ਪੰਜਾਬ

Monthly Archives: MAY 2019

ਪਿੰਡ ਵਿਖੇ ਪੁਰਸ਼ਾਂ ਤੇ ਔਰਤਾਂ ਲਈ ਬਣਾਏ ਜਾਣਗੇ ਵੱਖੋ-ਵੱਖਰੇ ਪਾਰਕ
ਗੁਰੂ ਨਾਨਕ ਪਾਤਸ਼ਾਹ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਪਿੰਡ ਈਸਰਹੇਲ ਦੇ ਵਿਕਾਸ ਲਈ ਖਰਚੇ ਜਾ ਰਹੇ ਨੇ 3 ਕਰੋੜ 83 ਲੱਖ ਰੁਪਏ
29.05.19 - ਪੀ ਟੀ ਟੀਮ

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਵੱਖੋ-ਵੱਖਰੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਤੇ ਵੱਖੋ-ਵੱਖਰੇ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨਛੋਹ ਪ੍ਰਾਪਤ ਪਿੰਡਾਂ ਦਾ ਵਿਸ਼ੇਸ਼ ਤੌਰ 'ਤੇ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਪਿੰਡ ਈਸਰਹੇਲ, ਜਿਸ ਨੂੰ ਕਿ ਗੁਰੂ ਨਾਨਕ ਦੇਵੀ ਜੀ ਦੀ ਚਰਨਛੋਹ ਪ੍ਰਾਪਤ ਹੈ, ਦੇ ਵਿਕਾਸ ਲਈ ਸਰਕਾਰ ਵੱਲੋਂ 3 ਕਰੋੜ 83 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਪਿੰਡ ਵਿਖੇ ਪੁਰਸ਼ਾਂ ਲਈ ਬਣਨ ਵਾਲੇ ਪਾਰਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪੁਰਸ਼ਾਂ ਤੇ ਔਰਤਾਂ ਲਈ ਵੱਖੋ-ਵੱਖਰੇ ਪਾਰਕ ਬਣਾਏ ਜਾਣੇ ਹਨ ਤੇ ਪਾਰਕਾਂ ਵਿੱਚ ਓਪਨ ਜਿਮ ਵੀ ਲਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਦੇ ਛੱਪੜ ਦਾ ਵੀ ਨਵੀਨੀਕਰਨ ਕੀਤਾ ਜਾਣਾ ਹੈ ਤੇ ਪਾਣੀ ਦੀ ਸਫਾਈ ਲਈ ਸੀਚੇਵਾਲ ਮਾਡਲ ਨੂੰ ਅਪਣਾਇਆ ਗਿਆ ਹੈ, ਜਿਸ ਸਬੰਧੀ ਕੰਮ ਜੰਗੀ ਪੱਧਰ 'ਤੇ ਜਾਰੀ ਹੈ। ਇਸ ਪ੍ਰੋਜੈਕਟ ਤਹਿਤ ਗੰਦਾ ਪਾਣੀ ਸਾਫ ਕਰ ਕੇ ਛੱਪੜ ਵਿੱਚ ਪਾਇਆ ਜਾਵੇਗਾ ਤੇ ਛੱਪੜ ਵਿੱਚੋਂ ਅੱਗੇ ਸਿੰਚਾਈ ਲਈ ਵਰਤਿਆ ਜਾਇਆ ਕਰੇਗਾ। ਛੱਪੜ ਦੇ ਆਲੇ-ਦੁਆਲੇ ਦੇ ਖੇਤਰ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਪਿੰਡ ਦੀ ਸੱਥ ਦੇ ਵਿਕਾਸ, ਸਟਰੀਟ ਲਾਈਟਾਂ ਲਾਉਣ, ਸ਼ਮਸ਼ਾਨਘਾਟ ਦੀ ਕਾਇਲਾ ਕਲਪ ਕਰਨ, ਧਰਮਸ਼ਾਲਾ ਦੀ ਮੁਰੰਮਤ, ਬੱਸ ਲਾਈਟ ਸ਼ੈਲਟਰ ਆਦਿ ਦਾ ਕੰਮ ਤਰਜੀਹ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਥੇਹ ਸਾਹਿਬ, ਈਸਰਹੇਲ ਦੇ ਆਲੇ-ਦੁਆਲੇ ਦੇ ਖੇਤਰ ਦਾ ਵੀ ਵਿਕਾਸ ਕੀਤਾ ਜਾਵੇਗਾ ਤੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਬੂਟੇ ਆਦਿ ਲਾ ਕੇ ਸੁੰਦਰੀਕਰਨ ਕੀਤਾ ਜਾਵੇਗਾ।

ਇਸ ਮੌਕੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਹੈ, ਉਨ੍ਹਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਇਹ ਪਿੰਡ ਦੁਨੀਆਂ ਦੇ ਨਕਸ਼ੇ 'ਤੇ ਉੱਭਰ ਕੇ ਸਾਹਮਣੇ ਆ ਸਕਣ ਅਤੇ ਸੰਗਤ ਨੂੰ ਇਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮਿਲੇ ਤੇ ਉਹ ਇਥੇ ਆਣ ਕੇ ਨਤਮਸਤਕ ਹੋ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਹਰਕੰਵਲਜੀਤ ਸਿੰਘ, ਐਕਸੀਅਨ ਪੰਚਾਇਤੀ ਰਾਜ ਜਸਬੀਰ ਸਿੰਘ, ਬੀ.ਡੀ.ਪੀ.ਓ. ਖੇੜਾ ਹਰਕੀਰਤ ਸਿੰਘ, ਕੌਂਸਲਰ ਗੁਲਸ਼ਨ ਰਾਏ ਬੌਬੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਐੱਸ.ਐੱਸ.ਪੀ. ਨੇ ਟ੍ਰੈਫਿਕ ਪੁਲਿਸ ਦੇ ਏ.ਐੱਸ.ਆਈ. ਸਮੇਤ ਦੋ ਹੌਲਦਾਰ ਮੁਅੱਤਲ ਕੀਤੇ
29.05.19 - ਪੀ ਟੀ ਟੀਮ
ਐੱਸ.ਐੱਸ.ਪੀ. ਨੇ ਟ੍ਰੈਫਿਕ ਪੁਲਿਸ ਦੇ ਏ.ਐੱਸ.ਆਈ. ਸਮੇਤ ਦੋ ਹੌਲਦਾਰ ਮੁਅੱਤਲ ਕੀਤੇ

ਪਟਿਆਲਾ ਦੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਟ੍ਰੈਫਿਕ ਪੁਲਿਸ ਦੇ ਇੱਕ ਏ.ਐੱਸ.ਆਈ. ਸਮੇਤ ਦੋ ਹੌਲਦਾਰਾਂ ਨੂੰ ਮੁਅੱਤਲ ਕੀਤਾ ਹੈ। ਟ੍ਰੈਫਿਕ ਪੁਲਿਸ ਦੇ ਇਨ੍ਹਾਂ ਤਿੰਨੇ ਮੁਲਾਜਮਾਂ ਵੱਲੋਂ ਆਪਣੀ ਡਿਊਟੀ ਦੌਰਾਨ ਵ੍ਹੀਕਲ ਡਰਾਈਵਰਾਂ ਤੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਸੰਗਰੂਰ-ਪਟਿਆਲਾ ਰੋਡ 'ਤੇ ਸਪੀਡ ਰਾਡਾਰ ਦੇ ਓਵਰ ਸਪੀਡ ਨਾਕੇ 'ਤੇ ਰਿਸ਼ਵਤ ਲੈਣ ਦੀਆਂ ਸ਼ਿਕਾਇਤਾਂ ਐੱਸ.ਐੱਸ.ਪੀ. ਨੂੰ ਲਗਾਤਾਰ ਮਿਲ ਰਹੀਆਂ ਸਨ। ਇਸ ਲਈ ਇਨ੍ਹਾਂ ਤਿੰਨਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਏ.ਐੱਸ.ਆਈ. ਸਵਰਨ ਸਿੰਘ, ਹੌਲਦਾਰ ਭੁਪਿੰਦਰ ਸਿੰਘ ਅਤੇ ਹੌਲਦਾਰ ਗੁਰਸ਼ਰਨ ਸਿੰਘ ਸ਼ਾਮਲ ਹਨ।

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਭ੍ਰਿਸ਼ਟਾਚਾਰ ਦੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਟਿਆਲਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਕਰਨੈਲ ਸਿੰਘ ਨੂੰ ਵੀ ਮੁਅੱਤਲ ਕੀਤਾ ਹੈ, ਕਿਉਂਜੋ ਉਹ ਆਪਣੇ ਅਧੀਨ ਮੁਲਾਜਮਾਂ 'ਤੇ ਨਿਗਰਾਨੀ ਰੱਖਣ 'ਚ ਅਸਫ਼ਲ ਰਹੇ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਹੀ ਮੁਲਾਜਮਾਂ ਨੂੰ ਵਾਰ-ਵਾਰ ਸਪੀਡ ਰਾਡਾਰਾ ਨਾਕਾ ਡਿਊਟੀ 'ਤੇ ਤਾਇਨਾਤ ਕੀਤਾ।

ਇਸ ਦੇ ਨਾਲ ਹੀ ਐੱਸ.ਐੱਸ.ਪੀ. ਨੇ ਐੱਸ.ਪੀ ਟ੍ਰੈਫਿਕ ਅਤੇ ਡੀ.ਐੱਸ.ਪੀ. ਟ੍ਰੈਫਿਕ ਵੱਲੋਂ ਆਪਣੇ ਅਧੀਨ ਕਰਮਚਾਰੀਆਂ 'ਤੇ ਨਿਗਰਾਨੀ 'ਚ ਢਿੱਲ ਵਰਤਣ ਸਬੰਧੀਂ ਇਨ੍ਹਾਂ ਦੋਵਾਂ ਉਚ ਅਧਿਕਾਰੀਆਂ ਤੋਂ ਵੀ ਜੁਆਬ ਤਲਬ ਕੀਤਾ ਹੈ।

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਸਪਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਵੇਗਾ ਅਤੇ ਲੋਕਾਂ ਨੂੰ ਤੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਫਿਰੋਜ਼ਪੁਰ ਨੂੰ ਨਸ਼ੇ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਪੂਰੀ ਜਾਨ ਲਗਾਵਾਂਗੇ : ਚੰਦਰ ਗੈਂਦ
29.05.19 - ਪੀ ਟੀ ਟੀਮ
ਫਿਰੋਜ਼ਪੁਰ ਨੂੰ ਨਸ਼ੇ ਦੀ ਸਮੱਸਿਆ ਤੋਂ ਮੁਕਤ ਕਰਨ ਲਈ ਪੂਰੀ ਜਾਨ ਲਗਾਵਾਂਗੇ : ਚੰਦਰ ਗੈਂਦ

"ਸਾਡਾ ਮਿਸ਼ਨ ਫਿਰੋਜ਼ਪੁਰ ਜ਼ਿਲ੍ਹੇ ਨੂੰ ਨਸ਼ੇ ਤੋਂ ਮੁਕਤ ਕਰਨਾ ਹੈ, ਇਸ ਲਈ ਅਸੀਂ ਪੂਰੀ ਜਾਨ ਲਗਾਵਾਂਗੇ, ਚਾਹੇ ਇਸ ਲਈ ਸਾਨੂੰ ਪਿੰਡ-ਪਿੰਡ ਕਿਉਂ ਨਾ ਜਾਣਾ ਪਵੇ। ਪਰ ਫਿਰੋਜ਼ਪੁਰ ਜ਼ਿਲ੍ਹੇ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਸਾਹ ਲਵਾਂਗੇ।" ਇਹ ਵਿਚਾਰ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੇਵ ਸਮਾਜ ਕਾਲਜ ਵਿਖੇ ਜ਼ਿਲ੍ਹੇ ਦੇ 479 ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬੱਡੀਜ਼ ਪ੍ਰਾਜੈਕਟ ਇੰਚਾਰਜਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਨਸ਼ਾ ਵਿਰੋਧੀ ਮੁਹਿੰਮ ਵਿੱਚੋਂ ਸਭ ਤੋਂ ਅੱਗੇ ਹੋਵੇਗਾ ਅਤੇ ਇੱਕ ਉਦਾਹਰਨ ਪੇਸ਼ ਕਰਨਗੇ, ਜਿਸ ਤੋਂ ਬਾਅਦ ਦੂਸਰੇ ਜ਼ਿਲ੍ਹੇ ਵੀ ਇਸ ਤੋਂ ਸੇਧ ਲੈਣਗੇ। ਉਨ੍ਹਾਂ ਪ੍ਰਿੰਸੀਪਲਾਂ ਨੂੰ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਦੀ ਚੁੰਗਲ ਵਿੱਚ ਫਸਣ ਤੋਂ ਪਹਿਲਾ ਹੀ ਸਮੇਂ ਸਿਰ ਜਾਗਰੂਕ ਕਰਕੇ ਇਸ ਬੁਰਾਈ ਨਾਲ ਹੋਣ ਵਾਲੇ ਨੁਕਸਾਨਾਂ ਆਦਿ ਬਾਰੇ ਦੱਸ ਕੇ ਉਨ੍ਹਾਂ ਨੂੰ ਇਸ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਬੱਚਿਆਂ ਦੇ ਪਰਿਵਾਰਕ ਮੈਂਬਰਾਂ, ਅਧਿਆਪਕਾਂ ਅਤੇ ਬੱਡੀਜ਼ ਦਾ ਅਹਿਮ ਯੋਗਦਾਨ ਹੋਵੇਗਾ। ਜੇਕਰ ਕਿਸੇ ਬੱਚੇ ਦੇ ਵਿਵਹਾਰ ਵਿੱਚ ਅਚਾਨਕ ਕੋਈ ਤਬਦੀਲੀ ਵੇਖਣ ਨੂੰ ਮਿਲਦੀ ਹੈ, ਉਹ ਲੋਕਾਂ ਨਾਲ ਗੱਲਬਾਤ ਕਰਨ ਤੋਂ ਪ੍ਰਹੇਜ਼ ਕਰਦਾ ਹੈ ਜਾਂ ਫਿਰ ਦੂਰੀ ਬਣਾ ਕੇ ਰੱਖਦਾ ਹੈ ਤਾਂ ਇਸ ਤੋਂ ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਇਹੋ ਜਿਹੇ ਬੱਚਿਆਂ ਨੂੰ ਸਕੂਲ ਅਧਿਆਪਕਾਂ ਦੀ ਵੱਖਰੇ ਤੌਰ 'ਤੇ ਕੌਂਸਲਿੰਗ ਦੀ ਜ਼ਰੂਰਤ ਹੈ।

ਡੀ.ਸੀ. ਨੇ ਕਿਹਾ ਕਿ ਸਾਰੇ ਸਕੂਲਾਂ ਵਿੱਚ ਸਵੇਰੇ ਪੜ੍ਹਾਈ ਦੀ ਸ਼ੁਰੂਆਤ ਨਸ਼ਾ ਵਿਰੋਧੀ ਪੀਰੀਅਡ ਤੋਂ ਹੋਵੇਗੀ, ਜਿਸ ਵਿੱਚ ਬੱਚਿਆਂ ਨੂੰ ਸ਼ਾਟ ਫ਼ਿਲਮ ਦਿਖਾਉਣ ਤੋਂ ਲੈ ਕੇ ਨਸ਼ਿਆਂ ਦੀ ਬੁਰਾਈ ਨਾਲ ਸਬੰਧਿਤ ਗਰੁੱਪ ਡਿਸਕਸ਼ਨ ਸ਼ਾਮਲ ਹੋਵੇਗੀ। ਇਹ ਕੰਮ ਸਕੂਲਾਂ ਵਿੱਚ ਸਵੇਰ ਦੀ ਅਸੈਂਬਲੀ ਸਮੇਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਲੋਕ ਜਾਗਰੂਕ ਹੋਣਗੇ ਤਾਂ ਹੀ ਲੋਕ ਇਸ ਬੁਰਾਈ ਤੋਂ ਦੂਰ ਹੋਣਗੇ, ਜਿਸ ਨਾਲ ਇਸ ਸਮੱਸਿਆ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਜਿਹੜੇ ਲੋਕ ਨਸ਼ਿਆਂ ਵਿੱਚ ਫਸ ਚੁੱਕੇ ਹਨ, ਉਨ੍ਹਾਂ ਲਈ ਨਸ਼ਾ ਛੁਡਾਓ ਕੇਂਦਰ ਤੇ ਓਟ ਸੈਂਟਰ ਪਹਿਲਾਂ ਤੋਂ ਹੀ ਚੱਲ ਰਹੇ ਹਨ, ਜਿੱਥੇ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾਂਦਾ ਹੈ। ਸਮਾਜ ਨੂੰ ਨਸ਼ਿਆਂ ਵਿੱਚ ਫਸੇ ਲੋਕਾਂ ਨਾਲ ਨਫ਼ਰਤ ਕਰਨ ਦੀ ਬਜਾਏ ਉਨ੍ਹਾਂ ਨੂੰ ਇੱਕ ਬਿਮਾਰ ਮਰੀਜ਼ ਦੀ ਤਰ੍ਹਾਂ ਦੇਖਣਾ ਚਾਹੀਦਾ ਹੈ, ਜੇਕਰ ਕੋਈ ਘਰ ਵਿੱਚ ਨਸ਼ੇ ਨਾਲ ਪੀੜਤ ਵਿਅਕਤੀ ਹੈ ਤਾਂ ਉਸ ਨੂੰ ਲੁਕਾਉਣ ਦੀ ਬਜਾਏ ਪੀੜਤ ਮਰੀਜ਼ ਨੂੰ ਇਲਾਜ ਲਈ ਅੱਗੇ ਲੈ ਕੇ ਆਉਣਾ ਚਾਹੀਦਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਉਨ੍ਹਾਂ ਦੇ ਆਲੇ-ਦੁਆਲੇ ਨਸ਼ਿਆਂ ਦੀ ਸਪਲਾਈ ਕਰਦਾ ਹੈ ਤਾਂ ਉਨ੍ਹਾਂ ਦੀ ਸੂਚਨਾ ਬਿਨਾਂ ਕਿਸੇ ਡਰ ਪੁਲਿਸ ਨੂੰ ਦਿੱਤੀ ਜਾਵੇ। ਪੁਲਿਸ ਉਨ੍ਹਾਂ 'ਤੇ ਤੁਰੰਤ ਕਾਰਵਾਈ ਕਰੇਗੀ ਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਖ਼ੁਦ ਨਸ਼ੇ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਅਤੇ ਪਿੰਡਾਂ ਵਿੱਚ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆ ਸੁਣਨਗੇ ਅਤੇ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਪੁਰਜ਼ੋਰ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ ਪਰ ਇਸ ਲਈ ਇੱਛਾ ਸ਼ਕਤੀ ਹੋਣੀ ਜ਼ਰੂਰੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
22 ਉਮੀਦਵਾਰ ਅਤੇ ਨੋਟਾ ਦਾ ਬਟਨ ਕਵਰ ਕਰਨ ਲਈ ਜ਼ਿਲ੍ਹੇ ਦੇ ਸਾਰੇ 879 ਪੋਲਿੰਗ ਬੂਥਾਂ 'ਤੇ ਲਗਾਏ ਜਾਣਗੇ ਡਬਲ ਬੈਲਟ ਯੂਨਿਟ
ਜ਼ਿਲ੍ਹੇ ਵਿੱਚ 60 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ: ਡਿਪਟੀ ਕਮਿਸ਼ਨਰ
06.05.19 - ਪੀ ਟੀ ਟੀਮ
ਜ਼ਿਲ੍ਹੇ ਵਿੱਚ 60 ਪ੍ਰਤੀਸ਼ਤ ਤੋਂ ਵੱਧ ਪੋਲਿੰਗ ਬੂਥਾਂ 'ਤੇ ਹੋਵੇਗੀ ਵੈਬਕਾਸਟਿੰਗ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਕੁੱਲ 879 ਵਿਚੋਂ 542 ਪੋਲਿੰਗ ਬੂਥਾਂ 'ਤੇ ਵੈਬਕਾਸਟਿੰਗ ਕਰਵਾਈ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਦਿੱਤੀ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ 60 ਪ੍ਰਤੀਸ਼ਤ ਤੋਂ ਜ਼ਿਆਦਾ ਪੋਲਿੰਗ ਬੂਥਾਂ 'ਤੇ ਵੈਬਕਾਸਟਿੰਗ ਦੀ ਸੁਵਿਧਾ ਰਹੇਗੀ, ਜੋ ਕਿ ਪਾਰਦਰਸ਼ੀ ਤਰੀਕੇ ਨਾਲ ਚੋਣ ਕਰਵਾਉਣ ਲਈ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਜ਼ਿਲ੍ਹੇ ਵਿੱਚ ਵੈਬਕਾਸਟਿੰਗ ਦੀ ਸੁਵਿਧਾ ਵਾਲੇ ਕੁੱਲ 542 ਪੋਲਿੰਗ ਬੂਥ ਹਨ, ਜਿਨ੍ਹਾਂ ਵਿਚੋਂ 112 ਪੋਲਿੰਗ ਬੂਥ ਜ਼ੀਰਾ ਹਲਕੇ ਵਿੱਚ, 102 ਪੋਲਿੰਗ ਬੂਥ ਫਿਰੋਜ਼ਪੁਰ ਸ਼ਹਿਰੀ, 118 ਪੋਲਿੰਗ ਬੂਥ ਫਿਰੋਜ਼ਪੁਰ ਦਿਹਾਤੀ ਅਤੇ 210 ਪੋਲਿੰਗ ਬੂਥ ਗੁਰੂਹਰਸਹਾਏ ਹਲਕੇ ਅੰਦਰ ਹਨ। ਇਨ੍ਹਾਂ ਬੂਥਾਂ 'ਤੇ ਵੈਬਕਾਸਟਿੰਗ ਦਾ ਇੰਤਜ਼ਾਮ ਕਰ ਲਿਆ ਗਿਆ ਹੈ ਜਿਸ ਅਧੀਨ ਵੈਬ ਕੈਮਰੇ, ਵਾਈ-ਫਾਈ ਰਾਊਟਰ ਅਤੇ ਨਿਗਰਾਨੀ ਲਈ ਖ਼ਾਸ ਤੌਰ 'ਤੇ ਸਟਾਫ਼ ਦੀ ਤੈਨਾਤੀ ਕਰ ਦਿੱਤੀ ਗਈ ਹੈ।

ਇਨ੍ਹਾਂ ਸਾਰੇ 542 ਪੋਲਿੰਗ ਬੂਥਾਂ ਦੀ ਚੋਣ ਇਨ੍ਹਾਂ ਦੀ ਸੰਵੇਦਨਸ਼ੀਲਤਾ ਅਤੇ ਨਾਜ਼ੁਕ ਸਥਿਤੀ ਨੂੰ ਮੱਦੇਨਜ਼ਰ ਰੱਖ ਕੇ ਕੀਤੀ ਗਈ ਹੈ। ਜੇਕਰ ਇਨ੍ਹਾਂ ਬੂਥਾਂ 'ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਕੋਈ ਸਮੱਸਿਆ ਆਉਂਦੀ ਹੈ ਤਾਂ ਚੋਣ ਕਮਿਸ਼ਨ, ਆਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਵੈਬਕਾਸਟਿੰਗ ਦੇ ਜ਼ਰੀਏ ਸਭ ਤੋਂ ਪਹਿਲਾਂ ਜਾਣਕਾਰੀ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਬੂਥਾਂ 'ਤੇ ਲਾਈਵ ਨਿਗਰਾਨੀ ਰੱਖਣ ਲਈ ਇਹ ਵਿਵਸਥਾ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹਾ ਚੋਣ ਅਧਿਕਾਰੀ ਅਤੇ ਹਲਕੇ ਦੇ ਅਸਿਸਟੈਂਟ ਰਿਟਰਨਿੰਗ ਅਫ਼ਸਰ ਇਨ੍ਹਾਂ ਵਿਚੋਂ ਕਿਸੇ ਵੀ ਬੂਥ ਦੀਆਂ ਗਤੀਵਿਧੀਆਂ ਨੂੰ ਕਿਸੇ ਵੀ ਸਮੇਂ ਲਾਈਵ ਦੇਖ ਸਕਦੇ ਹਨ।

ਤਹਿਸੀਲਦਾਰ ਚੋਣਾਂ ਚਾਂਦ ਪ੍ਰਕਾਸ਼ ਨੇ ਦੱਸਿਆ ਕਿ ਇਨ੍ਹਾਂ ਬੂਥਾਂ 'ਤੇ ਵੈਬਕਾਸਿਟੰਗ ਦਾ ਪਹਿਲਾ ਟਰਾਇਲ ਪੂਰਾ ਕਰ ਲਿਆ ਗਿਆ ਹੈ ਅਤੇ ਦੂਸਰਾ ਟਰਾਇਲ 12 ਮਈ ਨੂੰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਵੋਟਰ ਬਿਨਾਂ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ, ਇਸ ਲਈ ਪ੍ਰਸ਼ਾਸਨ ਵੱਲੋਂ ਪੂਰੀ ਵਿਵਸਥਾ ਕੀਤੀ ਗਈ ਹੈ।

ਜ਼ਿਲ੍ਹੇ ਵਿੱਚ ਈ.ਵੀ.ਐੱਮ. ਮਸ਼ੀਨਾਂ ਦੀ ਵਿਵਸਥਾ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਚੰਦਰ ਗੈਂਦ ਨੇ ਦੱਸਿਆ ਕਿ 22 ਉਮੀਦਵਾਰਾਂ ਦੇ ਚੋਣ ਮੈਦਾਨ ਵਿਚ ਹੋਣ ਕਰਕੇ ਹਰ ਬੂਥ 'ਤੇ ਡਬਲ ਬੈਲਟ ਯੂਨਿਟ ਲਗਾਉਣੇ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇੱਕ ਬੈਲਟ ਯੂਨਿਟ ਤੇ ਨੋਟਾ ਦੇ ਬਟਨ ਤੋਂ ਇਲਾਵਾ 15 ਉਮੀਦਵਾਰਾਂ ਦੇ ਨਾਮ ਹੀ ਆ ਸਕਦੇ ਹਨ, ਇਸ ਲਈ ਸਾਰੇ ਪੋਲਿੰਗ ਬੂਥਾਂ 'ਤੇ ਦੋ-ਦੋ ਬੈਲਟ ਯੂਨਿਟ ਲਗਾਉਣੇ ਪੈਣਗੇ। ਚੋਣ ਕਮਿਸ਼ਨ ਤੋਂ ਬੈਲਟ ਯੂਨਿਟ ਦੀ ਵਾਧੂ ਖੇਪ ਮੰਗਵਾਈ ਗਈ ਹੈ, ਜਿਸ ਦੀ ਇੰਜੀਨੀਅਰਾਂ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਜਲਦ ਹੀ ਇਹ ਬੈਲਟ ਯੂਨਿਟ ਮੌਜੂਦਾ ਈ.ਵੀ.ਐੱਮ. ਮਸ਼ੀਨਾਂ ਨਾਲ ਜੋੜ ਦਿੱਤੇ ਜਾਣਗੇ।

ਉਨ੍ਹਾਂ ਵੋਟਰਾਂ ਨੂੰ 19 ਮਈ ਨੂੰ ਵੋਟਾਂ ਵਾਲੇ ਦਿਨ ਖੁੱਲ੍ਹ ਕੇ ਬਾਹਰ ਨਿਕਲ ਕੇ ਆਪਣੇ ਇਲਾਕੇ ਦੇ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾਉਣ ਦੀ ਅਪੀਲ ਕੀਤੀ ਤਾਂ ਜੋ ਫਿਰੋਜ਼ਪੁਰ ਨੂੰ ਵੱਧ ਵੋਟ ਪ੍ਰਤੀਸ਼ਤ ਵਾਲੇ ਜ਼ਿਲ੍ਹਿਆਂ ਵਿੱਚ ਸ਼ਾਮਲ ਕੀਤਾ ਜਾ ਸਕੇ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਮਤਦਾਨ ਨਾਲ ਸਬੰਧਿਤ ਰੰਗੋਲੀ, ਪੋਸਟਰ ਮੇਕਿੰਗ, ਸੰਗੀਤ, ਭਾਸ਼ਣ ਅਤੇ ਕਵਿਤਾ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਗਿਆ ਸਨਮਾਨਿਤ
ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਬਲਕਿ ਇੱਕ ਅਹਿਮ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ
03.05.19 - ਪੀ ਟੀ ਟੀਮ
ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਬਲਕਿ ਇੱਕ ਅਹਿਮ ਜ਼ਿੰਮੇਵਾਰੀ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਕਮ- ਜ਼ਿਲ੍ਹਾ ਚੋਣ ਅਫ਼ਸਰ ਚੰਦਰ ਗੈਂਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮਤਦਾਨ ਪ੍ਰਤੀਸ਼ਤਤਾ ਵਿੱਚ ਅੱਗੇ ਲੈ ਜਾਣ ਦੀ ਅਪੀਲ ਕਰਦੇ ਹੋਏ 19 ਮਈ ਨੂੰ ਵੱਧ ਤੋਂ ਵੱਧ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਨੇ ਬਾਰਡਰ ਰੋਡ 'ਤੇ ਸਥਿਤ ਦਾਸ ਐਂਡ ਬਰਾਊਨ ਸਕੂਲ ਵਿੱਚ ਆਯੋਜਿਤ ਜ਼ਿਲ੍ਹਾ ਪੱਧਰੀ ਸਵੀਪ ਯੁਵਕ ਮੇਲੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 19 ਮਈ ਨੂੰ ਸਾਰੇ ਲੋਕ ਆਪਣੀ ਵੋਟ ਜ਼ਰੂਰ ਪਾਉਣ ਅਤੇ ਆਪਣੀ ਪਸੰਦ ਦੀ ਸਰਕਾਰ ਬਣਾਉਣ।

ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਿਰਫ਼ ਇੱਕ ਅਧਿਕਾਰ ਹੀ ਨਹੀਂ, ਬਲਕਿ ਇੱਕ ਅਹਿਮ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦੀ ਵੋਟ ਬਣੀ ਹੋਈ ਹੈ, ਉਨ੍ਹਾਂ ਨੂੰ ਵੋਟ ਪਾਉਣ ਲਈ ਪਿੱਛੇ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵੋਟਰਾਂ ਲਈ ਕੀਤੇ ਗਏ ਇੰਤਜ਼ਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੂਥਾਂ 'ਤੇ ਵ੍ਹੀਲਚੇਅਰ ਅਤੇ ਵਲੰਟੀਅਰਜ਼ ਤੈਨਾਤ ਕੀਤੇ ਗਏ ਹਨ ਜੋ ਕਿ ਸਪੈਸ਼ਲ ਵੋਟਰਾਂ ਦੀ ਪੂਰੀ ਸਹਾਇਤਾ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ।

ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਦੀ ਅਗਵਾਈ ਵਿੱਚ ਇਹ ਪ੍ਰੋਗਰਾਮ ਕਰਵਾਇਆ ਗਿਆ। ਸਵੀਪ ਮੁਹਿੰਮ ਦੇ ਤਹਿਤ ਬਲਾਕ ਤੇ ਤਹਿਸੀਲ ਪੱਧਰ 'ਤੇ ਕਰਵਾਏ ਮੁਕਾਬਲਿਆਂ ਦੇ ਜੇਤੂਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਹਿੱਸਾ ਲਿਆ।

ਵੋਟਾਂ ਨਾਲ ਸਬੰਧਿਤ ਰੰਗੋਲੀ ਮੁਕਾਬਲੇ, ਕੁਇਜ਼ ਮੁਕਾਬਲੇ, ਕਵਿਤਾ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਅਤੇ ਸੰਗੀਤ ਮੁਕਾਬਲੇ ਕਰਵਾਏ ਗਏ। ਹਰ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ।

ਪ੍ਰੋਗਰਾਮ ਵਿੱਚ ਗੁਰੂਹਰਸਹਾਏ ਦੇ ਅਧਿਆਪਕ ਗੁਰਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਪੈਸੇ ਅਤੇ ਸ਼ਰਾਬ ਦੇ ਲਾਲਚ ਵਿੱਚ ਆ ਕੇ ਵੋਟਿੰਗ ਕਰਨ ਦੀ ਮਾਨਸਿਕਤਾ ਉੱਤੇ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਪ੍ਰੋਗਰਾਮ ਵਿੱਚ ਮੌਜੂਦ ਸਾਰੇ ਬੱਚਿਆਂ ਤੇ ਸਕੂਲ ਸਟਾਫ਼ ਅਤੇ ਅਧਿਕਾਰੀਆਂ ਨੂੰ ਵੋਟ ਪਾਉਣ ਸਬੰਧੀ ਪ੍ਰਣ ਵੀ ਦਿਵਾਇਆ।

ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੇ ਹੋਏ ਸਵੀਪ ਯੁਵਕ ਮੇਲੇ ਵਿੱਚ 80 ਸਿੱਖਿਅਕ ਸੰਸਥਾਵਾਂ ਦੇ 5 ਹਜ਼ਾਰ ਤੋਂ ਜ਼ਿਆਦਾ ਬੱਚਿਆਂ ਨੇ ਹਿੱਸਾ ਲਿਆ। ਦਾਸ ਐਂਡ ਬਰਾਊਨ ਸਕੂਲ ਦੇ ਵਿਦਿਆਰਥੀ ਅਨਹਦ ਨੇ ਵੋਟ 'ਤੇ ਆਪਣੀ ਸਪੀਚ ਦਿੱਤੀ। ਮੇਲੇ ਦੇ ਅਖੀਰ ਵਿੱਚ ਪ੍ਰੋਗਰਾਮ ਵਿੱਚ ਮੌਜੂਦ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਦਾਸ ਐਂਡ ਬਰਾਊਨ ਸਕੂਲ ਦੇ ਸੀ.ਆਈ.ਓ. ਅਨੀਰੁੱਧ ਗੁਪਤਾ ਨੇ ਡਿਪਟੀ ਕਮਿਸ਼ਨਰ ਦਾ ਸਕੂਲ ਵਿੱਚ ਆਉਣ 'ਤੇ ਸਮੂਹ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] 1-5 of 5

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER