ਪੰਜਾਬ

Monthly Archives: JUNE 2019

ਪਟਿਆਲਾ ਤੇ ਜਲੰਧਰ ਡਵੀਜਨਾਂ ਦੇ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕੀਤਾ
26.06.19 - ਪੀ ਟੀ ਟੀਮ
ਪਟਿਆਲਾ ਤੇ ਜਲੰਧਰ ਡਵੀਜਨਾਂ ਦੇ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕੀਤਾ

ਮਾਲ ਮੰਤਰੀ, ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਦੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਰਾਜ ਜ਼ਿਲ•ਾ (ਡੀ.ਸੀ.) ਦਫ਼ਤਰ ਦੇ ਕਰਮਚਾਰੀਆਂ ਦੀ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕਰਨ ਸਬੰਧੀ ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਨੂੰ ਇੱਕ ਹਫ਼ਤੇ ਵਿੱਚ ਪੂਰਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦੇ ਉਹਨਾਂ ਨੂੰ 20 ਜੂਨ, 2019 ਨੂੰ ਮਿਲੇ ਸਨ ਤੇ ਉਹਨਾਂ ਨੂੰ ਕਰਮਚਾਰੀਆਂ ਦੀ ਪਦਉੱਨਤੀ ਸਬੰਧੀ ਲੰਬਿਤ ਪਏ ਮੁੱਦੇ ਨੂੰ ਸੁਲਝਾਉਣ ਦਾ ਭਰੋਸਾ ਦਿੱਤੇ ਜਾਣ ਮਗਰੋਂ ਯੂਨੀਅਨ ਵਲੋਂ ਹੜਤਾਲ ਵਾਪਸ ਲੈ ਲਈ ਗਈ ਸੀ। ਇਸ ਸਬੰਧ ਵਿੱਚ ਰੂਪਨਗਰ, ਪਟਿਆਲਾ, ਫ਼ਰੀਦਕੋਟ, ਫ਼ਿਰੋਜਪੁਰ ਅਤੇ ਜਲੰਧਰ ਡਵੀਜ਼ਨ ਦੇ ਡਿਵੀਜ਼ਨਲ ਕਮਿਸ਼ਨਰਾਂ ਨੂੰ ਕਰਮਚਾਰੀਆਂ ਦੇ ਰਿਕਾਰਡ ਸਮੇਤ ਬੁਲਾਇਆ ਗਿਆ ਸੀ ਤਾਂ ਜੋ ਉਹਨਾਂ ਦੇ ਸੀਨੀਅਰਤਾ ਸਬੰਧੀ ਮਾਮਲਿਆਂ ਨੂੰ ਜਲਦੀ ਸੁਲਝਾਇਆ ਜਾ ਸਕੇ। ਅਧਿਕਾਰੀਆਂ ਵਲੋਂ ਆਪਣੇ ਸਬੰਧਿਤ ਡਵੀਜ਼ਨਾਂ ਦੀ  ਸੀਨੀਅਰਤਾ ਸੂਚੀ ਪੇਸ਼ ਕੀਤੀ ਗਈ। ਇਸ ਪਿੱਛੋਂ ਪਟਿਆਲਾ ਤੇ ਜਲੰਧਰ ਡਵੀਜਨਾਂ ਦੀ ਸੀਨੀਅਰਤਾ ਸੂਚੀ ਹਰ ਪੱਖ ਤੋਂ ਦਰੁਸਤ ਪਾਏ ਜਾਣ ਦੇ ਮੱਦੇਨਜ਼ਰ ਸੁਪਰਡੰਟ ਗ੍ਰੇਡ-2 ਦੇ ਅਧਿਕਾਰੀਆਂ ਨੂੰ ਸੁਪਰਡੰਟ ਗ੍ਰੇਡ-1 ਵਿੱਚ ਪਦਉੱਨਤ ਕਰਨਾ ਮਨਜ਼ੂਰ ਕੀਤਾ ਗਿਆ।

ਕਾਂਗੜ ਨੇ ਕਿਹਾ ਕਿ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਤੋਂ ਬਾਅਦ 27 ਜੂਨ ਨੂੰ ਪਦਉੱਨਤੀ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਜਾਣਗੇ ਅਤੇ ਹੋਰਨਾਂ ਡਵੀਜ਼ਨਲ ਕਮਿਸ਼ਰਾਂ ਨੂੰ ਇਸ ਮਾਮਲੇ ਨੂੰ ਤਰਜੀਹ ਦੇਣ ਅਤੇ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਪਦਉੱਨਤੀ ਸਬੰਧੀ ਸੂਚੀ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ । ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿੱਚ ਇਸ ਸ਼੍ਰੇਣੀ ਅਧੀਨ ਆਉਣ ਵਾਲੇ ਕਰਮਚਾਰੀਆਂ ਦੀਆਂ ਤਰੱਕੀਆਂ ਦੇ ਬੈਕਲਾਗ ਨੂੰ ਭਰਨ ਲਈ ਵਿਭਾਗੀ ਤਰੱਕੀ ਕਮੇਟੀ ਦੀ ਅਗਲੀ ਮੀਟਿੰਗ 10 ਜੁਲਾਈ ਨੂੰ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਚਿੰਤਿਤ ਹਨ ਅਤੇ ਮੰਤਰੀਆਂ ਨੂੰ ਕਰਮਚਾਰੀਆਂ ਦੇ ਇਸ ਮੁੱਦੇ ਨੂੰ ਜਲਦੀ  ਸੁਲਝਾਉਣ ਲਈ ਕਿਹਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ, ਮਾਲ ਵਿਭਾਗ ਕਰਮਚਾਰੀਆਂ ਦੇ ਸਾਰੇ ਮੁੱਦਿਆਂ ਦੀ ਨਜ਼ਰਸਾਨੀ ਕਰ ਰਿਹਾ ਹੈ ਤਾਂ ਜੋ ਉਹਨਾਂ ਨੂੰ ਵੱਧੋ-ਵੱਧ ਰਾਹਤ ਦਿੱਤੀ ਜਾ ਸਕੇ।

ਉਹਨਾਂ ਕਿਹਾ ਕਿ ਵਿਭਾਗ ਵਿੱਚ ਇੱਕ ਨਿਵੇਕਲੀ ਸ਼ਿਕਾਇਤ ਨਿਵਾਰਨ ਪ੍ਰਣਾਲੀ ਲਿਆਉਂਦਿਆਂ ਉਹਨਾਂ ਵਲੋਂ ਕਰਮਚਾਰੀ ਯੂਨੀਅਨਾਂ ਨੂੰ ਮੰਗਾਂ ਵਿਚਾਰਨ ਦਾ ਭਰੋਸਾ ਦੇ ਕੇ ਵਾਪਸ ਭੇਜਣ ਦੀ ਪੁਰਾਣੀ ਰੀਤ ਨੂੰ ਖ਼ਤਮ ਕੀਤਾ ਗਿਆ ਹੈ ਅਤੇ ਨਵੀਂ ਕਾਰਜ ਪ੍ਰਣਾਲੀ ਤਹਿਤ ਯੂਨੀਅਨਾਂ ਦੇ ਮੰਗ ਪੱਤਰਾਂ ਉੱਪਰ ਵਿੱਤ ਕਮਿਸ਼ਨਰ ਮਾਲ ਨੂੰ 15 ਦਿਨਾਂ ਅੰਦਰ ਕਾਰਵਾਈ ਰਿਪੋਰਟ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਹੈ, ਜਿਸ ਦੀ ਇੱਕ ਕਾਪੀ ਯੂਨੀਅਨਾਂ ਦੇ ਮੁਖੀ ਹਾਸਲ ਕਰ ਸਕਦੇ ਹਨ ਤਾਂ ਜੋ ਉਹਨਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਤੋਂ ਉਹ ਜਾਣੂ ਹੋ ਸਕਣ। ਇਹ ਕਦਮ ਕਰਮਚਾਰੀਆਂ ਦੇ ਮੁੱਦਿਆਂ ਨੂੰ ਸਮੇਂ ਸਿਰ ਸੁਲਝਾਉਣ ਵਿੱਚ ਸਹਾਈ ਹੋਵੇਗਾ ਅਤੇ ਉਹਨਾਂ ਦੀ ਬੇਲੋੜੀ ਬੈਚੇਨੀ ਨੂੰ ਖ਼ਤਮ ਕਰੇਗਾ ਜਿਹੜੀ ਵਿਭਾਗ ਵਲੋਂ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਉਹਨਾਂ ਦੇ ਮਨਾਂ ਵਿੱਚ ਪੈਦਾ ਹੁੰਦੀ ਹੈ।

ਸ੍ਰੀਮਤੀ ਕਲਪਨਾ ਮਿੱਤਲ ਬਰੁਆ, ਐਫ.ਸੀ.ਆਰ., ਰਾਜਕਮਲ ਚੌਧਰੀ, ਦਪਿੰਦਰ ਸਿੰਘ, ਰਵਿੰਦਰ ਕੁਮਾਰ ਕੌਸ਼ਿਕ, ਐਸ. ਐਸ. ਗੁਰਜਰ, ਬੀ. ਪੁਰੁਸ਼ਾਰਥਾ, ਰੂਪਨਗਰ ਦੇ ਡਵੀਜ਼ਨਲ ਕਮਿਸ਼ਨਰ, ਪਟਿਆਲਾ, ਫ਼ਰੀਦਕੋਟ, ਫਿਰੋਜਪੁਰ ਅਤੇ ਜਲੰਧਰ ਡਵੀਜ਼ਨ ਕ੍ਰਮਵਾਰ, ਰਾਜੀਵ ਪ੍ਰਾਸ਼ਰ, ਵਿਸ਼ੇਸ ਸਕੱਤਰ ਮਾਲ ਅਤੇ ਗੁਰਨਾਮ ਸਿੰਘ ਵਿਰਕ, ਪੰਜਾਬ ਰਾਜ ਡੀ.ਸੀ. ਦਫ਼ਤਰਾਂ ਦੀ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਮੇਤ ਯੂਨੀਅਨ ਦੇ ਹੋਰ ਨੁਮਾਇੰਦੇ ਇਸ ਮੀਟਿੰਗ ਵਿੱਚ ਹਾਜ਼ਰ ਸਨ.
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] [1] 2 3  [prev.]1-5 of 14

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ
ਮੰਤਰੀਆਂ ਦਾ ਸਮੂਹ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਕਰੇਗਾ ਭੇਟ
25.06.19 - ਪੀ ਟੀ ਟੀਮ

ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ 'ਤੇ ਆਧਾਰਤ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਨੂੰ ਮਨਾਉਣ ਸੰਬੰਧੀ 29 ਜੂਨ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ  ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਭੇਟ ਕਰਕੇ ਅਗਵਾਈ ਲਈ ਜਾਵੇਗੀ। ਉਸੇ ਦਿਨ ਹੀ ਸ੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਮਿਲ ਕੇ 550ਵਾਂ ਪ੍ਰਕਾਸ ਪੁਰਬ ਮਨਾਉਣ ਸੰਬੰਧੀ ਸਹਿਯੋਗ ਮੰਗਿਆ ਜਾਵੇਗਾ।

ਇਹ ਫੈਸਲਾ ਅੱਜ ਇੱਥੇ ਸੈਕਟਰ-38 ਸਥਿਤ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਦਫਤਰ ਵਿਖੇ ਮੰਤਰੀਆਂ ਦੇ ਸਮੂਹ (ਜੀ.ਓ.ਐਮ.) ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਦੇ ਵਾਸਤੇ ਸਾਂਝੇ ਮੰਚ ਲਈ ਸੂਬਾ ਸਰਕਾਰ ਦੀ ਮਦਦ ਕਰਨ ਲਈ ਸ੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਤੱਕ ਪਹੁੰਚ ਕਰਨ ਲਈ ਮੰਤਰੀਆਂ ਦਾ ਸਮੂਹ ਬਣਾਇਆ ਗਿਆ।

ਮੀਟਿੰਗ ਦੇ ਵੇਰਵੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀਆਂ ਵੱਲੋਂ ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਫੋਨ ਉਤੇ ਗੱਲਬਾਤ ਕਰ ਕੇ ਸਮਾਂ ਮੰਗਿਆਂ ਜਿਸ ਉਪਰੰਤ 29 ਜੂਨ ਨੂੰ ਭੇਟ ਕਰਨ ਦਾ ਫੈਸਲਾ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਸਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ ਦੀ ਤਰਜ 'ਤੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਮੰਤਰੀਆਂ ਦਾ ਸਮੂਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ 29 ਜੂਨ ਨੂੰ ਭੇਟ ਕਰਕੇ ਸਿੰਘ ਸਾਹਿਬ ਤੋਂ 550ਵਾਂ ਪ੍ਰਕਾਸ ਪੁਰਬ ਮਨਾਉਣ ਲਈ ਅਗਵਾਈ ਹਾਸਲ ਕਰੇਗਾ। ਇਸੇ ਤਰ੍ਹਾਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਲੌਗੋਵਾਲ ਨਾਲ ਮੁਲਾਕਾਤ ਕਰ ਕੇ ਸਹਿਯੋਗ ਦੀ ਮੰਗ ਕਰੇਗਾ ਤਾਂ ਜੋ ਸਤਾਬਦੀ ਸਮਾਗਮ ਨੂੰ ਯਾਦਗਾਰੀ ਬਣਾਇਆ ਜਾ ਸਕੇ। 

ਮੀਟਿੰਗ ਦੌਰਾਨ ਮੰਤਰੀਆਂ ਦੇ ਸਮੂਹ ਵੱਲੋਂ ਸਮਾਗਮਾਂ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਬਾਰੇ ਗੱਲ ਹੋਈ। ਮੀਟਿੰਗ ਦੌਰਾਨ ਸਰਧਾਲੂਆਂ ਦੇ ਆਉਣ-ਜਾਣ ਦੇ ਪ੍ਰਬੰਧ, ਮੁੱਖ ਸਮਾਗਮਾਂ ਦੇ ਗੇਟ ਦੁਆਰ, ਪੰਡਾਲ ਤੇ ਸਟੇਜ, ਸਮਾਗਮ ਦੇ ਨਾਲ ਪ੍ਰਦਰਸਨੀਆਂ ਆਦਿ ਬਾਰੇ ਵਿਚਾਰ ਵਟਾਂਦਰਾ ਹੋਇਆ।ਇਸ ਮੌਕੇ ਦੱਸਿਆ ਗਿਆ ਕਿ ਖੇਡ ਵਿਭਾਗ ਵੱਲੋਂ ਪ੍ਰਕਾਸ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਸਾਈਕਲ ਰੈਲੀ ਅਤੇ ਸਬ ਡਿਵੀਜਨ ਪੱਧਰ ਤੋਂ ਲੈ ਕੇ ਕੌਮਾਂਤਰੀ ਕਬੱਡੀ ਮੁਕਾਬਲੇ ਕਰਵਾਏ ਜਾਣਗੇ। 

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪ੍ਰਮੁੱਖ ਸਕੱਤਰ, ਸੈਰ ਸਪਾਟਾ ਅਤੇ ਸੱਭਿਆਚਾਰ ਵਿਕਾਸ ਪ੍ਰਤਾਪ, ਸੈਰ ਸਪਾਟਾ ਵਿਭਾਗ ਦੇ ਜੁਆਇੰਟ ਡਾਇਰੈਕਟਰ ਸ੍ਰੀ ਲਖਮੀਰ ਸਿੰਘ, ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਸੈਂਹਬੀ ਆਦਿ ਹਾਜਰ ਸਨ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 14

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕਮੇਟੀ ਦੇ ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਅਪਡੇਟ ਲਈ ਬਣਾਇਆ ਜਾਵੇ ਵੱਟਸਐਪ ਗਰੁੱਪ - ਵਿਜੇ ਇੰਦਰ ਸਿੰਗਲਾ
25.06.19 - ਪੀ ਟੀ ਟੀਮ
ਕਮੇਟੀ ਦੇ ਮੈਂਬਰਾਂ  ਦੀਆਂ ਸਮੱਸਿਆਵਾਂ ਦੇ ਹੱਲ ਅਤੇ ਅਪਡੇਟ ਲਈ ਬਣਾਇਆ ਜਾਵੇ ਵੱਟਸਐਪ ਗਰੁੱਪ - ਵਿਜੇ ਇੰਦਰ ਸਿੰਗਲਾ

ਰੂਪਨਗਰ, 25 ਜੂਨ - ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਹੱਲ ਲਈ ਸਾਰੇ ਮੈਬਰਾਂ ਅਤੇ ਅਧਿਕਾਰੀਆਂ ਦਾ ਵੱਟਸਐਪ ਗਰੁੱਪ ਬਣਾਇਆ ਜਾਵੇ ਅਤੇ ਇਸ ਵੱਟਸਐਪ ਗਰੁੱਪ 'ਤੇ ਸਮੱਸਿਆ ਦੇ ਹੱਲ ਅਤੇ ਕੀਤੇ ਗਏ ਯਤਨਾਂ ਦੀ ਰਿਪੋਰਟ ਸਮੇਂ ਸਮੇਂ ਤੇ ਸ਼ੇਅਰ ਕੀਤੀ ਜਾਵੇ ਤਾਂ ਜੋ, ਕਮੇਟੀ ਦੇ ਸਾਰੇ ਮੈਬਰਾਂ ਨੂੰ ਸਮੇਂ ਸਮੇਂ ਸਿਰ ਜਾਣਕਾਰੀ ਮਿਲ ਸਕੇ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਿਸ ਪੱਧਰ 'ਤੇ ਕੀਤਾ ਜਾ ਰਿਹਾ ਹੈ। ਲੋਕ ਨਿਰਮਾਣ ਮੰਤਰੀ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਰਵਾਰਨ ਕਮੇਟੀ ਦੀ ਬੈਠਕ ਦੌਰਾਨ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਦਿੰਦੇ ਹੋਏ ਇਹ ਗੱਲ ਕਹੀ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਅਮਰਜੀਤ ਸਿੰਘ ਸੰਧੋਆ, ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ , ਸਵਪਨ ਸ਼ਰਮਾ ਸੀਨੀਅਰ ਪੁਲਿਸ ਕਪਤਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ। 
 
ਸਿੰਗਲਾ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਬਰਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨਵੀਆਂ ਸੜਕਾਂ ਬਨਾਉਣ, ਸਵੀਰੇਜ, ਗੰਦੇ ਪਾਣੀ ਦੀ ਨਿਕਾਸੀ, ਟ੍ਰੈਫਿਕ ਸਮੱਸਿਆ, ਅਵਾਰਾ ਪਸ਼ੂਆਂ ਦੇ ਰੱਖ ਰਖਾਵ, ਪੀਣ ਵਾਲੇ ਪਾਣੀ ਦੀ ਸਮੱਸਿਆ ਸਮੇਤ ਹੋਰ ਬੁਨਿਆਦੀ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਿਲ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਯਾਤਰੀਆਂ ਤੇ ਸ਼ਰਧਾਲੂਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਆਨੰਦਪੁਰ ਸਾਹਿਬ-ਗੜਸ਼ੰਕਰ ਅਤੇ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ਦੀ ਮੁਰੰਮਤ ਦੀ ਜਿੰਮੇਵਾਰੀ ਆਪਣੇ ਮੋਢਿਆਂ `ਤੇ ਲੈ ਲਈ ਹੈ। ਇਸ ਸੜਕੀ ਮੁਰੰਮਤ ਦੇ ਕਾਰਜ ਲਈ ਕੁੱਲ 25 ਕਰੋੜ ਰੁਪਏ ਮੰਜ਼ੂਰ ਕੀਤੇ ਗਏ ਹਨ।ਉਨ੍ਹਾਂ ਨੇ ਕਿਹਾ ਕਿ ਘਨੌਲੀ ਖੇਤਰ ਨਾਲ ਸਬੰਧਤ ਤਿੰਨ ਸੜਕਾਂ ਦੇ ਨਿਰਮਾਣ ਦੇ ਲਈ ਵੀ ਟੈਂਡਰ ਲੱਗ ਚੁੱਕੇ ਹਨ ਅਤੇ ਜਲਦ ਕੰਮ ਸ਼ੁਰੂ ਕੀਤਾ ਜਾਵੇਗਾ।
 
ਕੈਬਿਨਟ ਮੰਤਰੀ ਨੇ ਕਿਹਾ ਕਿ ਕਮੇਟੀ ਮੈਬਰਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲਾ ਪੱਧਰ 'ਤੇ ਹੱਲ ਹੋ ਸਕਦੀਆਂ ਹਨ ਉਸ ਦੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਅਤੇ ਜਿਹੜੀਆਂ ਸਮੱਸਿਆਵਾਂ ਸਟੇਟ ਪੱਧਰ 'ਤੇ ਹੱਲ ਹੋਣਗੀਆਂ ਉਨ੍ਹਾਂ  ਸਮੱਸਿਆਵਾਂ ਦੇ ਹੱਲ ਲਈ ਉਹ ਸਬੰਧਤ ਵਿਭਾਗਾਂ ਦੇ ਮੰਤਰੀਆਂ ਨਾਲ ਰਾਬਤਾ ਕਾਇਮ ਕਰਨਗੇ। 

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ, ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ), ਅਮਰਦੀਪ ਸਿੰਘ ਗੁਜਰਾਲ, ਸਹਾਇਕ ਕਮਿਸ਼ਨਰ, ਸਰਬਜੀਤ ਕੌਰ, ਐਸ.ਡੀ.ਐਮ. ਰੂਪਨਗਰ, ਹਰਜੋਤ ਕੌਰ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਮਨਕਮਲ ਸਿੰਘ ਚਾਹਲ, ਐਸ.ਡੀ.ਐਮ. ਸ਼੍ਰੀ ਆਨੰਦਪੁਰ ਸਾਹਿਬ, ਕੰਨੂ ਗਰਗ, ਗੁਰਿੰਦਰਪਾਲ ਸਿੰਘ, ਅਸ਼ਵਨੀ ਸ਼ਰਮਾ ਅਤੇ ਹਰਭਗਤ ਸਿੰਘ ਗਰੇਵਾਲ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 14

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਮ 'ਫਤਿਹਵੀਰ' ਦੇ ਨਾਂ 'ਤੇ ਰੱਖਿਆ ਜਾਵੇਗਾ
19.06.19 - ਪੀ ਟੀ ਟੀਮ

ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਅਤੇ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ 'ਫਤਿਹਵੀਰ ਸਿੰਘ' ਦੇ ਨਾਂ 'ਤੇ ਰੱਖਣ ਦੀ ਬੇਨਤੀ ਨੂੰ ਇੱਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਹ ਮੰਦਭਾਗਾ ਦੁਖਾਂਤ ਵਾਪਰਿਆ ਸੀ ਜਦੋਂ ਛੋਟੇ ਬੱਚੇ ਫਤਿਹਵੀਰ ਦੀ ਬੋਰਵੈੱਲ 'ਚ ਡਿੱਗ ਕੇ ਮੌਤ ਹੋ ਗਈ ਸੀ।

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੁੱਖ ਮੰਤਰੀ ਤਰਫੋਂ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ, ਸੰਗਰੂਰ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ, ਰਾਜਿੰਦਰ ਸਿੰਘ ਰਾਜਾ ਅਤੇ ਦਮਨ ਬਾਜਵਾ ਸਮੇਤ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਉਨ੍ਹਾਂ ਮ੍ਰਿਤਕ ਬੱਚੇ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।

ਮੰਤਰੀ ਨੇ ਦੱਸਿਆ ਕਿ ਪਰਿਵਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਤੇ ਬੇਵਕਤ ਵਿਛੜੀ ਨਿੱਕੀ ਰੂਹ ਨੂੰ ਸਤਿਕਾਰ ਦੇਣ ਵਜੋਂ ਸੂਬਾ ਸਰਕਾਰ ਨੇ ਇਸ ਸੜਕ ਦਾ ਨਾਂ ਉਸ ਬੱਚੇ (ਫਤਿਹਵੀਰ) ਦੇ ਨਾਮ 'ਤੇ ਰੱਖਣ ਲਈ ਸਹਿਮਤੀ ਪ੍ਰਗਟਾਈ ਹੈ। ਇਹ 11.83 ਕਿਲੋਮੀਟਰ ਦੀ ਲੰਬਾਈ ਵਾਲੀ ਇੱਕ ਅਦਰ ਡਿਸਟ੍ਰਿਕਟ ਰੋਡ (ਓ.ਡੀ.ਆਰ-01) ਹੈ, ਜਿਸ ਨੂੰ  ਸੀ.ਆਰ.ਐੱਫ. ਸਕੀਮ ਤਹਿਤ 5.50 ਮੀਟਰ ਤੋਂ ਵਧਾ ਕੇ 7.0 ਮੀਟਰ ਤੱਕ ਚੌੜਾ ਕੀਤਾ ਜਾ ਰਿਹਾ ਹੈ।

ਸਿੰਗਲਾ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਰਿਵਾਰ ਵੱਲੋਂ ਇਸ ਸਬੰਧੀ ਲਿਖਤੀ ਬੇਨਤੀ ਡਿਪਟੀ ਕਮਿਸ਼ਨਰ, ਸੰਗਰੂਰ ਰਾਹੀਂ ਸੂਬਾ ਸਰਕਾਰ ਪਾਸ ਪਹੁੰਚੀ ਸੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 14

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਪ੍ਰਵਾਸੀ ਪੰਜਾਬੀਆਂ ਨੂੰ ਇਸ ਸਕੀਮ ਨਾਲ ਜੁੜਨ ਦਾ ਸੱਦਾ
ਹਰ ਬਲਾਕ ਦੇ ਪੰਜ ਪਿੰਡਾਂ ਵਿੱਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ
19.06.19 - ਪੀ ਟੀ ਟੀਮ
ਹਰ ਬਲਾਕ ਦੇ ਪੰਜ ਪਿੰਡਾਂ ਵਿੱਚ ਸੀਚੇਵਾਲ ਮਾਡਲ ਲਾਗੂ ਕੀਤਾ ਜਾਵੇਗਾ: ਤ੍ਰਿਪਤ ਬਾਜਵਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੇਠਲੇ ਪੱਧਰ ਤਕ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਤੀਸ਼ੀਲ ਬਣਾਉਣ ਲਈ ਪੇਂਡੂ ਵਿਕਾਸ ਵਿਭਾਗ ਦੇ ਗੁਰੱਪ ਦੀ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਹਰ ਬਲਾਕ ਦੇ 5 ਪਿੰਡ ਸੀਚੇਵਾਲ ਮਾਡਲ ਅਨੁਸਾਰ ਵਿਕਸਤ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਰਜੀਆ ਸੁਲਤਾਨਾ ਤੋਂ ਇਲਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਿੰਕੀ, ਦਰਸ਼ਨ ਲਾਲ, ਬਲਵਿੰਦਰ ਸਿੰਘ ਲਾਡੀ ਅਤੇ ਨੱਥੂ ਰਾਮ ਮੌਜੂਦ ਸਨ।

ਮੀਟਿੰਗ ਉਪਰੰਤ ਵਿਚਾਰੇ ਗਏ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਦਿੰਦਿਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਸੇ ਮਾਡਲ ਤਹਿਤ ਪਿੰਡਾਂ ਦੇ ਛੱਪੜਾਂ ਦੀ ਸਫਾਈ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਤਾਂ ਇਹ ਯੋਜਨਾ ਚਲਾਈ ਹੀ ਜਾਵੇਗੀ, ਪਰ ਜੇਕਰ ਪ੍ਰਵਾਸੀ ਪੰਜਾਬੀ ਆਪਣੇ ਪਿੰਡਾਂ ਦੀ ਆਬੋ ਹਵਾ ਨੂੰ ਸੁਹਾਵਣਾ ਬਣਾਉਣ ਅਤੇ ਪਿੰਡਾਂ ਦੀ ਦਿੱਖ ਨੂੰ ਵਧੀਆ ਬਣਾਉਣ ਲਈ ਇਸ ਸਕੀਮ ਨਾਲ ਜੁੜਨਾ ਚਾਹੁੰਦੇ ਹੋਣ ਤਾਂ ਉਨ੍ਹਾਂ ਦਾ ਸੁਆਗਤ ਹੈ।

ਪੰਚਾਇਤ ਮੰਤਰੀ ਨੇ ਦੱਸਿਆ ਕਿ ਗੁਰੱਪ ਮੈਂਬਰਾਂ ਵਲੋਂ ਦਿੱਤੇ ਸੁਝਾਅ ਅਨੁਸਾਰ ਕਿਸੇ ਵੀ ਦਿੱਤੀ ਗਈ ਗ੍ਰਾਂਟ ਦਾ ਮੰਤਵ ਬਦਲਣ ਦੇ ਅਧਿਕਾਰ ਜ਼ਿਲ੍ਹਾ ਪੱਧਰ 'ਤੇ ਦੇਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮੇਟੀ ਦੇ ਸਾਰੇ ਹੀ ਮੈਂਬਰਾਂ ਦਾ ਵਿਚਾਰ ਸੀ ਕਿ ਅਜਿਹਾ ਕਰਨ ਨਾਲ ਵਿਕਾਸ ਕਾਰਜਾਂ ਵਿੱਚ ਤੇਜੀ ਆਵੇਗੀ ਅਤੇ ਗ੍ਰਾਂਟ ਦਾ ਮੰਤਵ ਬਦਲਣ ਲਈ ਫਾਈਲ ਮੰਤਰੀ ਤਕ ਭੇਜਣ ਨਾਲ ਬੇਲੋੜੀ ਦੇਰੀ ਹੋ ਜਾਂਦੀ ਹੈ।

ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਤਹਿਤ ਸੂਬੇ ਭਰ ਦੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦੇਣ ਲਈ ਲਾਏ ਜਾ ਰਹੇ ਕੈਂਪਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਮੈਂਬਰਾਂ ਨੇ ਕਿਹਾ ਕਿ ਹੁਣ ਇਨ੍ਹਾਂ ਕੈਂਪਾਂ ਨੂੰ ਮਹੀਨੇਵਰ ਦੀ ਥਾਂ 'ਤੇ ਤਿਮਾਹੀ ਲਾਇਆ ਜਾਵੇ। ਬਾਜਵਾ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤਕ ਲਾਏ ਗਏ ਕੈਂਪਾਂ ਵਿੱਚ 9 ਲੱਖ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਗਿਆ ਹੈ। ਇਸ ਦੇ ਨਾਲ ਹੀ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਦੀ ਸਹੂਲਤ ਲਈ ਵਿਭਾਗ ਵੱਲੋਂ ਇੱਕ 'ਮੋਬਾਈਲ ਐੱਪ' ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਘਰ ਬੈਠਾ ਕੋਈ ਵੀ ਲਾਭਪਾਤਰੀ ਕਿਸੇ ਵੀ ਸਕੀਮ ਬਾਰੇ ਆਪਣਾ ਸਟੇਟਸ ਚੈੱਕ ਕਰ ਸਕੇਗਾ।

ਪੰਚਾਇਤ ਮੰਤਰੀ ਨੇ ਕਮੇਟੀ ਮੈਬਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜਗਾਰ ਗਰੰਟੀ ਸਕੀਮ ਮਗਨਰੇਗਾ ਤਹਿਤ ਕੰਮ ਪੂਰੀ ਤੇਜੀ ਨਾਲ ਕਰਵਾਏ ਜਾ ਰਹੇ ਹਨ। ਪਰ ਉਨ੍ਹਾਂ ਨਾਲ ਹੀ ਕਿਹਾ ਕਿ ਕਿਸੇ ਵੀ ਕੰਮ ਕੁਆਲਟੀ ਨਾਲ ਕੋਈ ਉਣਤਾਈ ਨਾ ਹੋਣ ਦਿੱਤੀ ਜਾਵੇ ਅਤੇ ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਮਗਨਰੇਗਾ ਦੇ ਕੰਮਾਂ ਵਿੱਚ ਰਿਸ਼ਵਤਖੋਰੀ ਜਾਂ ਅਣਗਹਿਲੀ ਕਰਦਾ ਕੋਈ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਅੱਜ ਦੀ ਇਸ ਮੀਟਿੰਗ ਵਿੱਚ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਗੁਰਕਿਰਤ ਕ੍ਰਿਪਾਲ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ, ਪੰਜਾਬ, ਤਨੂੰ ਕਸ਼ਿਅਪ, ਸੰਯੁਕਤ ਵਿਕਾਸ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ, ਰਾਜ ਕਮਲ ਚੌਧਰੀ ਆਈ.ਏ.ਐੱਸ., ਬਲਵਿੰਦਰ ਸਿੰਘ ਆਈ.ਏ.ਐੱਸ., ਦਵਿੰਦਰ ਸਿੰਘ ਆਈ.ਏ.ਐੱਸ. ਅਤੇ ਕੇਸ਼ਵ ਹਿੰਗੋਨੀਆ ਆਈ.ਏ.ਐੱਸ. ਵੀ ਸ਼ਾਮਿਲ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 
...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3  [prev.]1-5 of 14

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER