ਪੰਜਾਬ

Monthly Archives: APRIL 2018


ਬ੍ਰਹਮ ਮਹਿੰਦਰਾ ਨੇ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਆਪਣੇ ਵੱਲੋਂ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਮਦਦ ਦਿੱਤੀ
30.04.18 - ਪੀ ਟੀ ਟੀਮ
ਬ੍ਰਹਮ ਮਹਿੰਦਰਾ ਨੇ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਆਪਣੇ ਵੱਲੋਂ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਨੂੰ 20 ਹਜ਼ਾਰ ਰੁਪਏ ਦੀ ਮਦਦ ਦਿੱਤੀਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਹਮ ਮਹਿੰਦਰਾ ਨੇ ਬੀਤੇ ਦਿਨ ਤ੍ਰਿਪੜੀ 'ਚ ਇੱਕ ਕਬਾੜ ਦੀ ਦੁਕਾਨ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨਾਲ ਅੱਜ ਦੁੱਖ ਸਾਂਝਾ ਕੀਤਾ।

ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮ੍ਰਿਤਕ ਬਿਕਰਮ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਇਲਾਕੇ ਦਾ ਵਿਧਾਇਕ ਹੋਣ ਦੇ ਨਾਤੇ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਵੀ ਬਣਦੀ ਹੈ ਕਿ ਉਹ ਲੋਕਾਂ ਦੇ ਹਰ ਦੁੱਖ ਤਕਲੀਫ਼ ਸਮੇਂ ਸਾਥ ਦੇਣ। ਬ੍ਰਹਮ ਮਹਿੰਦਰਾ ਨੇ ਇਸ ਮੌਕੇ ਆਪਣੇ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ 50 ਹਜ਼ਾਰ ਅਤੇ ਜ਼ਖਮੀ ਵਿਅਕਤੀ ਮਨੋਹਰ ਸਿੰਘ ਨੂੰ 20 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ।

ਉਨ੍ਹਾਂ ਇੰਦਰਾ ਕਲੋਨੀ ਵਿਖੇ ਵੱਖ-ਵੱਖ ਗਲੀਆਂ ਵਿੱਚ ਰਹਿ ਰਹੇ ਦੋਵੇਂ ਪਰਿਵਾਰਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਇਸ ਹਾਦਸੇ ਪ੍ਰਤੀ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਦੋਨੋਂ ਪਰਿਵਾਰਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਬ੍ਰਹਮ ਮਹਿੰਦਰਾ ਨੇ ਜ਼ਖਮੀ ਮਨੋਹਰ ਸਿੰਘ ਦਾ ਪੂਰੀ ਤਰ੍ਹਾਂ ਨਾਲ ਇਲਾਜ ਕਰਵਾਉਣ ਬਾਰੇ ਵੀ ਵਿਸ਼ਵਾਸ਼ ਦਿਵਾਇਆ ਅਤੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਕਬਾੜਖਾਨੇ 'ਚ ਹੋਏ ਇਸ ਧਮਾਕੇ ਦੀ ਪੂਰੀ ਤਰ੍ਹਾਂ ਨਾਲ ਪੜਤਾਲ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਪਟਿਆਲਾ 'ਚ ਹੋਏ ਇਸ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮ੍ਰਿਤਕ ਦੇ ਪਰਿਵਾਰ ਨੂੰ 1 ਲੱਖ ਰੁਪਏ ਅਤੇ ਜ਼ਖਮੀ ਵਿਅਕਤੀ ਨੂੰ 25 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਕਰ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਸੰਜੀਵ ਬਿੱਟੂ ਸ਼ਰਮਾ ਅਤੇ ਇਲਾਕੇ ਦੇ ਐੱਮ.ਸੀ. ਰਿਚੀ ਡਕਾਲਾ, ਹਰਿੰਦਰ ਸ਼ੁਕਲਾ, ਅਨਿਲ ਮੌਦਗਿੱਲ, ਸੇਵਕ ਝਿੱਲ, ਸੇਵਾ ਸਿੰਘ, ਅਮਨਦੀਪ, ਕਾਂਗਰਸ ਦੇ ਹੋਰ ਆਗੂ ਅਤੇ ਇਲਾਕੇ ਦੇ ਲੋਕ ਵੀ ਹਾਜ਼ਰ ਸਨ।
[home] [1] 2 3  [prev.]1-5 of 14


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਗੂੰਗੇ, ਬਹਿਰੇ ਅਤੇ ਨੇਤਰਹੀਣ ਬੱਚਿਆਂ ਦੇ ਸਕੂਲ 'ਚ ਫੱਲ-ਫਰੂਟ ਅਤੇ ਬਿਸਕੁਟ ਵੰਡੇ
29.04.18 - ਪੀ ਟੀ ਟੀਮ
ਗੂੰਗੇ, ਬਹਿਰੇ ਅਤੇ ਨੇਤਰਹੀਣ ਬੱਚਿਆਂ ਦੇ ਸਕੂਲ 'ਚ ਫੱਲ-ਫਰੂਟ ਅਤੇ ਬਿਸਕੁਟ ਵੰਡੇਸਾਹਿਬ ਸ੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿ ਸਹਾਇ ਸੇਵਾ ਦੱਲ ਵੱਲੋਂ ਮਾਨਵਤਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਜਿਸ ਤਹਿਤ ਗੂੰਗੇ, ਬਹਿਰੇ ਅਤੇ ਨੇਤਰਹੀਣ ਬੱਚਿਆਂ ਦੇ ਸਕੂਲ ਪਿੰਡ ਸੈਫਦੀਪੁਰ ਵਿਖੇ ਫੱਲ-ਫਰੂਟ ਅਤੇ ਬਿਸਕੁਟ ਵੰਡਣ ਦੀ ਸੇਵਾ ਕੀਤੀ ਗਈ।

ਇਸ ਦੀ ਸ਼ੁਰੂਆਤ ਪ੍ਰੋ. ਸਤਿੰਦਰ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਮਨਜੀਤ ਸਿੰਘ ਨਾਰੰਗ ਐੱਮ.ਡੀ. ਪੀ.ਆਰ.ਟੀ.ਸੀ. ਨੇ ਬੱਚਿਆਂ ਨੂੰ ਫੱਲ-ਫਰੂਟ ਵੰਡਣੀ ਦੀ ਸੇਵਾ ਕੀਤੀ ਅਤੇ ਬੱਚਿਆਂ ਦਾ ਮਨੋਬਲ ਦੇਖ ਦੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਸੰਦੇਸ਼ ਦਿੱਤਾ ਕਿ ਪ੍ਰਤੱਖ ਨੂੰ ਪ੍ਰਮਾਣ ਦੀ ਲੋੜ ਨਹੀਂ ਹੁੰਦੀ। ਮਨਜੀਤ ਸਿੰਘ ਨਾਰੰਗ ਨੇ 11000/- ਰੁਪਏ ਦੀ ਮਾਲੀ ਸਹਾਇਤਾ ਵੀ ਸਕੂਲ ਨੂੰ ਦਿੱਤੀ।

ਇਸ ਦੌਰਾਨ ਹਰਿ ਸਹਾਇ ਸੇਵਾ ਦਲ ਵੱਲੋਂ ਉਨ੍ਹਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਕੀਤਾ ਗਿਆ। ਫੱਲ-ਫਰੂਟ ਵੰਡਣ ਦੀ ਸੇਵਾ ਡਾ. ਦੀਪ ਸਿੰਘ, ਮੁੱਖ ਪ੍ਰਬੰਧਕ ਹਰਿ ਸਹਾਇ ਸੇਵਾ ਦਲ ਦੇ ਸਹਿਯੋਗ ਨਾਲ ਕੀਤੀ ਗਈ।

ਇਸ ਦੌਰਾਨ ਪ੍ਰੋ. ਸਤਿੰਦਰ ਸਿੰਘ, ਕੁਲਵਿੰਦਰ ਸਿੰਘ ਕੁਲਾਰਾਂ, ਅਮਰਜੋਤ ਸਿੰਘ, ਪਵਨ ਦੀਪ ਕੁਮਾਰ, ਜਸਪ੍ਰੀਤ ਸਿੰਘ ਗੁਲਾਟੀ, ਕੋਮਲਦੀਪ ਸਿੰਘ, ਭਲਵਿੰਦਰ ਸਿੰਘ ਭੋਲਾ, ਗੁਰਿੰਦਰ ਸਿੰਘ ਕਾਕਾ, ਤਰਨਪ੍ਰੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।
[home] [1] 2 3  [prev.]1-5 of 14


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਹਲਫ਼ ਲਿਆ, ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ
21.04.18 - ਪੀ ਟੀ ਟੀਮ
ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਹਲਫ਼ ਲਿਆ, ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀਚੰਡੀਗੜ, 21 ਅਪਰੈਲ: ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅੱਜ 9 ਨਵੇਂ ਕੈਬਨਿਟ ਮੰਤਰੀਆਂ ਅਤੇ ਦੋ ਰਾਜ ਮੰਤਰੀਆਂ ਨੂੰ ਵੀ ਕੈਬਨਿਟ ਮੰਤਰੀ ਵਜੋਂ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਹਰੀਸ਼ ਚੌਧਰੀ, ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਇਹ ਸਾਦਾ ਹਲਫ਼ਦਾਰੀ ਸਮਾਗਮ ਅੱਜ ਇੱਥੇ ਰਾਜ ਭਵਨ ਵਿਖੇ ਹੋਇਆ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ-ਚੁੱਕ ਸਮਾਗਮ ਦੀ ਕਾਰਵਾਈ ਚਲਾਈ। 

ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲਿਆਂ ਵਿੱਚ ਅੰਮਿ੍ਰਤਸਰ ਕੇਂਦਰੀ ਤੋਂ ਵਿਧਾਇਕ ਓਮ ਪ੍ਰਕਾਸ਼ ਸੋਨੀ, ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਰਾਮਪੁਰਾ ਫੂਲ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਐਸ.ਏ.ਐਸ. ਨਗਰ (ਮੁਹਾਲੀ) ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਸੰਗਰੂਰ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ, ਹੁਸ਼ਿਆਰਪੁਰ ਤੋਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਅਤੇ ਲੁਧਿਆਣਾ ਪੱਛਮੀ ਹਲਕੇ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਸ਼ਾਮਲ ਸਨ।   

ਅਰੁਣਾ ਚੌਧਰੀ ਅਤੇ ਰਜ਼ੀਆ ਸੁਲਤਾਨਾ ਨੂੰ ਰਾਜ ਮੰਤਰੀ ਤੋਂ ਤਰੱਕੀ ਦੇ ਕੇ ਕੈਬਨਿਟ ਮੰਤਰੀ ਬਣਾਇਆ ਗਿਆ ਹੈ। ਇਸ ਨਾਲ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਮੰਤਰੀਆਂ ਦੀ ਗਿਣਤੀ 18 ਹੋ ਗਈ ਹੈ। 

ਹਲਫ਼ਦਾਰੀ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ, ਭਲਾਈ ਤੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ ਹਾਜ਼ਰ ਸਨ। ਇਸ ਮੌਕੇ ਵਿਧਾਇਕਾਂ ਤੋਂ ਇਲਾਵਾ ਪਾਰਟੀ ਲੀਡਰ, ਸਿਵਲ ਤੇ ਪੁਲੀਸ ਦੇ ਸੀਨੀਅਰ ਅਧਿਕਾਰੀ ਅਤੇ ਨਵੇਂ ਬਣੇ ਮੰਤਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। 
[home] [1] 2 3  [prev.]1-5 of 14


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਹੋਇਆ ਸਮਝੌਤਾ ਸਹੀਬੰਦ
ਪਟਿਆਲਾ ਵਿੱਚ ਏਅਰੋਨੋਟਿਕਲ ਇੰਜਨੀਅਰਿੰਗ ਕਾਲਜ ਦੀ ਸਥਾਪਨਾ ਲਈ ਰਾਹ ਪੱਧਰਾ
17.04.18 - ਪੀ ਟੀ ਟੀਮ
ਪਟਿਆਲਾ ਵਿੱਚ ਏਅਰੋਨੋਟਿਕਲ ਇੰਜਨੀਅਰਿੰਗ ਕਾਲਜ ਦੀ ਸਥਾਪਨਾ ਲਈ ਰਾਹ ਪੱਧਰਾਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਵੀਰਵਾਰ ਨੂੰ ਸਮਝੌਤਾ ਸਹੀਬੰਦ (ਐੱਮ.ਓ.ਯੂ.) ਹੋਣ ਨਾਲ ਪਟਿਆਲਾ ਵਿੱਚ ਪੰਜਾਬ ਸਟੇਟ ਏਅਰੋਨੋਟਿਕਲ ਇੰਜਨੀਅਰਿੰਗ ਕਾਲਜ (ਪੀ.ਐੱਸ.ਏ.ਈ.ਸੀ) ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ ਹੈ।

ਇਹ ਐੱਮ.ਓ.ਯੂ. ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ ਅਤੇ ਪੰਜਾਬ ਰਾਜ ਸ਼ਹਿਰੀ ਹਵਾਬਾਜ਼ੀ ਕੌਂਸਲ ਦਰਮਿਆਨ ਹੋਇਆ ਜਿਸ ਤਹਿਤ ਪੀ.ਐੱਸ.ਏ.ਈ.ਸੀ ਨੂੰ ਮਹਾਰਾਜ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੇ ਕਾਂਸਟੀਚੂਐਂਟ ਕਾਲਜ ਬਣਾਉਣ ਵਜੋਂ ਸਥਾਪਤ ਕਰਨ ਲਈ ਦੋਵੇਂ ਧਿਰਾਂ ਆਪਸੀ ਸਹਿਯੋਗ ਨਾਲ ਕੰਮ ਕਰਨਗੀਆਂ।

ਇਸ ਸਮਝੌਤੇ 'ਤੇ ਸਕੱਤਰ ਸ਼ਹਿਰੀ ਹਵਾਬਾਜ਼ੀ-ਕਮ-ਚੇਅਰਮੈਨ ਐਗਜ਼ੈਕਟਿਵ ਕਮੇਟੀ ਸ਼ਹਿਰੀ ਹਵਾਬਾਜ਼ੀ ਕੌਂਸਲ ਤੇਜਵੀਰ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸ਼ਰ ਸਿੰਘ ਨੇ ਹਸਤਾਖਰ ਕੀਤੇ। 

ਇਸ ਮੌਕੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਤਜਵੀਜ਼ਤ ਸੰਸਥਾ ਨੂੰ ਮੁਲਕ ਦੇ ਮੋਹਰੀ ਏਅਰਨੋਟੀਕਲ ਇੰਜਨੀਅਰਿੰਗ ਕਾਲਜ ਵਜੋਂ ਵਿਕਸਤ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਪਟਿਆਲਾ ਏਵੀਏਸ਼ਨ ਕਲੱਬ ਨਾਲ ਬਣਨ ਕਰਕੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਉਡਾਨ ਦੇ ਤਜਰਬੇ ਲਈ ਬਿਹਤਰ ਮੌਕੇ ਹਾਸਲ ਹੋਣਗੇ।

ਇਸ ਸਮਝੌਤੇ ਤਹਿਤ ਪਟਿਆਲਾ ਹਵਾਈ ਅੱਡਾ ਹਵਾਈ ਖੇਤਰ ਖਾਸ ਕਰਕੇ ਪੰਜਾਬ ਸਟੇਟ ਏਅਰੋਨੋਟਿਕਲ ਇੰਜਨੀਅਰਿੰਗ ਕਾਲਜ ਵਿਖੇ ਸਿਖਲਾਈ ਸਹੂਲਤਾਂ ਵਿਕਸਤ ਕਰਨ ਲਈ ਆਪਸੀ ਸਾਂਝ ਕਾਇਮ ਕੀਤੀ ਜਾਵੇਗੀ ਅਤੇ ਕਾਲਜ ਦੀ ਸਥਾਪਨਾ ਦੇ ਮਿੱਥੇ ਟੀਚੇ ਹਾਸਲ ਕਰਨ ਲਈ ਇਸ ਨੂੰ ਅਕਾਦਮਿਕ, ਪ੍ਰਸ਼ਾਸਨਿਕ ਅਤੇ ਵਿੱਤੀ ਸਹਿਯੋਗ ਦਿੱਤਾ ਜਾਵੇਗਾ।

ਇਸ ਸਮਝੌਤੇ ਤਹਿਤ ਪੰਜਾਬ ਸਟੇਟ ਏਅਰੋਨੋਟਿਕਲ ਇੰਜਨੀਅਰਿੰਗ ਕਾਲਜ, ਪੰਜਾਬ ਏਅਰਕਰਾਫਟ ਮੇਨਟੀਨੈਂਸ ਇੰਜਨੀਅਰਿੰਗ ਕਾਲਜ ਅਤੇ ਪਟਿਆਲਾ ਏਵੀਏਸ਼ਨ ਕਲੱਬ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਸਿਖਲਾਈ ਦਾ ਮਾਹੌਲ ਦੇਣ ਦੇ ਉਦੇਸ਼ ਨਾਲ ਸਾਰੇ ਵਸੀਲਿਆਂ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ। ਇਸ ਸੰਸਥਾ ਦਾ ਪੱਧਰ ਹਵਾਬਾਜ਼ੀ ਉਦਯੋਗ ਦੇ ਤੈਅ ਮਾਪਦੰਡਾਂ ਤੱਕ ਲਿਜਾਣ ਤੋਂ ਇਲਾਵਾ ਪਟਿਆਲਾ ਨੂੰ ਹਵਾਬਾਜ਼ੀ ਦੀ ਸਿਖਲਾਈ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਡਾ. ਈਸ਼ਰ ਨੇ ਦੱਸਿਆ ਕਿ ਨਵਾਂ ਬਣਨ ਵਾਲਾ ਕਾਲਜ ਮੌਜੂਦਾ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋ ਜਾਵੇਗਾ ਜਿੱਥੇ ਅਗਸਤ ਮਹੀਨੇ ਵਿੱਚ ਬੀ.ਟੈੱਕ. (ਏਅਰੋਨੋਟਿਕਲ) ਅਤੇ ਬੀ.ਟੈੱਕ (ਏਅਰੋਸਪੇਸ) ਦੀਆਂ ਕਲਾਸਾਂ ਆਰੰਭ ਹੋ ਜਾਣਗੀਆਂ ਕਿਉਂਕਿ ਯੂਨੀਵਰਸਿਟੀ ਨੇ ਇਨ੍ਹਾਂ ਦੋਵਾਂ ਕੋਰਸਾਂ ਦੇ ਸਿਲੇਬਸ ਨੂੰ ਅੰਤਮ ਰੂਪ ਦੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਲਈ ਨੋਟਿਸ ਛੇਤੀ ਜਾਰੀ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਮਈ ਮਹੀਨੇ ਤੱਕ ਦਾਖਲੇ ਦੀ ਸਮੁੱਚੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਧੀਕ ਸਕੱਤਰ ਗਿਰੀਸ਼ ਦਯਾਲਨ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਜਸਬੀਰ ਸਿੰਘ ਹੁੰਦਲ ਅਤੇ ਪੰਜਾਬ ਰਾਜ ਸ਼ਹਿਰੀ ਹਵਾਬਾਜ਼ੀ ਕੌਂਸਲ ਦੇ ਪ੍ਰਸ਼ਾਸਕੀ ਅਫਸਰ ਰਾਜੀਵ ਬੱਗਾ ਹਾਜ਼ਰ ਸਨ।
[home] [1] 2 3  [prev.]1-5 of 14


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਨਵਜੋਤ ਸਿੱਧੂ ਕੇਸ ਵਿੱਚ ਅਕਾਲੀਆਂ ਨੂੰ ਪਾਸੇ ਰਹਿਣ ਲਈ ਆਖਿਆ
ਕੈਪਟਨ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕੀਤਾ
16.04.18 - ਪੀ ਟੀ ਟੀਮ
ਕੈਪਟਨ ਨੇ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕੀਤਾਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਮੱਤਭੇਦਾਂ ਦੀਆਂ ਰਿਪੋਰਟਾਂ ਨੂੰ ਮੀਡੀਆ ਦੀ ਉਪਜ ਦੱਸਦਿਆਂ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਨਵਜੋਤ ਸਿੱਧੂ ਕੇਸ ਨਾਲ ਅਕਾਲੀਆਂ ਦਾ ਕੋਈ ਲੈਣਾ-ਦੇਣਾ ਨਹੀਂ ਅਤੇ ਉਨ੍ਹਾਂ ਨੂੰ ਇਸ ਤੋਂ ਪਾਸੇ ਰਹਿਣਾ ਚਾਹੀਦਾ ਹੈ।

ਸੋਮਵਾਰ ਨੂੰ 9 ਨਵੀਆਂ ਐਂਬੂਲੈਂਸਾਂ ਦੀ ਫਲੀਟ ਨੂੰ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਸੰਸਦ ਮੈਂਬਰ ਅਬਿੰਕਾ ਸੋਨੀ ਵੱਲੋਂ 'ਸੰਸਦ ਮੈਂਬਰ ਸਥਾਨਕ ਏਰੀਆ ਵਿਕਾਸ ਸਕੀਮ' ਤਹਿਤ ਫੰਡਾਂ ਵਿੱਚੋਂ ਇਹ ਐਂਬੂਲੈਂਸਾਂ ਖਰੀਦਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਕੀ ਸੰਸਦ ਮੈਂਬਰਾਂ ਨੂੰ ਵੀ ਇਹ ਉੱਦਮ ਸ਼ੁਰੂ ਕਰਨ ਦੀ ਅਪੀਲ ਕੀਤੀ।

ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦਰਮਿਆਨ ਕੋਈ ਸਮੱਸਿਆ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੀਡੀਆ ਦੀ ਉਪਜ ਦੱਸਿਆ ਜਿਸ ਨੇ ਬਿਨਾਂ ਵਜ੍ਹਾ ਬਾਤ ਦਾ ਬਤੰਗੜ ਬਣਾ ਦਿੱਤਾ ਜਦਕਿ ਜਾਖੜ ਨੇ ਉਨ੍ਹਾਂ ਨੂੰ ਇਸ ਕਰਕੇ ਮਿਲੇ ਬਿਨਾਂ ਚਲੇ ਗਏ ਕਿਉਂਕਿ ਉਨ੍ਹਾਂ ਨੇ ਕਿਸੇ ਹੋਰ ਥਾਂ ਜਾਣਾ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਸੜਕ 'ਤੇ ਹੋਏ ਝਗੜੇ ਦੇ ਸਬੰਧ ਵਿੱਚ ਸੁਪਰੀਮ ਕੋਰਟ ਵਿੱਚ ਹੋ ਰਹੀ ਸੁਣਵਾਈ ਦੇ ਮੁੱਦੇ 'ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਵੱਲੋਂ ਅਸਤੀਫਾ ਦੇਣ ਦੀ ਲੋੜ ਨੂੰ ਇਕ ਵਾਰ ਫੇਰ ਰੱਦ ਕਰਦਿਆਂ ਕਿਹਾ ਕਿ ਇਹ ਸਥਿਤੀ ਸਿੱਧੂ ਦੇ ਅਸਤੀਫੇ ਦੀ ਮੰਗ ਨਹੀਂ ਕਰਦੀ। ਸਿੱਧੂ ਦਾ ਅਸਤੀਫਾ ਮੰਗ ਰਹੇ ਅਕਾਲੀਆਂ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇਸ ਮੁੱਦੇ ਤੋਂ ਪਾਸੇ ਰਹਿਣ ਲਈ ਆਖਿਆ ਜਿਸ ਨਾਲ ਉਨ੍ਹਾਂ ਦਾ ਰੱਤੀ ਭਰ ਵੀ ਸਬੰਧ ਨਹੀਂ ਹੈ।

ਫਗਵਾੜਾ ਵਿੱਚ ਹੋਈ ਝੜਪ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਅੰਬੇਦਕਰ ਜਯੰਤੀ ਮੌਕੇ ਹਿੰਸਾ ਲਈ ਜ਼ਿੰਮੇਵਾਰ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਛੇਤੀ ਗਿ੍ਰਫਤਾਰ ਕਰ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਕੋਈ ਸਮੱਸਿਆ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਕਿਸਮ ਦੀ ਗੜਬੜ ਕਰਨ ਵਾਲੇ ਤੱਤਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਚੀਨ ਦੀ ਇਕ ਕੰਪਨੀ ਨੇ ਮੁਹਾਲੀ ਵਿੱਚ ਮੋਬਾਈਲ ਹੈਂਡਸੈੱਟ ਬਣਾਉਣ ਦਾ ਯੂਨਿਟ ਸਥਾਪਤ ਕਰਨ ਲਈ ਦਿਲਚਸਪੀ ਜ਼ਾਹਰ ਕੀਤੀ ਹੈ ਅਤੇ ਮੁਹਾਲੀ ਇਸ ਵੇਲੇ ਸਨਅਤ ਅਤੇ ਸੂਚਨਾ ਤਕਨਾਲੋਜੀ ਦਾ ਧੁਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਸੰਤੁਸ਼ਟੀ ਜ਼ਾਹਰ ਕੀਤੀ ਕਿ ਇਸ ਵੇਲੇ ਨਾ ਸਿਰਫ ਦੇਸ਼ ਵਿੱਚੋਂ, ਸਗੋਂ ਦੁਨੀਆਂ ਦੇ ਹੋਰ ਹਿੱਸਿਆਂ ਵਿੱਚੋਂ ਵੀ ਸਨਅਤਕਾਰਾਂ ਅਤੇ ਨਿਵੇਸ਼ਕਾਂ ਪਾਸੋਂ ਸਰਕਾਰ ਨੂੰ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ।
 
ਸੂਬੇ ਵਿੱਚ ਸਿਹਤ ਸੰਭਾਲ ਸਹੂਲਤਾਂ ਨੂੰ ਮਜ਼ਬੂਤ ਕਰਨ ਬਾਰੇ ਆਪਣੀ ਸਰਕਾਰ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਮੁਹਾਲੀ ਤੋਂ ਵਿਸ਼ਵ ਪੱਧਰੀ ਸਾਜ਼ੋ-ਸਾਮਾਨ ਨਾਲ ਲੈਸ 9 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਐੱਮ.ਪੀ.ਲੈਡ. ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਹਲਕੇ ਅਧੀਨ ਆਉਂਦੇ 9 ਹਲਕਿਆਂ ਲਈ ਇਹ ਐਂਬੂਲੈਂਸਾਂ ਖਰੀਦੀਆਂ ਹਨ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕੇਂਦਰ ਤੋਂ ਮੁਹਾਲੀ ਸਰਕਾਰੀ ਮੈਡੀਕਲ ਕਾਲਜ ਨੂੰ ਮਨਜ਼ੂਰੀ ਲਈ ਨਿੱਜੀ ਤੌਰ 'ਤੇ ਕੀਤੇ ਯਤਨਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। 

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਇਸ ਕਾਲਜ ਦੇ ਪ੍ਰਸਤਾਵ ਦੀ ਅਸਰਦਾਰ ਢੰਗ ਨਾਲ ਪੈਰਵੀ ਨਹੀਂ ਕੀਤੀ ਅਤੇ ਅਸਲ ਵਿੱਚ ਤਤਕਾਲੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਤੌਰ 'ਤੇ ਇਸ ਨਾਲ ਸਬੰਧਤ ਫਾਈਲ ਬਾਰੇ ਆਪਣੀ ਅਸਮਰਥਾ ਜ਼ਾਹਿਰ ਕੀਤੀ ਸੀ।

ਸੂਬੇ ਵਿੱਚ ਪੰਜ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਬਾਰੇ ਕਾਂਗਰਸ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਸ ਦਾ ਆਗ਼ਾਜ਼ ਮੁਹਾਲੀ ਤੋਂ ਕੀਤਾ ਗਿਆ ਹੈ ਅਤੇ ਬਾਕੀ ਚਾਰ ਥਾਵਾਂ ਲਈ ਯੋਜਨਾਵਾਂ ਨੂੰ ਵੀ ਜਲਦੀ ਅਮਲੀਜਾਮਾ ਪਹਿਨਾਇਆ ਜਾਵੇਗਾ। ਇਸ ਦੌਰਾਨ ਸਿਹਤ ਮੰਤਰੀ ਨੇ ਮੁੱਖ ਮੰਤਰੀ ਨਾਲ ਮਿਲ ਕੇ ਮੁਹਾਲੀ ਮੈਡੀਕਲ ਕਾਲਜ ਲਈ ਯੋਜਨਾਵਾਂ ਦੀ ਸਮੀਖਿਆ ਕੀਤੀ। 
[home] [1] 2 3  [prev.]1-5 of 14


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER