ ਦੁਆਰਾ ਅਧਿਕਾਰਤ ਕੋਈ ਹੋਰ ਵਿਅਕਤੀ।

ਉਪਰੋਕਤ ਹਰੇਕ ਲਈ, ਡੀ ਸੀ ਵੱਲੋਂ ਉਨਾਂ ਨੂੰ ਅਧਿਕਾਰਤ ਹਸਤਾਖਰਕਰਤਾ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਅਨੁਸਾਰ ਜ਼ਿਲਾ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਧਿਕਾਰਤ ਹਸਤਾਖਰਕਰਤਾ ਦੁਆਰਾ ਜਾਰੀ ਕੀਤੇ ਜਾਣ ਵਾਲੇ ਪਾਸਾਂ ਦਾ ਰਿਕਾਰਡ ਰੱਖਣਾ ਲਾਜ਼ਮੀ ਹੋਵੇਗਾ।

ਵਿਅਕਤੀਆਂ ਜਾਂ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਮੁਹੱਈਆ ਕਰਾਉਣ ਵਾਲਿਆਂ ਦੀ ਇੱਕ ਇੱਕ ਗਤੀਵਿਧੀ ਲਈ ਸਪੱਸ਼ਟ ਤੌਰ ’ਤੇ ਯਾਤਰਾ ਦਾ ਉਦੇਸ਼ ਅਤੇ ਥਾਂ ਦਾ ਪਤਾ ਦੱਸਦਿਆਂ ਪਾਸ ਅਧਿਕਾਰਤ ਹਸਤਾਖਰਕਰਤਾ ਦੁਆਰਾ ਜਾਰੀ ਕੀਤੇ ਜਾ ਸਕਦੇ ਹਨ। ਅਜਿਹੇ ਪਾਸਾਂ ਨੂੰ ਆਵਾਜਾਈ ਦੇ ਦੌਰਾਨ ਅਤੇ ਮੰਜ਼ਿਲ ਦੋਵਾਂ ’ਤੇ ਉਚਿਤ ਮੰਨਿਆ ਜਾਣਾ ਚਾਹੀਦਾ ਹੈ, ਪਰ ਅਜਿਹੇ ਪਾਸਧਾਰਕਾਂ ਨੂੰ ਨਿਰਧਾਰਤ ਮੰਜ਼ਲ ਤੋਂ ਇਲਾਵਾ ਹੋਰ ਕਿਸੇ ਵੀ ਜਗਾ ਜਾਣ ਦੀ ਆਗਿਆ ਨਹੀਂ ਹੋਣੀ ਚਾਹੀਦੀ। ਭਾਰਤ ਸਰਕਾਰ ਨੇ ਆਪਣੇ ਆਦੇਸ਼ ਵਿੱਚ ਜ਼ਰੂਰੀ ਚੀਜ਼ਾਂ ਅਤੇ ਵਸਤਾਂ ਦੀ ਸਪਲਾਈ ਚੇਨ ਨੂੰ ਬਣਾਈ ਰੱਖਣ ‘ਤੇ ਵੀ ਜ਼ੋਰ ਦਿੱਤਾ ਹੈ। ਵਾਹਨ ਦਾ ਨੰਬਰ ਅਤੇ ਆਵਾਜਾਈ ਦਾ ਢੰਗ ਨਿਰਧਾਰਤ ਕੀਤਾ ਜਾਣਾ ਚਾਹੀਦਾ ਹੈ। ਹਾਲਾਂਕਿ,ਸਮੂਹਾਂ ਵਿੱਚ ਲੋਕਾਂ ਦੀ ਆਵਾਜਾਈ ਨੂੰ ਪੂਰੀ ਤਰਾਂ ਟਾਲਣਾ ਚਾਹੀਦਾ ਹੈ।

ਵਿਅਕਤੀਗਤ ਐਮਰਜੈਂਸੀ ਲਈ, ਡਿਪਟੀ ਕਮਿਸ਼ਨਰਾਂ ਨੂੰ ਜ਼ਿਲਿਆਂ ਵਿਚ ਪਹਿਲਾਂ ਤੋਂ ਸਥਾਪਤ ਹੈਲਪਲਾਈਨਜ਼ ਰਾਹੀਂ ਆਮ ਆਦਮੀ ਨੂੰ ਸਹੂਲਤ ਦੇਣਾ ਅਤੇ ਫਾਲੋਅੱਪ ਜਾਰੀ ਰੱਖਣਾ ਚਾਹੀਦਾ ਹੈ। ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਨਾਂ ਹੈਪਲਲਾਈਨਜ਼ ਦੀ ਗਿਣਤੀ ਵਧਾਈ ਜਾ ਸਕਦੀ ਹੈ।
ਕਣਕ ਦੀ ਖਰੀਦ ਲਈ, ਏ.ਸੀ.ਐੱਸ. ਅਤੇ ਪੀ.ਐੱਸ.ਐੱਫ.ਐੱਸ. ਨਿਯਮਤ ਸਮੇਂ ’ਤੇ ਇਕ ਵਿਆਪਕ ਮੰਡੀ-ਵਾਰ ਯੋਜਨਾ ਜਾਰੀ ਕਰਨਗੇ। ਇਸੇ ਤਰਾਂ ਆਲੂਆਂ ਦੀ ਪੁਟਾਈ ਲਈ, ਏ.ਸੀ.ਐੱਸ.  ਵੱਲੋਂ 27 ਮਾਰਚ 2020, ਸ਼ੁੱਕਰਵਾਰ ਤੱਕ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ।
--------------------
ਵੇਖੋ ਵੀਡਿਓ:



Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3  [prev.]1-5 of 13


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ
ਪੰਜਾਬ ਭਰ 'ਚ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ
24.03.20 - ਪੀ ਟੀ ਟੀਮ
ਪੰਜਾਬ ਭਰ 'ਚ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ



ਕੋਵਿਡ-19 ਦੇ ਸੰਕਟ ਨਾਲ ਨਿਪਟਣ ਲਈ ਮੁਕੰਮਲ ਕਰਫਿਊ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਘਟਾਉਣ ਲਈ ਕਈ ਕਦਮਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਨੇ ਸਥਿਤੀ ਨੂੰ ਹੋਰ ਪ੍ਰਭਾਵੀ ਤਰੀਕੇ ਨਾਲ ਸੰਭਾਲਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਲਈ ਵੀ ਕੁਝ ਐਲਾਨ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਨੂੰ ਜਾਰੀ ਰੱਖਣਾ ਜ਼ਰੂਰੀ ਹੈ ਅਤੇ ਇਸ ਨੂੰ ਚੰਗਾ ਹੁੰਗਾਰਾ ਵੀ ਮਿਲਿਆ ਹੈ ਪਰ ਇਸ ਦੇ ਨਾਲ ਹੀ ਨਾਗਰਿਕਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਨੂੰ ਘਟਾਉਣ ਦੀ ਵੀ ਲੋੜ ਹੈ। ਉਨਾਂ ਕਿਹਾ ਕਿ ਕਰਫਿਊ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਪੂਰੀ ਤਰਾਂ ਡਿਪਟੀ ਕਮਿਸ਼ਨਰਾਂ ਦੀ ਨਿਗਰਾਨੀ ਹੇਠ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ ਅਤੇ ਡਿਪਟੀ ਕਮਿਸ਼ਨਰ ਹੀ ਇਹ ਯਕੀਨੀ ਬਣਾਉਣਗੇ ਕਿ ਜ਼ਰੂਰੀ ਸਾਮਾਨ ਦੀ ਸਪਲਾਈ ਅਤੇ ਸੇਵਾਵਾਂ ਲੋਕਾਂ ਦੀ ਪਹੁੰਚ ਵਿੱਚ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਦੂਰੀ ਬਣਾਈ ਰੱਖਣਾ ਅਤੇ ਕਰੋਨਾ ਪ੍ਰਭਾਵਿਤ ਮੁਲਕਾਂ ਤੋਂ ਵਾਪਸ ਆਉਣ ਵਾਲੇ ਸਾਰੇ ਲੋਕਾਂ ਨੂੰ ਲੱਭਣਾ ਤੇ ਉਨਾਂ ਦੀ ਜਾਂਚ ਕਰਨਾ ਲਾਜ਼ਮੀ ਹੈ। ਉਨਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਸੂਬੇ ਵਿੱਚ 94000 ਐਨ.ਆਰ.ਆਈਜ਼. ਅਤੇ ਵਿਦੇਸ਼ੀ ਪਰਤੇ ਹਨ ਅਤੇ ਇਨਾਂ ਵਿੱਚੋਂ ਬਹੁਤਿਆਂ ਦਾ ਪਤਾ ਕਰ ਲਿਆ ਗਿਆ ਹੈ ਅਤੇ ਲਗਭਗ 30,000 ਨੂੰ ਇਕਾਂਤ ਵਿੱਚ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਬਾਕੀਆਂ ਨੂੰ ਵੀ ਲੱਭਣ ਦੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ ’ਚੋਂ ਆਉਣ ਵਾਲੇ ਕਿਸੇ ਵੀ ਨਵੇਂ ਵਿਅਕਤੀ ’ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 188 ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ 48,000 ਵਿਅਕਤੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਾਹਰ ਨਿਕਲਣ ਤੋਂ ਰੋਕਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਉਨਾਂ ਕਿਹਾ ਘਰੇਲੂ ਇਕਾਂਤਵਾਸ ਦੀ ਉਲੰਘਣਾ ਹੋਣ ਦੀ ਸੂਰਤ ਵਿੱਚ ਸਰਪੰਚ ਜਾਂ ਨੰਬਰਦਾਰ ਇਲਾਕਾ ਮੈਜਿਸਟ੍ਰੇਟ, ਡੀ.ਐਸ.ਪੀ. ਜਾਂ ਐਸ.ਐਚ.ਓ. ਨੂੰ ਰਿਪੋਰਟ ਕੀਤਾ ਜਾਵੇ ਜਾਂ ਫਿਰ 112 ਨੰਬਰ ’ਤੇ ਪੁਲਿਸ ਨੂੰ ਕਾਲ ਕਰਕੇ ਦੱਸਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਤਾਂ ਵਿੱਚ ਲੋਕਾਂ ਵੱਲੋਂ ਹੰਢਾਈਆਂ ਜਾ ਰਹੀਆਂ ਸਮੱਸਿਆਵਾਂ ਨੂੰ ਉਹ ਸਮਝਦੇ ਹਨ ਅਤੇ ਉਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਹੈ ਕਿ ਜਿੱਥੇ ਵੀ ਸੰਭਵ ਹੋਵੇ ਪਹਿਲਾਂ ਹੀ ਸ਼ਨਾਖ਼ਤ ਕੀਤੇ ਹਾਕਰਾਂ, ਵਿਕ੍ਰੇਤਾਵਾਂ ਰਾਹੀਂ ਕਰਿਆਨਾ, ਦੁੱਧ, ਫਲ ਅਤੇ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਨੂੰ ਘਰ-ਘਰ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸੇ ਤਰਾਂ ਕਰਫਿਊ ਪ੍ਰਬੰਧਨ ਪ੍ਰਣਾਲੀ ਦੀ ਲੜੀ ਵਜੋਂ ਐਸ.ਡੀ.ਐਮ. ਜਾਂ ਇਲਾਕਾ ਮੈਜਿਸਟ੍ਰੇਟ ਵੱਲੋਂ ਹਰੇਕ ਸਵੇਰ ਦੁੱਧ, ਬਰੈਡ, ਬਿਸਕੁਟ, ਆਂਡੇ ਅਤੇ ਹੋਰ ਸਬੰਧਤ ਵਸਤਾਂ ਘਰਾਂ ਵਿੱਚ ਪਹੁੰਚਾਉਣ ਲਈ ਰੇਹੜੀ ਵਾਲਿਆਂ ਨੂੰ ਮਨੋਨੀਤ ਕੀਤਾ ਜਾਵੇ।

ਮੁੱਖ ਮੰਤਰੀ ਨੇ ਦੱਸਿਆ ਕਰਫਿਊ ਪ੍ਰਬੰਧਨ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਆਮ ਛੋਟ ਮੁਕੰਮਲ ਤੌਰ ’ਤੇ ਵਰਜਿਤ ਹੈ ਅਤੇ ਕਰਫਿਊ ਪਾਸ ਤੋਂ ਬਿਨਾਂ ਕਿਸੇ ਵੀ ਵਾਹਨ ਦੇ ਚੱਲਣ ਦੀ ਇਜਾਜ਼ਤ ਨਹੀਂ ਹੈ। ਸਿਰਫ਼ ਹੰਗਾਂਮੀ ਸਮੇਂ ਦੇ ਮੌਕੇ ਲੋਕ ਕਰਿਆਨਾ, ਦੁੱਧ, ਫਲ ਤੇ ਸਬਜ਼ੀਆਂ ਅਤੇ ਦਵਾਈਆਂ/ਕੈਮਿਸਟਾਂ ਕੋਲ ਪੈਦਲ ਜਾ ਸਕਦੇ ਹਨ ਅਤੇ ਡਾਕਟਰਾਂ ਕੋਲ ਜਾਂ ਨਰਸਿੰਗ ਹੋਮ ਵੀ ਜਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਘਰਾਂ ਵਿੱਚ ਸਾਮਾਨ ਪਹੁੰਚਾਉਣ ਅਤੇ ਇਜਾਜ਼ਤ ਦੇਣ, ਜਿੱਥੇ ਵੀ ਲੋੜ ਹੋਵੇ, ਲਈ ਡਿਪਟੀ ਕਮਿਸ਼ਨਰ ਫੋਨ ਨੰਬਰਾਂ ਦੀ ਜਾਣਕਾਰੀ ਦਾ ਪਸਾਰ ਕਰਨਗੇ ਜਿਸ ਤਹਿਤ ਮੈਡੀਕਲ ਸਹਾਇਤਾ ਅਤੇ ਹੋਰ ਜ਼ਰੂਰਤਾਂ ਆਦਿ ਲਈ ਅਸਥਾਈ ਤੌਰ ’ਤੇ ਬਾਹਰ ਜਾਣ ਵਾਸਤੇ ਇਜਾਜ਼ਤ ਦੇਣਗੇ। ਹੰਗਾਮੀ ਸਥਿਤੀ ਦੀ ਸੂਰਤ ਵਿੱਚ ਕੋਈ ਵੀ ਨਾਗਰਿਕ ਜਾਂ ਵਾਸੀ ਲੋੜੀਂਦੀਆਂ ਜ਼ਰੂਰੀ ਸੇਵਾਵਾਂ ਹਾਸਲ ਕਰਨ ਲਈ ਪੁਲਿਸ ਜਾਂ ਸਿਵਲ ਕੰਟਰੋਲ ਰੂਮ ’ਤੇ ਕਾਲ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਾਗਰਿਕਾਂ ਨੂੰ ਨਾ ਤਾਂ ਕੋਈ ਮੁਸ਼ਕਲ ਪੇਸ਼ ਆਵੇ ਤੇ ਨਾ ਹੀ ਇਸ ਔਖੇ ਸਮੇਂ ਵਿੱਚ ਉਹ ਤੰਗ-ਪ੍ਰੇਸ਼ਾਨ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਕ੍ਰਮਵਾਰ ਸਬਜ਼ੀਆਂ ਅਤੇ ਕਰਿਆਨੇ ਨੂੰ ਘਰ-ਘਰ ਪਹੁੰਚਾਉਣ ਸਬੰਧੀ ਪ੍ਰਣਾਲੀ ਨੂੰ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਮੰਡੀ ਅਫਸਰਾਂ/ਮਾਰਕੀਟ ਕਮੇਟੀ ਸਕੱਤਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਤਾਂ ਕਿ ਕਰਫਿਊ ਦੌਰਾਨ ਢਿੱਲ ਦੇ ਨਾਲ ਵੱਡੀ ਗਿਣਤੀ ’ਚ ਲੋਕ ਦੁਕਾਨਾਂ ’ਤੇ ਨਾ ਜੁੜਨ ਕਿਉਂ ਜੋ ਇਸ ਨਾਲ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ। ਉਨਾਂ ਸੁਝਾਅ ਦਿੱਤਾ ਕਿ ਕੁਝ ਵੱਡੇ ਮਾਲ ਅਤੇ ਕਾਰੋਬਾਰੀ ਵੀ ਘਰ-ਘਰ ਸਾਮਾਨ ਪਹੁੰਚਾਉਣ ਦੇ ਕੰਮ ਵਿੱਚ ਨਾਲ ਜੋੜੇ ਜਾ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਰਿਆਨੇ ਦੀਆਂ ਦੁਕਾਨਾਂ, ਦੁੱਧ ਵਿਕ੍ਰੇਤਾਵਾਂ, ਫਲ ਤੇ ਸਬਜ਼ੀਆਂ ਦੀਆਂ ਦੁਕਾਨਾਂ ਅਤੇ ਕੈਮਿਸਟਾਂ ਨੂੰ ਆਪਣੀਆਂ ਦੁਕਾਨਾਂ ਖੋਲਣ ਲਈ ਆਮ ਇਜਾਜ਼ਤ ਦੇਣ ਦੀ ਬਜਾਏ ਉਨਾਂ ਨੂੰ ਵਾਰੀ ਸਿਰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਕ ਸਮੇਂ ’ਤੇ ਸਬੰਧਤ ਇਲਾਕੇ ਵਿੱਚ ਘੱਟੋ-ਘੱਟ ਇਕ ਦੁਕਾਨ ਖੁੱਲੇ। ਅਜਿਹੀਆਂ ਦੁਕਾਨਾਂ ਨੂੰ ਕਾਲ ਕਰਨ ’ਤੇ ਘਰ-ਘਰ ਸਾਮਾਨ ਪਹੁੰਚਾਉਣ ਦੀ ਵੀ ਆਗਿਆ ਹੋਵੇਗੀ।  ਇਜਾਜ਼ਤ ਨਾਲ ਖੁੱਲਣ ਵਾਲੀਆਂ ਦੁਕਾਨਾਂ ’ਤੇ ਬਹੁਤੀ ਭੀੜ ਨੂੰ ਰੋਕਣ ਅਤੇ ਲੋੜੀਂਦੀ ਦੂਰੀ ਬਣਾਈ ਰੱਖਣ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਨੂੰ ਯਕੀਨੀ ਬਣਾਉਣ ਵਾਸਤੇ 1 ਜਾਂ 2 ਪੁਲਿਸ ਵਾਲਿਆਂ ਦੀ ਨਿਗਰਾਨੀ ਹੇਠ ਕੰਮ ਕੀਤਾ ਜਾਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਆਮ ਲੋਕਾਂ ਅਤੇ ਖਾਸ ਕਰਕੇ ਕਮਜ਼ੋਰ ਤਬਕਿਆਂ ਦੀਆਂ ਸਾਰੀਆਂ ਜਾਇਜ਼ ਲੋੜਾਂ ਦੀ ਪੂਰਤੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਨੇ ਦੁਹਰਾਉਂਦਿਆਂ ਆਖਿਆ ਕਿ ਮੌਜੂਦਾ ਹਾਲਤਾਂ ਵਿੱਚ ਕਰਫਿਊ ਲਾਉਣਾ ਜ਼ਰੂਰੀ ਸੀ ਅਤੇ ਉਨਾਂ ਨੇ ਲੋਕਾਂ ਨੂੰ ਆਪਣੇ ਸੂਬੇ ਅਤੇ ਮੁਲਕ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
--------------------
ਵੇਖੋ ਵੀਡਿਓ:


Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3  [prev.]1-5 of 13


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ
ਮੁੱਖ ਮੰਤਰੀ ਨੇ ਪੰਜਾਬ ਭਰ 'ਚ ਕਰਫਿਊ ਲਾਉਣ ਦਾ ਐਲਾਨ ਕੀਤਾ
23.03.20 - ਪੀ ਟੀ ਟੀਮ
ਮੁੱਖ ਮੰਤਰੀ ਨੇ ਪੰਜਾਬ ਭਰ 'ਚ ਕਰਫਿਊ ਲਾਉਣ ਦਾ ਐਲਾਨ ਕੀਤਾ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬਾ ਪੱਧਰੀ ਕਰਫਿਊ ਲਾਉਣ ਦਾ ਹੁਕਮ ਕੀਤਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕੋਵਿਡ-19 ਦੇ ਟਾਕਰੇ ਲਈ ਇਹ ਸਖਤ ਤੇ ਸਿਖਰਲਾ ਫੈਸਲਾ ਲਿਆ ਹੈ।

ਮੁੱਖ ਮੰਤਰੀ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਬਿਨਾਂ ਛੋਟ ਤੋਂ ਪੂਰਨ ਕਰਫਿਊ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਟਵੀਟ ਕੀਤਾ, ''ਡਿਪਟੀ ਕਮਿਸ਼ਨਰਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਆਖਿਆ ਹੈ। ਜਿਸ ਵੀ ਵਿਅਕਤੀ ਨੂੰ ਛੋਟ ਦੀ ਲੋੜ ਹੈ, ਉਸ ਨੂੰ ਵਿਸ਼ੇਸ਼ ਮੰਤਵ ਅਤੇ ਤੈਅ ਸਮੇਂ ਲਈ ਛੋਟ ਦਿੱਤੀ ਜਾਵੇ।''

ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਅਣਮਿੱਥੇ ਸਮੇਂ ਲਈ ਲਾਈਆਂ ਜਾ ਰਹੀਆਂ ਬੰਦਸ਼ਾਂ ਦੇ ਨਤੀਜੇ ਵਜੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਈ ਤਰ੍ਹਾਂ ਰਿਆਇਤਾਂ ਦਾ ਵੀ ਐਲਾਨ ਕੀਤਾ। ਲੋੜਵੰਦਾਂ ਨੂੰ ਖਾਣੇ, ਰਹਿਣ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਗਏ ਅਤੇ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮਜ਼ ਨੂੰ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਨ ਲਈ ਵੀ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਬਿਜਲੀ, ਪਾਣੀ ਤੇ ਸੀਵਰੇਜ ਆਦਿ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ ਕਰਨ ਦਾ ਵੀ ਐਲਾਨ ਕੀਤਾ।

ਕੋਵਿਡ-19 ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਮਿਸਾਲ ਕਦਮਾਂ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਆਰੰਭੀ ਹੈ। ਮੁੱਖ ਮੰਤਰੀ ਨੇ ਪਹਿਲਾਂ ਟਵੀਟ ਕੀਤਾ, ''ਹਰੇਕ ਦੀ ਭਲਾਈ ਲਈ ਸਭ ਉਪਾਅ ਕੀਤੇ ਜਾ ਰਹੇ ਹਨ। ਹਾਲਾਂਕਿ ਮੈਂ ਖੁਸ਼ ਹਾਂ ਕਿ ਹਰ ਕੋਈ ਸਹਿਯੋਗ ਦੇ ਰਿਹਾ ਹੈ ਪਰ ਮੈਂ ਕੁਝ ਜਣਿਆਂ ਨੂੰ ਕੋਵਿਡ ਖਿਲਾਫ ਚੁੱਕੇ ਕਦਮਾਂ ਦੇ ਰਾਹ ਵਿੱਚ ਅੜਿੱਕਾ ਨਹੀਂ ਬਣਨ ਦੇਵਾਂਗਾ।''

ਸੂਬਾ ਸਰਕਾਰ ਵੱਲੋਂ ਐਲਾਨੇ ਰਾਹਤ ਕਾਰਜਾਂ ਦੇ ਵਿਸਥਾਰ ਵਿੱਚ ਵੇਰਵੇ ਦਿੰਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ ਕਰ ਦਿੱਤੀ ਜਾਵੇ ਜਦੋਂ ਕਿ ਪ੍ਰਾਪਰਟੀ ਟੈਕਸ ਵਿੱਚ ਮੁਆਫੀ ਦੀ ਸਕੀਮ 31 ਮਈ, 2020 ਤੱਕ ਵਧਾ ਦਿੱਤੀ ਗਈ ਹੈ।

ਇਸੇ ਦੌਰਾਨ ਸਾਰੇ ਘਰੇਲੂ, ਵਪਾਰਕ ਅਤੇ ਛੋਟੇ ਬਿਜਲੀ ਉਦਯੋਗਿਕ ਖਪਤਕਾਰਾਂ ਦੇ 10,000 ਹਜ਼ਾਰ ਰੁਪਏ ਤੱਕ ਦੇ ਮਹੀਨਾ/ਦੋ ਮਹੀਨਿਆਂ ਦੇ ਬਿਜਲੀ ਬਿੱਲਾਂ ਜੋ 20 ਮਾਰਚ, 2020 ਜਾਂ ਬਾਅਦ 'ਚ ਭਰੇ ਜਾਣੇ ਸਨ, ਵਿੱਚ 15 ਅਪ੍ਰੈਲ, 2020 ਤੱਕ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਬਿਜਲੀ ਨਿਗਮ ਨੂੰ ਖਪਤਕਾਰਾਂ ਤੋਂ ਦੇਰੀ ਨਾਲ ਅਦਾਇਗੀ ਕਰਨ 'ਤੇ ਲਗਦੇ ਚਾਰਜ ਨਾ ਵਸੂਲਣ ਲਈ ਆਖਿਆ ਜਿਸ ਨਾਲ 35 ਲੱਖ ਖਪਤਕਾਰਾਂ ਨੂੰ ਫਾਇਦਾ ਪਹੁੰਚੇਗਾ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ ਅਧੀਨ ਸਾਰੇ ਟੈਕਸਾਂ ਦੀ ਆਖਰੀ ਤਰੀਕ 30 ਅਪ੍ਰੈਲ, 2020 ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਨੂੰ ਇਸ ਸਮੇਂ ਦੌਰਾਨ ਚੱਲਣ ਦੀ ਆਗਿਆ ਨਹੀਂ ਹੋਵੇਗੀ ਜਿਸ ਕਰਕੇ ਇਨ੍ਹਾਂ ਨੂੰ ਉਸ ਸਮੇ ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਛੋਟ ਮਿਲੇਗੀ। ਇਨ੍ਹਾਂ ਤੋਂ ਇਲਾਵਾ 15 ਮਾਰਚ ਤੋਂ 15 ਅਪ੍ਰੈਲ, 2020 ਤੋਂ ਨਵਿਆਉਣ/ਪਾਸ ਹੋਣ ਵਾਲੇ ਵਾਹਨਾਂ 'ਤੇ ਦੇਰੀ ਲਈ ਕੋਈ ਜੁਰਮਾਨਾ ਨਹੀਂ ਵਸੂਲਿਆ ਜਾਵੇਗਾ।

ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਵੱਲ ਹੱਥ ਵਧਾਉਂਦਿਆਂ ਸਹਿਕਾਰਤਾ ਵਿਭਾਗ ਨੇ ਉਨ੍ਹਾਂ ਦੀਆਂ ਫਸਲਾਂ 'ਤੇ ਦੰਡ ਵਿਆਜ ਦੋ ਮਹੀਨਿਆਂ (ਮਾਰਚ-ਅਪ੍ਰੈਲ, 2020) ਲਈ ਮੁਆਫ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਹ ਕਿਸਾਨ 30 ਅਪ੍ਰੈਲ, 2020 ਤੱਕ ਫਸਲੀ ਕਰਜ਼ੇ ਅਦਾ ਕਰ ਸਕਣਗੇ।

ਸਮਾਜ ਦੇ ਕਮਜ਼ੋਰ ਤਬਕਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਮਾਰਚ, 2020 ਲਈ ਤੁਰੰਤ 150 ਕਰੋੜ ਰੁਪਏ ਦੀ ਪੈਨਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਸਾਰੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਪਾਉਣ ਲਈ 21 ਮਾਰਚ ਨੂੰ 296 ਕਰੋੜ ਜਾਰੀ ਕੀਤੇ ਹੋਏ ਹਨ।

ਇੱਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਕਿਰਤ ਵਿਭਾਗ ਨੂੰ 3,18,000 ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਤਿੰਨ-ਤਿੰਨ ਹਜ਼ਾਰ ਰੁਪਏ ਪਾਉਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ ਜਿਸ ਨਾਲ ਲਗਪਗ 96 ਕਰੋੜ ਖਰਚੇ ਜਾਣੇ ਹਨ।
--------------------
ਵੇਖੋ ਵੀਡਿਓ:


Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਜਨਾਬਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਜੇ ਬਦੇਸ਼ਾਂ ' ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ ' ਕਿਉਂ ਨਹੀਂ?

ਕਤਲ ਹੋਇਆ ਇਨਸਾਨਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਨਾਨਕ ਸ਼ਾਹ ਫਕੀਰਬਲੀ ਦਾ ਬਕਰਾ ਕੌਣ?

 ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] [1] 2 3  [prev.]1-5 of 13


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER