ਪੰਜਾਬ

Monthly Archives: JUNE 2018


ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕੇਸਾਂ ਸਬੰਧੀ ਪੜਤਾਲ ਬਾਰੇ ਅੰਤਿਮ ਰਿਪੋਰਟ ਗ੍ਰਹਿ ਸਕੱਤਰ ਤੇ ਏ.ਜੀ. ਨੂੰ ਭੇਜੀ
ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਸਬੰਧੀ ਮੁੱਖ ਮੰਤਰੀ ਨੂੰ ਜਾਂਚ ਦਾ ਪਹਿਲਾ ਸੈੱਟ ਪੇਸ਼
30.06.18 - ਪੀ ਟੀ ਟੀਮ
ਬੇਅਦਬੀ ਦੇ ਮਾਮਲਿਆਂ ਦੀ ਪੜਤਾਲ ਸਬੰਧੀ ਮੁੱਖ ਮੰਤਰੀ ਨੂੰ ਜਾਂਚ ਦਾ ਪਹਿਲਾ ਸੈੱਟ ਪੇਸ਼



ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਅੰਤਿਮ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ ਕਮਿਸ਼ਨ ਨੇ ਆਪਣੀ ਪੜਤਾਲ ਦੇ ਪਹਿਲੇ ਸੈੱਟ ਦੇ ਹਿੱਸੇ ਵਜੋਂ ਪੇਸ਼ ਕੀਤੀ ਹੈ।

ਮੁੱਖ ਮੰਤਰੀ ਨੇ ਇਹ ਰਿਪੋਰਟ ਸੂਬੇ ਦੇ ਗ੍ਰਹਿ ਸਕੱਤਰ ਅਤੇ ਐਡਵੋਕੇਟ ਜਨਰਲ ਨੂੰ ਜਾਂਚ ਦਾ ਜਾਇਜ਼ਾ ਲੈਣ ਲਈ ਭੇਜ ਦਿੱਤੀ ਹੈ ਅਤੇ ਉਨ੍ਹਾਂ ਨੂੰ ਨਿਰਧਾਰਿਤ ਸਮੇਂ ਵਿੱਚ ਇਸ ਦਾ ਜਾਇਜ਼ਾ ਲੈਣ ਲਈ ਆਖਿਆ ਹੈ ਤਾਂ ਜੋ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਕਮਿਸ਼ਨ ਅਪ੍ਰੈਲ 2017 ਵਿੱਚ ਸਥਾਪਿਤ ਕੀਤਾ ਸੀ ਅਤੇ ਇਸ ਨੂੰ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ ਦੀ ਜਾਂਚ ਦਾ ਕੰਮ ਸੌਂਪਿਆ ਸੀ। ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਨੂੰ ਰੱਦ ਕਰਕੇ ਜਸਟਿਸ ਰਣਜੀਤ ਸਿਘ ਕਮਿਸ਼ਨ ਬਣਾਇਆ ਗਿਆ ਸੀ।

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਸ਼ਨੀਵਾਰ ਦੁਪਿਹਰ ਨੂੰ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ 'ਤੇ ਮਿਲੇ ਅਤੇ ਵਿਸਤ੍ਰਿਤ ਰਿਪੋਰਟ ਦਾ ਪਹਿਲਾ ਸੈੱਟ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪਿਆ। ਇਸ ਵਿੱਚ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲ ਕੇ ਵਿਖੇ ਦੇ ਬੇਅਦਬੀ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੁਰਾ ਦੀ ਗੋਲੀਬਾਰੀ ਦੀਆਂ ਘਟਨਾਵਾਂ ਸਬੰਧੀ ਜਾਂਚ ਬੰਦ ਹੈ।

ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਅਜਿਹੇ ਘਿਨੌਣੇ ਕਾਰਿਆਂ ਰਾਹੀਂ ਸੂਬੇ ਵਿੱਚ ਧਾਰਮਿਕ ਇਕਸੁਰਤਾ ਨੂੰ ਢਾਅ ਲਾਉਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਯਕੀਨੀ ਬਣਾਉਣ ਲਈ ਭਰੋਸਾ ਦਿਵਾਇਆ ਹੈ। ਇਸ ਦੌਰਾਨ ਫਰੀਦਕੋਟ ਵਿਖੇ ਬੇਅਦਬੀ ਦੀਆਂ ਘਟਨਾਵਾਂ ਨਾਲ ਸਬੰਧਤ 4 ਸ਼ੱਕੀ ਵਿਅਕਤੀਆਂ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਗ੍ਰਿਫਤਾਰ ਕਰਨ ਲਈ ਮੁੱਖ ਮੰਤਰੀ ਨੇ ਐੱਸ.ਆਈ.ਟੀ. ਨੂੰ ਮੁਬਾਰਕਬਾਦ ਦਿੱਤੀ ਹੈ।

ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਨ੍ਹਾਂ ਗ੍ਰਿਫਤਾਰੀਆਂ ਨਾਲ ਸੀ.ਬੀ.ਆਈ. ਨੂੰ ਮਦਦ ਮਿਲੇਗੀ ਜੋ ਮਾਮਲਿਆਂ ਦੀ ਜਾਂਚ ਵਿੱਚ ਲੱਗੀ ਹੋਈ ਹੈ। ਇਸ ਦੇ ਨਾਲ ਪੀੜਤਾਂ ਨੂੰ ਵੀ ਨਿਆਂ ਦਿੱਤਾ ਜਾ ਸਕੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ। 

ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨੂੰ ਪੂਰੀ ਤਰ੍ਹਾਂ ਹੱਲ ਕਰੇਗੀ ਕਿਉਂਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਨਿਰਪੱਖ ਜਾਂਚ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਕਿਹਾ ਕਿ ਫਿਰਕੂ ਅਧਾਰ ਉੱਤੇ ਸੂਬੇ ਦੇ ਧਰੁਵੀਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.




[home] [1] 2  [prev.]1-5 of 10


Comment by: Dr. Dave Hanks

ਅਪੋਲੋ ਹਸਪਤਾਲ ਕਿਡਨੀ ਟ੍ਰਾਂਸਪਲਾਂਟ ਵਿਚ ਵਿਸ਼ੇਸ਼ ਹੈ ਅਤੇ ਅਸੀਂ ਗੁਰਦੇ ਦੇ ਵੇਚਣ / ਖਰੀਦਣ ਅਤੇ ਟ੍ਰਾਂਸਪਲਾਂਟੇਸ਼ਨ ਨਾਲ ਇਕ ਜੀਵਤ ਅਨੁਕੂਲ ਦਾਤਾ ਦੁਆਰਾ ਵੀ ਕੰਮ ਕਰਦੇ ਹਾਂ. ਜੇ ਤੁਸੀਂ ਗੁਰਦੇ ਵੇਚਣ ਜਾਂ ਖਰੀਦਣ ਵਿਚ ਦਿਲਚਸਪੀ ਰੱਖਦੇ ਹੋ, ਤਾਂ ਕਿਰਪਾ ਕਰਕੇ ਹੋਰ ਜਾਣਕਾਰੀ ਲਈ ਸਾਡੇ ਨਾਲ ਸੰਪਰਕ ਕਰਨ ਵਿਚ ਸੰਕੋਚ ਨਾ ਕਰੋ.

ਨਿੱਘਾ ਸੰਬੰਧ
ਅਪੋਲੋ ਹਸਪਤਾਲ
ਨੰ: 919343518612 ਵੀ whatsapp ਤੇ
ਈ - ਮੇਲ. apollohospital29@gmail.com

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਪਿਸਤੌਲ ਤੋਂ ਇਲਾਵਾ ਇੱਕ ਜਿੰਦਾ ਕਾਰਤੂਸ ਬਰਾਮਦ
ਪਟਿਆਲਾ ਪੈਟਰੋਲ ਪੰਪ ਲੁੱਟ ਅਤੇ ਦੋਹਰੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ
30.06.18 - ਪੀ ਟੀ ਟੀਮ
ਪਟਿਆਲਾ ਪੈਟਰੋਲ ਪੰਪ ਲੁੱਟ ਅਤੇ ਦੋਹਰੇ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ



ਰਾਜਵਿਆਪੀ ਸ਼ੋਸ਼ਲ ਮੀਡੀਆ ਅਲਰਟ ਦੇ ਮੱਦੇਨਜ਼ਰ, ਪੰਜਾਬ ਪੁਲੀਸ ਨੇ ਹਾਲ ਹੀ ਵਿੱਚ ਪਟਿਆਲਾ ਵਿਖੇ ਪੈਟਰੋਲ ਪੰਪ ਲੁੱਟ ਅਤੇ ਦੋਹਰੇ ਕਤਲ ਕਾਂਡ ਹਾਦਸੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

ਦੋਸ਼ੀ ਦੀ ਪਹਿਚਾਣ ਲਖਨਦੀਪ ਸਿੰਘ ਉਰਫ ਵਾਰਿਸ ਰੰਧਾਵਾ ਵਜੋਂ ਕੀਤੀ ਗਈ ਹੈ ਜਿਸ ਨੂੰ ਕਿ ਪਟਿਆਲਾ ਪੁਲੀਸ ਵੱਲੋਂ ਜਾਰੀ ਚੇਤਾਵਨੀ ਦੇ ਬਾਅਦ ਕਾਊਂਟਰ ਇੰਟੈਲੀਜ਼ੈਂਸ ਵਿੰਗ ਜਲੰਧਰ ਨੇ ਕਮਿਸ਼ਨਰੇਟ ਪੁਲੀਸ ਜਲੰਧਰ ਦੇ ਸਹਿਯੋਗ ਨਾਲ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਪੁਲੀਸ ਵੱਲੋਂ ਪਹਿਲਾਂ ਦੋ ਹੋਰ ਦੋਸ਼ੀ ਹਰਪ੍ਰੀਤ ਸਿੰਘ ਉਰਫ ਮੱਖਣ ਅਤੇ ਸਿਕੰਦਰ ਸਿੰਘ ਵੀ ਫੜੇ ਗਏ ਹਨ।

ਏ.ਆਈ.ਜੀ. ਕਾਊਂਟਰ ਇੰਟੈਲੀਜ਼ੈਂਸ ਐੱਚ.ਪੀ.ਐੱਸ. ਖਖ ਅਨੁਸਾਰ ਭਰੋਸੇਯੋਗ ਸੂਤਰਾਂ ਤੋਂ ਸੰਕੇਤ ਮਿਲੇ ਸਨ ਕਿ ਮੁੱਖ ਦੋਸ਼ੀ ਪਟਿਅਲਾ ਤੋਂ ਆਪਣੇ ਪਿੰਡ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਜਾਂਦਿਆਂ ਜਲੰਧਰ ਵਿੱਚੋਂ ਦੀ ਹੋ ਕੇ ਲੰਘੇਗਾ। ਇਹ ਸੂਚਨਾ ਤੁਰੰਤ ਸਿਟੀ ਪੁਲੀਸ ਨਾਲ ਸਾਂਝੀ ਕੀਤੀ ਗਈ ਅਤੇ ਕਾਊਂਟਰ ਇੰਟੈਲੀਜ਼ੈਂਸ ਵਿੰਗ ਅਤੇ ਡਿਵੀਜ਼ਨ ਨੰਬਰ 6 ਦੀਆਂ ਸਾਂਝੀਆਂ ਟੀਮਾਂ ਨੇ ਜਲੰਧਰ ਬੱਸ ਅੱਡੇ ਨੇੜੇ ਆਪਣਾ ਜਾਲ ਵਿਛਾਇਆ ਜਿੱਥੋਂ ਕਿ 21 ਸਾਲਾ ਲਖਨਦੀਪ ਨੂੰ ਗ੍ਰਿਫਤਾਰ ਕੀਤਾ ਗਿਆ।

ਜਾਂਚ ਤੋਂ ਪਤਾ ਲੱਗਾ ਕਿ ਲਖਨਦੀਪ ਪੁਲੀਸ ਥਾਨਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨਿੱਕਾ ਥਥਰਕਾ ਦੇ ਰਹਿਣ ਵਾਲੇ ਸਵਿੰਦਰ ਸਿੰਘ ਦਾ ਮੁੰਡਾ ਹੈ ਜਿਸ ਨੇ ਕਿ ਸਾਲ 2013-14 ਬਾਅਦ ਬਾਰ੍ਹਵੀਂ ਕਰਨ ਤੋਂ ਬਾਅਦ ਆਪਣੀ ਪੜ੍ਹਾਈ ਛੱਡ ਦਿੱਤੀ ਅਤੇ ਲੁਧਿਆਣਾ ਦੇ ਅਪੋਲੋ ਹਸਪਤਾਲ ਵਿੱਚ ਬਿਲਿੰਗ ਆਪਰੇਟਰ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਹਾਲਾਂਕਿ ਜੁਲਾਈ 2017 ਵਿੱਚ ਉਸ ਨੇ ਆਪਣੀ ਨੌਕਰੀ ਛੱਡ ਦਿੱਤੀ ਅਤੇ ਆਪਣੇ ਚਚੇਰੇ ਭਰਾ ਹਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਹਾਈਜੀਨ ਬਾਇਓਟੈੱਕ ਨਾਮੀ ਫਰਮ ਵਿੱਚ ਸੇਲਜ਼ ਨੁਮਾਇੰਦੇ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਪ੍ਰੋਫੈਸਰ ਕਲੋਨੀ, ਪਟਿਆਲਾ ਵਿਖੇ ਉਨ੍ਹਾਂ ਦੇ ਘਰ ਹੀ ਰਹਿਣ ਲੱਗਾ।

ਅੱਗੇ ਹੋਰ ਜਾਣਕਾਰੀ ਦਿੰਦਿਆਂ ਖਖ ਨੇ ਦੱਸਿਆ ਕਿ ਪਟਿਆਲਾ ਵਿਖੇ ਮੁੱਖ ਦੋਸ਼ੀ ਲਖਨਦੀਪ ਸਿੰਘ ਫੇਸਬੁੱਕ ਜ਼ਰੀਏ ਹਰਪ੍ਰੀਤ ਸਿੰਘ ਉਰਫ ਮੱਖਣ ਵਾਸੀ ਸੈਫਦੀਪੁਰ ਪਟਿਆਲੇ ਦੇ ਸੰਪਰਕ ਵਿੱਚ ਆਇਆ। ਦੋਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇੜੇ ਰੋਜ਼ ਮਿਲਣਾ ਸ਼ੁਰੂ ਕਰ ਦਿੱਤਾ। ਮਾਰਚ 2018 'ਚ ਲਖਨਦੀਪ ਨੇ ਨੌਕਰੀ ਛੱਡ ਦਿੱਤੀ ਅਤੇ ਆਪਣੇ ਜੱਦੀ ਘਰ ਡੇਰਾ ਬਾਬਾ ਨਾਨਕ ਚਲਾ ਗਿਆ ਪਰ ਹਰਪ੍ਰੀਤ ਨਾਲ ਉਸ ਦੀ ਮਿੱਤਰਤਾ ਜਾਰੀ ਰਹੀ ਅਤੇ ਦੋਵੇਂ ਅਕਸਰ ਮੋਬਾਈਲ ਫੋਨ ਅਤੇ ਫੇਸਬੁੱਕ ਜ਼ਰੀਏ ਚੈਟ ਕਰਿਆ ਕਰਦੇ ਸਨ।

ਇੱਕ ਮੌਕਾ ਅਜਿਹਾ ਆਇਆ ਜਦ ਹਰਪ੍ਰੀਤ ਨੇ ਲਖਨਦੀਪ ਉਰਫ ਵਾਰਿਸ ਨੂੰ ਟੈਲੀਫੋਨ 'ਤੇ ਦੱਸਿਆ ਕਿ ਉਹ ਇੱਕ ਅਣਜਾਨ ਵਿਅਕਤੀ ਦਾ ਪਿੱਛਾ ਕਰ ਰਿਹਾ ਹੈ, ਜਿਸ ਕੋਲ ਲਾਇਸੰਸੀ ਪਿਸਤੌਲ ਹੈ ਅਤੇ ਪਟਿਆਲਾ ਦੇ ਅਰਬਨ ਅਸਟੇਟ ਏਰੀਏ 'ਚ ਰੋਜ਼ਾਨਾ ਉਸ ਦਾ ਆਉਣਾ-ਜਾਣਾ ਹੈ। ਦੋਵਾਂ ਨੇ ਇੱਕ ਵੱਡੇ ਅਪਰਾਧ ਵਿੱਚ ਸ਼ਾਮਲ ਹੋਣ ਦੇ ਟੀਚੇ ਨਾਲ ਉਸ ਵਿਅਕਤੀ ਤੋਂ ਪਿਸਤੌਲ ਖੋਹਣ ਦੀ ਸਾਜਿਸ਼ ਰਚੀ।

ਸਹਿਮਤੀ ਤੋਂ ਬਾਅਦ ਵਾਰਿਸ 16 ਜੂਨ 2018 ਨੂੰ ਪਟਿਆਲਾ ਗਿਆ ਅਤੇ ਯੂਨੀਵਰਸਿਟੀ ਨੇੜੇ ਹਰਪ੍ਰੀਤ ਨੂੰ ਮਿਲਿਆ ਜਿੱਥੇ ਹਰਪ੍ਰੀਤ ਨੇ ਸਿਕੰਦਰ ਨਾਮੀ ਲੜਕੇ ਨਾਲ ਉਸ ਦੀ ਜਾਣ ਪਛਾਣ ਕਰਵਾਈ ਜੋ ਕਿ ਪੀ.ਜੀ. ਵਿੱਚ ਰਹਿ ਰਿਹਾ ਸੀ। ਤਿੰਨੋਂ ਚੋਰੀ ਦੀ ਯੋਜਨਾ ਬਣਾਉਣ ਲਈ ਪੀ.ਜੀ. ਦੇ ਕਮਰੇ ਅੰਦਰ ਗਏ ਅਤੇ ਸਿਕੰਦਰ ਨੂੰ ਕਿਹਾ ਕਿ ਉਹ ਅਜਿਹੇ ਏਰੀਏ ਦਾ ਪਤਾ ਲਗਾਵੇ ਜਿੱਥੇ ਕਿ ਪਿਸਤੌਲ ਮਾਲਕ ਰੋਜ਼ਾਨਾ ਤੋਰੇ ਫੇਰੇ ਲਈ ਆਉਂਦਾ ਹੈ।

ਅਗਲੇ ਦਿਨ, ਜਦੋਂ ਸਿਕੰਦਰ ਨੇ 32 ਬੋਰ ਪਿਸਤੌਲ, ਦੋ 315 ਬੋਰ ਪਿਸਤੌਲਾਂ ਅਤੇ 4 ਜਿੰਦਾ ਕਾਰਤੂਸਾਂ ਦਾ ਇੰਤਜ਼ਾਮ ਕੀਤਾ ਉਸ ਵਕਤ ਹਰਪ੍ਰੀਤ ਸਮੈਕ (ਡਰੱਗ) ਲੈ ਕੇ ਪਹੁੰਚਿਆ ਜਿਸ ਨੂੰ ਤਿੰਨਾਂ ਨੇ ਰਲ ਕੇ ਪੀਤਾ। ਸਿਕੰਦਰ ਨੇ ਬਾਕੀਆਂ ਨੂੰ ਕਿਹਾ ਕਿ ਉਸ ਨੇ ਫੈਸਲਾ ਕੀਤਾ ਹੈ ਕਿ ਉਨ੍ਹਾਂ ਨੂੰ ਪਿਸਤੌਲ ਚੋਰੀ ਦੀ ਯੋਜਨਾ ਤਿਆਗ ਕੇ ਉਸ ਰਾਤ ਪੈਟਰੋਲ ਪੰਪ ਲੁੱਟਣਾ ਚਾਹੀਦਾ ਹੈ। ਫਿਰ ਤਿੰਨੋਂ ਸਿਕੰਦਰ ਵੱਲੋਂ ਲਿਆਂਦੇ ਕਾਲੇ ਰੰਗ ਦੇ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਹਾਦੁਰਗੜ੍ਹ-ਰਾਜਪੁਰਾ ਸੜਕ 'ਤੇ ਪੈਂਦੇ ਪੈਟਰੋਲ ਪੰਪ ਵੱਲ ਚੱਲ ਪਏ।

ਉਨ੍ਹਾਂ ਬਹਾਦੁਰਗੜ੍ਹ-ਰਾਜਪੁਰਾ ਸੜਕ 'ਤੇ ਪੈਂਦੇ ਐੱਚ.ਪੀ. ਪੈਟਰੋਲ ਪੰਪ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਪਰ ਪੰਪ 'ਤੇ ਜ਼ਿਆਦਾ ਭੀੜ ਹੋਣ ਕਾਰਨ ਉਨ੍ਹਾਂ ਇਹ ਵਿਚਾਰ ਤਿਆਗ ਦਿੱਤਾ ਅਤੇ ਆਪਣੇ ਮੂੰਹ ਢੱਕ ਕੇ ਚਮਾਰ ਹਰੀ ਪਿੰਡ ਨੇੜੇ ਪੈਂਦੇ ਐੱਚ.ਪੀ. ਕੰਪਨੀ ਦੇ ਪੈਟਰੋਲ ਪੰਪ ਵੱਲ ਵਧੇ। ਖਖ ਨੇ ਅੱਗੇ ਦੱਸਿਆ ਕਿ ਜਦੋਂ ਉਨ੍ਹਾਂ ਪੰਪ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਟਰੱਕ ਡਰਾਈਵਰ ਨੇ ਵਿੱਚ ਦਖਲ ਦਿੱਤਾ, ਜਿਸ ਦੌਰਾਨ ਸਿਕੰਦਰ ਨੇ ਆਪਣੀ 32 ਬੋਰ ਪਿਸਤੌਲ ਨਾਲ ਉਸ 'ਤੇ ਗੋਲੀ ਚਲਾਈ ਜਿਸ ਨਾਲ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।

ਜਾਂਚ ਉਪਰੰਤ ਮਿਲੀ ਜਾਣਕਾਰੀ ਅਨੁਸਾਰ ਪੈਸੇ ਲੁੱਟਣ ਤੋਂ ਬਾਅਦ ਜਦ ਉਨ੍ਹਾਂ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਹੋਰ ਵਿਅਕਤੀ ਗੋਲੀ ਦੀ ਆਵਾਜ਼ ਸੁਣ ਕੇ ਨੇੜੇ ਦੇ ਢਾਬੇ ਤੋਂ ਉਨ੍ਹਾਂ ਵੱਲ ਆਇਆ। ਵਾਰਿਸ ਨੇ ਆਪਣੀ 315 ਬੋਰ ਪਿਸਤੌਲ ਨਾਲ ਉਸ 'ਤੇ ਗੋਲੀ ਚਲਾ ਦਿੱਤੀ ਅਤੇ ਤਿੰਨੋਂ ਵੱਖ-ਵੱਖ ਦਿਸ਼ਾਵਾਂ ਵੱਲ ਭੱਜੇ ਅਤੇ ਬੱਚ ਨਿਕਲਣ ਵਿੱਚ ਕਾਮਯਾਬ ਹੋਏ।

ਹਾਲਾਂਕਿ ਪਟਿਆਲਾ ਪੁਲੀਸ ਵੱਲੋਂ ਸੋਸ਼ਲ ਮੀਡੀਆ ਗਰੁੱਪਾਂ 'ਚ ਸੀ.ਸੀ.ਟੀ.ਵੀ. ਫੁਟੇਜ਼ ਦੇ ਜਾਰੀ ਕਰਨ ਤੋਂ ਬਾਅਦ ਪੁਲੀਸ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ ਜਦ ਕਿ ਲਖਨਦੀਪ ਉਰਫ ਵਾਰਿਸ ਚਕਮਾ ਦੇ ਕੇ ਬੱਚ ਨਿਕਲਿਆ। ਇਸ ਤੋਂ ਬਾਅਦ ਆਈ.ਜੀ. ਪਟਿਆਲਾ ਵੱਲੋਂ ਰਾਜਵਿਆਪੀ ਅਲਰਟ ਜਾਰੀ ਕਰਨ ਤੋਂ ਬਾਅਦ ਪੁਲੀਸ ਨੇ ਆਖਿਰਕਾਰ ਵਾਰਿਸ ਨੂੰ ਦਬੋਚ ਲਿਆ, ਜਿਸ ਪਾਸੋਂ ਇੱਕ ਸਵਦੇਸ਼ੀ ਪਿਸਤੌਲ ਤੋਂ ਇਲਾਵਾ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ।

ਆਰਮਜ਼ ਐਕਟ ਅਧੀਨ ਪੁਲੀਸ ਥਾਣੇ ਡਿਵੀਜ਼ਨ ਨੰਬਰ 6 ਕਮਿਸ਼ਨਰੇਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਂਚ ਅਧੀਨ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.




[home] [1] 2  [prev.]1-5 of 10


Comment by: Dr. Dave Hanks

ਸਤ ਸ੍ਰੀ ਅਕਾਲ.
 ਮੈਂ ਅਪੋਲੋ ਹਸਪਤਾਲ ਵਿਚ ਡਰੈਲੋਲੋਜਿਸਟ ਹਾਂ. ਸਾਡਾ ਹਸਪਤਾਲ ਕਿਡਨੀ ਸਰਜਰੀ ਵਿੱਚ ਵਿਸ਼ੇਸ਼ ਹੈ ਅਤੇ ਅਸੀਂ ਗੁਰਦੇ ਦੇ ਖਰੀਦਣ ਅਤੇ ਟਰਾਂਸਪਲਾਂਟੇਸ਼ਨ ਨਾਲ ਵੀ ਕੰਮ ਕਰਦੇ ਹਾਂ ਜੋ ਇੱਕ ਜੀਵਤ ਅਨੁਕੂਲ ਦਾਤਾ ਦੁਆਰਾ ਹੈ. ਅਸੀਂ ਭਾਰਤੀ, ਤੁਰਕੀ, ਅਮਰੀਕਾ, ਮਲੇਸ਼ੀਆ ਵਿਚ ਸਥਿਤ ਹਾਂ. ਜੇ ਤੁਸੀਂ ਗੁਰਦੇ ਵੇਚਣ ਜਾਂ ਖਰੀਦਣ ਵਿੱਚ ਦਿਲਚਸਪੀ ਰੱਖਦੇ ਹੋ, ਕਿਰਪਾ ਕਰਕੇ ਵਧੇਰੇ ਜਾਣਕਾਰੀ ਲਈ ਸਾਡੇ ਨਾਲ ਸੰਪਰਕ ਕਰਨ ਵਿੱਚ ਸੰਕੋਚ ਨਾ ਕਰੋ.

ਉੱਤਮ ਸਨਮਾਨ
ਡਾ. ਡੇਵ ਹਾਂਕਸ
+919343518612 ਵੀ WhatsApp ਤੇ.
ਈ - ਮੇਲ. apollohospital29@gmail.com

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਸਾਰੇ 365 ਨਜ਼ਰਬੰਦਾਂ ਨੂੰ ਮੁਆਵਜ਼ਾ ਜਾਰੀ ਕਰਵਉਣ ਲਈ ਕੇਂਦਰ ਨੂੰ ਵੀ ਮਨਾਉਣ ਦਾ ਵਾਅਦਾ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਦਾਲਤ ਨਾ ਜਾਣ ਵਾਲੇ 325 ਹੋਰ ਜੋਧਪੁਰ ਦੇ ਨਜ਼ਰਬੰਦਾਂ ਲਈ ਵੀ ਮੁਆਵਜ਼ੇ ਦਾ ਐਲਾਨ
28.06.18 - ਪੀ ਟੀ ਟੀਮ
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਦਾਲਤ ਨਾ ਜਾਣ ਵਾਲੇ 325 ਹੋਰ ਜੋਧਪੁਰ ਦੇ ਨਜ਼ਰਬੰਦਾਂ ਲਈ ਵੀ ਮੁਆਵਜ਼ੇ ਦਾ ਐਲਾਨ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਦੇ ਅਨੁਸਾਰ ਜੋਧਪੁਰ ਦੇ 40 ਨਜ਼ਰਬੰਦਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਦੇ ਬਰਾਬਰ ਬਾਕੀ 325 ਹੋਰ ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦੇਣ ਦਾ ਭਰੋਸਾ ਦੁਆਇਆ ਹੈ। ਇਸੇ ਦੌਰਾਨ ਉਨ੍ਹਾਂ ਨੇ ਇਸ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਵੀ ਮਨਾਉਣ ਦਾ ਵਾਅਦਾ ਕੀਤਾ ਹੈ।

ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵੱਲੋਂ 40 ਨਜ਼ਰਬੰਦਾ ਨੂੰ ਮੁਆਵਜ਼ਾ ਦੇਣ ਦੇ ਦਿੱਤੇ ਗਏ ਫੈਸਲੇ ਦੇ ਸਬੰਧ ਵਿੱਚ ਤਕਰੀਬਨ 4.5 ਕਰੋੜ ਰੁਪਏ ਦੇ ਮੁਆਵਜ਼ੇ ਵਿੱਚੋਂ ਸੂਬੇ ਦੇ 50 ਫ਼ੀਸਦੀ ਹਿੱਸੇ ਦੇ ਚੈੱਕ ਨਜ਼ਰਬੰਦਾਂ ਦੇ ਹਵਾਲੇ ਕਰਨ ਦੇ ਮੌਕੇ ਮੁੱਖ ਮੰਤਰੀ ਨੇ ਇਹ ਭਰੋਸਾ ਦੁਆਇਆ। ਸੂਬਾ ਸਰਕਾਰ ਵੱਲੋਂ ਦਿੱਤੇ ਗਏ ਚੈਕ ਦੀ ਕੁੱਲ ਰਾਸ਼ੀ 2,16,44,900 ਬਣਦੀ ਹੈ।

1984 ਵਿੱਚ ਬਲੂ ਸਟਾਰ ਅਪ੍ਰੇਸ਼ਨ ਦੇ ਸਬੰਧ ਵਿੱਚ ਕੁੱਲ 365 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਦੀ ਜੇਲ੍ਹ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ, ਜਿੱਥੋਂ ਇਨ੍ਹਾਂ ਨੂੰ 1986 ਵਿੱਚ ਰਿਹਾਅ ਕੀਤਾ ਗਿਆ ਸੀ। ਉਸ ਸਮੇਂ ਤੋਂ ਤਕਰੀਬਨ 100 ਦੀ ਮੌਤ ਹੋ ਗਈ ਹੈ। ਇਨ੍ਹਾਂ ਵਿੱਚੋਂ 40 ਵਿਅਕਤੀ ਅਦਾਲਤ ਚਲੇ ਗਏ ਸਨ ਅਤੇ ਸੱਤ ਦੀ ਇਸ ਸਮੇਂ ਦੌਰਾਨ ਮੌਤ ਹੋ ਗਈ।

ਨਜ਼ਰਬੰਦਾਂ ਨਾਲ ਉਨ੍ਹਾਂ ਦੇ ਸੰਕਟ ਦੇ ਸਮੇਂ ਦੀਆਂ ਮੁਸੀਬਤਾਂ ਨੂੰ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਅਦਾਲਤ ਨਹੀਂ ਗਏ, ਉਹ ਵੀ ਮੁਆਵਜ਼ੇ ਦੇ ਹੱਕਦਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਉਨ੍ਹਾਂ ਨੂੰ ਬਰਾਬਰ ਦਾ ਭੁਗਤਾਨ ਕਰੇਗੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਬਾਕੀ 325 ਨੂੰ ਇਹ ਮੁਆਵਜ਼ਾ ਦੇਣ ਲਈ ਕੇਂਦਰ ਸਰਕਾਰ ਵੀ ਆਪਣਾ ਹਿੱਸਾ ਪਾਉਣ ਲਈ ਸਹਿਮਤ ਹੋ ਜਾਵੇਗੀ।

ਮੁੱਖ ਮੰਤਰੀ ਨੇ ਪੰਜਾਬ ਭਵਨ ਵਿਖੇ ਚੈੱਕ ਲੈਣ ਆਏ ਨਜ਼ਰਬੰਦਾਂ ਨੂੰ ਦੱਸਿਆ ਕਿ ਜਿਨ੍ਹਾਂ 40 ਨਜ਼ਰਬੰਦਾਂ ਨੇ ਜ਼ਿਲ੍ਹਾ ਅਦਾਲਤ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕੀਤਾ ਸੀ, ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਣ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਤਿਆਰ ਸੀ ਪਰ ਉਨ੍ਹਾਂ ਨੂੰ ਕੇਂਦਰ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਉਸ ਨੇ ਵੀ ਆਪਣਾ ਹਿੱਸਾ ਜਾਰੀ ਕਰਨ ਲਈ ਫੈਸਲਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਨਜ਼ਰਬੰਦਾਂ ਵੱਲੋਂ ਸਹਿਣ ਕੀਤੇ ਦਰਦ ਦੇ ਬਦਲੇ ਇਹ ਮਾਮੂਲੀ ਮੁਆਵਜ਼ਾ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਬੱਚਿਆਂ ਨੂੰ ਨੌਕਰੀ ਦੇਣ ਦੀ ਮੰਗ 'ਤੇ ਗੌਰ ਕਰੇਗੀ।

1984 ਤੋਂ ਬਾਅਦ ਦੇ ਉਸ ਦੁਖਦਾਈ ਸਮੇਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਨਜ਼ਰਬੰਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਬੀਤੇ ਸਮੇਂ ਨੂੰ ਭੁੱਲ ਜਾਣ ਅਤੇ ਅੱਗੇ ਵਧਣ।
----------
ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਵੱਖ-ਵੱਖ ਸਮਿਆਂ ਦੌਰਾਨ ਬਣੀਆਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਇਹ ਨਜ਼ਰਬੰਦ ਕਈ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਮਿਲੇ ਸਨ, ਪਰ ਉਨ੍ਹਾਂ ਨੂੰ ਕੋਈ ਵੀ ਮਦਦ ਨਹੀਂ ਮਿਲੀ।
----------
ਪੱਟੀ ਦੇ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ (ਜੋ 1984 ਵਿੱਚ ਨਜ਼ਰਬੰਦ ਕੀਤੇ ਗਏ 365 ਵਿਅਕਤੀਆਂ ਵਿਚੋਂ ਇੱਕ ਸਨ) ਨੇ ਨਜ਼ਰਬੰਦਾਂ ਦੀ ਵਾਰ-ਵਾਰ ਬਾਂਹ ਫੜਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਦਰਿਆਦਿਲੀ ਨੂੰ ਵੀ ਯਾਦ ਕੀਤਾ ਜਦੋਂ ਉਨ੍ਹਾਂ ਨੇ ਨਾਭਾ ਜੇਲ੍ਹ (ਜੋਧਪੁਰ ਭੇਜਣ ਤੋਂ ਪਹਿਲਾਂ ਜਿੱਥੇ ਉਨ੍ਹਾਂ ਨੂੰ ਸ਼ੁਰੂ ਵਿੱਚ ਰੱਖਿਆ ਗਿਆ ਸੀ) ਦਾ ਦੌਰਾ ਕੀਤਾ ਸੀ ਅਤੇ ਉਨ੍ਹਾਂ ਨੂੰ ਕੱਪੜੇ ਦਿੱਤੇ ਸਨ। ਹਰਮਿੰਦਰ ਸਿੰਘ ਨੇ ਦੱਸਿਆ ਕਿ ਨਾਭਾ ਜੇਲ੍ਹ ਵਿੱਚ ਨਜ਼ਰਬੰਦਾਂ ਨੂੰ ਨੰਗੇ ਰੱਖਿਆ ਗਿਆ ਸੀ।

ਹਰਮਿੰਦਰ ਸਿੰਘ ਨੇ ਇਹ ਵੀ ਯਾਦ ਕੀਤਾ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਿਛਲੀ ਸਰਕਾਰ ਦੌਰਾਨ 2006 ਵਿੱਚ ਹਰੇਕ ਨੂੰ ਇੱਕ-ਇੱਕ ਲੱਖ ਦਿੱਤਾ ਸੀ। ਇਸ ਤੋਂ ਪਹਿਲਾਂ ਅੱਜ ਤਕ ਨਜ਼ਰਬੰਦਾਂ ਨੂੰ ਦਿੱਤਾ ਇਹ ਇੱਕੋ-ਇੱਕ ਮੁਆਵਜ਼ਾ ਸੀ। ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਵੱਖ-ਵੱਖ ਸਮਿਆਂ ਦੌਰਾਨ ਬਣੀਆਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਇਹ ਨਜ਼ਰਬੰਦ ਕਈ ਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਮਿਲੇ ਸਨ, ਪਰ ਉਨ੍ਹਾਂ ਨੂੰ ਕੋਈ ਵੀ ਮਦਦ ਨਹੀਂ ਮਿਲੀ।

ਉਨ੍ਹਾਂ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਪੀਲ ਕਰਕੇ ਕੇਂਦਰ ਮੁਆਵਜ਼ੇ ਵਿੱਚ ਦੇਰੀ ਕਰ ਰਿਹਾ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿੱਚ ਦਖਲ ਨਹੀਂ ਦਿੱਤਾ। ਜੇ ਉਹ ਅਜਿਹਾ ਕਰਦੇ ਤਾਂ ਇਹ ਮਾਮਲ ਫਿਰ ਠੰਡੇ ਬਸਤੇ ਵਿੱਚ ਚਲਾ ਜਾਣਾ ਸੀ। ਇਹ ਮੁੱਖ ਮੰਤਰੀ ਦਾ ਫੈਸਲਾ ਅਤੇ ਕੋਸ਼ਿਸ਼ਾਂ ਸਨ, ਜਿਨ੍ਹਾਂ ਨੇ ਕੇਂਦਰ ਨੂੰ ਵੀ ਇਹ ਰਾਸ਼ੀ ਜਾਰੀ ਕਰਨ ਲਈ ਮਜ਼ਬੂਰ ਕਰ ਦਿੱਤਾ।

ਇਸ ਮੌਕੇ ਬੋਲਦੇ ਹੋਏ ਇੱਕ ਨਜ਼ਰਬੰਦ ਜਸਬੀਰ ਸਿੰਘ ਘੁੰਮਣ ਨੇ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਇਸ ਇਸ ਸਾਰੇ ਘਟਨਾਕ੍ਰਮ ਵਿੱਚ ਉਨ੍ਹਾਂ ਨੂੰ 'ਮੈਨ ਆਫ਼ ਦੀ ਮੈਚ' ਦੱਸਿਆ। ਘੁੰਮਣ ਨੇ ਕਿਹਾ ਕਿ ਇਹ ਸਮਾਂ 20 ਸਾਲ ਦੀ ਅਦਾਲਤੀ ਲੜਾਈ ਤੋਂ ਬਾਅਦ ਆਇਆ ਹੈ ਅਤੇ ਉਸ ਸਮੇਂ ਉਨ੍ਹਾਂ ਨੂੰ ਮਾਮਲਾ ਜਿੱਤਣ ਲਈ ਸੱਤ ਸਾਲ ਲੱਗੇ ਸਨ। ਉਨ੍ਹਾਂ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਨੇ ਨਜ਼ਰਬੰਦਾਂ ਦੇ ਦਰਦ ਨੂੰ ਜਾਣਿਆ ਹੈ। ਉਨ੍ਹਾਂ ਵੱਲੋਂ ਵਾਰ-ਵਾਰ ਅਪੀਲਾਂ ਕਰਨ ਦੇ ਬਾਜਵੂਦ ਅਕਾਲੀ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਮੁਆਵਜ਼ੇ ਵਿਰੁੱਧ ਅਪੀਲ ਨਾ ਕਰਨ ਲਈ ਮਨਾਉਣ ਤੋਂ ਅਸਫਲ ਰਹੇ।

ਘੁੰਮਣ ਨੇ ਕਿਹਾ ਕਿ ਨਜ਼ਰਬੰਦ ਮੁਅਵਜ਼ੇ ਦੇ ਲਈ ਬਹੁਤ ਵਾਰ ਬਾਦਲਾਂ ਨੂੰ ਮਿਲੇ, ਪਰ ਅਕਾਲੀ ਆਗੂਆਂ ਨੇ ਉਨ੍ਹਾਂ ਦੀਆਂ ਤਕਲੀਫਾਂ ਵੱਲ ਕੋਈ ਵੀ ਧਿਆਨ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜੇ ਵੀ ਸ਼ੱਕ ਹੈ ਕਿ ਕੇਂਦਰ ਆਪਣਾ ਹਿੱਸਾ ਦੇਵੇਗਾ ਤੇ ਇਹ ਪੂਰਾ ਮੁਆਵਜ਼ਾ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੇਣਾ ਪਵੇਗਾ।

ਅਪ੍ਰੇਸ਼ਨ ਬਲੂ ਸਟਾਰ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਦਾ ਜ਼ਿਕਰ ਕਰਦੇ ਹੋਏ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਿੱਖ ਭਾਈਚਾਰੇ ਨੂੰ ਦਿੱਤੇ ਗਏ ਸਮਰਥਨ ਲਈ ਸਮੁੱਚਾ ਪੰਜਾਬ ਉਨ੍ਹਾਂ ਦਾ ਰਿਣੀ ਰਹੇਗਾ।

ਨਜ਼ਰਬੰਦਾਂ ਨੂੰ ਮੁੱਖ ਮੰਤਰੀ ਨੇ ਦੁਪਹਿਰ ਦਾ ਖਾਣਾ ਵੀ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਬਚਾਉਣ ਲਈ ਅੱਗੇ ਆਉਣ ਲਈ ਧੰਨਵਾਦ ਵੀ ਕੀਤਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.




[home] [1] 2  [prev.]1-5 of 10


Comment by: Dr. Dave Hanks

ਸਭ ਨੂੰ ਪ੍ਰਣਾਮ.
ਮੇਰਾ ਨਾਂ ਡਾ. ਡੇਵ ਹੈ, ਅਪੋਲੋ ਹਸਪਤਾਲ ਦੇ ਇਕ ਨਿਊਰੋਲਜਿਸਟ ਹੈ. ਅਪੋਲੋ ਹਸਪਤਾਲ ਕਿਡਨੀ ਟ੍ਰਾਂਸਪਲਾਂਟ ਵਿਚ ਵਿਸ਼ੇਸ਼ ਹੈ ਅਤੇ ਅਸੀਂ ਗੁਰਦੇ ਦੇ ਵੇਚਣ / ਖਰੀਦਣ ਅਤੇ ਟ੍ਰਾਂਸਪਲਾਂਟੇਸ਼ਨ ਨਾਲ ਇਕ ਜੀਵਤ ਅਨੁਕੂਲ ਦਾਤਾ ਦੁਆਰਾ ਵੀ ਕੰਮ ਕਰਦੇ ਹਾਂ. ਜੇ ਤੁਸੀਂ ਗੁਰਦੇ ਵੇਚਣ ਜਾਂ ਖਰੀਦਣ ਵਿੱਚ ਦਿਲਚਸਪੀ ਰੱਖਦੇ ਹੋ, ਕਿਰਪਾ ਕਰਕੇ ਵਧੇਰੇ ਜਾਣਕਾਰੀ ਲਈ ਸਾਡੇ ਨਾਲ ਸੰਪਰਕ ਕਰਨ ਵਿੱਚ ਸੰਕੋਚ ਨਾ ਕਰੋ.

ਉੱਤਮ ਸਨਮਾਨ
ਡਾ. ਡੇਵ ਹਾਂਕਸ
+919343518612 ਵੀ WhatsApp ਤੇ.
ਈ - ਮੇਲ. apollohospital29@gmail.com

reply


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਨਸ਼ਿਆਂ ਦੇ ਮਾਮਲੇ 'ਤੇ ਸਿਆਸੀ ਤੇ ਨਿੱਜੀ ਲਾਭ ਲੈਣ ਲਈ ਖਹਿਰਾ ਦੀ ਕੀਤੀ ਆਲੋਚਨਾ
ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਸਿਆਸੀਕਰਨ ਕਰਨਾ ਬੰਦ ਕਰੋ: ਕੈਪਟਨ ਨੇ ਕੇਂਦਰ ਨੂੰ ਆਖਿਆ
28.06.18 - ਪੀ ਟੀ ਟੀਮ
ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਸਿਆਸੀਕਰਨ ਕਰਨਾ ਬੰਦ ਕਰੋ: ਕੈਪਟਨ ਨੇ ਕੇਂਦਰ ਨੂੰ ਆਖਿਆ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਜੀਕਲ ਸਟ੍ਰਾਈਕ ਦੇ ਮਾਮਲੇ 'ਤੇ ਭਾਰਤੀ ਫੌਜ ਦਾ ਵਾਰ-ਵਾਰ ਸਿਆਸੀਕਰਨ ਕਰਨ ਦੀਆਂ ਕੋਸ਼ਿਸ਼ਾਂ ਕਰਨ ਲਈ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।

ਜੋਧਪੁਰ ਦੇ ਨਜ਼ਰਬੰਦਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਟੈਲੀਵਿਜ਼ਨ ਚੈਨਲ ਵੱਲੋਂ ਜਾਰੀ ਕੀਤੀ ਸਰਜੀਕਲ ਸਟ੍ਰਾਈਕ ਦੀ ਕਥਿਤ ਵੀਡੀਓ ਨਹੀਂ ਦੇਖੀ ਅਤੇ ਉਹ ਸਿਆਸੀ ਫਾਇਦਾ ਲੈਣ ਲਈ ਫੌਜ ਦੀ ਵਰਤੋਂ ਕੀਤੇ ਜਾਣ ਦੇ ਹੱਕ ਵਿੱਚ ਨਹੀਂ ਹਨ।

ਕਾਂਗਰਸ ਪਾਰਟੀ ਵੱਲੋਂ ਪ੍ਰਗਟਾਈਆਂ ਗਈਆਂ ਭਾਵਨਾਵਾਂ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫੌਜ ਵੱਲੋਂ ਕੀਤੀ ਗਈ ਕਾਰਵਾਈ ਨੂੰ ਸਿਆਸਤ ਜਾਂ ਵੋਟਾਂ ਦੇ ਲਾਭ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਬਦਕਿਸਤੀ ਦੀ ਗੱਲ ਹੈ ਕਿ ਸਰਜੀਕਲ ਸਟ੍ਰਾਈਕ, ਜਿਸ ਵਿੱਚ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦਾ ਦਾਅਵਾ ਕੀਤਾ ਜਾ ਰਿਹਾ ਹੈ, ਦਾ ਵਾਰ-ਵਾਰ ਕੇਂਦਰ ਸਰਕਾਰ ਵੱਲੋਂ ਸਿਆਸੀਕਰਨ ਕੀਤਾ ਜਾ ਰਿਹਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਸਿਆਸੀ ਅਤੇ ਨਿੱਜੀ ਲਾਭ ਲਈ ਨਸ਼ਿਆਂ ਦਾ ਮੁੱਦਾ ਵਾਰ-ਵਾਰ ਉਠਾਉਣ ਦੀ ਕੋਸ਼ਿਸ਼ ਕੀਤੇ ਜਾਣ ਲਈ ਤਿੱਖੀ ਆਲੋਚਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਗੂ ਵਾਰ-ਵਾਰ ਆਪਣੀ ਫੋਟੋ ਅਖ਼ਬਾਰਾਂ ਅਤੇ ਟੀ.ਵੀ.ਚੈਨਲਾਂ ਵਿੱਚ ਦੇਖਣੀ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਇਸ ਕਰਕੇ ਨਸ਼ਿਆਂ ਦੇ ਸਮਗਲਰ ਇਸ ਵੇਲੇ ਭਾਰੀ ਦਬਾਅ ਵਿੱਚ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਦੇ ਸਮਗਲਰਾਂ ਦੀ ਚੂੜੀ ਕੱਸ ਦਿੱਤੀ ਹੈ ਅਤੇ ਇਸ ਵੇਲੇ ਤਕਰੀਬਨ 10,000 ਸਮਗਲਰ ਜੇਲ੍ਹਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਇੱਕ ਸਰਗਣਾ ਹੋਂਗ ਕੋਂਗ ਜੇਲ੍ਹ ਵਿੱਚ ਹੈ ਅਤੇ ਉਸ ਦੀ ਹਵਾਲਗੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਤਿੰਨ ਮੁੱਖ ਸਪਲਾਇਰ ਭਾਰਤ ਤੋਂ ਫਰਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ  ਨਸ਼ਿਆਂ ਵਿਰੋਧੀ ਸਰਕਾਰ ਦੀ ਮੁਹਿੰਮ ਦੇ ਨਤੀਜੇ ਵਜੋਂ ਹੈਰੋਇਨ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗ ਪਈਆਂ ਹਨ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਬੱਚਿਆਂ ਨੂੰ ਨਸ਼ਿਆਂ ਵਿੱਚ ਧੱਕੇ ਜਾਣ ਦੇ ਲਾਏ ਗਏ ਦੋਸ਼ਾਂ ਦੀ ਜਾਂਚ ਕਰਵਾਉਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਵਸੀਲਿਆਂ ਤੋਂ ਪ੍ਰਾਪਤ ਹੋਈ ਸੂਚਨਾ ਦੇ ਅਨੁਸਾਰ ਹੈਰੋਇਨ ਅਤੇ ਚਿੱਟੇ ਦੀ ਮਾਰਕੀਟ ਵਿੱਚ ਸਪਲਾਈ ਬਹੁਤ ਮਾਮੂਲੀ ਰਹਿ ਗਈ ਹੈ। ਨਸ਼ਿਆਂ ਦੇ ਸਮਗਲਰ ਹੁਣ ਹੋਰਨਾਂ ਮਿਸ਼ਰਨਾਂ ਦੀ ਵਰਤੋਂ ਕਰ ਰਹੇ ਹਨ ਅਤੇ ਆਪਣੇ ਵਰਗ ਦੀ ਤਸੱਲੀ ਲਈ ਨਸ਼ੇ ਛਡਾਉਣ ਵਾਲੀ ਡਰੱਗ ਦੀ ਵੀ ਵਰਤੋਂ ਕਰਨ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਨਸ਼ਈਆਂ ਵੱਲੋਂ ਅਜਿਹੀ ਡਰੱਗ ਦੀ ਦੁਰਵਰਤੋਂ ਕੀਤੇ ਜਾਣ 'ਤੇ ਸਖਤੀ ਨਾਲ ਨਿਗਰਾਣੀ ਰੱਖਣ ਲਈ ਛੇਤੀ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਪੁਲਿਸ ਅਤੇ ਲੋਕਾਂ ਅਤੇ ਸਰਕਾਰ ਵੱਲੋਂ ਸਮੂਹਿਕ ਕੋਸ਼ਿਸ਼ਾਂ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਨਸ਼ਈਆਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਪਹੁੰਚਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.




[home] [1] 2  [prev.]1-5 of 10


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਭਗੌੜੇ ਆਰਥਿਕ ਅਪਰਾਧੀਆਂ 'ਤੇ ਵੀ ਸਖਤੀ
ਪੰਜਾਬ 'ਚ ਬੱਚੀਆਂ ਨਾਲ ਬਲਾਤਕਾਰ ਕਰਨ 'ਤੇ ਹੁਣ ਮਿਲੇਗੀ ਮੌਤ ਦੀ ਸਜ਼ਾ
27.06.18 - ਪੀ ਟੀ ਟੀਮ
ਪੰਜਾਬ 'ਚ ਬੱਚੀਆਂ ਨਾਲ ਬਲਾਤਕਾਰ ਕਰਨ 'ਤੇ ਹੁਣ ਮਿਲੇਗੀ ਮੌਤ ਦੀ ਸਜ਼ਾ



ਪੰਜਾਬ ਸਰਕਾਰ ਦੀ ਬੁੱਧਵਾਰ ਨੂੰ ਹੋਈ ਬੈਠਕ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਈ ਵੱਡੇ ਫੈਸਲਿਆਂ ਉੱਤੇ ਮੁਹਰ ਲਗਾਈ। ਇਨ੍ਹਾਂ 'ਚੋਂ ਸਭ ਤੋਂ ਵੱਡਾ ਫੈਸਲਾ ਬੱਚੀਆਂ ਨਾਲ ਵਧ ਰਹੇ ਕੁਕਰਮ ਦੇ ਮਾਮਲਿਆਂ ਨੂੰ ਲੈ ਕੇ ਕੀਤਾ ਗਿਆ। ਪੰਜਾਬ ਸਰਕਾਰ ਨੇ 12 ਸਾਲ ਤੋਂ ਘੱਟ ਉਮਰ ਦੀਆਂ ਬੱਚੀਆਂ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ 16 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਬਲਾਤਕਾਰ ਕਰਨ ਦੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਦੇਣ ਦੇ ਸਖਤ ਆਦੇਸ਼ ਨੂੰ ਪਾਸ ਕਰ ਦਿੱਤਾ ਹੈ। ਕੇਂਦਰ ਦੇ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਦੌਰਾਨ ਕ੍ਰਿਮੀਨਲ ਲਾਅ (ਅਮੈਂਡਮੈਂਟ) ਆਰਡੀਨੈਂਸ, 2018 (ਆਰਡੀਨੈਂਸ ਨੰ:2 ਆਫ 2018), ਜਿਸ ਨੂੰ ਕੇਂਦਰ ਸਰਕਾਰ ਵੱਲੋਂ ਬਲਾਤਕਾਰ ਸਬੰਧੀ ਕਾਨੂੰਨ ਨੂੰ ਹੋਰ ਸਖਤ ਬਣਾਉਣ ਲਈ ਲਿਆਉਂਦਾ ਗਿਆ ਹੈ, ਨੂੰ ਪੰਜਾਬ ਗਜ਼ਟ 'ਚ ਮੁੜ ਪ੍ਰਕਾਸ਼ਿਤ ਕਰਨ ਦੀ ਆਗਿਆ ਦਿੱਤੀ ਗਈ ਤਾਂ ਜੋ ਇਸ ਬਾਰੇ ਆਮ ਲੋਕਾਂ ਨੂੰ ਜਾਗਰੂਕ ਅਤੇ ਸੂਬੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

12 ਵਰ੍ਹਿਆਂ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ 'ਤੇ ਮੌਤ ਦੀ ਸਜ਼ਾ ਤੋਂ ਇਲਾਵਾ ਇਹ ਕ੍ਰਿਮੀਨਲ ਲਾਅ (ਅਮੈਂਡਮੈਂਟ) ਆਰਡੀਨੈਂਸ, 2018 ਆਈ.ਪੀ.ਸੀ. ਵਿੱਚ ਵੀ ਸੋਧ ਕਰਦਾ ਹੈ, ਜਿਸ ਨਾਲ ਬਲਾਤਕਾਰ ਲਈ ਘੱਟੋ-ਘੱਟ ਸਜ਼ਾ ਸੱਤ ਸਾਲ ਤੋਂ ਵਧਾ ਕੇ ਦਸ ਸਾਲ ਹੋ ਗਈ ਹੈ। 16 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਬਲਾਤਕਾਰ ਲਈ ਘੱਟੋ-ਘੱਟ ਸਜ਼ਾ ਉਮਰ ਕੈਦ ਨਿਰਧਾਰਤ ਕੀਤੀ ਗਈ ਹੈ ਜੋ ਕਿ ਪਹਿਲੀਆਂ ਮੱਦਾਂ ਅਨੁਸਾਰ 20 ਸਾਲ ਬਾਮੁਸ਼ੱਕਤ ਕੈਦ ਸੀ। ਇਸ ਨੂੰ ਹੁਣ ਵਧਾ ਕੇ ਤਾਉਮਰ ਕਰ ਦਿੱਤਾ ਗਿਆ ਹੈ।

ਇਸ ਆਰਡੀਨੈਂਸ ਤਹਿਤ ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਵਿੱਚ ਵੀ ਸੋਧ ਕੀਤੀ ਗਈ ਹੈ ਤਾਂ ਜੋ ਬਲਾਤਕਾਰ ਦੇ ਕੇਸਾਂ ਵਿੱਚ ਜਾਂਚ ਦੋ ਮਹੀਨਿਆਂ ਅੰਦਰ ਮੁਕੰਮਲ ਕਰਨੀ ਯਕੀਨੀ ਬਣਾਈ ਜਾ ਸਕੇ। ਬਲਾਤਕਾਰ ਦੇ ਕੇਸਾਂ 'ਤੇ ਸੁਣਵਾਈ ਦੋ ਮਹੀਨਿਆਂ ਵਿੱਚ ਮੁਕੰਮਲ ਕਰਨੀ ਜ਼ਰੂਰੀ ਹੋਵੇਗੀ ਅਤੇ ਬਲਾਤਕਾਰ ਦੇ ਸਾਰੇ ਕੇਸਾਂ ਵਿੱਚ ਅਪੀਲਾਂ ਦੇ ਨਿਬੇੜੇ ਲਈ ਛੇ ਮਹੀਨੇ ਦਾ ਸਮਾਂ ਤੈਅ ਕੀਤਾ ਗਿਆ ਹੈ।

12 ਅਤੇ 16 ਸਾਲ ਤੋਂ ਘੱਟ ਉਮਰ ਦੀਆਂ ਕੁੜੀਆਂ ਨਾਲ ਬਲਾਤਕਾਰ ਜਾਂ ਸਮੂਹਿਕ ਬਲਾਤਕਾਰ ਦੇ ਕੇਸਾਂ ਵਿੱਚ ਨਾਮਜਦ ਮੁਲਜ਼ਮਾਂ ਲਈ ਅਗਾਊਂ ਜ਼ਮਾਨਤ ਸਬੰਧੀ ਮੱਦ ਵਿੱਚ ਵੀ ਸੋਧ ਕੀਤੀ ਗਈ ਹੈ। ਪੱਕੀ ਜ਼ਮਾਨਤ ਅਰਜ਼ੀ 'ਤੇ ਫੈਸਲੇ ਤੋਂ ਪਹਿਲਾਂ ਹਾਈ ਕੋਰਟ ਜਾਂ ਸੈਸ਼ਨਜ਼ ਕੋਰਟ ਵੱਲੋਂ ਸੁਣਵਾਈ ਲਈ ਪੇਸ਼ ਹੋਣ ਵਾਸਤੇ ਸਰਕਾਰੀ ਵਕੀਲ ਨੂੰ 15 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇਗਾ ਅਤੇ ਪੀੜਤ ਵੱਲੋਂ ਅਧਿਕਾਰਤ ਕੀਤੇ ਵਿਅਕਤੀ ਦੀ ਮੌਜੂਦਗੀ ਵੀ ਜ਼ਰੂਰੀ ਹੋਵੇਗੀ।

ਇਸ ਦੇ ਨਾਲ ਹੀ ਭਗੌੜੇ ਆਰਥਿਕ ਅਪਰਾਧੀਆਂ ਬਾਰੇ ਆਰਡੀਨੈਂਸ, 2018 ਨੂੰ ਲਾਗੂ ਕਰਨ ਬਾਰੇ ਵਿੱਤ ਮੰਤਰਾਲੇ ਦੇ ਪ੍ਰਸਤਾਵ 'ਤੇ ਕੈਬਨਿਟ ਨੇ ਵਡੇਰੇ ਜਨਤਕ ਹਿੱਤ ਵਿੱਚ ਇਸ ਆਰਡੀਨੈਂਸ ਨੂੰ ਸੂਬੇ ਦੇ ਗਜ਼ਟ 'ਚ ਮੁੜ ਪ੍ਰਕਾਸ਼ਿਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਆਰਥਿਕ ਅਪਰਾਧਾਂ ਵਿੱਚ ਭਗੌੜਿਆਂ ਸਬੰਧੀ ਆਰਡੀਨੈਂਸ ਅਧਿਕਾਰੀਆਂ ਨੂੰ ਦੇਸ਼ ਛੱਡ ਕੇ ਭੱਜਣ ਵਾਲੇ ਆਰਥਿਕ ਅਪਰਾਧੀਆਂ ਦੀ ਜਾਇਦਾਦ ਅਤੇ ਸੰਪਤੀ ਨੂੰ ਕੇਸ ਨਾਲ ਜੋੜਨ ਜਾਂ ਜ਼ਬਤ ਕਰਨ ਦੀ ਸ਼ਕਤੀ ਦਿੰਦਾ ਹੈ।

ਮੁਲਕ ਵਿੱਚ ਹਾਲ ਹੀ ਵਿੱਚ ਹੋਏ ਆਰਥਿਕ ਘਪਲਿਆਂ ਖਾਸ ਤੌਰ 'ਤੇ 13 ਹਜ਼ਾਰ ਕਰੋੜ ਰੁਪਏ ਦੇ ਪੀ.ਐੱਨ.ਬੀ. ਘੁਟਾਲੇ, ਜਿਸ ਵਿੱਚ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੇਸ਼ ਛੱਡ ਕੇ ਭੱਜ ਗਏ, ਕਾਰਨ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣਾ ਪਿਆ ਹੈ। ਇਸ ਆਰਡੀਨੈਂਸ ਨਾਲ ਮੁੜ ਕਾਨੂੰਨ ਦਾ ਰਾਜ ਸਥਾਪਤ ਹੋਣ ਦੀ ਉਮੀਦ ਹੈ ਕਿਉਂਕਿ ਇਸ ਨਾਲ ਅਪਰਾਧੀ ਨੂੰ ਭਾਰਤ ਆ ਕੇ ਆਪਣੇ ਅਪਰਾਧਾਂ ਲਈ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਸ ਨਾਲ ਬੈਂਕਾਂ ਅਤੇ ਹੋਰ ਵਿੱਤੀ ਅਦਾਰਿਆਂ ਨੂੰ ਵਿੱਤੀ ਫਰਾਡਾਂ 'ਚੋਂ ਉਗਰਾਹੀ ਹੋਣ ਦੀ ਉਮੀਦ ਹੈ ਅਤੇ ਇਸ ਨਾਲ ਇਨ੍ਹਾਂ ਦੀ ਆਰਥਿਕ ਹਾਲਤ ਵਿੱਚ ਵੀ ਸੁਧਾਰ ਆਵੇਗਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.




[home] [1] 2  [prev.]1-5 of 10


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER