ਪੰਜਾਬ

Monthly Archives: JULY 2018

1 ਤੋਂ 13 ਅਗਸਤ ਤਕ ਸੰਗਰੂਰ ਰੋਡ 'ਤੇ ਹੋਵੇਗੀ ਫੌਜੀ ਭਰਤੀ
ਫ਼ੌਜ ਦੀ ਭਰਤੀ ਰੈਲੀ 'ਚ ਪਟਿਆਲਾ ਦੇ ਨੌਜਵਾਨਾਂ ਦੀ ਭਰਤੀ 2 ਤੇ 3 ਅਗਸਤ ਨੂੰ : ਡਿਪਟੀ ਕਮਿਸ਼ਨਰ
31.07.18 -
ਫ਼ੌਜ ਦੀ ਭਰਤੀ ਰੈਲੀ 'ਚ ਪਟਿਆਲਾ ਦੇ ਨੌਜਵਾਨਾਂ ਦੀ ਭਰਤੀ 2 ਤੇ 3 ਅਗਸਤ ਨੂੰ : ਡਿਪਟੀ ਕਮਿਸ਼ਨਰ

ਭਾਰਤੀ ਫ਼ੌਜ ਵੱਲੋਂ ਫ਼ੌਜੀ ਭਰਤੀ ਲਈ 1 ਤੋਂ 13 ਅਗਸਤ ਦੌਰਾਨ ਪਟਿਆਲਾ-ਸੰਗਰੂਰ ਰੋਡ 'ਤੇ ਫਲਾਇੰਗ ਕਲੱਬ ਦੇ ਸਾਹਮਣੇ ਮੈਦਾਨ 'ਚ ਕਰਵਾਈ ਜਾ ਰਹੀ ਭਰਤੀ ਰੈਲੀ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਭਰਤੀ 2 ਅਤੇ 3 ਅਗਸਤ ਨੂੰ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਇਸ ਬਾਰੇ ਪਟਿਆਲਾ ਦੇ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਭਰਤੀ ਰੈਲੀ 'ਚ ਕੇਵਲ ਉਹ ਨੌਜਵਾਨ ਹੀ ਹਿੱਸਾ ਲੈ ਸਕਣਗੇ ਜਿਨ੍ਹਾਂ ਨੇ ਆਪਣੀ ਆਨ-ਲਾਈਨ ਰਜਿਸਟ੍ਰੇਸ਼ਨ ਕਰਵਾ ਲਈ ਹੈ ਤੇ ਇਨ੍ਹਾਂ ਨੌਜਵਾਨਾਂ ਲਈ ਫ਼ੌਜੀ ਭਰਤੀ ਲਈ ਦਾਖਲਾ ਸਵੇਰੇ 3 ਵਜੇ ਤੋਂ ਸਵੇਰੇ 7 ਵਜੇ ਤਕ ਹੋਵੇਗਾ। ਉਮੀਦਵਾਰ ਆਪਣੇ ਨਾਲ ਲੋੜੀਂਦੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਅਤੇ ਆਪਣੀਆਂ ਪਾਸਪੋਰਟ ਸਾਈਜ਼ ਲੋੜੀਂਦੀਆਂ ਫੋਟੋਆਂ ਸਮੇਤ ਹੋਰ ਦਸਤਾਵੇਜ ਲੈ ਕੇ ਸਮੇਂ ਸਿਰ ਪੁੱਜਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਤੰਦਰੁਸਤ ਬਣਾਉਣ ਸਮੇਤ ਘਰ-ਘਰ ਰੋਜ਼ਗਾਰ ਦੀ ਮੁਹਿੰਮ ਤਹਿਤ ਇਸ ਭਰਤੀ ਰੈਲੀ ਲਈ ਜ਼ਿਲ੍ਹਾ ਪ੍ਰਸਾਸ਼ਨ ਦੀ ਤਰਫ਼ੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਕਿ ਇਸ 'ਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਉਮੀਦਵਾਰ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰ ਪਟਿਆਲਾ ਦੇ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਅਤੇ ਸਿਵਲ ਲਾਈਨਜ਼ ਸਕੂਲ ਸਮੇਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਗੁਰਦੁਆਰਾ ਸ੍ਰੀ ਪਰਮੇਸ਼ਵਰ ਦੁਆਰ ਸੰਗਰੂਰ ਰੋਡ ਵਿਖੇ ਠਹਿਰ ਸਕਣਗੇ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਨੂੰ ਸਾਫ-ਸਫ਼ਾਈ, ਪੀਣ ਵਾਲਾ ਪਾਣੀ ਅਤੇ ਰੌਸ਼ਨੀ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜਦੋਂਕਿ ਸਿਵਲ ਸਰਜਨ ਵੱਲੋਂ ਓ.ਆਰ.ਐੱਸ. ਦੇ ਪੈਕੇਟ, ਐਂਬੂਲੈਂਸ, ਮੁਢਲੀ ਸਹਾਇਤਾ ਅਤੇ ਮੈਡੀਕਲ ਟੀਮ, ਪੁਲਿਸ ਨੂੰ ਸੁਰੱਖਿਆ ਤੇ ਟ੍ਰੈਫਿਕ ਵਿਵਸਥਾ, ਲੋਕ ਨਿਰਮਾਣ ਨੂੰ ਟਾਇਲਟਸ ਆਦਿ ਤੇ ਮੰਡੀ ਬੋਰਡ ਨੂੰ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ
ਮੁੱਖ ਮੰਤਰੀ ਵੱਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ; ਮਿਰਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
30.07.18 - ਪੀ ਟੀ ਟੀਮ
ਮੁੱਖ ਮੰਤਰੀ ਵੱਲੋਂ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ; ਮਿਰਤਕਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ, 30 ਜੁਲਾਈ: ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿੳੂਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ।
 
ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਕਮਿਸ਼ਨ ਦੀ ਰਿਪੋਰਟ ਵਿਚਾਰਨ ਕਰਨ ਤੋਂ ਪਹਿਲਾਂ ਇਸ ਨੂੰ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਕਾਨੂੰਨੀ ਤੌਰ 'ਤੇ ਘੋਖਿਆ ਗਿਆ ਹੈ।
 
ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨ੍ਹਾਂ ਵਿਅਕਤੀਆਂ 'ਤੇ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ. ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਇਨ੍ਹਾਂ ਘਟਨਾਵਾਂ ਵਿੱਚ ਸ਼ਾਮਲ ਜਿਨ੍ਹਾਂ ਪੁਲੀਸ ਅਫਸਰਾਂ ਦੇ ਨਾਂਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਸਾਰੇ ਦਸਤਾਵੇਜ਼ ਕੇਂਦਰੀ ਜਾਂਚ ਏਜੰਸੀ ਦੇ ਹਵਾਲੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਕਈ ਸੀਨੀਅਰ ਅਫਸਰ ਵੀ ਸ਼ਾਮਲ ਹੋ ਸਕਦੇ ਹਨ ਜਿਸ ਕਰਕੇ ਇਹ ਮਹਿਸੂਸ ਕੀਤਾ ਗਿਆ ਕਿ ਇਸ ਨਾਜ਼ੁਕ ਮਾਮਲੇ ਦੀ ਜਾਂਚ ਸੀ.ਬੀ.ਆਈ. ਪਾਸੋਂ ਕਰਵਾਈ ਜਾਵੇ।
 
ਇਹ ਜ਼ਿਕਰਯੋਗ ਹੈ ਕਿ ਸੀ.ਬੀ.ਆਈ. ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਹੋਰ ਵੱਖ-ਵੱਖ ਮਾਮਲਿਆਂ ਦੀ ਪਹਿਲਾਂ ਹੀ ਜਾਂਚ ਕਰ ਰਹੀ ਹੈ, ਜਿਨ੍ਹਾਂ ਮਾਮਲਿਆਂ ਨੂੰ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਏਜੰਸੀ ਨੂੰ ਸੌਂਪਿਆ ਗਿਆ ਸੀ।
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਵੱਲੋਂ 30 ਜੂਨ, 2018 ਨੂੰ ਪਹਿਲੀ ਰਿਪੋਰਟ (ਪਹਿਲਾ ਹਿੱਸਾ) ਸੌਂਪੀ ਗਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਕਮਿਸ਼ਨ ਦੀ ਪੂਰੀ ਰਿਪੋਰਟ ਅਜੇ ਆਉਣੀ ਹੈ, ਸਰਕਾਰ ਨੇ ਕਮਿਸ਼ਨ ਵੱਲੋਂ ਹੁਣ ਤਕ ਕੀਤੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਹੈ।
------------
 ਪੀੜਤਾਂ ਨੂੰ ਵਿੱਤੀ ਇਮਦਾਦ ਦੇਣ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ ਅਤੇ ਜ਼ਖਮੀਆਂ ਲਈ ਵੀ ਮੁਆਵਜ਼ਾ ਐਲਾਨਿਆ।
------------
ਕਮਿਸ਼ਨ ਵੱਲੋਂ ਆਪਣੀ ਜਾਂਚ ਪ੍ਰਕਿਰਿਆ ਮੁਕੰਮਲ ਕਰ ਲੈਣ ਤੋਂ ਬਾਅਦ ਇਸ ਰਿਪੋਰਟ ਨੂੰ ਵਿਧਾਨ ਸਭਾ ਦੇ ਆਗਾਮੀ ਇਜਲਾਸ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਦੀ ਪੂਰੀ ਰਿਪੋਰਟ ਹਾਸਲ ਕਰਨ ਤੋਂ ਬਾਅਦ ਹੀ ਸਰਕਾਰ ਵਿਸ਼ੇਸ਼ ਇਜਲਾਸ ਸੱਦ ਸਕਦੀ ਹੈ ਕਿਉਂਕਿ ਰਿਪੋਰਟ ਦੇ ਇਕ ਹਿੱਸੇ ਦੀ ਕਾਰਵਾਈ ਰਿਪੋਰਟ ਨੂੰ ਸਦਨ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ।
 
ਉਨ੍ਹਾਂ ਕਿਹਾ ਕਿ ਕਮਿਸ਼ਨ ਦੀ 182 ਪੰਨਿਆਂ ਦੀ ਰਿਪੋਰਟ ਨਾਲ ਹਜ਼ਾਰਾਂ ਪੰਨੇ ਸਬੂਤਾਂ ਦੇ ਵੀ ਹਨ ਅਤੇ ਇਹ ਰਿਪੋਰਟ ਚਾਰ ਹਿੱਸਿਆਂ ਵਿੱਚ ਹੋਵੇਗੀ ਜਿਨ੍ਹਾਂ ਨੂੰ ਕਾਰਵਾਈ ਰਿਪੋਰਟ ਨਾਲ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। 
 
ਰਿਪੋਰਟ ਦੇ ਪਹਿਲੇ ਹਿੱਸੇ ਵਿੱਚ ਕਮਿਸ਼ਨ ਨੇ 01 ਜੂਨ, 2015, 26 ਸਤੰਬਰ, 2015 ਅਤੇ 12 ਅਕਤੂਬਰ, 2015 ਦੇ ਨੇੜਲੇ ਸਮੇਂ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੂੰ ਆਪਣੀ ਜਾਂਚ ਵਿੱਚ ਸ਼ਾਮਲ ਕੀਤਾ ਹੈ। ਇਸ ਤਰ੍ਹਾਂ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਸਮੇਤ ਪੁਲੀਸ ਦੀ ਕਾਰਵਾਈ ਨੂੰ ਜਾਂਚ ਦਾ ਹਿੱਸਾ ਬਣਾਇਆ ਜਿਸ ਨਾਲ ਦੋ ਵਿਅਕਤੀਆਂ ਦੀ ਮੌਤ ਅਤੇ ਹੋਰ ਕਈ ਜ਼ਖਮੀ ਹੋ ਗਏ ਸਨ।
 
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੀੜਤ ਵਿਅਕਤੀਆਂ ਨੂੰ ਕਮਿਸ਼ਨ ਵੱਲੋਂ ਵਿੱਤੀ ਮੁਆਵਜ਼ਾ ਅਤੇ ਨੌਕਰੀਆਂ ਦੇਣ ਦੀਆਂ ਸਿਫਾਰਸ਼ਾਂ ਪ੍ਰਤੀ ਸਰਕਾਰ ਨੇ ਪੂਰੀ ਤਰ੍ਹਾਂ ਸਹਿਮਤੀ ਪ੍ਰਗਟਾਈ ਹੈ।
 
ਮੁੱਖ ਮੰਤਰੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਦੋਵਾਂ ਮਿਰਤਕਾਂ ਦੇ ਪਰਿਵਾਰਾਂ ਲਈ 75-75 ਲੱਖ ਰੁਪਏ ਦੀ ਸਿਫਾਰਸ਼ ਕੀਤੀ ਗਈ, ਮੁਆਵਜ਼ੇ ਦੀ ਰਾਸ਼ੀ ਨੂੰ ਵਧਾ ਕੇ ਸਰਕਾਰ ਨੇ ਇਕ ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਜਦਕਿ ਗੰਭੀਰ ਜ਼ਖਮੀ ਬੇਅੰਤ ਸਿੰਘ ਲਈ ਕਮਿਸ਼ਨ ਨੇ 35 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੈਅ ਕੀਤੀ ਸੀ, ਜਿਸ ਨੂੰ ਸਰਕਾਰ ਨੇ ਵਧਾ ਕੇ 50 ਲੱਖ ਰੁਪਏ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
 
ਇਸ ਤੋਂ ਇਲਾਵਾ ਅਜੀਤ ਸਿੰਘ, ਜੋ ਜੀਵਨ ਭਰ ਲਈ ਨਕਾਰਾ ਹੋ ਗਏ ਸਨ, ਲਈ ਮੁਆਵਜ਼ਾ ਵੀ 40 ਲੱਖ ਰੁਪਏ ਤੋਂ ਵਧਾ ਕੇ 60 ਲੱਖ ਰੁਪਏ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਅਜੀਤ ਸਿੰਘ ਨੂੰ ਇਲਾਜ 'ਤੇ ਆਉਣ ਵਾਲੇ ਖਰਚ ਦੀ ਪ੍ਰਤੀਪੂਰਤੀ ਕਰਨ ਦੇ ਨਾਲ-ਨਾਲ ਦੇਖਭਾਲ ਲਈ ਇਕ ਅਟੈਂਡੈਂਟ ਵੀ ਉਪਲਬਧ ਕਰਵਾਇਆ ਜਾਵੇਗਾ।
 
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲੋਕਾਂ ਵਿੱਚ ਨਿਆਂ ਪ੍ਰਤੀ ਵਿਸ਼ਵਾਸ਼ ਪੈਦਾ ਕਰਨ ਦੇ ਯਤਨਾਂ ਵਜੋਂ ਗੋਲੀਬਾਰੀ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਵੀ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਇਸ ਮੰਦਭਾਗੀ ਘਟਨਾ ਵਿਚ ਆਪਣੀਆਂ ਜਾਨਾਂ ਗੁਆ ਦਿੱਤੀਆਂ, ਉਨ੍ਹਾਂ ਨੂੰ ਵਾਪਸ ਨਹੀਂ ਲਿਆਇਆ ਜਾ ਸਕਦਾ ਪਰ ਪੰਜਾਬ ਸਰਕਾਰ ਵਲੋਂ ਆਪਣੇ ਯਤਨਾਂ ਨਾਲ ਲੋਕਾਂ ਵਿੱਚ ਨਿਆਂ ਵਿਵਸਥਾ ਪ੍ਰਤੀ ਵਿਸ਼ਵਾਸ਼ ਬਹਾਲੀ ਦੇ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵਲੋਂ ਆਪਣੀ ਪਹਿਲੀ ਰਿਪੋਰਟ ਵਿੱਚ ਉਸ ਸਮੇਂ ਕੋਟਕਪੂਰਾ ਦੇ ਐੱਸ.ਡੀ.ਐੱਮ. ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਸੀ, ਜਦਕਿ ਜਿਹੜੇ ਪੁਲਿਸ ਅਧਿਕਾਰੀ ਕਿਸੇ ਅਪਰਾਧਿਕ ਕਾਰਵਾਈ ਲਈ ਜ਼ਿੰਮੇਵਾਰ ਨਹੀਂ ਸਨ, ਉਹ ਕਿਸੇ ਪੁਲਿਸ ਕਾਰਵਾਈ ਲਈ ਜ਼ਿੰਮੇਵਾਰ ਨਹੀਂ ਸਨ। ਉਨ੍ਹਾਂ ਕਿਹਾ ਕਿ ਕੁਝ ਪੁਲਿਸ ਅਧਿਕਾਰੀ ਬੇਅਦਬੀ ਦੀਆਂ ਘਟਨਾਵਾਂ ਤੋਂ ਇਲਾਵਾ ਕੋਟਕਪੂਰਾ ਤੇ ਬਹਿਬਲ ਕਲਾਂ ਵਿਖੇ ਬਲ ਦੀ ਵਰਤੋਂ ਕਰਨ ਸਬੰਧੀ ਦਰਜ ਕੇਸਾਂ ਦੀ ਯੋਗ ਤੇ ਨਿਰਪੱਖ ਜਾਂਚ ਨਾ ਕਰਨ ਦੇ ਜ਼ਿੰਮੇਵਾਰ ਪਾਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੇ ਅਧਿਕਾਰੀਆਂ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਗਈ ਹੈ।
 
ਕਮਿਸ਼ਨ ਵੱਲੋਂ ਖਾਸ ਤੌਰ 'ਤੇ ਇੰਸਪੈਕਟਰ ਪਰਦੀਪ ਸਿੰਘ, ਸਬ ਇੰਸਪੈਕਟਰ ਅਰਿਆਰਜੀਤ ਸਿੰਘ ਤੇ ਐੱਸ.ਪੀ. ਬਿਕਰਮਜੀਤ ਸਿੰਘ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਨਾਂ ਪੁਲੀਸ ਸਟੇਸ਼ਨ ਬਾਜਾਖਾਨਾ ਵਿਖੇ ਦਰਜ ਐੱਫ.ਆਈ.ਆਰ. ਨੰਬਰ 130 ਵਿੱਚ ਸ਼ਾਮਲ ਕਰਨ ਦੀ ਸ਼ਿਫਾਰਸ਼ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਭੂਮਿਕਾ ਦੀ ਵਿਸਥਾਰਤ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ, ਜੋ ਕਿ ਅਜੇ ਤਕ ਨਹੀਂ ਕੀਤੀ ਗਈ।
 
ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਮੋਗਾ ਦੇ ਤਤਕਾਲੀ ਜ਼ਿਲਾ ਪੁਲੀਸ ਮੁਖੀ ਚਰਨਜੀਤ ਸਿੰਘ ਸ਼ਰਮਾ ਦੀ ਭੂਮਿਕਾ ਬਾਰੇ ਵੀ ਇਸੇ ਸੰਦਰਭ ਵਿੱਚ ਜ਼ਿਕਰ ਕਰਦਿਆਂ ਨਾਲ ਹੀ ਕਾਂਸਟੇਬਲਾਂ ਸ਼ਮਸ਼ੇਰ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਐੱਸ.ਐੱਚ.ਓ. ਲਾਡੋਵਾਲ ਇੰਸਪੈਕਟਰ ਹਰਪਾਲ ਸਿੰਘ ਦੇ ਰੋਲ ਦੀ ਵੀ ਬਾਰੀਕੀ ਨਾਲ ਜਾਂਚ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਕਿਉਂ ਜੋ ਉਨ੍ਹਾਂ ਕੋਲ ਬਹਿਬਲ ਕਲਾਂ ਵਿਖੇ ਅਸਾਲਟ ਰਾਇਫਲਾਂ ਸਨ। ਇਸ ਤੋਂ ਇਲਾਵਾ ਕਮਾਂਡੋ ਪੁਲਿਸ ਦੀ ਭੂਮਿਕਾ ਨੂੰ ਵੀ ਜਾਂਚਣ ਦੀ ਸ਼ਿਫਾਰਸ਼ ਕੀਤੀ ਗਈ ਕਿਉਂਕਿ ਉਸ ਵਲੋਂ ਅੰਨ੍ਹੇਵਾਹ ਲਾਠੀਚਾਰਜ ਕਰਨ ਕਰਕੇ ਅਨੇਕਾਂ ਲੋਕ ਜ਼ਖਮੀ ਹੋ ਗਏ ਸਨ ਕਿਉਂ ਜੋ ਇਸ ਦੀ ਅਜੇ ਤਕ ਜਾਂਚ ਨਹੀਂ ਕੀਤੀ ਗਈ।
 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਅਪ੍ਰੈਲ ਵਿੱਚ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕੀਤੀ ਜਾ ਸਕੇ। ਸਰਕਾਰ ਨੇ ਪਿਛਲੀ ਅਕਾਲੀ ਸਰਕਾਰ ਵੱਲੋਂ ਸਥਾਪਤ ਜ਼ੋਰਾ ਸਿੰਘ ਕਮਿਸ਼ਨ ਦੀਆਂ ਸ਼ਿਫਾਰਸ਼ਾਂ ਨੂੰ ਰੱਦ ਕਰ ਦਿੱਤਾ ਹੈ ਕਿਉਂਕਿ ਉਸ ਦੀ ਜਾਂਚ 'ਬੇਸਿੱਟਾ' ਸੀ।
 
ਇਸ ਮੌਕੇ ਮੁੱਖ ਤੌਰ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ, ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਸੇਵਾ ਮੁਕਤ) ਟੀ.ਐੱਸ. ਸ਼ੇਰਗਿੱਲ, ਐਡਵੋਕੇਟ ਜਨਰਲ ਅਤੁਲ ਨੰਦਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐੱਨ.ਐੱਸ. ਕਲਸੀ ਤੇ ਸਕੱਤਰ ਗ੍ਰਹਿ ਕੁਮਾਰ ਰਾਹੁਲ ਵੀ ਹਾਜ਼ਰ ਸਨ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਈ.ਜੀ. ਗੁਰਿੰਦਰ ਸਿੰਘ ਢਿੱਲੋਂ ਨੇ ਲਗਾਏ ਪੌਦੇ
23.07.18 - ਪੀ ਟੀ ਟੀਮ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅਤੇ ਸੁਰੇਸ਼ ਕੁਮਾਰ ਅਰੋੜਾ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਿੰਦਰ ਸਿੰਘ ਢਿੱਲੋਂ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ ਵੱਲੋਂ ਪੁਲਿਸ ਲਾਈਨ ਵਿਖੇ ਪੋਦਾਰੋਪਣ ਕੀਤਾ ਗਿਆ।

ਇਸ ਮੌਕੇ ਗੁਰਿੰਦਰ ਸਿੰਘ ਢਿੱਲੋਂ, ਇੰਸਪੈਕਟਰ ਜਨਰਲ ਪੁਲਿਸ ਨੇ ਦੱਸਿਆ ਕਿ ਫਿਰੋਜਪੁਰ ਰੇਂਜ ਦੇ ਚਾਰ ਜ਼ਿਲ੍ਹਿਆਂ ਵਿਚ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਹਰ ਜ਼ਿਲ੍ਹੇ ਵਿਚ 2-2 ਹਜ਼ਾਰ ਪੌਦੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਸਾਰੇ ਪੁਲਿਸ ਥਾਣਿਆਂ, ਚੌਂਕੀਆਂ ਅਤੇ ਹੋਰ ਪੁਲਿਸ ਦਫਤਰਾਂ ਦੇ ਬਾਹਰ ਫਲਦਾਰ, ਫੁੱਲਾਂ ਵਾਲੇ ਅਤੇ ਛਾਂਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਘਰ-ਘਰ ਹਰਿਆਲੀ ਮੁਹਿੰਮ ਨੂੰ ਹੋਰ ਮਜਬੂਤ ਕਰਨ ਲਈ ਆਪਣੇ ਘਰ ਅਤੇ ਆਲੇ-ਦੁਆਲੇ ਯੋਗ ਥਾਂਵਾਂ ਉੱਤੇ ਇੱਕ-ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਅਮਰਜੀਤ ਸਿੰਘ ਐੱਸ.ਪੀ.(ਐੱਚ), ਯਾਦਵਿੰਦਰ ਸਿੰਘ ਡੀ.ਐੱਸ.ਪੀ(ਸਿਟੀ), ਰਣਜੋਧ ਸਿੰਘ ਡੀ.ਐੱਸ.ਪੀ.(ਐੱਚ) ਸਮੇਤ ਪੁਲਿਸ ਵਿਭਾਗ ਦੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਪੁਲੀਸ ਲਾਈਨ ਵਿਖੇ ਪੌਦੇ ਲਗਾਏ ਗਏ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐੱਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ
23.07.18 - ਪੀ ਟੀ ਟੀਮ
ਕੈਪਟਨ ਸਰਕਾਰ ਵੱਲੋਂ ਬਿਜਲੀ ਸਬਸਿਡੀ, ਖੇਤੀਬਾੜੀ ਅਤੇ ਵੈਟ/ਜੀ.ਐੱਸ.ਟੀ. ਦੇ ਬਕਾਏ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਅਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕੀਤੇ ਹਨ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਵੈਟ/ਜੀ.ਐੱਸ.ਟੀ. ਦੇ ਸਾਰੇ ਬਕਾਇਆ ਬਿਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ, 2018 ਤਕ ਦੇ ਵੈਟ/ਜੀ.ਐੱਸ.ਟੀ ਰਿਫੰਡ ਭੁਗਤਾ ਦਿੱਤੇ ਗਏ ਹਨ।
 
ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਿਟਡ ਨੂੰ ਜਾਰੀ ਕਰ ਦਿੱਤੇ ਹਨ ਤਾਂ ਕਿ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਮੁਤਾਬਕ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

ਇਸੇ ਤਰ੍ਹਾਂ ਸਰਕਾਰ ਨੇ ਬਾਹਰੀ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਲਈ ਨਾਬਾਰਡ ਨੂੰ ਵੀ 7 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਬੁਲਾਰੇ ਨੇ ਦੱਸਿਆ ਕਿ ਵਿੱਤ ਵਿਭਾਗ ਨੇ 230 ਕਰੋੜ ਦੀ ਰਾਸ਼ੀ ਨਾਲ 31 ਮਈ, 2018 ਤਕ ਪੈਨਸ਼ਨਰਾਂ ਦੇ ਸੇਵਾ-ਮੁਕਤੀ ਲਾਭ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਤੋਂ ਇਲਾਵਾ ਮੁਲਾਜ਼ਮਾਂ ਦੇ ਜੀ.ਪੀ.ਐੱਫ. ਐਡਵਾਂਸ ਦਾ ਵੀ ਭੁਗਤਾਨ ਕਰ ਦਿੱਤਾ ਹੈ।

ਸੂਬੇ ਦੀ ਵਿਕਾਸ ਗਤੀ ਨੂੰ ਬਰਕਰਾਰ ਰੱਖਣ ਲਈ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 26 ਕਰੋੜ ਰੁਪਏ ਜਾਰੀ ਕੀਤੇ ਹਨ ਅਤੇ 20 ਜੁਲਾਈ, 2018 ਤਕ ਹੋਰ ਛੋਟੇ ਕੰਮਾਂ ਲਈ 18 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ 20 ਜੁਲਾਈ, 2018 ਤਕ ਵੱਖ-ਵੱਖ ਖਜ਼ਾਨਿਆਂ ਵਿੱਚ ਮੈਡੀਕਲ ਖਰਚਿਆਂ ਦੀ ਪ੍ਰਤੀਪੂਰਤੀ, ਪੈਟਰੋਲ, ਤੇਲ, ਪਾਣੀ ਤੇ ਬਿਜਲੀ ਅਤੇ ਦਫ਼ਤਰੀ ਖਰਚਿਆਂ ਬਾਰੇ ਜਮ੍ਹਾਂ ਹੋਏ ਸਾਰੇ ਬਿਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਹਫ਼ਤੇ ਹੀ ਮੁੱਖ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ 469 ਕਰੋੜ ਰੁਪਏ ਤੋਂ ਇਲਾਵਾ ਸਿੱਖਿਆ ਖੇਤਰ ਲਈ 80 ਕਰੋੜ ਰੁਪਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਗ਼ੈਰ ਰਵਾਇਤੀ ਅਤਿਵਾਦ ਨਾਲ ਨਜਿੱਠਣ ਲਈ ਦਿੱਤੀ ਜਾਵੇਗੀ ਕੌਮਾਂਤਰੀ ਪੱਧਰ ਦੀ ਸਿਖਲਾਈ
ਐੱਸ.ਓ.ਜੀ. ਕਮਾਂਡੋਜ਼ ਦੇ ਸਿਖਲਾਈ ਅਭਿਆਸ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ
19.07.18 - ਪੀ ਟੀ ਟੀਮ
ਐੱਸ.ਓ.ਜੀ. ਕਮਾਂਡੋਜ਼ ਦੇ ਸਿਖਲਾਈ ਅਭਿਆਸ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਨਵੇਂ ਭਰਤੀ ਐੱਸ.ਓ.ਜੀ. ਕਮਾਂਡੋਜ਼ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਹਿਲਾਂ ਬਣਾਈ ਗਈ ਸਵੈਟ ਦੇ ਮੁਕਾਬਲੇ ਇਸ ਮੌਜੂਦਾ ਬਦਲਦੇ ਪਰਿਪੇਖ ਵਿੱਚ ਅਤਿਵਾਦ ਦੇ ਟਾਕਰੇ ਲਈ ਰਾਜ ਦਾ ਅਹਿਮ ਅੰਗ ਦੱਸਿਆ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਨਵੀਂ ਯੂਨਿਟ ਨੂੰ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਸਰਕਾਰ ਪੂਰਾ ਸਹਿਯੋਗ ਦੇਵੇਗੀ।

ਕਮਾਂਡੋ ਸਿਖਲਾਈ ਕੇਂਦਰ, ਬਹਾਦਰਗੜ੍ਹ ਵਿਖੇ ਸਪੈਸ਼ਲ ਓਪਰੇਸ਼ਨ ਗਰੁੱਪ ਦੇ ਟ੍ਰੇਨੀ ਕਮਾਂਡੋਜ਼ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਤਿਵਾਦੀਆਂ ਅਤੇ ਦਹਿਸ਼ਤਗਰਦਾਂ ਵੱਲੋਂ ਲੜਾਈ ਦੇ ਗ਼ੈਰ-ਰਵਾਇਤੀ ਢੰਗ-ਤਰੀਕੇ ਵਰਤੇ ਜਾਣ ਕਰਕੇ ਸੂਬੇ ਦੀ ਅਤਿਵਾਦ ਵਿਰੋਧੀ ਪ੍ਰਣਾਲੀ ਨੂੰ ਨਵੀਨਤਮ ਢੰਗ ਤਰੀਕਿਆਂ ਨਾਲ ਲੈਸ ਕਰਨਾ ਇੱਕ ਅਹਿਮ ਲੋੜ ਬਣ ਗਈ ਸੀ। ਐੱਸ.ਓ.ਜੀ. ਕਮਾਂਡੋਜ਼ ਵੱਲੋਂ ਆਪਣੀ ਕਰੜੀ ਸਿਖਲਾਈ ਅਤੇ ਸਮਰੱਥਾ ਦੇ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਨੂੰ ਬਰੀਕੀ ਨਾਲ ਵਾਚਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਮਾਂਡੋਜ ਦੀ ਭਰਵੀਂ ਸ਼ਲਾਘਾ ਕੀਤੀ।

ਇਸ ਦੌਰਾਨ ਕੁੱਲ 186 ਕਮਾਂਡੋਜ਼ (158 ਟ੍ਰੇਨੀ ਅਤੇ 17 ਇੰਸਟ੍ਰਕਟਰਜ) ਨੇ ਇਸ ਅਭਿਆਸ ਵਿੱਚ ਹਿੱਸਾ ਲਿਆ, ਜਿਸ 'ਚ ਐਡਵਾਂਸ ਪੀ.ਟੀ., ਡ੍ਰਿਲ, ਸਰੀਰਕ ਫਿਟਨੈਸ, ਹਥਿਆਰ ਚਲਾਉਣਾ, ਇਮਾਰਤ 'ਤੇ ਰੱਸੇ ਦੀ ਮਦਦ ਨਾਲ ਚੜ੍ਹਨਾ, ਉਤਰਨਾ, ਰੇਂਗਣਾ, ਓਪਰੇਸ਼ਨ ਦੌਰਾਨ ਰਾਹ 'ਚ ਆਉਣ ਵਾਲੀਆਂ ਔਕੜਾਂ ਨੂੰ ਪਾਰ ਕਰਨਾ ਸਮੇਤ ਦੁਸ਼ਮਣ ਨੂੰ ਮਾਰ ਗਿਰਾਉਣ ਲਈ ਹੋਰ ਕਈ ਪ੍ਰਕਾਰ ਦੇ ਅਤਿ-ਆਧੁਨਿਕ ਢੰਗ ਤਰੀਕੇ ਤੇ ਰਣਨੀਤੀ ਵਰਤਣ ਦੇ ਕਰਤੱਬ ਦਿਖਾਏ। ਇਸ ਗਰੁੱਪ ਦੇ ਇੰਸਟ੍ਰਕਟਰਜ ਭਾਰਤੀ ਫ਼ੌਜ, ਪੈਰਾ ਸਪੈਸ਼ਲ ਫੋਰਸਿਜ, ਸੀ.ਪੀ.ਓਜ. ਅਤੇ ਐੱਨ.ਐੱਸ.ਜੀ. ਤੋਂ ਆਏ ਹੋਏ ਵਿਸ਼ੇਸ਼ ਸਿਖਲਾਈ ਯਾਫ਼ਤਾ ਕਮਾਂਡੋਜ਼ ਹਨ, ਜਿਨ੍ਹਾਂ ਨੂੰ ਪੰਜਾਬ ਪੁਲਿਸ 'ਚ ਵਿਸ਼ੇਸ਼ ਕੇਸ ਵਜੋਂ ਭਰਤੀ ਕੀਤਾ ਗਿਆ ਹੈ।

ਐੱਸ.ਓ.ਜੀ. ਵਰਗੇ ਅਹਿਮ ਤੇ ਵਿਸ਼ੇਸ਼ ਦਸਤੇ ਦੀ ਲੋੜ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਨਾਨਗਰ ਪੁਲਿਸ ਥਾਣਾ ਅਤੇ ਪਠਾਨਕੋਟ ਏਅਰਬੇਸ 'ਤੇ ਹੋਏ ਫ਼ਿਦਾਇਨ ਹਮਲਿਆਂ ਵਰਗੀ ਗੰਭੀਰ ਸਥਿਤੀ ਨਾਲ ਨਜਿੱਠਣ ਲਈ ਇਸ ਸਰਹੱਦੀ ਸੂਬੇ ਨੂੰ ਅਜਿਹੀ ਅਤਿਵਾਦ ਵਿਰੋਧੀ ਸ਼ਕਤੀ ਨਾਲ ਲੈਸ ਕਰਨਾ ਬੇਹੱਦ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਰਵਾਇਤੀ ਅਤਿਵਾਦ ਦੇ ਅਗਲੇ ਪੜਾਅ ਦੌਰਾਨ ਦਹਿਸ਼ਤਗਰਦੀ ਦੀਆਂ ਘਟਨਾਵਾਂ 'ਚ ਬੇਹੱਦ ਕਮੀ ਆਈ ਹੈ ਪਰੰਤੂ ਇਹ ਚੁਣੌਤੀ ਹੁਣ ਨਵੇਂ ਤੇ ਗ਼ੈਰ-ਰਵਾਇਤੀ ਅਤਿਵਾਦ ਵਜੋਂ ਉਭਰ ਕੇ ਵੀ ਸਾਹਮਣੇ ਆਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਸੂਬੇ ਨੂੰ ਕੌਮਾਂਤਰੀ ਅਤਿਵਾਦ ਅਤੇ ਨਸ਼ਿਆਂ ਦੀ ਤਸਕਰੀ ਸਮੇਤ ਸਥਾਨਕ ਅਤਿਵਾਦ ਤੋਂ ਵੀ ਖ਼ਤਰਾ ਪੈਦਾ ਹੁੰਦਾ ਰਿਹਾ ਹੈ, ਕਿਉਂਕਿ ਸਰਹੱਦ ਪਾਰ ਦੀਆਂ ਲਸ਼ਕਰ-ਏ-ਤਾਇਬਾ, ਯੁਨਾਇਡ ਜੇਹਾਦ ਕੌਂਸਲ, ਜੈਸ਼-ਏ-ਮੁਹੰਮਦ ਅਤੇ ਅਲ ਕਾਇਦਾ ਵਰਗੀਆਂ ਜਥੇਬੰਦੀਆਂ ਇਥੇ ਅਤਿਵਾਦ ਫੈਲਾਉਣ ਦੀ ਤਾਕ 'ਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਪਾਕਿਸਤਾਨ ਨਾਲ 553 ਕਿਲੋਮੀਟਰ ਕੌਮਾਂਤਰੀ ਸਰਹੱਦ ਸਾਂਝੀ ਕਰਦਾ ਹੈ ਜਦੋਂ ਕਿ ਇਸ ਦੀ 70 ਕਿਲੋਮੀਟਰ ਹੱਦ ਜੰਮੂ ਤੇ ਕਸ਼ਮੀਰ ਨਾਲ ਵੀ ਲੱਗਦੀ ਹੈ, ਜੋ ਕਿ ਨਸ਼ਿਆਂ ਦੇ ਤਸਕਰਾਂ ਅਤੇ ਅਤਿਵਾਦੀਆਂ ਲਈ ਇੱਕ ਸੌਖਾ ਰਸਤਾ ਮੁਹੱਈਆ ਕਰਵਾਉਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਵੈਟ ਦੀ ਸੀਮਤ ਸਮਰੱਥਾ, ਵੱਖਰੇ ਵਿਤੀ ਪ੍ਰਬੰਧਾਂ, ਨਵੀਂ ਪ੍ਰਤਿਭਾ, ਆਧੁਨਿਕ ਅਤਿਵਾਦ-ਵਿਰੋਧੀ ਲੋੜਾਂ ਤੇ ਨਵੇਂ ਹਾਲਾਤ ਨਾਲ ਟੱਕਰਣ ਦੀ ਯੋਗਤਾ ਦੀ ਘਾਟ ਨੇ ਨਵੇਂ ਐੱਸ.ਓ.ਜੀ. ਕਮਾਂਡੋਜ਼ ਦੀ ਲੋੜ ਨੂੰ ਜਨਮ ਦਿੱਤਾ। ਉਨ੍ਹਾਂ ਕਿਹਾ ਕਿ ਇਹ ਨਵੇਂ ਕਮਾਂਡੋਜ਼ ਸਵੈਟ ਤੋਂ 10 ਗੁਣਾ ਜ਼ਿਆਦਾ ਸਮਰੱਥ ਬਣ ਕੇ ਸਾਹਮਣੇ ਆਏ ਹਨ, ਕਿਉਂਕਿ ਇਨ੍ਹਾਂ ਲਈ ਵੱਖਰਾ ਬਜਟ, ਤਰੱਕੀ ਦੇ ਮੌਕੇ, ਇੱਥੇ ਮਿਆਦੀ ਸੇਵਾ ਤੋਂ ਬਾਅਦ ਜ਼ਿਲ੍ਹਿਆਂ 'ਚ ਤਾਇਨਾਤੀ ਅਤੇ ਨਵੀਂ ਪ੍ਰਤਿਭਾ ਦਾ ਉਭਾਰ ਅਹਿਮ ਬਣਾਇਆ ਗਿਆ ਹੈ।

ਐੱਸ.ਓ.ਜੀ. ਦੇ ਟ੍ਰੇਨੀ ਕਮਾਂਡੋਜ਼, ਜਿਹੜੇ ਅਗਸਤ ਮਹੀਨੇ ਆਪਣੇ ਸ਼ੁਰੂਆਤੀ ਕੋਰਸ ਨੂੰ ਮੁਕੰਮਲ ਕਰਨ ਜਾ ਰਹੇ ਹਨ, ਦੀ ਪ੍ਰਸੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸੀਮਾਵਾਂ ਦੀ ਸੁਰੱਖਿਆ ਦਾ ਜਿੰਮਾਂ ਉਨ੍ਹਾਂ ਦੇ ਮਜ਼ਬੂਤ ਮੋਢਿਆਂ 'ਤੇ ਆਵੇਗਾ।

ਮੁੱਖ ਮੰਤਰੀ ਨੇ ਇਸ ਮੌਕੇ ਪੈਰਾ ਫੋਰਸਿਜ ਐੱਸ.ਪੀ.ਐੱਫ. 'ਚੋਂ ਸੇਵਾ ਮੁਕਤੀ ਮਗਰੋਂ ਕਮਾਂਡੋਜ਼ ਵਜੋਂ ਭਰਤੀ ਕੀਤੇ ਗਏ ਵਿਸ਼ੇਸ਼ ਸਿਖਲਾਈ ਯਾਫ਼ਤਾ 18 ਹੌਲਦਾਰਾਂ ਨੂੰ ਏ.ਐੱਸ.ਆਈ. ਦੇ ਸਟਾਰ ਵੀ ਲਾਏ। ਮੁੱਖ ਮੰਤਰੀ ਨੇ ਇਥੇ ਕਮਾਂਡੋਜ਼ ਨੂੰ ਮੁਹੱਈਆ ਕਰਵਾਏ ਗਏ ਡਰੋਨਜ਼, ਅਤਿਆਧੁਨਿਕ ਬੁਲੇਟ ਪਰੂਫ਼ ਵਾਹਨਾਂ ਸਮੇਤ ਹੋਰ ਸਾਜੋ-ਸਮਾਨ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਸੇ ਦੌਰਾਨ ਕਮਾਂਡੋ ਸਿਖਲਾਈ ਕੇਂਦਰ ਵਿਖੇ ਮੈਸ ਦਾ ਨਿਰੀਖਣ ਕਰਕੇ ਖਾਣੇ ਦਾ ਸਵਾਦ ਚਖਿਆ ਅਤੇ ਕਮਾਂਡੋਜ਼ ਬੈਰਕਾਂ ਦਾ ਦੌਰਾ ਵੀ ਕੀਤਾ।

ਇਸ ਦੌਰਾਨ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਸੁਰੇਸ਼ ਅਰੋੜਾ ਨੇ ਐੱਸ.ਓ.ਜੀ. ਦੀ ਲੋੜ ਬਾਬਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਨਾਨਗਰ ਹਮਲੇ ਮਗਰੋਂ ਅਜਿਹੇ ਕਿਸੇ ਵਿਸ਼ੇਸ਼ ਦਸਤੇ ਦੀ ਲੋੜ ਮਹਿਸੂਸ ਹੋਈ ਸੀ, ਜਿਸ ਦੀ ਤਜਵੀਜ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਅਗਸਤ ਮਹੀਨੇ ਤੁਰੰਤ ਪ੍ਰਵਾਨ ਕੀਤਾ। ਉਨ੍ਹਾਂ ਦੱਸਿਆ ਕਿ ਕੁੱਲ 12 ਹਫ਼ਤਿਆਂ ਦੀ ਸਿਖਲਾਈ 'ਚ ਐੱਸ.ਓ.ਜੀ. ਕਮਾਂਡੋਜ਼ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਗਲੇਰੀ ਸਿਖਲਾਈ ਲਈ ਇਜ਼ਰਾਇਲ ਭੇਜਣ ਦੀ ਵੀ ਤਜਵੀਜ ਹੈ।

ਸੁਰੇਸ਼ ਅਰੋੜਾ ਨੇ ਦੱਸਿਆ ਕਿ ਐੱਸ.ਓ.ਜੀ. ਕਮਾਂਡੋ ਬਟਾਲੀਅਨ ਖੜ੍ਹੀ ਕਰਨ ਲਈ ਜੀਰੋ ਖਰਚਾ ਆਇਆ ਹੈ, ਕਿਉਂਕਿ ਇਹ ਇੱਕ ਕਮਾਂਡੋ ਬਟਾਲੀਅਨ ਦੇ ਖਰਚੇ 'ਚੋਂ ਹੀ ਖੜ੍ਹੀ ਕੀਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਮਾਂਡੋਜ਼ ਐੱਨ.ਐੱਸ.ਜੀ. ਦੀ ਤਰਜ 'ਤੇ ਬਾਹਰਲੇ ਸੂਬਿਆਂ 'ਚ ਪੈਦਾ ਹੋਣ ਵਾਲੇ ਕਿਸੇ ਸੰਭਾਵਤ ਖਤਰੇ ਦੇ ਟਾਕਰੇ ਲਈ ਵੀ ਆਪਣੀਆਂ ਸੇਵਾਵਾਂ ਨਿਭਾਉਣਗੇ। ਇਸ ਤੋਂ ਪਹਿਲਾਂ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਹਰਦੀਪ ਸਿੰਘ ਢਿੱਲੋਂ ਨੇ ਜੀ ਆਇਆਂ ਆਖਦਿਆਂ ਸਪੈਸ਼ਲ ਉਪਰੇਸ਼ਨ ਗਰੁੱਪ ਬਾਰੇ ਜਾਣਕਾਰੀ ਦਿੱਤੀ। ਏ.ਡੀ.ਜੀ.ਪੀ. ਕਮਾਂਡੋ ਸਿਖਲਾਈ ਤੇ ਸਪੈਸ਼ਲ ਉਪਰੇਸ਼ਨ ਰਕੇਸ਼ ਚੰਦਰਾ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2  [prev.]1-5 of 10

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER