ਪੰਜਾਬ

Monthly Archives: MAY 2018


ਮਾਨਸਾ ਸ਼ਹਿਰ ਦੀ ਕਾਇਆ-ਕਲਪ ਦੀ ਯੋਜਨਾ
ਆਪੇ ਹੋਏਗੀ ਵਾਹ-ਵਾਹ; ਗੰਦੇ ਛੱਪੜ ਦੀ ਥਾਂ ਲੋਕਾਂ ਨੂੰ ਮਿਲੇਗੀ ਸਾਫ਼-ਸੁਥਰੀ ਸੈਰ-ਗਾਹ
21.05.18 - ਪੀ ਟੀ ਟੀਮ
ਆਪੇ ਹੋਏਗੀ ਵਾਹ-ਵਾਹ; ਗੰਦੇ ਛੱਪੜ ਦੀ ਥਾਂ ਲੋਕਾਂ ਨੂੰ ਮਿਲੇਗੀ ਸਾਫ਼-ਸੁਥਰੀ ਸੈਰ-ਗਾਹਜੇ ਪ੍ਰਸ਼ਾਸ਼ਨ ਸਹੀ ਮਾਇਨਿਆਂ ਵਿੱਚ ਲੋਕਾਂ ਦੀ ਭਲਾਈ ਲਈ ਕੋਈ ਅੱਛੀ ਯੋਜਨਾ ਬਣਾ ਕੇ ਉਸਨੂੰ ਸੁਚਾਰੂ ਰੂਪ ਵਿਚ ਅਮਲ ਵਿਚ ਲਿਆਉਂਦੀ ਹੈ ਤਾਂ ਕੋਈ ਸ਼ੱਕ ਨਹੀਂ ਕਿ ਆਮ ਜਨਤਾ ਵਿਚ ਉਸ ਕੰਮ ਦੀ ਪ੍ਰਸ਼ੰਸ਼ਾ ਹੋਣੀ ਹੀ ਹੋਣੀ ਹੈ। ਮਾਨਸਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਰੱਖ ਕੇ ਇਕ ਐਸੀ ਯੋਜਨਾ ਤੇ ਕੰਮ ਹੋ ਰਿਹਾ ਹੈ ਜਿਸਦੇ ਸੰਪੂਰਣ ਹੋਣ ਤੇ ਆਮ ਜਨਤਾ ਦਾ ਰਹਿਣ ਸਹਿਣ ਸੌਖਾਲਾ ਹੋਵੇਗਾ।
 
ਪਿਛਲੇ ਕਈ ਸਾਲਾਂ ਤੋਂ ਬਾਰਿਸ਼ ਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਮਾਨਸਾ ਨਿਵਾਸੀਆਂ ਨੂੰ ਪਹਿਲੀ ਵਾਰ ਇਸ ਸਮੱਸਿਆ ਤੋਂ ਛੁਟਕਾਰਾ ਮਿਲਣ ਦੀ ਸੰਭਾਵਨਾ ਹੈ, ਕਿਉਂਕਿ ਬਾਬਾ ਭਾਈ ਗੁਰਦਾਸ ਨੇੜੇ ਕਰੀਬ 25 ਏਕੜ ਰਕਬੇ ਵਿੱਚ ਵਿੱਚ ਫੈਲੇ ਛੱਪੜ ਦੀ ਸਫਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ।
 
ਇਸ ਛੱਪੜ ਦੀ ਸਫਾਈ ਲਈ 10.5 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਨਾਲ ਬਰਸਾਤਾਂ ਦੇ ਦਿਨਾਂ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਖੇਤਰ ਨੂੰ ਵੱਡੀ ਰਾਹਤ ਮਿਲੇਗੀ। ਬਰਸਾਤੀ ਮੌਸਮ ਦੌਰਾਨ ਮੀਂਹ ਦੇ ਪਾਣੀ ਨੂੰ ਬਾਬਾ ਭਾਈ ਗੁਰਦਾਸ ਨੇੜੇ ਬਣੇ ਟੋਭੇ ਵਿੱਚ ਪਾਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼ ਨੇ ਦੱਸਿਆ ਕਿ ਬਰਸਾਤਾਂ ਦੌਰਾਨ ਮੀਂਹ ਦੇ ਪਾਣੀ ਨਾਲ ਨੀਵੀਆਂ ਸੜਕਾਂ ਅਤੇ ਘਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਇਸ ਵਾਰ ਜੇਕਰ ਹਰ ਚੀਜ਼ ਯੋਜਨਾ ਮੁਤਾਬਿਕ ਸਹੀ ਹੋਈ, ਤਾਂ ਇਹ ਮਾਨਸਾ ਵਾਸੀਆਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ ਅਤੇ ਉਨ੍ਹਾਂ ਨੂੰ ਸੁੱਖ ਦਾ ਸਾਂਹ ਮਿਲੇਗਾ। 

ਇਸ ਪ੍ਰੋਜੈਕਟ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਕਪਲਿਸ਼ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ ਇਸ ਪ੍ਰੋਜੈਕਟ ਲਈ ਕਾਫ਼ੀ ਗੰਭੀਰ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ, ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਬਾਰਿਸ਼ ਦਾ ਪਾਣੀ ਇਸ ਤਲਾਅ ਵਿੱਚ ਪਾਇਆ ਜਾ ਸਕੇ।

ਕਪਲਿਸ਼ ਨੇ ਕਿਹਾ ਕਿ ਇਸ ਸਬੰਧ ਵਿੱਚ ਸਾਰੀਆਂ ਯੋਜਨਾਵਾਂ ਮਿਊਂਸਪਲ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਬਰੀਕੀ ਨਾਲ ਤਿਆਰ ਕੀਤੀਆਂ ਗਈਆਂ ਹਨ, ਤਾਂ ਜੋ ਬਰਸਾਤਾਂ ਵਿੱਚ ਪਾਣੀ ਦੀ ਸਮੱਸਿਆ ਦਾ ਕੋਈ ਯੋਗ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਨੂੰ ਟੋਭੇ ਵਿੱਚ ਪਾਉਣ ਲਈ ਮਿੱਟੀ ਦੀ ਖੁਦਾਈ ਕਰਕੇ ਇਸਨੂੰ ਡੂੰਘਾ ਕੀਤਾ ਜਾਵੇਗਾ ਅਤੇ ਟੋਭੇ ਦੀ ਮਿੱਟੀ ਨੂੰ ਇਸ ਦੇ ਬਾਹਰੀ ਕੰਢਿਆ ਨੂੰ ਮਜ਼ਬੂਤ ਕਰਨ ਲਈ ਵਰਤਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਤਲਾਅ ਨੂੰ ਸਾਫ਼ ਕਰਨ ਵਿੱਚ 30 ਦਿਨਾਂ ਦਾ ਸਮਾਂ ਲੱਗੇਗਾ, ਜਿਸ ਤਹਿਤ ਪਹਿਲੇ ਪੜਾਅ ਡੀ-ਵਾਟਰਿੰਗ ਦਾ ਹੋਵੇਗਾ, ਯਾਨੀ ਛੱਪੜ ਵਿੱਚੋਂ ਪਾਣੀ ਕੱਢ ਕੇ ਸੁੱਕਾ ਕੀਤਾ ਜਾਵੇਗਾ। ਜਿਸ ਤੋਂ ਬਾਅਦ ਉਸ ਦੀ ਖੁਦਾਈ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਤੋਂ ਬਾਅਦ ਇਸਦੇ ਆਸ-ਪਾਸ ਪੌਦੇ ਲਾਉਣ ਦੀ ਵੀ ਤਜਵੀਜ਼ ਹੈ, ਤਾਂ ਜੋ ਇਸ ਇਲਾਕੇ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਛੇਤੀ ਹੀ ਇਸ ਇਲਾਕੇ ਨੂੰ ਸਾਫ਼-ਸੁਥਰਾ ਬਣਾ ਦਿੱਤਾ ਜਾਵੇਗਾ, ਜਿੱਥੇ ਲੋਕੇ ਸਵੇਰੇ ਸ਼ਾਮ ਸੈਰ ਕਰਨ ਲਈ ਵੀ ਆ ਸਕਣਗੇ। 
 

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very  often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

 
[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਪੰਜਾਬ ਵਿਚ 20 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ
16.05.18 - ਪੀ ਟੀ ਟੀਮ
ਪੰਜਾਬ ਵਿਚ 20 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈਨਵਾਂਸ਼ਹਿਰ, 16 ਮਈ: ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵਲੋਂ "ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009” ਵਿੱਚ 19 ਅਪ੍ਰੈਲ 2018 ਨੂੰ ਕੀਤੀ ਗਈ ਸੋਧੀ ਨੋਟੀਫ਼ਿਕੇਸ਼ਨ ਅਨੁਸਾਰ ਝੋਨੇ ਦੀ ਪਨੀਰੀ ਲਗਾਉਣ ਦੀ ਮਿਤੀ ਅਤੇ ਪਨੀਰੀ ਪੁੱਟ ਕੇ ਖੇਤ ਵਿੱਚ ਲਾਉਣ ਦੀ ਮਿਤੀ ਵਿੱਚ ਸੋਧ ਕਰ ਦਿੱਤੀ ਗਈ ਹੈ। ਇਨ੍ਹਾਂ ਨਵੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਕਿਸਾਨ 20 ਮਈ ਤੋਂ ਝੋਨੇ ਦੀ ਪਨੀਰੀ ਲਗਾ ਸਕਣਗੇ ਅਤੇ 20 ਜੂਨ ਤੋਂ ਝੋਨੇ ਦੀ ਪਨੀਰੀ ਪੁੱਟ ਕੇ ਖੇਤਾਂ ਵਿਚ ਲਗਾ ਸਕਣਗੇ।

ਮੁੱਖ ਖੇਤੀਬਾੜੀ ਅਫਸਰ ਡਾ. ਗੁਰਬਖਸ਼ ਸਿੰਘ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਇਸ ਸਮੇਂ ਪਾਣੀ ਦੀ ਬਹੁਤ ਘਾਟ ਹੈ। ਨਹਿਰਾਂ ਅਤੇ ਡੈਂਮਾਂ ਵਿਚ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਸਰਕਾਰ ਵਲੋਂ ਪਾਣੀ ਦਾ ਪੱਧਰ ਨੂੰ ਬਰਕਰਾਰ ਰੱਖਣ ਲਈ ਇਹ ਮਿਤੀਆਂ ਨਿਸ਼ਚਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਪਹਿਲਾਂ ਲਗਾਏ ਗਏ ਝੋਨੇ ਦੀ ਫਸਲ ਨੂੰ ਵੱਧ ਪਾਣੀ ਦੀ ਲੋੜ ਪੈਂਦੀ ਹੈ ਕਿਉਂਕਿ ਉਸ ਸਮੇਂ ਤਾਪਮਾਨ ਬਹੁਤ ਜ਼ਿਆਦਾ ਹੁੰਦਾ ਹੈ ਅਤੇ ਹਵਾ ਵਿੱਚ ਨਮੀਂ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜਿਸ ਨਾਲ ਪਾਣੀ ਦੀ ਖਪਤ ਬਹੁਤ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਿਸ਼ ਕੀਤੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਨੂੰ ਤਰਜੀਹ ਦੇਣੀ ਚਾਹੀਦੀ ਹੈ ਜਿਸ ਨਾਲ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਵਿੱਚ ਸਹਾਇਤਾ ਮਿਲੇਗੀ ।

ਉਨ੍ਹਾਂ ਕਿਸਾਨਾਂ ਨੂੰ ਬਣਾਏ ਗਏ ਐਕਟ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ ਕਿਸਾਨ ਇਸ ਕੰਮ ਲਈ ਆਪਣਾ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੁਆਰਾ ਬਣਾਏ ਗਏ "ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009”  ਨੂੰ ਸਹੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਾਉਣੀ ਯਕੀਨੀ ਬਣਾਈ ਜਾਵੇ। 
[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 'ਸੜਕੀ ਗੁੱਸੇ' ਦਾ ਮਾਮਲਾ
ਸੁਪਰੀਮ ਕੋਰਟ ਨੇ ਸਸਤੇ 'ਚ ਬਖਸ਼ਿਆ; ਨਵਜੋਤ ਸਿੱਧੂ ਨਹੀਂ ਜਾਵੇਗਾ ਜੇਲ੍ਹ
15.05.18 - ਪੀ ਟੀ ਟੀਮ
ਸੁਪਰੀਮ ਕੋਰਟ ਨੇ ਸਸਤੇ 'ਚ ਬਖਸ਼ਿਆ; ਨਵਜੋਤ ਸਿੱਧੂ ਨਹੀਂ ਜਾਵੇਗਾ ਜੇਲ੍ਹਕ੍ਰਿਕਟ ਤੋਂ ਰਾਜਨੀਤੀ 'ਚ ਸ਼ਾਮਿਲ ਹੋਏ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਅੱਜ ਸੁਪਰੀਮ ਕੋਰਟ ਨੇ ਤੀਹ ਸਾਲ ਪੁਰਾਣੇ 'ਸੜਕੀ ਗੁੱਸੇ' ਮਾਮਲੇ ਵਿੱਚ ਕੇਵਲ 1000 ਰੁਪਏ ਦਾ ਮਾਮੂਲੀ ਜੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਹੈ। 
 
ਸਿੱਧੂ ਨੂੰ ਇਸ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਹੋ ਸਕਦੀ ਸੀ ਜਾਂ ਫਿਰ ਜੇਲ੍ਹ ਜਾਂ ਫਿਰ ਦੋਵੇਂ ਵੀ ਹੋ ਸਕਦੇ ਸਨ।

ਗੌਰਤਲਬ ਹੈ ਕਿ ਸਾਲ 1988 ਦੇ 'ਸੜਕੀ ਗੁੱਸੇ' ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਲ 2006 ਵਿੱਚ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ ਪਰ ਸਿੱਧੂ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਵਿੱਚ ਅਪੀਲ ਦਰਜ ਕੀਤੀ ਸੀ। ਹੁਣ ਵੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਕਾਇਮ ਰੱਖਣ ਦੇ ਪੱਖ ਵਿੱਚ ਦਲੀਲ ਦਿੱਤੀ।

ਕੀ ਹੈ ਮਾਮਲਾ:

ਪੰਜਾਬ ਦੀ ਕੈਪਟਨ ਸਰਕਾਰ ਵਿੱਚ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਦੋਸ਼ ਸੀ ਕਿ ਉਨ੍ਹਾਂ ਦਾ 27 ਦਸੰਬਰ 1988 ਨੂੰ ਆਪਣੇ ਦੋਸਤ ਰੁਪਿੰਦਰ ਸਿੰਘ ਸਮੇਤ ਪਟਿਆਲਾ ਵਿੱਚ ਕਾਰ ਪਾਰਕਿੰਗ ਨੂੰ ਲੈ ਕੇ ਇੱਕ 65 ਸਾਲਾਂ ਬਜ਼ੁਰਗ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ ਤੇ ਗੁਰਨਾਮ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ ਸੀ।

ਇਸ ਸਬੰਧੀ ਪੀੜਿਤ ਪੱਖ ਦਾ ਕਹਿਣਾ ਹੈ ਕਿ ਸਿੱਧੂ ਅਤੇ ਸੰਧੂ ਕਥਿਤ ਤੌਰ 'ਤੇ 27 ਦਸੰਬਰ 1988 ਨੂੰ ਪਟਿਆਲਾ ਵਿੱਚ ਸ਼ੇਰਾਂ ਵਾਲਾ ਗੇਟ ਨੇੜੇ ਇੱਕ ਸੜਕ ਦੇ ਵਿਚਕਾਰ ਜਿਪਸੀ ਲੈ ਕੇ ਖੜ੍ਹੇ ਸਨ ਤਾਂ ਪੀੜਿਤ ਗੁਰਨਾਮ ਸਿੰਘ ਅਤੇ ਦੋ ਹੋਰ ਵਿਅਕਤੀ ਮਾਰੂਤੀ ਕਾਰ ਵਿੱਚ ਬੈਂਕ ਤੋਂ ਪੈਸੇ ਕਢਵਾਉਣ ਲਈ ਜਾ ਰਹੇ ਸਨ ਤੇ ਜਿਪਸੀ ਵਿਚਕਾਰ ਖੜ੍ਹੀ ਹੋਣ ‘ਤੇ ਉਨ੍ਹਾਂ ਨੇ ਸਿੱਧੂ ਤੇ ਸੰਧੂ ਨੂੰ ਇਸ ਨੂੰ ਹਟਾਉਣ ਲਈ ਕਿਹਾ, ਜਿਸ ਕਾਰਨ ਮਾਮਲਾ ਕਾਫੀ ਗਰਮਾ ਗਿਆ ਸੀ।

ਇਸ ਸਬੰਧੀ ਪੁਲੀਸ ਨੇ ਦਾਅਵਾ ਕੀਤਾ ਸੀ ਕਿ ਗੁਰਨਾਮ ਸਿੰਘ ਨਾਲ ਨਵਜੋਤ ਸਿੱਧੂ ਨੇ ਕੁੱਟ ਮਾਰ ਕੀਤੀ ਸੀ ਅਤੇ ਬਾਅਦ ਵਿੱਚ ਉੱਥੋਂ ਭੱਜਣ ਦੀ ਕੋਸ਼ਿਸ਼ ਵੀ ਕੀਤੀ ਸੀ।

ਇਸ ਮਾਮਲੇ ਵਿੱਚ ਛੇ ਦਸੰਬਰ 2006 ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਧੂ ਅਤੇ ਸੰਧੂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਸੀ ਤੇ ਇਸ ਫ਼ੈਸਲੇ ਖ਼ਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਲਈ 10 ਜਨਵਰੀ 2007 ਤਕ ਦਾ ਸਮਾਂ ਦਿੱਤਾ ਗਿਆ ਸੀ।

ਹੁਣ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਵਿੱਚ ਜਸਟਿਸ ਜੇ. ਚੇਲਮੇਸ਼ਵਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ 18 ਅਪ੍ਰੈਲ ਨੂੰ ਆਪਣਾ ਫ਼ੈਸਲਾ ਰਾਖਵਾਂ ਰੱਖਿਆ ਸੀ, ਜਿਸ ਵਿੱਚ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਗੁਰਨਾਮ ਸਿੰੰਘ ਦੀ ਮੌਤ ਦੇ ਕਾਰਨਾਂ ਦੇ ਸਬੂਤ ਸਹੀ ਨਹੀਂ ਹਨ ਅਤੇ ਇਸ ਬਾਰੇ ਡਾਕਟਰਾਂ ਦੀ ਰਾਇ ਵੀ 'ਅਸਪੱਸ਼ਟ' ਹੈ।

ਸਿੱਧੂ ਤੋਂ ਇਲਾਵਾ ਰੁਪਿੰਦਰ ਸਿੰਘ ਸੰਧੂ ਨੇ ਵੀ ਅਦਾਲਤ ਵਿੱਚ ਅਪੀਲ ਦਰਜ ਕੀਤੀ ਸੀ, ਕਿਉਂਕਿ ਉਸ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਸ ਨੂੰ ਵੀ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਸੀ।

ਗੌਰਤਲਬ ਹੈ ਕਿ ਇਸ ਮਾਮਲੇ ਸੰਬੰਧੀ ਸਿੱਧੂ ਸ਼ੁਰੂ ਤੋਂ ਹੀ ਕਹਿ ਰਹੇ ਸਨ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ।
 
ਅੱਜ ਦੇ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਹੁਣ ਸਿੱਧੂ ਆਪਣੇ ਮੰਤਰੀ ਅਹੁਦੇ 'ਤੇ ਬਣੇ ਰਹਿਣਗੇ।
   
[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਇਤਿਹਾਸ ਪਾਠ-ਪੁਸਤਕ ਵਿਵਾਦ
ਦੋਸ਼ੀ ਹਨ ਦੋਵੇਂ: ਕਾਂਗਰਸੀ ਤੇ ਅਕਾਲੀ ਸਰਕਾਰਾਂ
11.05.18 - ਪੀ ਟੀ ਟੀਮ
ਦੋਸ਼ੀ ਹਨ ਦੋਵੇਂ: ਕਾਂਗਰਸੀ  ਤੇ ਅਕਾਲੀ ਸਰਕਾਰਾਂਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀ ਗਈ ਬਾਰ੍ਹਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਨਵੀਂ ਪੁਸਤਕ ਵਿੱਚ ਸਿੱਖ ਧਰਮ ਸੰਬੰਧੀ ਤੱਥਾਂ ਨੂੰ ਸਹੀ ਰੂਪ ਵਿੱਚ ਪੇਸ਼ ਨਾ ਕਰਨ ਦਾ ਮਾਮਲਾ ਚਰਚਾ ਅਧੀਨ ਹੈ।

ਇਸ ਸੰਬੰਧ ਵਿੱਚ ਅੰਗਰੇਜ਼ੀ ਦੀ ਅਖ਼ਬਾਰ 'ਟਾਈਮਜ਼ ਆਫ਼ ਇੰਡੀਆ' ਦੇ ਪਟਿਆਲਾ ਤੋਂ ਪੱਤਰਕਾਰ ਭਰਤ ਖੰਨਾ ਦੀ ਛਪੀ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਹੁਣ ਸਿੱਖ ਸੰਸਥਾਵਾਂ ਅਤੇ ਵਿਦਵਾਨਾਂ ਨੇ ਬਾਰ੍ਹਵੀਂ ਜਮਾਤ ਦੀ ਪੁਰਾਣੀ ਪੁਸਤਕ 'ਤੇ ਵੀ ਇਤਰਾਜ਼ ਜਤਾਉਣਾ ਸ਼ੁਰੂ ਕਰ ਦਿੱਤਾ ਹੈ।
----------
"ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਨਾਲ ਧੋਖਾ ਕੀਤਾ ਸੀ ਅਤੇ ਹੁਣ ਕਾਂਗਰਸ ਕੱਟੜਤਾ ਦੇ ਪ੍ਰਭਾਵ ਨਾਲ ਸਿੱਖ ਧਰਮ ਦੇ ਇਤਿਹਾਸ ਨੂੰ ਮੱਧਮ ਕਰਨਾ ਚਾਹੁੰਦੀ ਹੈ।"
----------
ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਧਿਕਾਰੀਆਂ ਦੁਆਰਾ ਗੁਰੂਆਂ ਅਤੇ ਸਿੱਖ ਧਰਮ ਸਬੰਧੀ ਅਪਮਾਨਜਨਕ ਤੱਥਾਂ ਨੂੰ ਨਜ਼ਰਅੰਦਾਜ਼ ਕਰਨ 'ਤੇ ਵੀ ਸਵਾਲ ਉਠਾਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਪੁਸਤਕਾਂ ਅਜੇ ਵੀ ਸਕੂਲਾਂ ਵਿੱਚ ਪੜ੍ਹਾਈਆਂ ਜਾ ਰਹੀਆਂ ਹਨ।

ਗੌਰਤਲਬ ਹੈ ਕਿ ਕੁਝ ਸਾਲ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹਰੀਸ਼ ਚੌਹਾਨ ਅਤੇ ਚੰਦਰ ਸ਼ੇਖਰ ਦੁਆਰਾ ਲਿਖੀ ਪੁਸਤਕ 'ਪੰਜਾਬ ਦਾ ਇਤਿਹਾਸ' ਨੂੰ ਪ੍ਰਵਾਨਗੀ ਦਿੱਤੀ ਸੀ। ਪੁਸਤਕ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਨੂੰ ਦੈਵੀ ਗਿਆਨ ਜੰਗਲਾਂ ਵਿੱਚ ਰਹਿਣ ਵਾਲੇ ਤਿਆਗੀ, ਤਪੱਸਵੀ ਅਤੇ ਗਿਆਨੀ ਸਾਧੂਆ ਤੋਂ ਪ੍ਰਾਪਤ ਹੋਇਆ ਸੀ।

ਇਸੇ ਤਰ੍ਹਾਂ ਪੁਰਾਣੀ ਪੁਸਤਕ ਵਿੱਚ ਹੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਕਾਰਨਾਂ ਵਿੱਚੋਂ ਇੱਕ ਕਾਰਨ 'ਸਿੱਖਾਂ ਤੇ ਮੁਗ਼ਲਾਂ ਦੀ ਪੁਰਾਣੀ ਦੁਸ਼ਮਣੀ' ਨੂੰ ਕਿਹਾ ਗਿਆ ਹੈ ਜਦਕਿ ਗੁਰੂ ਜੀ ਦੀ ਸ਼ਹੀਦੀ ਦਾ ਮੁੱਖ ਕਾਰਨ, ਉਨ੍ਹਾਂ ਵੱਲੋਂ, ਮੁਗ਼ਲਾਂ ਦੁਆਰਾ ਕਸ਼ਮੀਰੀ ਪੰਡਿਤਾਂ 'ਤੇ ਢਾਹੇ ਜਾ ਰਹੇ ਜ਼ੁਲਮਾਂ ਦਾ ਵਿਰੋਧ ਕਰਨਾ ਸੀ।

ਸਿੱਖਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਸਿੱਖ ਧਰਮ ਨੂੰ 'ਸਿੱਖ ਸੰਪ੍ਰਦਾਇ' ਲਿਖਿਆ ਹੋਇਆ ਹੈ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਵੀ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਪੁਸਤਕ ਵਿੱਚ ਛਪੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਕਰਕੇ ਵੀ ਸਿੱਖਾਂ ਵਿੱਚ ਕਾਫੀ ਰੋਹ ਹੈ। ਇਸ ਪੁਸਤਕ ਵਿੱਚ ਨਾ ਸਿਰਫ ਗੁਰੂ ਨਾਨਕ ਦੇਵ ਜੀ ਦੇ ਕੱਦ-ਕਾਠ ਦੀ ਸਬੰਧੀ ਟਿੱਪਣੀ ਕੀਤੀ ਗਈ ਸਗੋਂ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਰੰਗ ਗੋਰਾ ਅਤੇ ਨੈਣ ਨਕਸ਼ ਤਿੱਖੇ ਸਨ।

ਯੂਨੀਵਰਸਿਟੀ ਕਾਲਜ ਢਿੱਲਵਾਂ ਤੋਂ ਸਹਾਇਕ ਪ੍ਰੋਫੈਸਰ ਜਸਵੰਤ ਸਿੰਘ ਨੇ ਕਿਹਾ ਕਿ "ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਨਾਲ ਸੰਬੰਧੀ ਬਹੁਤ ਸਾਰੀਆਂ 'ਗਲਤੀਆਂ' ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦਾ ਨਿਰਮਾਣ ਸਿਰਲੇਖ ਹੇਠ ਹਰਿਮੰਦਰ ਸਾਹਿਬ ਲਈ 'ਮੰਦਰ' ਸ਼ਬਦ ਦਾ ਕੀਤਾ ਗਿਆ ਪ੍ਰਯੋਗ ਸਹੀ ਨਹੀਂ ਹੈ। ਇਸ ਦੀ ਵਰਤੋਂ ਦਰਬਾਰ ਸਾਹਿਬ ਨੂੰ ਹਰਿਮੰਦਰ ਸਾਹਿਬ ਪੁਕਾਰਨ ਲਈ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਗੁਰੂ ਰਾਮਦਾਸ ਜੀ ਦੁਆਰਾ ਰਚਿਤ 'ਗਉੜੀ ਕੀ ਵਾਰ' ਨੂੰ ਦੂਜੇ ਅਤੇ ਤੀਜੇ ਗੁਰੂੁ, ਗੁਰੂ ਅੰਗਦ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੀ ਜੀਵਨੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਪੁਸਤਕ ਵਿੱਚ ਗੁਰੂ ਹਰਗੋਬਿੰਦ ਸਾਹਿਬ ਦੁਆਰਾ ਸਿੱਖ ਧਰਮ ਵਿਚ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਨੂੰ ਸਿੱਖ ਧਰਮ ਵਿੱਚ ਤਬਦੀਲੀ ਕਰਨ ਦੇ ਸੰਦਰਭ ਵਿੱਚ ਲਿਖਿਆ ਗਿਆ ਹੈ ਜੋ ਕਿ ਸਿਧਾਂਤਕ ਤੌਰ 'ਤੇ ਬਹੁਤ ਵੱਡੀ ਗਲਤੀ ਹੈ।"
----------
"ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਨਵੀਂ ਅਤੇ ਪੁਰਾਣੀ ਪੁਸਤਕ ਵਿੱਚ ਸਿੱਖ ਧਰਮ ਸਬੰਧੀ ਕੀਤੀਆਂ ਗਈਆਂ 'ਗਲਤੀਆਂ' ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਂਗਰਸ ਦੋਵੇਂ ਹੀ ਜ਼ਿੰਮੇਵਾਰ ਹਨ।"
----------
ਇਸ ਦੇ ਨਾਲ ਹੀ ਯੂਨਾਈਟਡ ਸਿੱਖ ਪਾਰਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ "ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਨਵੀਂ ਅਤੇ ਪੁਰਾਣੀ ਪੁਸਤਕ ਵਿੱਚ ਸਿੱਖ ਧਰਮ ਸਬੰਧੀ ਕੀਤੀਆਂ ਗਈਆਂ 'ਗਲਤੀਆਂ' ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਂਗਰਸ ਦੋਵੇਂ ਹੀ ਜ਼ਿੰਮੇਵਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖ ਧਰਮ ਨਾਲ ਧੋਖਾ ਕੀਤਾ ਸੀ ਅਤੇ ਹੁਣ ਕਾਂਗਰਸ ਕੱਟੜਤਾ ਦੇ ਪ੍ਰਭਾਵ ਨਾਲ ਸਿੱਖ ਧਰਮ ਦੇ ਇਤਿਹਾਸ ਨੂੰ ਮੱਧਮ ਕਰਨਾ ਚਾਹੁੰਦੀ ਹੈ।"

ਇਸ ਸੰਬੰਧੀ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 'ਸਾਡੇ ਕਾਰਜਕਾਲ ਦੌਰਾਨ ਕੁਝ ਪੁਸਤਕਾਂ ਵਿੱਚ ਗਲਤੀਆਂ ਰਹਿ ਗਈਆਂ ਹੋਣਗੀਆਂ ਪਰ ਜਦੋਂ ਇਸ ਵਿਸ਼ੇ-ਸਮੱਗਰੀ ਨੂੰ ਸਾਡੇ ਧਿਆਨ ਵਿੱਚ ਲਿਆਉਂਦਾ ਗਿਆ ਸੀ ਤਾਂ ਅਸੀਂ ਇਸ ਨੂੰ ਸਹੀ ਕਰ ਦਿੱਤਾ ਸੀ। ਪੰਜਾਬ ਸਕੂਲ ਸਿੱਖਿਆ ਬੋਰਡ ਜਾਂ ਕਿਸੇ ਹੋਰ ਨੇ ਇਨ੍ਹਾਂ ਗਲਤੀਆਂ ਨੂੰ ਸਾਡੇ ਧਿਆਨ ਵਿੱਚ ਨਹੀਂ ਲਿਆਉਂਦਾ ਪਰ ਹੁਣ ਮੈਂ ਇਸ ਦੀ ਚੰਗੀ ਤਰ੍ਹਾਂ ਘੋਖ-ਪੜਤਾਲ ਕਰਾਂਗਾ।'

ਜਦੋਂ ਪੁੱਛਿਆ ਗਿਆ ਕਿ ਅਕਾਲੀ-ਭਾਜਪਾ ਦੇ ਰਾਜ-ਕਾਲ ਸਮੇਂ ਪੰਜਾਬ ਸਕੂਲ ਸਿੱਖਿਆ ਬੋਰਡ, ਇਤਿਹਾਸ ਦੀ ਪੁਸਤਕ ਵਿੱਚ ਤੋੜ-ਮਰੋੜ ਕੇ ਪੇਸ਼ ਕੀਤੇ ਤੱਥਾਂ ਨੂੰ ਠੀਕ ਕਿਉਂ ਨਹੀਂ ਕਰ ਸਕਿਆ ਤਾਂ ਇਸ ਸਬੰਧੀ ਉਨ੍ਹਾਂ ਕਿਹਾ ਕਿ "ਮੰਤਰੀ ਕੋਈ ਸਿੱਖਿਆ ਸ਼ਾਸ਼ਤਰੀ ਨਹੀਂ ਹਨ। ਮੈਨੂੰ ਨਹੀਂ ਪਤਾ ਇਤਿਹਾਸ ਦੀਆਂ ਕਿੰਨੀਆਂ ਪੁਸਤਕਾਂ ਨੂੰ ਪ੍ਰਵਾਨਗੀ ਦਿੱਤੀ ਜਾਂਦੀ ਹੈ। ਅਸੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੇ"।

ਐੱਸ.ਜੀ.ਪੀ.ਸੀ ਸਿੱਖਿਆ ਨਿਰਦੇਸ਼ਕ ਜਤਿੰਦਰ ਸਿੰੰਘ ਸਿੱਧੂ ਨੇ ਕਿਹਾ ਕਿ "ਐੱਸ.ਜੀ.ਪੀ.ਸੀ. ਸਿੱਖ ਇਤਿਹਾਸ ਬੋਰਡ ਦਾ ਇੱਕ ਪੈੱਨਲ, ਸਿੱਖ ਇਤਿਹਾਸ ਅਤੇ ਗੁਰੂਆ ਸੰਬੰਧੀ ਸਮੱਗਰੀ ਦੀ ਜਾਂਚ ਕਰ ਰਿਹਾ ਹੈ। ਇਹ ਸਾਡੇ ਧਿਆਨ ਵਿੱਚ ਨਹੀਂ ਲਿਆਉਂਦਾ ਗਿਆ ਸੀ ਕਿ ਇਸ ਪੁਸਤਕ ਨੂੰ ਪ੍ਰਵਾਨਗੀ ਅਕਾਲੀ ਰਾਜ ਵਿੱਚ ਦਿੱਤੀ ਗਈ ਸੀ। ਮੈਂ ਇਸ 'ਤੇ ਵਿਚਾਰ ਕਰਾਂਗਾ।"

ਟਾਈਮਜ਼ ਆਫ਼ ਇੰਡੀਆ 'ਚ ਛਪੀ ਇਸ ਰਿਪੋਰਟ ਸੰਬੰਧੀ ਪੱਤਰਕਾਰ ਭਰਤ ਖੰਨਾ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਪੋਸਟ ਵੀ ਪਾਈ ਹੈ। ਪੋਸਟ ਅਨੁਸਾਰ:

"ਇੱਕ ਮਿੰਟ ਵਾਸਤੇ ਮੰਨ ਲੈਂਦੇ ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪਿਛਲੀ ਸਰਕਾਰ ਦਾ ਹੁਣ ਇਤਿਹਾਸ ਦੀਆਂ ਕਿਤਾਬਾਂ ਉੱਤੇ ਪੈ ਰਹੇ ਰੌਲੇ ਨਾਲ ਕੋਈ ਸਬੰਧ ਨਹੀਂ ਹੈ।

ਅੱਜ-ਕੱਲ੍ਹ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਰੇ ਨੇਤਾ ਅਤੇ ਬੁਲਾਰੇ ਇਤਿਹਾਸ ਦੇ ਬਹੁਤ ਜਾਣਕਾਰ ਬਣੇ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਤਿਹਾਸ ਪ੍ਰਤੀ ਬਹੁਤ ਚਿੰਤਾ ਜ਼ਾਹਰ ਕਰ ਰਹੀ ਹੈ। ਪਰ ਸੱਚਾਈ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੌਰਾਨ ਜੋ ਕਿਤਾਬਾਂ ਸਕੂਲਾਂ ਵਿੱਚ ਪੜ੍ਹਾਈਆਂ ਜਾ ਰਹੀਆਂ ਸਨ, ਉਨ੍ਹਾਂ ਵਿੱਚ ਵੀ ਸਿੱਖ ਇਤਿਹਾਸ ਦੇ ਤੱਥਾਂ ਨਾਲ ਉਸੇ ਤਰ੍ਹਾਂ ਹੀ ਬੇ-ਇਨਸਾਫ਼ੀ ਕੀਤੀ ਗਈ ਸੀ, ਜਿੰਨੀ ਹੁਣ ਛਪੀਆਂ ਨਵੀਆਂ ਕਿਤਾਬਾਂ ਵਿੱਚ ਊਧਮ ਸਿੰਘ ਨੂੰ ਹੀਰ ਦੀ ਸਹੁੰ ਚੁਕਵਾ ਕੇ ਕੀਤੀ ਗਈ ਹੈ।
----------
ਨਾ ਤਾਂ ਅੱਜ ਤੱਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਤਿਹਾਸ ਦੀ ਇੱਜ਼ਤ ਕੀਤੀ ਹੈ ਅਤੇ ਨਾ ਹੀ ਕਦੇ ਇਤਿਹਾਸ ਤੋਂ ਸੇਧ ਲਈ ਹੈ। ਨਹੀਂ ਤਾਂ ਸੌ ਸਾਲ ਪੁਰਾਣੀ ਪਾਰਟੀ ਦੋ ਹਜ਼ਾਰ ਸਤਾਰ੍ਹਾਂ ਵਿੱਚ ਪੰਦਰਾਂ ਸੀਟਾਂ 'ਤੇ ਨਾ ਸਿਮਟਦੀ।
----------
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦਸ ਵਰ੍ਹਿਆਂ ਦੌਰਾਨ ਸਕੂਲਾਂ ਵਿੱਚ ਪੜ੍ਹਾਈਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਦਾ ਕਿਸ ਤਰ੍ਹਾਂ ਮਜ਼ਾਕ ਉਡਾਇਆ ਗਿਆ ਹੈ?

ਸੱਚਾਈ ਇਹ ਹੈ ਕਿ ਨਾ ਤਾਂ ਅੱਜ ਤੱਕ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਇਤਿਹਾਸ ਦੀ ਇੱਜ਼ਤ ਕੀਤੀ ਹੈ ਅਤੇ ਨਾ ਹੀ ਕਦੇ ਇਤਿਹਾਸ ਤੋਂ ਸੇਧ ਲਈ ਹੈ। ਨਹੀਂ ਤਾਂ ਸੌ ਸਾਲ ਪੁਰਾਣੀ ਪਾਰਟੀ ਦੋ ਹਜ਼ਾਰ ਸਤਾਰ੍ਹਾਂ ਵਿੱਚ ਪੰਦਰਾਂ ਸੀਟਾਂ 'ਤੇ ਨਾ ਸਿਮਟਦੀ।

ਇੱਕ ਗੱਲ ਹੋਰ, ਹੁਣ ਵਾਲੀਆਂ ਇਤਿਹਾਸ ਦੀਆਂ ਨਵੀਆਂ ਛਪੀਆਂ ਕਿਤਾਬਾਂ ਵਿੱਚ ਵੀ ਜੋ ਗਲਤੀਆਂ ਹਨ ਉਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਬਰਾਬਰ ਦਾ ਜ਼ਿੰਮੇਵਾਰ ਹੈ। ਨਵੀਂ ਆਈ ਕਾਂਗਰਸ ਸਰਕਾਰ ਦੀ ਇੰਨੀ ਕੁ ਗਲਤੀ ਹੈ ਕਿ ਜਿਵੇਂ ਇਨ੍ਹਾਂ ਨੇ ਅਕਾਲੀ ਦਲ ਦੇ ਰਾਜ ਦੌਰਾਨ ਹੋਏ ਹੋਰ ਤਰ੍ਹਾਂ ਦੇ ਘੁਟਾਲਿਆਂ ਵੱਲ ਅੱਖਾਂ ਬੰਦ ਕਰ ਕੇ ਗੱਡੀ ਅੱਗੇ ਤੋਰ ਲਈ, ਉਸੇ ਤਰ੍ਹਾਂ ਅਕਾਲੀ ਸਰਕਾਰ ਵੱਲੋਂ ਲਿਖੇ ਇਤਿਹਾਸ ਨੂੰ ਵੀ ਅੱਖਾਂ ਬੰਦ ਕਰ ਕੇ ਛਾਪ ਦਿੱਤਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਇਤਿਹਾਸ ਤੇ ਇਤਿਹਾਸਕਾਰ
ਮੁੱਖ ਮੰਤਰੀ ਵੱਲੋਂ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ
07.05.18 - ਪੀ ਟੀ ਟੀਮ
ਮੁੱਖ ਮੰਤਰੀ ਵੱਲੋਂ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ ਜੋ ਸਾਲ 2014 ਵਿੱਚ ਗਠਿਤ ਕੀਤੇ ਪੈਨਲ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਸਮੀਖਿਆ ਕਰਨ ਬਾਰੇ ਕੀਤੀਆਂ ਸਿਫਾਰਸ਼ਾਂ ਦੀ ਘੋਖ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਾਰੀਆਂ ਇਤਿਹਾਸਕ ਕਿਤਾਬਾਂ ਦੀ ਵੀ ਨਜ਼ਰਸਾਨੀ ਕਰੇਗੀ।

ਇਸ ਮਸਲੇ ਉੱਤੇ ਬਿਨਾਂ ਵਜ੍ਹਾ ਸਿਆਸੀ ਰੋਟੀਆਂ ਸੇਕਣ 'ਤੇ ਵਿਰੋਧੀ ਧਿਰ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਕਿਤਾਬਾਂ ਦੇ ਸਿਆਸੀਕਰਨ ਨੂੰ ਰੋਕਣ ਲਈ ਸਥਾਈ ਕਮੇਟੀ ਕਾਇਮ ਕਰਨ ਦਾ ਫੈਸਲਾ ਕੀਤਾ ਹੈ ਜੋ ਸਿਲੇਬਸ ਨੂੰ ਤਿਆਰ ਕਰਨ ਅਤੇ ਇਸ ਵਿਸ਼ੇ 'ਤੇ ਗਲਤੀਆਂ ਰਹਿਤ ਕਿਤਾਬਾਂ ਯਕੀਨੀ ਬਣਾਉਣ ਵਿੱਚ ਕੰਮ ਕਰੇਗੀ।

ਮੁੱਖ ਮੰਤਰੀ ਨੇ ਇਸ ਮਾਮਲੇ 'ਤੇ ਪੈਦਾ ਹੋਏ ਵਿਵਾਦ ਨੂੰ ਸਿਆਸੀ ਤੌਰ 'ਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਐੱਨ.ਸੀ.ਈ.ਆਰ.ਟੀ. ਦੇ ਸਿਲੇਬਸ ਮੁਤਾਬਕ ਸਿਲੇਬਸ ਤੇ ਕਿਤਾਬਾਂ ਪ੍ਰਕਾਸ਼ਿਤ ਕਰਨ ਬਾਰੇ ਨਜ਼ਰਸਾਨੀ ਕਰਨ ਦਾ ਫੈਸਲਾ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਅਸਲ ਵਿੱਚ ਇਸ ਤੋਂ ਪਹਿਲਾਂ ਇਤਿਹਾਸ ਦੀ ਕੋਈ ਕਿਤਾਬ ਹੀ ਨਹੀਂ ਸੀ ਅਤੇ ਜਿਸ ਦਾ ਜ਼ਿਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਜਾ ਰਿਹਾ ਹੈ, ਉਹ ਮਹਿਜ਼ ਗਾਈਡ ਹੈ।

ਮੁੱਖ ਮੰਤਰੀ ਨੇ ਇਕ ਵਾਰ ਫੇਰ ਸਪੱਸ਼ਟ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਸਿਲੇਬਸ ਹਟਾਇਆ ਨਹੀਂ ਗਿਆ ਅਤੇ ਸਿੱਖ ਗੁਰੂ ਸਾਹਿਬਾਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਸਿਲੇਬਸ ਨੂੰ ਕ੍ਰਮਵਾਰ ਗਿਆਰਵੀਂ ਤੇ ਬਾਰਵੀਂ ਜਮਾਤ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਉਪਰੰਤ ਮੁੱਖ ਮੰਤਰੀ ਵੱਲੋਂ ਐਲਾਨੀ ਕਮੇਟੀ ਬਾਰੇ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰੋ. ਕਿਰਪਾਲ ਸਿੰਘ ਤੋਂ ਇਲਾਵਾ ਇਹ ਕਮੇਟੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਪ੍ਰੋ ਜੇ.ਐੱਸ.ਗਰੇਵਾਲ, ਸਾਬਕਾ ਪ੍ਰੋ-ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਦੇ ਐਮੀਰਾਈਟਸ ਪ੍ਰੋਫੈਸਰ ਇੰਦੂ ਬਾਂਗਾ 'ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਵਿੱਚ ਦੋ ਉੱਘੇ ਇਤਿਹਾਸਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਕੀਤੇ ਜਾਣਗੇ।

ਇਹ ਕਮੇਟੀ ਸਾਲ 2014 ਵਿੱਚ ਗਠਿਤ ਕੀਤੇ ਮਾਹਿਰਾਂ ਦੇ ਗਰੁੱਪ ਦੀਆਂ ਸਿਫਾਰਸ਼ਾਂ 'ਤੇ ਵਿਚਾਰ ਕਰਕੇ ਰਿਪੋਰਟ ਕਰੇਗੀ ਅਤੇ ਗਰੁੱਪ ਦੀਆਂ ਸਿਫਾਰਸ਼ਾਂ ਤੋਂ ਬਾਅਦ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਇਤਿਹਾਸ ਦੇ ਨਵੇਂ ਸਿਲੇਬਸ ਵਿੱਚ ਕੀਤੀਆਂ ਤਬਦੀਲੀਆਂ ਵੀ ਘੋਖੇਗੀ ਅਤੇ ਜੇਕਰ ਕੋਈ ਦਰੁਸਤੀ ਕਰਨੀ ਹੋਈ ਤਾਂ ਉਸ ਬਾਰੇ ਆਪਣਾ ਸੁਝਾਅ ਦੇਵੇਗੀ।

ਕਮੇਟੀ ਨੂੰ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਲਈ ਪਾਠ ਪੁਸਤਕਾਂ ਦੇ ਵਿਸ਼ਾ-ਵਸਤੂ ਨੂੰ ਘੋਖਣ ਅਤੇ ਜੇਕਰ ਤੱਥਾਂ 'ਚ ਤੇ ਹੋਰ ਗਲਤੀਆਂ ਹੋਣ ਤਾਂ ਉਨ੍ਹਾਂ ਨੂੰ ਸੋਧਣ ਬਾਰੇ ਸੁਝਾਅ ਦੇਣ ਦੇ ਨਾਲ-ਨਾਲ ਐੱਨ.ਸੀ.ਈ.ਆਰ.ਟੀ. ਵੱਲੋਂ ਨਿਰਧਾਰਤ ਇਤਿਹਾਸ ਦੇ ਸਿਲੇਬਸ ਦੇ ਮੁਤਾਬਕ ਕਰਨ ਲਈ ਆਖਿਆ ਗਿਆ ਹੈ।

ਇਨ੍ਹਾਂ ਤੋਂ ਇਲਾਵਾ ਕਮੇਟੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਾਰੀਆਂ ਜਮਾਤਾਂ ਲਈ ਇਤਿਹਾਸ ਦੀਆਂ ਪਾਠ ਪੁਸਤਕਾਂ ਦੇ ਸਿਲੇਬਸ ਤੇ ਵਿਸ਼ਾ-ਵਸਤੂ ਦੀ ਨਜ਼ਰਸਾਨੀ ਕਰਨ ਅਤੇ ਤੱਥਾਂ 'ਚ ਉਕਾਈ ਨਾ ਰਹਿਣ ਨੂੰ ਯਕੀਨੀ ਬਣਾਉਣ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ।
[home] 1-5 of 5


Comment by: Tajinder Sangha

Decisión Bien, Ahora TODOS RESPONSABLE EL GOBIERNO PANJAB, COMO HISTÓRICO, RELIGIOSO, Y SOCIAL.
CUANDO ROMPES HISTORIA DE PANJAB O RELIGIOSO SIKH, MALO.

reply


Comment by: ਤਜਿੰਦਰ ਸਿੰਘ ਸੰਘਾ

ਹਾਂ ਜੀ, ਇਹ ਤਾਂ ਹੈ, ਹੁਣ ਸਾਰੀ ਜੁੰਮੇਵਾਰੀ, ਜਿੱਦਾਂ ਇਤਿਹਾਸਕ, ਧਾਰਮਿਕ ਖਾਸ ਕਰਕੇ ਸਿੱਖ ਧਰਮ ਨਾਲ ਸੰਬੰਧੀ ਜੋ ਪਹਿਲਾਂ ਉਪਰ ਥਲੇ ਹੋਇਆ, ਪੰਜਾਬ ਸਰਕਾਰ ਦੀ ਬਣਦੀ ਆ। ਹੁਣ ਵੇਲਾ ਆ ਨਾਲੇ ਇਤਿਹਾਸ ਸੁਧਾਰੋ ਜੋ ਗਲਤ ਲਿਖਿਆ ਗਿਆ ਨਾਲੇ ਪੜਾਇਆ ਜਾਵੇ।
ਦੇਰ ਆਏ ਦਰੁਸਤ ਆਏ।

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER