ਪੰਜਾਬ

Monthly Archives: JUNE 2017


ਅਰੁਣਜੀਤ ਸਿੰਘ ਮਿਗਲਾਨੀ ਨੇ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਵੱਜੋਂ ਅਹੁਦਾ ਸੰਭਾਲਿਆ
30.06.17 - ਪੀ ਟੀ ਟੀਮ
ਅਰੁਣਜੀਤ ਸਿੰਘ ਮਿਗਲਾਨੀ ਨੇ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਵੱਜੋਂ ਅਹੁਦਾ ਸੰਭਾਲਿਆ



2000 ਬੈਚ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਅਰੁਣਜੀਤ ਸਿੰਘ ਮਿਗਲਾਨੀ ਨੇ ਅੱਜ ਪਟਿਆਲਾ ਦੇ ਨਵੇਂ ਡਵੀਜ਼ਨਲ ਕਮਿਸ਼ਨਰ ਦਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਪਟਿਆਲਾ ਡਵੀਜ਼ਨ ਵਿੱਚ ਪੈਂਦੇ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਸਾਫ ਸੁਥਰੀਆਂ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
 
ਮਿਗਲਾਨੀ, ਜੋ ਇਸ ਤੋਂ ਪਹਿਲਾਂ ਸਕੱਤਰ ਸਾਇੰਸ ਐਂਡ ਟੈਕਨਾਲੋਜੀ ਤੇ ਇਨਵਾਇਰਮੈਂਟ, ਰਜਿਸਟਰਾਰ ਸਹਿਕਾਰਤਾ ਵਿਭਾਗ, ਮੁੱਖ ਪ੍ਰਸ਼ਾਸ਼ਕ ਪੁੱਡਾ, ਸਕੱਤਰ ਮੰਡੀ ਬੋਰਡ ਤੇ ਡਿਪਟੀ ਕਮਿਸ਼ਨਰ ਰੂਪ ਨਗਰ ਵਰਗੇ ਅਹਿਮ ਅਹੁਦਿਆਂ 'ਤੇ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ, ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਹੋਵੇਗੀ ਕਿ ਲੋਕਾਂ ਨੂੰ ਦਫ਼ਤਰਾਂ ਵਿੱਚ ਪੂਰਾ ਮਾਣ ਸਤਿਕਾਰ ਮਿਲੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੇ ਕੰਮ ਮੈਰਿਟ ਦੇ ਆਧਾਰ 'ਤੇ ਹੋਣਗੇ।
 
ਮਿਗਲਾਨੀ ਨੂੰ ਪਹਿਲਾਂ ਮਿੰਨੀ ਸਕੱਤਰੇਤ ਵਿਖੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।




[home] [1] 2 3  [prev.]1-5 of 12


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਅਣਅਧਿਕਾਰਤ ਟ੍ਰੈਵਲ ਏਜੰਟਾਂ ਅਤੇ ਕੋਚਿੰਗ ਇੰਸਟੀਚਿਊਟਾਂ 'ਤੇ ਹੋਵੇਗੀ ਕਾਰਵਾਈ
ਅਰਬ ਦੇਸ਼ਾਂ ਅਤੇ ਮਲੇਸ਼ੀਆ 'ਚ ਜਾਣ ਵਾਲੇ ਲੋਕ ਵਿਸ਼ੇਸ਼ ਧਿਆਨ ਰੱਖਣ: ਕੁਮਾਰ ਅਮਿਤ
30.06.17 - ਪੀ ਟੀ ਟੀਮ
ਅਰਬ ਦੇਸ਼ਾਂ ਅਤੇ ਮਲੇਸ਼ੀਆ 'ਚ ਜਾਣ ਵਾਲੇ ਲੋਕ ਵਿਸ਼ੇਸ਼ ਧਿਆਨ ਰੱਖਣ: ਕੁਮਾਰ ਅਮਿਤ



ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਸੁਰੱਖਿਅਤ ਅਤੇ ਕਾਨੂੰਨੀ ਤੌਰ 'ਤੇ ਵਿਦੇਸ਼ਾਂ ’ਚ ਕੰਮ ਕਰਨ ਜਾਣ ਵਾਲੇ ਲੋਕਾਂ ਲਈ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕੋਈ ਵੀ ਵਿਅਕਤੀ ਜੇਕਰ ਅਰਬ ਦੇਸ਼ਾਂ ਜਾਂ ਮਲੇਸ਼ੀਆ 'ਚ ਜਾਣ ਦਾ ਚਾਹਵਾਨ ਹੈ ਤਾਂ ਉਹ ਵਿਸੇਸ਼ ਰੂਪ ਨਾਲ ਆਪਣੀ ਸੁਰੱਖਿਆ ਅਤੇ ਅਜਿਹੇ ਦੇਸ਼ਾਂ ਵਿੱਚ ਮਿਲਣ ਵਾਲੇ ਕੰਮ ਬਾਰੇ ਪੂਰੀ ਜਾਣਕਾਰੀ ਲੈ ਕੇ ਧਿਆਨ ਨਾਲ ਹੀ ਜਾਵੇ।

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਇਹ ਦੱਸਿਆ ਕਿ ਭਾਰਤ ਤੋਂ 70 ਫੀਸਦੀ ਲੋਕ ਅਰਬ ਦੇਸ਼ਾਂ ਵਿੱਚ ਜਾਂ ਮਲੇਸ਼ੀਆ ਵਿੱਚ ਜਾ ਕੇ ਕੰਮ ਕਰਦੇ ਹਨ ਜਿਨ੍ਹਾਂ ਵਿੱਚ ਭਵਨ ਨਿਰਮਾਣ ਕਾਮੇ ਘਰੇਲੂ ਨੌਕਰ, ਡਰਾਈਵਰ, ਤਕਨੀਕੀ ਕਾਮੇ ਜਾਂ ਖੇਤਾਂ ਅਤੇ ਮਿਊਸੀਪੈਲਟੀ ’ਚ ਕੰਮ ਕਰਨ ਵਾਲੇ ਇਨ੍ਹਾਂ ਲੋਕਾਂ ਨੂੰ ਬਲਿਊ ਕਲਰ ਵਰਕਰ ਕਿਹਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਮਿਆਂ 'ਚ ਕੁਝ ਪੂਰੀ ਤਰ੍ਹਾਂ ਨਾਲ ਆਪਣੇ ਕੰਮ ਦੇ ਮਾਹਿਰ ਹੁੰਦੇ ਹਨ ਜਦ ਕਿ ਕੁਝ ਕੇਵਲ ਮਜ਼ਦੂਰੀ ਹੀ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦੇਸ਼ਾਂ ਵਿੱਚ ਹੁਣ ਹਾਲਾਤ ਪਹਿਲਾਂ ਵਰਗੇ ਨਹੀਂ ਹਨ। ਭਾਰਤੀ ਹਾਈ ਕਮਿਸ਼ਨ ਨੂੰ ਹੁਣ ਭਾਰਤੀ ਕਾਮਿਆਂ ਨੂੰ ਮਜ਼ਦੂਰੀ ਨਾ ਦੇਣ, ਪਾਸਪੋਰਟ ਰੋਕ ਲੈਣ, ਲੋਕਲ ਪੁਲਿਸ ਵੱਲੋਂ ਝੂਠੇ ਮਾਮਲਿਆਂ ਵਿੱਚ ਫਸਾ ਦੇਣ, ਮਾੜਾ ਵਿਵਹਾਰ ਕਰਨ ਕੰਪਨੀਆਂ ਦੇ ਬੰਦ ਹੋ ਜਾਣ ਅਤੇ ਵੱਧ ਘੰਟੇ ਕੰਮ ਲੈਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਸੁਰੱਖਿਅਤ ਅਤੇ ਕਾਨੂੰਨੀ ਮਾਈਗ੍ਰੇਸ਼ਨ ਤਹਿਤ ਹੁਣ ਪੀ.ਓ.ਈ (ਪ੍ਰੋਟੈਕਟਸ ਆਫ ਐਮੀਗ੍ਰੈਂਟਸ) ਜਾਰੀ ਕਰ ਦਿੱਤਾ ਹੈ। 

ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਬਿਨ੍ਹਾਂ ਲਾਇਸੈਂਸ ਤੋਂ ਕੰਮ ਕਰ ਰਹੇ ਟ੍ਰੈਵਲ ਏਜੰਟਸ ਅਤੇ ਕੋਚਿੰਗ ਇੰਸਟੀਚਿਊਟਸ ਨੂੰ ਸਖਤ ਚੇਤਵਾਨੀ ਦਿੰਦਿਆਂ ਕਿਹਾ ਹੈ ਕਿ ਬਿਨ੍ਹਾਂ ਲਾਇਸੈਂਸ ਕੰਮ ਕਰ ਰਹੇ ਟ੍ਰੈਵਲ ਏਜੰਟਸ ਕੋਚਿੰਗ ਇੰਸਟੀਚਿਊਟਸ ਆਫ ਆਈਲਟਸ, ਕੰਨਸਲਟੈਂਸੀਜ਼, ਟਿਕਟਿੰਗ ਏਜੰਟਸ ਅਤੇ ਜਰਨਲ ਸੇਲਜ਼ ਏਜੰਟਸ ਜੇਕਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆ ਵਿਭਾਗ ਕੋਲ ਰਜਿਸਟਰਡ ਨਹੀਂ ਹਨ ਅਤੇ ਬਿਨ੍ਹਾਂ ਲਾਇਸੈਂਸ ਕੰਮ ਕਰੇ ਰਹੇ ਹਨ ਤਾਂ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਕੁਮਾਰ ਅਮਿਤ ਨੇ ਕਿਹਾ ਕਿ ਅਜਿਹੇ ਵਿਅਕਤੀ ਤੁਰੰਤ ਲਾਇਸੈਂਸ ਲੈਣ ਨਹੀਂ ਤਾਂ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।




[home] [1] 2 3  [prev.]1-5 of 12


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਮਿਲੇਗੀ 12 ਰੁਪਏ ਦੀ ਥਾਲੀ
ਪ੍ਰਨੀਤ ਕੌਰ ਤੇ ਬ੍ਰਹਮ ਮਹਿੰਦਰਾ ਵੱਲੋਂ ਰਹਿਮਤ ਸਾਂਝੀ ਰਸੋਈ ਦੀ ਸ਼ੁਰੂਆਤ
29.06.17 - ਪੀ ਟੀ ਟੀਮ
ਪ੍ਰਨੀਤ ਕੌਰ ਤੇ ਬ੍ਰਹਮ ਮਹਿੰਦਰਾ ਵੱਲੋਂ ਰਹਿਮਤ ਸਾਂਝੀ ਰਸੋਈ ਦੀ ਸ਼ੁਰੂਆਤ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਰਾਜ ਦੇ ਗਰੀਬ ਤੇ ਲੋੜਵੰਦ ਨਾਗਰਿਕਾਂ ਨੂੰ ਵਾਜਬ ਮੁੱਲ 'ਤੇ ਖਾਣਾ ਮੁਹੱਈਆ ਕਰਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਵੀਰਵਾਰ ਨੂੰ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸਾਂਝੇ ਤੌਰ 'ਤੇ ਰਹਿਮਤ ਸਾਂਝੀ ਰਸੋਈ ਦੀ ਸ਼ੁਰੂਆਤ ਕਰਵਾਈ।

ਪਟਿਆਲਾ ਦੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈਡ ਕਰਾਸ ਨਾਲ ਕੀਤੇ ਸਾਂਝੇ ਉਦਮ ਤਹਿਤ ਵੀਰਵਾਰ ਨੂੰ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਣ ਸਾਹਿਬ ਤੋਂ ਮਿੰਨੀ ਸਕੱਤਰੇਤ ਨੂੰ ਜਾਂਦੀ ਸੜਕ 'ਤੇ ਸਥਿਤ ਰੈਡ ਕਰਾਸ ਭਵਨ ਵਿਖੇ ਇਸ ਸਾਂਝੀ ਰਸੋਈ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਵਾਈ ਜਿਸ ਦਾ ਨਾਮ 'ਰਹਿਮਤ ਸਾਂਝੀ ਰਸੋਈ' ਰੱਖਿਆ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਇਹ 'ਰਹਿਮਤ ਸਾਂਝੀ ਰਸੋਈ' ਖੁੱਲ੍ਹਣ ਨਾਲ ਜਿੱਥੇ ਗਰੀਬ ਤੇ ਲੋੜਵੰਦ ਵਿਅਕਤੀ ਬਹੁਤ ਵਾਜਬ ਮੁੱਲ 'ਤੇ ਪੇਟ ਭਰ ਕੇ ਖਾਣਾ ਖਾ ਸਕਣਗੇ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਹੁਰਾਂ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਹੋ ਗਿਆ ਹੈ। ਉਨ੍ਹਾਂ ਬਹੁਤ ਹੀ ਚੰਗੇ ਮਾਹੌਲ ਵਿੱਚ ਇਹ ਸਾਫ ਸੁਥਰੀ ਰਸੋਈ ਖੋਲ੍ਹਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਮੂਹ ਸ਼ਹਿਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ 'ਰਹਿਮਤ ਸਾਂਝੀ ਰਸੋਈ' ਗਰੀਬ ਤੇ ਲੋੜਵੰਦ ਵਿਅਕਤੀਆਂ ਲਈ ਵਰਦਾਨ ਸਾਬਿਤ ਹੋਵੇਗੀ।

ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਦੀ ਕਾਂਗਰਸ ਸਰਕਾਰ ਵੱਲੋਂ ਜ਼ਿਲ੍ਹਾ, ਬਲਾਕ ਤੇ ਸਬ ਡਵੀਜ਼ਨ ਪੱਧਰ 'ਤੇ ਇਹ ਸਾਂਝੀ ਰਸੋਈ ਖੋਲ੍ਹਣ ਦਾ ਫੈਸਲਾ ਕੀਤਾ ਹੈ ਤਾਂ ਕਿ ਗਰੀਬ ਤੇ ਲੋੜਵੰਦ ਬਹੁਤ ਘੱਟ ਤੇ ਵਾਜਬ ਮੁੱਲ 'ਤੇ ਪੇਟ ਭਰ ਕੇ ਰੋਟੀ ਖਾ ਸਕਣ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ, ਅਬੋਹਰ, ਦਸੂਹਾ ਤੇ ਬਟਾਲਾ ਦੇ ਸਬ ਡਵੀਜ਼ਨ ਹਸਪਤਾਲਾਂ ਤੇ ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਗੁਰਦਿਆਂ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਾਰੇ ਮਰੀਜਾਂ ਦਾ ਡਾਇਲਸਿਸ ਬਿਲਕੁਲ ਮੁਫ਼ਤ ਕਰਨ ਦਾ ਫੈਸਲਾ ਕੀਤਾ ਹੈ।

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਹਾਲੇ 100 ਦਿਨ ਪੂਰੇ ਕੀਤੇ ਹਨ ਪਰ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਮੁੱਖ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ 10 ਸਾਲਾਂ ਵਿੱਚ ਪੰਜਾਬ ਦੀ ਮਾੜੀ ਦੁਰਦਸ਼ਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਰਾਜ ਦੇ ਲੋਕਾਂ ਦੇ ਸਹਿਯੋਗ ਤੇ ਅਗਵਾਈ ਨਾਲ ਪੰਜਾਬ ਨੂੰ ਹਰੇਕ ਖੇਤਰ ਵਿੱਚ ਮੁੜ ਲੀਹਾਂ 'ਤੇ ਪਾਵਾਂਗੇ। ਪੰਜਾਬ ਸਰਕਾਰ ਗਰੀਬ ਤੇ ਲੋੜਵੰਦਾਂ ਦੀ ਭਲਾਈ ਲਈ ਹੋਰ ਨਵੇਂ ਪ੍ਰੋਜੈਕਟ ਤੇ ਸਕੀਮਾਂ ਵੀ ਲੈ ਕੇ ਆਵੇਗੀ। ਇਸ ਸਾਂਝੀ ਰਸੋਈ ਵਿੱਚ 12 ਰੁਪਏ ਦੀ ਥਾਲੀ ਪ੍ਰਾਪਤ ਹੋਵੇਗੀ ਤੇ ਭਵਿੱਖ ਵਿੱਚ ਇਸ ਦਾ ਰੇਟ ਹੋਰ ਘਟਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਮੌਕੇ ਪ੍ਰਨੀਤ ਕੌਰ ਤੇ ਬ੍ਰਹਮ ਮਹਿੰਦਰਾ ਨੇ 'ਰਹਿਮਤ ਸਾਂਝੀ ਰਸੋਈ' ਵਿੱਚ ਕੂਪਨ ਕਟਾ ਕੇ ਖਾਣਾ ਵੀ ਖਾਧਾ। 




[home] [1] 2 3  [prev.]1-5 of 12


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਪੰਜਾਬ ਸਰਕਾਰ ਵਲੋਂ ਫੂਡ ਸੇਫਟੀ ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ
28.06.17 - ਪੀ ਟੀ ਟੀਮ
ਪੰਜਾਬ ਸਰਕਾਰ ਵਲੋਂ ਫੂਡ ਸੇਫਟੀ ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ



ਪੰਜਾਬ ਸਰਕਾਰ ਨੇ ਜੁਲਾਈ ਮਹੀਨੇ ਵਿਚ ਫੂਡ ਸੇਫਟੀ ਸਟੈਂਡਰਡ ਐਂਡ ਰੈਗੂਲੇਸ਼ਨ (ਐੱਫ.ਐੱਸ.ਐੱਸ.ਆਰ.) ਐਕਟ 2006 ਨਾਲ ਸਬੰਧਤ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਨ ਦਾ ਫੈਸਲਾ ਲਿਆ ਹੈ। ਇਸ ਟ੍ਰੇਨਿੰਗ ਪ੍ਰੋਗਰਾਮ ਅਧੀਨ ਸਿਹਤ ਵਿਭਾਗ ਦੇ ਸਹਾਇਕ ਫੂਡ ਕਮਿਸ਼ਨਰ, ਫੂਡ ਇੰਸਪੈਕਟਰ ਅਤੇ ਇਸ ਕਾਰਜ ਲਈ ਨਾਮਜਦ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਇਸ ਟ੍ਰੇਨਿੰਗ ਦਾ ਮੰਤਵ ਫੂਡ ਸੇਫਟੀ ਐਕਟ ਸਬੰਧੀ ਪੂਰੀ ਜਾਣਕਾਰੀ ਦੇਣਾ ਹੈ ਤਾਂ ਜੋ ਇਸ ਨੂੰ ਲਾਗੂ ਕਰਨ ਵਾਲੇ ਅਧਿਕਾਰੀ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੌਰਾਨ ਐੱਫ.ਐੱਸ.ਐੱਸ.ਆਰ. ਐਕਟ 2006 ਦੀ ਧਾਰਾ 4 ਬਾਰੇ ਵੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਜਿਸ ਨਾਲ ਸਬੰਧਤ ਅਧਿਕਾਰੀਆਂ ਨੂੰ ਵਿਸਤਾਰਪੂਰਵਕ ਸੈਂਪਲ ਭਰਨ ਸਬੰਧੀ ਨਵੀਆਂ ਤਕਨੀਕਾਂ, ਕੈਮੀਕਲਜ਼, ਮਾਈਕਰੋਬਾਈਲਾਜਿਕਲ ਤੱਥਾਂ ਅਤੇ ਐਕਟ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਦੱਸਿਆ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਲਿਆਉਂਦਾ ਗਿਆ ਕਿ ਫੂਡ ਸੇਫਟੀ ਵਿਭਾਗ ਦੇ ਅਫਸਰਾਂ ਲਈ ਹੁੱਣ ਤੱਕ ਪੇਸ਼ੇਵਰ ਟ੍ਰੇਨਿੰਗ ਦਾ ਆਯੋਜਨ ਨਹੀਂ ਕੀਤਾ ਗਿਆ ਜਿਸ ਕਰਕੇ ਇਸ ਵਿਸ਼ੇਸ਼ ਸਿਖਲਾਈ ਅਫਸਰਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਉਪਰੰਤ ਅਫਸਰ ਸੂਬੇ ਵਿਚ ਮਾਪਦੰਡਾਂ ਅਤੇ ਨਿਯਮਾਵਲੀ ਨੂੰ ਸਮਾਨ ਰੂਪ ਵਿਚ ਲਾਗੂ ਕਰ ਸਕਣਗੇ।

ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫਟੀ ਸ਼ਾਖਾ ਦੀ ਇਕ ਅਹਿਮ ਭੂਮਿਕਾ ਹੈ ਜਿਸ ਅਧੀਨ ਸੂਬੇ ਦੇ ਨਾਗਰਿਕਾਂ ਦੀ ਸਿਹਤ ਅਤੇ ਸਵੱਛਤਾ ਨੂੰ ਯਕੀਨੀ ਕਰਨਾ ਹੈ ਜੋ ਕੇਵਲ ਪੋਸ਼ਟਿਕ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਉਪਲਬਧ ਕਰਵਾਉਣ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਫੂਡ ਅਪ੍ਰੇਸ਼ਨ ਅਤੇ ਕੰਟਰੋਲ, ਮੈਨੇਜਮੈਂਟ ਅਤੇ ਸੁਪਰਵੀਜ਼ਨ, ਫੂਡ ਟੈਸਟਿੰਗ ਤੋਂ ਇਲਾਵਾ ਉਪਭੋਗਤਾ ਸਬੰਧੀ ਵਿਸ਼ੇ ਬਾਰੇ ਦੱਸਿਆ ਜਾਵੇਗਾ। ਇਸ ਪ੍ਰੋਗਰਾਮ ਅਧੀਨ ਪਹਿਲੇ ਪੜਾਅ ਵਿਚ ਸਿਹਤ ਵਿਭਾਗ ਦੇ 30 ਅਫਸਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।




[home] [1] 2 3  [prev.]1-5 of 12


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



58 ਰੇਡੀਓਗਰਾਫਰਾਂ ਦੀ ਭਰਤੀ ਕੀਤੀ ਗਈ- ਬ੍ਰਹਮ ਮਹਿੰਦਰਾ
ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ
23.06.17 - ਪੀ ਟੀ ਟੀਮ
ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ



ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਰਾਜ ਦੇ ਸਾਰੇ ਜ਼ਿਲ੍ਹਾ ਸਰਕਾਰੀ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਸੇਵਾ ਦਾ ਰਸਮੀ ਐਲਾਨ ਅੱਜ ਸੰਸਦੀ ਮਾਮਲੇ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਵਿਧਾਨ ਸਭਾ ਵਿਚ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬੇ ਦੇ ਗਰੀਬ ਅਤੇ ਲੋੜਵੰਦਾਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਇਸ ਲਈ ਸਰਕਾਰ ਵਲੋਂ ਡਾਇਲਸਿਸ ਦੀ ਮੁਫਤ ਸੇਵਾ ਰਾਜ ਦੇ 28 ਸਰਕਾਰੀ ਸੰਸਥਾਨਾਂ ਵਿਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਾਲ 2016-17 ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੂਬੇ 28 ਸੰਸਥਾਨਾਂ (ਸਮੇਤ ਮੈਡੀਕਲ ਕਾਲਜ) ਵਿਚ 11,596 ਡਾਇਲਸਿਸ ਕੀਤੇ ਗਏ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਲੋਂ ਮੁਹੱਇਆ ਕੀਤੇ ਗਏ ਅੰਕੜੇ ਅਨੁਸਾਰ ਇਕ ਮਰੀਜ 'ਤੇ ਲਗਭਗ 400 ਤੋਂ 450 ਰੁਪਏ ਤੱਕ ਦਾ ਖਰਚ ਆਉਂਦਾ ਹੈ।

ਮੰਤਰੀ ਨੇ ਦੱਸਿਆ ਕਿ ਹੁੱਣ ਸਾਰੇ ਜ਼ਿਲ੍ਹਾ ਹਸਪਤਾਲਾਂ, ਮੈਡੀਕਲ ਕਾਲਜਾਂ, ਤਿੰਨ ਸਬ-ਡਵੀਜ਼ਨਲ (ਅਬੋਹਰ,ਬਟਾਲਾ ਅਤੇ ਦਸੂਹਾ) ਹਸਪਤਾਲਾਂ ਵਿਚ ਇਹ ਸੇਵਾ ਮੁਫਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਫਤ ਸੇਵਾ ਨੂੰ ਲੋੜਵੰਦਾਂ ਤੱਕ ਪਹੁੰਚਾਉਣ ਲਈ ਹੋਰ ਸਬ-ਡਵੀਜ਼ਨ ਹਸਪਤਾਲਾਂ ਜਾਂ ਇਲਾਕੇ ਦੀ ਲੋੜ ਨੂੰ ਧਿਆਨ ਵਿਚ ਰੱਖਦੇ ਹੋਏ, ਨਵੇਂ ਡਾਇਲਸਿਸ ਯੂਨਿਟ ਵੀ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਮੁੱਫਤ ਡਾਇਲਸਿਸ ਸੇਵਾ ਮੁਹੱਇਆ ਕਰਵਾਉਣ ਲਈ ਲਗਭਗ 1 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੁਫਤ ਸੇਵਾ ਨਾਲ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਮਰੀਜ ਵੀ ਸਰਕਾਰੀ ਹਸਪਤਾਲਾਂ ਦਾ ਰੁੱਖ ਕਰਨਗੇ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਵਿਚ ਹੋਰ ਸੁਧਾਰ ਲਿਆਉਣ ਲਈ 58 ਰੇਡੀਓਗਰਾਫਰਾਂ ਅਤੇ 2 ਈ.ਸੀ.ਜੀ ਟੈਕਨੀਸ਼ਨਾਂ ਦੀ ਭਰਤੀ ਵੀ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸੇਵਾਵਾਂ ਮੁਹੱਇਆ ਕਰਵਾਉਣ ਲਈ ਹੋਰ ਭਰਤੀਆਂ ਵੀ ਕੀਤੀਆਂ ਜਾਣਗੀਆਂ।   




[home] [1] 2 3  [prev.]1-5 of 12


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER