ਪੰਜਾਬ

Monthly Archives: APRIL 2019


52 ਸਕੂਟਰ, ਮੋਟਰਸਾਇਕਲ ਤੇ 3 ਕਾਰਾਂ ਬਰਾਮਦ; ਲੰਮੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਵਹੀਕਲ ਚੋਰ ਕਾਬੂ
22.04.19 -
52 ਸਕੂਟਰ, ਮੋਟਰਸਾਇਕਲ ਤੇ 3 ਕਾਰਾਂ ਬਰਾਮਦ; ਲੰਮੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਵਹੀਕਲ ਚੋਰ ਕਾਬੂ



ਪਟਿਆਲਾ, 22 ਅਪ੍ਰੈਲ: ਪਿਛਲੇ ਕਰੀਬ ਦੋ ਸਾਲਾਂ ਤੋਂ ਪਟਿਆਲਾ ਸ਼ਹਿਰ ਤੇ ਜ਼ਿਲ੍ਹੇ ਅੰਦਰੋਂ ਵੱਡੀ ਗਿਣਤੀ 'ਚ ਵੱਖ-ਵੱਖ ਥਾਵਾਂ ਤੋਂ ਵਹੀਕਲ ਚੋਰੀ ਕਰਨ ਵਾਲਾ ਸ਼ਾਤਰ ਚੋਰ ਪ੍ਰਵੀਨ ਕੁਮਾਰ ਉਰਫ ਪਿੰਨੀ ਆਖਰਕਾਰ ਪਟਿਆਲਾ ਪੁਲਿਸ ਦੇ ਅੜਿਕੇ ਆ ਹੀ ਗਿਆ। ਪੁਲਿਸ ਨੇ ਇਸ ਨੂੰ ਕਾਬੂ ਕਰਕੇ ਇਸਦੀ ਨਿਸ਼ਾਨਦੇਹੀ 'ਤੇ ਇਸ ਵੱਲੋਂ ਫਰਜ਼ੀ ਦਸਤਾਵੇਜਾਂ ਦੇ ਅਧਾਰ 'ਤੇ ਅੱਗੇ ਵੇਚੇ 52 ਸਕੂਟਰ, ਮੋਟਰ ਸਾਇਕਲਾਂ ਸਮੇਤ 3 ਕਾਰਾਂ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। 
 
ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਚੋਰ ਇਹ ਵਹੀਕਲ ਪਟਿਆਲਾ ਤੋਂ ਚੋਰੀ ਕਰਕੇ ਅੱਗੇ ਸੰਗਰੂਰ ਜ਼ਿਲ੍ਹੇ, ਖਾਸ ਕਰਕੇ ਮਲੇਰਕੋਟਲਾ ਤੇ ਇਸਦੇ ਆਲੇ ਦੁਆਲੇ ਦੇ ਪਿੰਡਾਂ 'ਚ ਫ਼ਰਜੀ ਦਸਤਾਵੇਜਾਂ ਦੇ ਅਧਾਰ 'ਤੇ ਵੇਚਦਾ ਸੀ। 
 
ਸ. ਸਿੱਧੂ ਨੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਦਿਖਾਈ ਜਾ ਰਹੀ ਮੁਸ਼ਤੈਦੀ ਦੌਰਾਨ ਕਪਤਾਨ ਪੁਲਿਸ ਸਿਟੀ ਸ੍ਰੀ ਹਰਮਨਦੀਪ ਹਾਂਸ, ਉਪ ਕਪਤਾਨ ਪੁਲਿਸ ਸਿਟੀ-1 ਸ੍ਰੀ ਯੋਗੇਸ ਸ਼ਰਮਾ ਦੀ ਨਿਗਰਾਨੀ ਹੇਠ ਦੇ ਐਸ.ਆਈ. ਸਾਹਿਬ ਸਿੰਘ ਦੀ ਪੁਲਿਸ ਟੀਮ ਨੇ ਪ੍ਰਵੀਨ ਕੁਮਾਰ ਉਰਫ ਪਿੰਨੀ ਪੁੱਤਰ ਓਮ ਪ੍ਰਕਾਸ ਵਾਸੀ ਅਗਰ ਨਗਰ ਮੁਹੱਲਾ, ਮਲੇਰਕੋਟਲਾ ਨੂੰ ਕਾਬੂ ਕੀਤਾ।
 
ਉਨ੍ਹਾਂ ਦੱਸਿਆ ਕਿ ਮਿਤੀ 20 ਮਾਰਚ 2019 ਨੂੰ ਦਫ਼ਤਰ ਕੁਨੈਕਟ ਬਰਾਂਡਬੈਂਡ, ਛੋਟੀ ਬਾਰਾਂਦਰੀ ਪਟਿਆਲਾ ਤੋਂ ਇਕ ਐਕਟਿਵਾ ਸਕੂਟਰੀ ਨੰਬਰੀ ਪੀ.ਬੀ 11 ਬੀ.ਐਲ 1951 ਅਤੇ ਇਕ ਹੋਰ ਐਕਟਿਵਾ ਸਕੂਟਰੀ ਨੰਬਰੀ ਪੀਬੀ 11 ਏ.ਵੀ 5260, ਨਰਾਇਣ ਕਾਂਟੀਨੈਂਟਲ ਹੋਟਲ, ਛੋਟੀ ਬਾਰਾਂਦਰੀ, ਪਟਿਆਲਾ ਦੀ ਪਾਰਕਿੰਗ 'ਚੋਂ ਚੋਰੀ ਹੋਈ ਸੀ, ਸਬੰਧੀ ਮੁਕੱਦਮਾ ਨੰਬਰ 76 ਮਿਤੀ 01.04.2019 ਅ/ਧ 379 ਹਿੰ:ਦੰ: ਥਾਣਾ ਕੋਤਵਾਲੀ ਪਟਿਆਲਾ ਦਰਜ ਕੀਤਾ ਗਿਆ।
 
ਸ. ਸਿੱਧੂ ਨੇ ਦੱਸਿਆ ਕਿ ਇਸ ਕੇਸ 'ਚ ਜੁਰਮ ਦਾ ਵਾਧਾ ਕਰਦਿਆਂ ਧਾਰਾ 465, 467, 468 ਤੇ 471 ਦਾ ਵਾਧਾ ਕਰ ਦਿੱਤਾ ਗਿਆ ਹੈ, ਕਿਉਂਕਿ ਇਹ ਵਿਅਕਤੀ ਇਨ੍ਹਾਂ ਚੋਰੀ ਕੀਤੇ ਵਹੀਕਲਾਂ ' ਫਰਜੀ ਦਸਤਾਵੇਜਾਂ ਦੇ ਅਧਾਰ 'ਤੇ ਅੱਗੇ ਵੇਚਦਾ ਸੀ ਅਤੇ ਇਸ ਮਾਮਲੇ 'ਚ ਇਸਦੀ ਮਦਦ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
 
ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਪੜਤਾਲ ਦੌਰਾਨ ਮਿਤੀ 18 ਅਪ੍ਰੈਲ 2019 ਨੂੰ ਗੁਪਤ ਸੂਚਨਾ ਦੇ ਅਧਾਰ 'ਤੇ ਪ੍ਰਵੀਨ ਕੁਮਾਰ ਉਰਫ ਪਿੰਨੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਕੇਵਲ 4 ਦਿਨਾਂ ਦੀ ਪੁਛਗਿਛ ਦੌਰਾਨ ਪੁਲਿਸ ਨੇ ਇਸ ਵੱਲੋਂ ਚੋਰੀ ਕਰਕੇ ਅੱਗੇ ਵੇਚੀਆਂ 3 ਮਾਰੂਤੀ ਕਾਰਾਂ, 24 ਮੋਟਰਸਾਇਕਲ ਅਤੇ 25 ਐਕਟਿਵਾ ਆਦਿ ਸਕੂਟਰ ਬਰਾਮਦ ਕੀਤੇ।
 
ਐਸ.ਐਸ.ਪੀ. ਨੇ ਦੱਸਿਆ ਕਿ ਤਫਤੀਸ਼ ਦੌਰਾਨ ਪ੍ਰਵੀਨ ਕੁਮਾਰ ਨੇ ਮੰਨਿਆ ਕਿ ਉਹ ਪਟਿਆਲਾ ਸ਼ਹਿਰ 'ਚੋਂ ਕਰੀਬ ਦੋ ਸਾਲ ਤੋਂ ਵਹੀਕਲ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ। ਇਹ ਆਪਣਾ ਨਿਸ਼ਾਨਾ ਵੱਖ ਵੱਖ ਵਿਦਿਅਕ ਸੰਸਥਾਵਾਂ, ਛੋਟੀ ਬਾਰਾਂਦਰੀ, ਲੀਲਾ ਭਵਨ ਦੇ ਬਾਹਰ ਖੜ੍ਹੇ ਵਿਦਿਆਰਥੀਆਂ ਦੇ ਵਹੀਕਲ ਖਾਸ ਕਰਕੇ ਐਕਟਿਵਾ ਸਕੂਟਰੀਆਂ ਅਤੇ ਮੋਟਰਸਾਈਕਲਾਂ ਨੂੰ ਬਣਾਉਂਦਾ ਸੀ। ਇਨ੍ਹਾਂ ਨੂੰ ਅੱਗੇ ਫਰਜੀ ਦਸਤਾਵੇਜ ਬਣਾ ਕੇ ਮਲੇਰਕੋਟਲਾ ਲਿਜਾ ਕੇ ਸਹਿਰ ਅੰਦਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਇਹ ਕਹਿ ਕੇ ਵੇਚ ਦਿੰਦਾ ਸੀ ਕਿ ਉਸ ਨੇ ਇਹ ਵਹੀਕਲ ਪਟਿਆਲਾ ਤੋਂ ਕਿਸੇ ਡੀਲਰ ਰਾਂਹੀ ਖਰੀਦੇ ਹਨ।
 
ਐਸ.ਐਸ.ਪੀ. ਨੇ ਦੱਸਿਆ ਕਿ ਵਹੀਕਲ ਵਿੱਚੋਂ ਮਾਲਕ ਦਾ ਡਰਾਈਵਿੰਗ ਲਾਇਸੰਸ ਜਾਂ ਆਰ.ਸੀ ਕੱਢਕੇ ਉਸ ਵਿਅਕਤੀ ਦੇ ਨਾਮ ਪਤੇ 'ਤੇ ਅਸਟਾਮ ਖਰੀਦ ਕੇ, ਫਰਜੀ ਹਲਫ਼ੀਆ ਬਿਆਨ ਟਾਇਪ ਕਰਵਾਕੇ, ਵਹੀਕਲ ਮਾਲਕ ਦੇ ਜਾਅਲੀ ਦਸਤਖਤ ਕਰਕੇ ਨੋਟਰੀ ਪਬਲਿਕ ਤੋਂ ਤਸਦੀਕ ਕਰਵਾਕੇ, ਸੇਲ ਸਬੰਧੀ ਫਾਰਮ ਨੰਬਰ 29/30 'ਤੇ ਵੀ ਵਹੀਕਲ ਮਾਲਕ ਦੇ ਜਾਅਲੀ ਦਸਤਖਤ ਕਰਕੇ ਅੱਗੇ ਖਰੀਦਦਾਰਾਂ ਨੂੰ ਵੇਚ ਦਿੰਦਾ ਸੀ। ਇਸ ਮੌਕੇ ਐਸ.ਪੀ. ਸਿਟੀ ਸ. ਹਰਮਨ ਹਾਂਸ, ਡੀ.ਐਸ.ਪੀ. ਸਿਟੀ ਸ੍ਰੀ ਯੁਗੇਸ਼ ਸ਼ਰਮਾ, ਐਸ.ਆਈ. ਸਾਹਿਬ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-3 of 3


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਟਾਰਗੈਟ ਪੂਰਾ ਨਾ ਕਰਨ ਵਾਲੇ ਅਧਿਕਾਰੀਆਂ ਨਾਲ ਜਤਾਈ ਨਾਰਾਜ਼ਗੀ
ਡਿਪਟੀ ਕਮਿਸ਼ਨਰ ਨੇ ਦਿੱਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਸਸਪੈਂਡ ਕਰਨ ਦੇ ਨਿਰਦੇਸ਼
18.04.19 - ਪੀ ਟੀ ਟੀਮ
ਡਿਪਟੀ ਕਮਿਸ਼ਨਰ ਨੇ ਦਿੱਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੇ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਸਸਪੈਂਡ ਕਰਨ ਦੇ ਨਿਰਦੇਸ਼



ਡਿਊਟੀ ਵਿੱਚ ਲਾਪਰਵਾਹੀ ਦਿਖਾਉਣ ਵਾਲੇ ਸਿਹਤ ਵਿਭਾਗ ਦੇ ਦੋ ਕਲਰਕਾਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਸਸਪੈਂਡ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੂੰ ਇਨ੍ਹਾਂ ਦੋਨਾਂ ਨੂੰ ਸਸਪੈਂਡ ਕਰਨ ਅਤੇ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਕਰਨ ਲਈ ਕਿਹਾ ਹੈ। ਗਰਭਵਤੀ ਔਰਤਾਂ ਨੂੰ ਮਿਲਣ ਵਾਲੀ ਜਣੇਪਾ ਸਹਾਇਤਾ ਰਾਸ਼ੀ ਟਰਾਂਸਫਰ ਨਾ ਕਰਨ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਨੇ ਇਹ ਆਦੇਸ਼ ਜਾਰੀ ਕੀਤੇ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਇਕ ਮੀਟਿੰਗ ਵਿੱਚ ਇਹ ਸਾਹਮਣੇ ਆਇਆ ਹੈ ਕਿ ਜ਼ਿਲ੍ਹਾ ਹਸਪਤਾਲ ਅਤੇ ਜ਼ੀਰਾ ਏਰੀਆ ਵਿੱਚ ਗਰਭਵਤੀ ਮਹਿਲਾਵਾਂ ਨੂੰ ਡਲਿਵਰੀ ਦੇ ਬਾਅਦ ਮਿਲਣ ਵਾਲੀ ਰਾਸ਼ੀ ਵਿਚੋਂ ਸਿਰਫ਼ 7 ਅਤੇ 4 ਪ੍ਰਤੀਸ਼ਤ ਨੂੰ ਹੀ ਅਦਾਇਗੀ ਕੀਤੀ ਗਈ ਹੈ, ਜਦਕਿ ਬਾਕੀ ਕੇਸ ਪੈਂਡਿੰਗ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਿਤ ਹਸਪਤਾਲਾਂ ਦੇ ਕਲਰਕਾਂ 'ਤੇ ਕਾਰਵਾਈ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੂੰ ਦੋਨਾਂ ਨੂੰ ਸਸਪੈਂਡ ਕਰਨ ਅਤੇ ਵਿਭਾਗੀ ਕਾਰਵਾਈ ਦੀ ਸਿਫ਼ਾਰਸ਼ ਭੇਜਣ ਲਈ ਕਿਹਾ ਹੈ। ਇਸ ਤੋਂ ਇਲਾਵਾ ਡਿਲਿਵਰੀ ਦੇ ਬਾਅਦ ਮਿਲਣ ਵਾਲੇ ਇੰਨਸੈਂਟਿਵ ਦੇ ਸਾਰੇ ਕੇਸ ਜਲਦੀ ਕਲੀਅਰ ਕਰਕੇ 3 ਦਿਨਾਂ ਵਿੱਚ ਰਿਪੋਰਟ ਦੇਣ ਲਈ ਕਿਹਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਹੋਣ ਵਾਲੀ ਡਿਲੀਵਰੀਜ਼ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਰਫ਼ 47 ਫ਼ੀਸਦੀ ਡਲਿਵਰੀ ਹੋ ਰਹੀ ਹੈ ਅਤੇ ਜ਼ਿਆਦਾਤਰ ਲੋਕ ਬਾਹਰ ਜਾ ਰਹੇ ਹਨ। ਇਸ ਟਰੇਂਡ ਨੂੰ ਬਦਲਣ ਦੀ ਜ਼ਰੂਰਤ ਹੈ। ਉਨ੍ਹਾਂ ਸਿਵਲ ਸਰਜਨ ਨੂੰ ਛੋਟੇ ਕਸਬਿਆਂ ਵਿੱਚ ਸਥਿਤ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਨਰਸਾਂ ਦੀ ਸੰਖਿਆ ਵਧਾਉਣ ਅਤੇ ਲੇਡੀ ਡਾਕਟਰ ਦੀ ਨਿਯੁਕਤੀ ਨੂੰ ਲੈ ਕੇ ਕਾਰਵਾਈ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਅੰਕੜਿਆਂ ਦੇ ਮੁਤਾਬਿਕ ਹੁਣ ਵੀ 7 ਤੋਂ 8 ਫ਼ੀਸਦੀ ਡਲਿਵਰੀ ਦਾਈਆਂ ਦੁਆਰਾ ਕੀਤੀ ਜਾ ਰਹੀ ਹੈ, ਜੋਕਿ ਇਕ ਗੰਭੀਰ ਮਾਮਲਾ ਹੈ। ਇਸ ਲਈ ਸੋ ਫ਼ੀਸਦੀ ਡਲਿਵਰੀ ਹਸਪਤਾਲਾਂ ਵਿੱਚ ਕਰਵਾਉਣ ਲਈ ਕਦਮ ਉਠਾਏ ਜਾਣ। ਔਰਤਾਂ ਦੇ ਗਰਭਵਤੀ ਹੋਣ ਦੇ ਪਹਿਲੇ 12 ਹਫ਼ਤਿਆਂ ਵਿੱਚ ਹੋਣ ਵਾਲੀ ਰਜਿਸਟ੍ਰੇਸ਼ਨ ਸਿਰਫ਼ 71 ਫ਼ੀਸਦੀ ਹੋਣ 'ਤੇ ਵੀ ਉਨ੍ਹਾਂ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਨੂੰ 100 ਪ੍ਰਤੀਸ਼ਤ ਤਕ ਲਿਆਉਣ ਲਈ ਕਿਹਾ। ਇਸ ਲਈ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਟ੍ਰੇਨਿੰਗ ਕਰਵਾਉਣ ਲਈ ਕਿਹਾ।

ਇਸੇ ਤਰ੍ਹਾਂ ਹੀ ਬੱਚਿਆਂ ਦੇ ਟੀਕਾਕਰਨ ਦੇ ਅੰਕੜਿਆਂ ਨੂੰ 86 ਫ਼ੀਸਦੀ ਤੋਂ 100 ਫ਼ੀਸਦੀ ਤਕ ਲੈ ਕੇ ਜਾਣ ਲਈ ਕਿਹਾ। ਬੱਚੇ ਨੂੰ ਜਨਮ ਦੇ ਸਮੇਂ ਪਿਆਈਆਂ ਜਾਣ ਵਾਲੀਆਂ ਦਵਾਈਆਂ ਅਤੇ ਟੀਕਾਕਰਨ ਕਈ ਹਸਪਤਾਲਾਂ ਵਿੱਚ ਸਿਰਫ਼ 50 ਤੋਂ 52 ਫ਼ੀਸਦੀ ਸੀ, ਜਿਸ 'ਤੇ ਡਿਪਟੀ ਕਮਿਸ਼ਨਰ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਇਸ ਨੂੰ ਸੋ ਫ਼ੀਸਦੀ ਤਕ ਲੈ ਕੇ ਜਾਣ ਦਾ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਨੂੰ ਹਸਪਤਾਲ ਤੋਂ ਛੁੱਟੀ ਦੇਣ ਤੋਂ ਪਹਿਲਾਂ ਸਬੰਧਿਤ ਡਾਕਟਰ ਅਤੇ ਨਰਸ ਇਹ ਯਕੀਨੀ ਕਰਨ ਕਿ ਬੱਚੇ ਨੂੰ ਸਾਰੀਆਂ ਦਵਾਈਆਂ ਅਤੇ ਟੀਕੇ ਲਗਾ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹਿ ਜਾਵੇ।

ਡੇਂਗੂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਡਿਪਟੀ ਕਮਿਸ਼ਨਰ ਨੇ ਸਰਕਾਰੀ ਮਹਿਕਮਿਆਂ ਨੂੰ ਹੁਣ ਤੋਂ ਹੀ ਆਪਣੀ ਤਿਆਰੀ ਕਰਨ ਦਾ ਆਦੇਸ਼ ਦਿੱਤਾ। ਸਿਵਲ ਸਰਜਨ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਮਲੇਰੀਆ ਦੇ 15, ਡੇਂਗੂ ਦੇ 306 ਕੇਸ ਰਿਪੋਰਟ ਹੋਏ ਸੀ ਜਦਕਿ ਜ਼ਿਲ੍ਹੇ ਵਿੱਚ ਚਿਕਨਗੁਨੀਆ ਦਾ ਇਕ ਵੀ ਕੇਸ ਦਰਜ ਨਹੀਂ ਹੋਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਹੁਣ ਤੋਂ ਤਿਆਰੀ ਸ਼ੁਰੂ ਕਰਨੀ ਹੋਵੇਗੀ। ਉਨ੍ਹਾਂ ਨਗਰ ਕੌਂਸਲ ਦੇ ਈ.ਓ. ਚਰਨਜੀਤ ਨੂੰ ਫੋਗਿੰਗ ਕਰਵਾਉਣ ਦਾ ਸ਼ਡਿਊਲ ਤਿਆਰ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਘਰਾਂ ਦੇ ਕੂਲਰ, ਫ਼ਰਿਜ ਆਦਿ ਵਿੱਚ ਖੜ੍ਹੇ ਪਾਣੀ ਅਤੇ ਉਸ ਤੋਂ ਪੈਦਾ ਹੋਣ ਵਾਲੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਕੇ ਉਸ ਨੂੰ ਨਸ਼ਟ ਕਰਨ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਹਰ ਸ਼ੁੱਕਰਵਾਰ ਨੂੰ ਡ੍ਰਾਈ-ਡੇ ਦੇ ਤੌਰ 'ਤੇ ਮਨਾਉਣ ਅਤੇ ਆਪਣੇ-ਆਪਣੇ ਦਫ਼ਤਰਾਂ ਦੇ ਕੂਲਰ ਆਦਿ ਦੀ ਸਾਫ-ਸਫਾਈ ਕਰਵਾਉਣ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਡ੍ਰਾਈ-ਡੇ ਦੇ ਬਾਰੇ ਲੋਕਾਂ ਵਿੱਚ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਦੱਸਿਆ ਕਿ ਖੜ੍ਹੇ ਪਾਣੀ ਵਿੱਚ ਡੇਂਗੂ 7 ਦਿਨ ਵਿੱਚ ਪੈਦਾ ਹੋ ਜਾਂਦਾ ਹੈ, ਇਸ ਲਈ ਸਾਨੂੰ ਆਪਣੇ ਘਰਾਂ ਅਤੇ ਦਫ਼ਤਰਾਂ ਵਿੱਚ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। 

ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ  ਇੱਕ ਹੋਰ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ 'ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਅਧਿਕਾਰੀਆਂ ਦੀ ਖਿਚਾਈ ਕੀਤੀ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਅਤੇ ਸੀਵਰੇਜ ਡਿਪਾਰਟਮੈਂਟ ਅਤੇ ਨਗਰ ਕੌਂਸਲ ਨਾਲ ਤਾਲਮੇਲ ਦੀ ਭਾਰੀ ਕਮੀ ਦੀ ਵਜ੍ਹਾ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਵਿਭਾਗ ਵੱਲੋਂ ਮੁਰੰਮਤ ਆਦਿ ਲਈ ਸੜਕਾਂ ਪੁੱਟ ਦਿੱਤੀਆਂ ਜਾਂਦੀਆਂ ਹਨ, ਜਿਨ੍ਹਾਂ ਦੀ ਲੰਮੇ ਸਮੇਂ ਤਕ ਨਗਰ ਕੌਂਸਲ ਵੱਲੋਂ ਮੁਰੰਮਤ ਆਦਿ ਨਹੀਂ ਕੀਤੀ ਜਾਂਦੀ, ਜਿਸ ਨਾਲ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਲਈ ਹੁਣ ਸੜਕ ਦੀ ਖ਼ੁਦਾਈ ਦੇ ਲਈ ਦੋਵੇਂ ਮਹਿਕਮਿਆਂ ਆਪਸ ਵਿੱਚ ਤਾਲਮੇਲ ਕਰਕੇ ਕੰਮ ਕਰਨਗੇ। ਸੜਕ ਤਾਂ ਹੀ ਪੁੱਟੀ ਜਾਵੇਗੀ ਜੇਕਰ ਨਗਰ ਕੌਂਸਲ ਨਾਲ ਦੀ ਨਾਲ ਉਸ ਨੂੰ ਰਿਪੇਅਰ ਕਰੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ ਰਣਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







[home] 1-3 of 3


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਹਰਸਿਮਰਤ ਬਾਦਲ ਦੇ ਪੜਦਾਦੇ ਨੇ ਜਲਿਆਂਵਾਲਾ ਬਾਗ਼ ਦੇ ਘਿਨਾਉਣੇ ਖੂਨੀ ਸਾਕੇ ਵਾਲੇ ਦਿਨ ਡਾਇਰ ਨੂੰ ਸ਼ਾਹੀ ਖਾਣਾ ਦਿੱਤਾ ਸੀ: ਕੈਪਟਨ
13.04.19 - ਪੀ ਟੀ ਟੀਮ
ਹਰਸਿਮਰਤ ਬਾਦਲ ਦੇ ਪੜਦਾਦੇ ਨੇ ਜਲਿਆਂਵਾਲਾ ਬਾਗ਼ ਦੇ ਘਿਨਾਉਣੇ ਖੂਨੀ ਸਾਕੇ ਵਾਲੇ ਦਿਨ ਡਾਇਰ ਨੂੰ ਸ਼ਾਹੀ ਖਾਣਾ ਦਿੱਤਾ ਸੀ: ਕੈਪਟਨ



ਕੇਂਦਰੀ ਮੰਤਰੀ ਦੀ ਨੀਰਸ ਟਿੱਪਣੀ ਦੇ ਵਿਰੁੱਧ ਤਿੱਖਾ ਹਮਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੇ ਗਏ ਟਵੀਟ ’ਤੇ ਸਵਾਲ ਕਰਦੇ ਹੋਏ ਕਿਹਾ ਹੈ ਕਿ ਉਨਾਂ ਦੇ ਪੜਦਾਦੇ ਨੇ ਜਲਿਆਂਵਾਲਾ ਬਾਗ਼ ਦੇ ਘਿਨਾਉਣੇ ਖੂਨੀ ਸਾਕੇ ਵਾਲੇ ਦਿਨ ਜਨਰਲ ਡਾਇਰ ਨੂੰ ਸ਼ਾਹੀ ਖਾਣਾ ਦਿੱਤਾ ਸੀ। 

ਮੁੱਖ ਮੰਤਰੀ ਨੇ ਹਰਸਿਮਰਤ ਦੇ ਸਿਆਸੀ ਹਿੱਤਾਂ ਤੋ ਪ੍ਰੇਰਿਤ ਟਵੀਟ ਤੋਂ ਬਾਅਦ ਹਰਸਿਮਰਤ, ਉਸ ਦੇ ਪਤੀ ਸੁਖਬੀਰ ਬਾਦਲ ਅਤੇ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ’ਤੇ ਤਿੱਖਾ ਹਮਲਾ ਕੀਤਾ ਹੈ। ਹਰਸਿਮਰਤ ਨੇ ਇਹ ਟਵੀਟ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੀ ਰਾਤ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ ਅਕਾਲ ਤਖਤ ਵਿਖੇ ਜਾਣ ਦੇ ਸਬੰਧ ਵਿੱਚ ਕੀਤਾ ਹੈ। 
 
ਹਰਸਿਮਰਤ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗਏ ਪਰ ਉਨਾਂ ਨੇ ਸਿੱਖਾਂ ਦੇ ਉੱਚ ਧਾਰਮਿਕ ਸੰਸਥਾਨ ਨੂੰ ਟੈਂਕਾਂ ਅਤੇ ਤੋਪਾਂ ਨਾਲ ਢਾਹੁਣ ਦੀ ਆਈ.ਐਨ.ਸੀ.  ਦੇ ਗੁਨਾਹ ਨੂੰ ਮੰਨਣ ਬਾਰੇ ਉਸ ਨੂੰ ਕਹਿਣ ਦਾ ਹੌਂਸਲਾ ਨਹੀਂ ਵਿਖਾਇਆ। ਜਲਿਆਂਵਾਲਾ ਬਾਗ ਦੇ ਕਤਲੇਆਮ ਸਬੰਧੀ ਬਿ੍ਰਟੇਨ ਤੋਂ ਮੁਆਫੀ ਮੰਗਣ ਦੇ ਨਾਲ ਇਸ ਦਾ ਕੀ ਵਖਰੇਵਾਂ ਹੈ। ਹਰਸਿਮਰਤ ਦੇ ਇਸ ਟਵੀਟ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਨੂੰ ਭਿ੍ਰਸ਼ਟ ਟਿਪੱਣੀ ਦੱਸਿਆ ਅਤੇ ਕਿਹਾ ਕਿ ਇਸ ਤੋਂ ਉਸ ਦੀ 1984 ਦੀ ਘਟਨਾ ਅਤੇ ਮੇਰੇ ਵੱਲੋਂ ਇਸ ਸਮੁੱਚੇ ਮਾਮਲੇ ਬਾਰੇ ਆਪਣਾਈ ਭੂਮਿਕਾ ਦੀ ਬੇਸਮਝੀ ਦਾ ਪ੍ਰਗਟਾਵਾ ਹੁੰਦਾ ਹੈ। 
 
ਜਲਿਆਂਵਾਲਾ ਬਾਗ਼ ਦੇ ਕਤਲੇਆਮ ਦੇ ਬੁਚੜ ਦੀ ਮੇਜਬਾਨੀ ਦੀ ਸ਼ਰਮਨਾਕ ਘਟਨਾ ਨੂੰ ਦਹਾਕਿਆਂ ਬੱਧੀ ਲਾਂਭੇ ਰੱਖਣ ਲਈ ਬਾਦਲਾਂ ਦੀ ਰਗ ਨੂੰ ਫੜਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਦੇ ਟਵੀਟ ਦੇ ਟਾਕਰੇ ਵਿੱਚ ਲਿਖਿਆ,‘‘ਕੀ ਤੂੰ, ਤੇਰੇ ਪਤੀ ਐਸ.ਐਸ.ਬਾਦਲ ਜਾਂ ਉਸ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਕਦੀ ਤੇਰੇ ਪੜਦਾਦੇ ਸਰਦਾਰ ਸੁੰਦਰ ਸਿੰਘ ਮਜੀਠੀਆ ਵੱਲੋਂ ਜਲਿਆਂਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਜਨਰਲ ਡਾਇਰ ਨੂੰ ਸ਼ਾਹੀ ਖਾਣਾ ਦਿੱਤੇ ਜਾਣ ਲਈ ਮੁਆਫੀ ਮੰਗੀ ਹੈ? ਉਸ ਨੂੰ ਬਾਅਦ ਵਿੱਚ ਉਸ ਦੀ ਵਫਾਦਾਰੀ ਅਤੇ ਉਸ ਦੀ ਭੂਮਿਕਾ ਲਈ 1926 ਵਿੱਚ ਸਨਮਾਨਿਆ ਗਿਆ।’’
 
ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਬੜਾਵਾ ਦੇਣ ਲਈ ਰਾਸ਼ਟਰਵਾਦ ਦਾ ਪੱਤਾ ਖੇਡਣ ਲਈ ਹਰਸਿਮਰਤ, ਉਸ ਦੇ ਭਰਾ ਬਿਕਰਮ ਸਿੰਘ ਮਜੀਠੀਆ ਅਤੇ ਬਾਦਲ ਕੁਨਬੇ ’ਤੇ ਮੁੱਖ ਮੰਤਰੀ ਨੇ ਤਿੱਖਾ ਹਮਲਾ ਕੀਤਾ। ਉਨਾਂ ਕਿਹਾ ਕਿ ਕੇਂਦਰੀ ਮੰਤਰੀ ਦੀ ਟਿੱਪਣੀ ਨਾ ਕੇਵਲ ਦੋਗਲੀ ਅਤੇ ਗੁੰਮਰਾਹਕੰੁਨ ਹੈ ਸਗੋਂ ਇਹ ਉਨਾਂ ਵੱਲੋਂ ਓਪਰੇਸ਼ਨ ਬਲੂ ਸਟਾਰ ਦੀ ਘਟਨਾ ਤੋਂ ਬਾਅਦ ਨਿਭਾਈ ਭੂਮਿਕਾ ਸਬੰਧੀ ਤੱਥਾਂ ਤੋਂ ਕੋਰੀ ਹੈ। 
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੋਜੀ ਕਾਰਵਾਈ ਦੇ ਵਿਰੋਧ ਵਿੱਚ ਉਨਾਂ ਨੇ ਪਾਰਲੀਮੈਂਟ ਅਤੇ ਪਾਰਟੀ ਦੋਵਾਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨਾਂ ਕਿਹਾ ਕਿ ਉਨਾਂ ਦਿਨਾਂ ਦੀਆਂ ਘਟਨਾਵਾਂ ਦੀਆਂ ਉਲਝਣਾ ਅਤੇ ਸਿੱਟਿਆਂ ਤੋਂ ਉਹ ਪੂਰੀ ਤਰਾਂ ਜਾਣੂ ਹਨ। ਉਨਾਂ ਕਿਹਾ ਕਿ ਹਰਸਿਮਰਤ ਉਸ ਸਮੇਂ ਇਕ ਸਕੂਲ ਜਾਂਦੀ ਕੁੜੀ ਸੀ ਜਿਸ ਨੂੰ ਉਸ ਸਮੇਂ ਦਾ ਕੁਝ ਵੀ ਨਹੀਂ ਪਤਾ। 
 
ਮੁੱਖ ਮੰਤਰੀ ਨੇ ਹਰਸਿਮਰਤ ਨੂੰ ਕਿਹਾ ਕਿ ਉਹ ਉਨਾਂ ਨੂੰ ਅਕਾਲ ਤਖ਼ਤ ਦੇ ਬਾਰੇ ਦੱਸਣ ਦੀ ਕੋਸ਼ਿਸ਼ ਨਾ ਕਰੇ। ਜਿਸ ਪੀੜਾ ਅਤੇ ਦੁੱਖਾਂ ਵਿੱਚ ਦੀ ਸਿੱਖ ਭਾਈਚਾਰਾ ਲੰਘਿਆ ਹੈ ਉਸ ਨੂੰ ਬਾਦਲ ਕੁੰਬਾ ਕਦੀ ਵੀ ਸਮਝ ਨਹੀਂ ਸਕਦਾ। ਬਾਦਲ ਪਰਿਵਾਰ ਸਦਾ ਹੀ ਆਪਣੇ ਹਿੱਤਾਂ ਵਾਸਤੇ ਰੁੱਝਾ ਰਿਹਾ ਹੈ ਕੀ ਉਨਾਂ ਨੇ ਲੰਮਾ ਸਮਾਂ ਪਹਿਲਾਂ ਹਰਸਿਮਰਤ ਦੇ ਪੜਦਾਦੇ ਵੱਲੋਂ ਦੇਸ਼ ਵਿਰੋਧੀ ਕਾਰਜ ਕਰਨ ਲਈ ਮੁਆਫੀ ਮੰਗੀ?
 
ਮੁੱਖ ਮੰਤਰੀ ਨੇ ਹਰਸਿਮਰਤ ਦੇ ਭਟਕਾਹਟਪੂਰਨ ਟਵੀਟ ’ਤੇ ਇਹ ਟਿੱਪਣੀ ਕੀਤੀ ਜਦਕਿ ਹੋਰ ਕਾਂਗਰਸੀ ਆਗੂਆਂ ਨੇ 1919 ਦੇ ਕਤਲੇਆਮ ਤੋਂ ਬਾਅਦ ਹਰਸਿਮਰਤ ਦੇ ਪੜਦਾਦੇ ਵੱਲੋਂ ਜਨਰਲ ਡਾਇਰ ਨੂੰ ਸ਼ਾਹੀ ਖਾਣਾ ਦੇਣ ਲਈ ਮਜੀਠੀਏ ਅਤੇ ਉਸ ਦੀ ਭੈਣ ਤੋਂ ਮੁਆਫੀ ਦੀ ਮੰਗ ਕੀਤੀ। 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-3 of 3


Comment by: Sahib singh

ਸੁੰਦਰ ਸਿੰਘ ਮਜੀਠੀਆ, ਨੇ ਅੰਗਰੇਜ਼ਾਂ ਨਾਲ ਮਿਲ ਕੇ ਕੲੀ ਬੱਬਰ ਅਤੇ ਗ਼ਦਰੀਆਂ ਨੂੰ ਸੂਹ ਦੇ ਕੇ ਮਰਵਾਇਆ ਹੈ। ਮਜੀਠੀਆ ਪਰਿਵਾਰ ਅਜ਼ਾਦੀ ਤੋਂ ਪਹਿਲਾਂ ਦਾ ਅਤੇ ਬਾਦਲ ਪਰਿਵਾਰ ਹੁਣ ਦਾ ਕੌਮ ਦਾ ਵੱਡਾ ਗ਼ਦਾਰ ਹੈ।

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER