ਪੰਜਾਬ

Monthly Archives: AUGUST 2017


ਕਰਫਿਊ 'ਚ 3 ਘੰਟੇ ਲਈ ਢਿੱਲ
ਪਟਿਆਲਾ ਜ਼ੋਨ ਵਿੱਚ ਸਥਿਤੀ ਕਾਬੂ ਹੇਠ: ਆਈ.ਜੀ. ਰਾਏ
26.08.17 - ਪੀ ਟੀ ਟੀਮ
ਪਟਿਆਲਾ ਜ਼ੋਨ ਵਿੱਚ ਸਥਿਤੀ ਕਾਬੂ ਹੇਠ: ਆਈ.ਜੀ. ਰਾਏਸਾਧਵੀ ਰੇਪ ਕੇਸ ਵਿੱਚ 15 ਸਾਲ ਬਾਅਦ ਦੋਸ਼ੀ ਕਰਾਰ ਦਿੱਤੇ ਜਾਣ ਦੇ ਬਾਅਦ ਬਲਾਤਕਾਰੀ ਬਾਬਾ ਰਾਮ ਰਹੀਮ ਦੇ ਸਮਰਥਕਾਂ ਨੇ ਸ਼ੁੱਕਰਵਾਰ ਨੂੰ ਜੱਮ ਕੇ ਹੰਗਾਮਾ ਕੀਤਾ। ਹਰਿਆਣਾ ਅਤੇ ਪੰਜਾਬ ਵਿੱਚ ਹੋਈ ਹਿੰਸਾ ਵਿੱਚ ਹੁਣ ਤੱਕ 31 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸੈਂਕੜੇ ਲੋਕ ਜ਼ਖਮੀ ਹੋਏ ਹਨ।

ਹਿੰਸਾ ਦੇ ਕਾਰਨ ਸ਼ੁੱਕਰਵਾਰ ਸ਼ਾਮ ਹਰਿਆਣਾ ਵਿੱਚ ਪੰਚਕੁਲਾ, ਕੈਥਲ, ਫਤਿਹਾਬਾਦ ਅਤੇ ਪੰਜਾਬ ਵਿੱਚ ਪਟਿਆਲਾ, ਮਾਨਸਾ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ, ਸੰਗਰੂਰ, ਮੋਹਾਲੀ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਰਨਾਲਾ ਵਿੱਚ ਕਰਫਿਊ ਲਗਾਇਆ ਗਿਆ ਸੀ।

ਪਟਿਆਲਾ ਜ਼ੋਨ ਦੇ ਆਈ.ਜੀ. ਏ.ਐੱਸ.ਰਾਏ ਨੇ ਪੰਜਾਬ ਟੂਡੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਪੂਰੇ ਪਟਿਆਲਾ ਜ਼ੋਨ ਦੇ ਛੇ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਮੋਹਾਲੀ, ਫਤਹਿਗੜ੍ਹ ਸਾਹਿਬ, ਰੋਪੜ ਅਤੇ ਬਰਨਾਲਾ) ਵਿੱਚ ਮਾਹੌਲ ਸ਼ਾਂਤੀਪੂਰਨ ਰਿਹਾ ਅਤੇ ਰਾਤ ਨੂੰ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਜ਼ੋਨ ਵਿੱਚ ਸਥਿਤੀ ਪੂਰਨ ਤੌਰ 'ਤੇ ਕਾਬੂ ਵਿੱਚ ਹੈ। ਉਨ੍ਹਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਪੂਰੀ ਮੁਸਤੈਦੀ ਨਾਲ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।

ਇਸੇ ਦੌਰਾਨ ਜ਼ਿਲ੍ਹਾ ਮਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਵਿੱਚ ਅੱਜ ਸ਼ਾਮ 3 ਤੋਂ 6 ਵਜੇ ਤੱਕ ਅਤੇ ਕੱਲ੍ਹ ਸਵੇਰੇ 8 ਤੋਂ 10 ਵਜੇ ਤੱਕ ਆਮ ਜਨਤਾ ਲਈ ਕਰਫਿਊ ਤੋਂ ਛੂਟ ਰਹੇਗੀ। ਹਾਲਾਂਕਿ ਰਾਜਪੁਰਾ ਵਿੱਚ ਕਰਫਿਊ 'ਚ ਕੋਈ ਢਿੱਲ ਨਹੀਂ ਹੋਵੇਗੀ।
[home] [1] 2  [prev.]1-5 of 8


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਪਟਿਆਲਾ ਜ਼ਿਲ੍ਹੇ ਵਿੱਚ 25 ਅਤੇ 26 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ
24.08.17 - ਪੀ ਟੀ ਟੀਮ
ਪਟਿਆਲਾ ਜ਼ਿਲ੍ਹੇ ਵਿੱਚ 25 ਅਤੇ 26 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇਡੇਰਾ ਸੱਚਾ ਸੋਦਾ ਦੇ ਮੁਖੀ ਸਬੰਧੀ 25 ਅਗਸਤ ਨੂੰ ਅਦਾਲਤ ਵੱਲੋਂ ਸੁਣਾਏ ਜਾਣ ਵਾਲੇ ਸੰਭਾਵਿਤ ਫੈਸਲੇ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਖਰਾਬ ਹੋਣ ਦੇ ਖਦਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ 25 ਤੇ 26 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਮੌਜੂਦ ਸਾਰੇ ਸਰਕਾਰੀ/ ਅਰਧ-ਸਰਕਾਰੀ/ਪ੍ਰਾਈਵੇਟ, ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ, ਏਡਿਡ, ਐਫੀਲੀਏਟਿਡ ਸਕੂਲ, ਆਈ.ਟੀ.ਆਈਜ਼, ਆਂਗਨਵਾੜੀ ਕੇਂਦਰਾਂ ਅਤੇ ਸਾਰੇ ਕਾਲਜਾਂ ਵਿੱਚ 25 ਅਤੇ 26 ਅਗਸਤ ਨੂੰ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
[home] [1] 2  [prev.]1-5 of 8


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਮੰਤਰੀ ਮੰਡਲ ਵੱਲੋਂ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਲਈ ਹਰੀ ਝੰਡੀ
24.08.17 - ਪੀ ਟੀ ਟੀਮ
ਮੰਤਰੀ ਮੰਡਲ ਵੱਲੋਂ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀ.ਐੱਸ.ਪੀ. ਨਿਯੁਕਤ ਕਰਨ ਲਈ ਹਰੀ ਝੰਡੀਪੰਜਾਬ ਮੰਤਰੀ ਮੰਡਲ ਨੇ ਨਾਮਵਰ ਕ੍ਰਿਕਟ ਖਿਡਾਰਨ ਅਤੇ ਅਰਜਨ ਐਵਾਰਡ ਜੇਤੂ ਹਰਮਨਪ੍ਰੀਤ ਕੌਰ ਨੂੰ ਪੁਲਿਸ ਵਿਭਾਗ ਵਿੱਚ ਡਿਪਟੀ ਸੁਪਰਡੰਟ ਆਫ ਪੁਲਿਸ (ਡੀ.ਐੱਸ.ਪੀ.) ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਦੌਰਾਨ ਹੀ ਮੰਤਰੀ ਮੰਡਲ ਨੇ ਸ਼ਹੀਦ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੇ ਦੋ ਬੱਚਿਆਂ ਨੂੰ ਸਰਕਾਰੀ ਨੌਕਰੀ ਦੇਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ ਜੋ ਕਿ ਇਸ ਸਾਲ ਮਈ ਮਹੀਨੇ ਵਿੱਚ ਅਸਲ ਕਬਜ਼ੇ ਵਾਲੀ ਰੇਖਾ 'ਤੇ ਘੁਸਪੈਠੀਆਂ ਨਾਲ ਲੜਦਾ ਹੋਇਆ ਸ਼ਹੀਦ ਹੋ ਗਿਆ ਸੀ।

ਵੀਰਵਾਰ ਨੂੰ ਮੁੱਖ ਮੰਤਰੀ ਦਫਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਹੋਏ ਵਿਸ਼ਵ ਮਹਿਲਾ ਕ੍ਰਿਕਟ ਕੱਪ ਵਿੱਚ ਆਪਣੀ ਵਿਲੱਖਣ ਕਾਰਗੁਜ਼ਾਰੀ ਦਿਖਾਉਣ ਵਾਲੀ ਅੰਤਰ-ਰਾਸ਼ਟਰੀ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀ.ਐੱਸ.ਪੀ. ਦੀ ਅਸਾਮੀ ਪੇਸ਼ਕਸ਼ ਕੀਤੀ ਸੀ। ਹਰਮਨਪ੍ਰੀਤ ਕੌਰ ਨੇ ਇਸ ਪੇਸ਼ਕਸ਼ ਨੂੰ ਪ੍ਰਵਾਨ ਕਰ ਲਿਆ ਅਤੇ ਇਸ ਦੇ ਨਾਲ ਹੀ ਭਾਰਤੀ ਰੇਲਵੇ ਵਿੱਚ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਤਾਂ ਕਿ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਉਣ ਲਈ ਆਪਣੇ ਸੁਪਨੇ ਨੂੰ ਸਾਕਾਰ ਕਰ ਸਕੇ। ਹਰਮਨਪ੍ਰੀਤ ਦੀ ਨਿਯੁਕਤੀ ਸਿੱਧੀ ਭਰਤੀ ਦੀ ਅਸਾਮੀ ਦੇ ਵਿਰੁੱਧ ਕੀਤੀ ਜਾ ਰਹੀ ਹੈ।

ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ਹੀਦ ਨਾਇਬ ਸੂਬੇਦਾਰ ਦੀ ਵੱਡੀ ਪੁੱਤਰੀ ਸਿਮਰਨਦੀਪ ਕੌਰ ਨੂੰ ਨਾਇਬ ਤਹਿਸੀਲਦਾਰ ਅਤੇ ਪੁੱਤਰ ਸਾਹਿਲਦੀਪ ਸਿੰਘ ਨੂੰ ਪੰਜਾਬ ਪੁਲਿਸ ਵਿੱਚ ਏ.ਐੱਸ.ਆਈ. ਦੀ ਨੌਕਰੀ ਦੀ ਪੇਸ਼ਕਸ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਮਰ ਅਤੇ ਵਿਦਿਅਕ ਯੋਗਤਾ ਪੂਰੀ ਕਰ ਲੈਣ ਤੋਂ ਬਾਅਦ ਦੋਵੇਂ ਜਾਣੇ ਇਨ੍ਹਾਂ ਅਸਾਮੀਆਂ ਲਈ ਯੋਗ ਹੋ ਜਾਣਗੇ।

ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਲੰਘੀ 7 ਮਈ ਨੂੰ ਤਰਨਤਾਰਨ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਆਪਣੀ ਫੇਰੀ ਦੌਰਾਨ ਦੁਖੀ ਪਰਿਵਾਰ ਨੂੰ ਦਿਲਾਸਾ ਦਿੰਦਿਆਂ ਦੋਵੇਂ ਬੱਚਿਆਂ ਨੂੰ ਇਹ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ।
[home] [1] 2  [prev.]1-5 of 8


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਕੋਈ ਵੀ ਨਾਗਰਿਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਸੂਚਨਾ ਅਪਲੋਡ ਕਰ ਸਕੇਗਾ
ਆਈ.ਜੀ. ਵੱਲੋਂ ਪਟਿਆਲਾ ਟ੍ਰੈਫਿਕ ਪੁਲਿਸ ਦੀ ਵਿਲੱਖਣ ਮੋਬਾਈਲ ਐਪ ਜਾਰੀ
19.08.17 - ਪੀ ਟੀ ਟੀਮ
ਆਈ.ਜੀ. ਵੱਲੋਂ ਪਟਿਆਲਾ ਟ੍ਰੈਫਿਕ ਪੁਲਿਸ ਦੀ ਵਿਲੱਖਣ ਮੋਬਾਈਲ ਐਪ ਜਾਰੀਪਟਿਆਲਾ ਪੁਲਿਸ ਵੱਲੋਂ ਇੱਕ ਨਵੇਕਲੀ ਪਹਿਲ ਕਰਦੇ ਹੋਏ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਬਿਹਤਰ ਆਵਾਜਾਈ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਪਟਿਆਲਾ ਟ੍ਰੈਫਿਕ ਪੁਲਿਸ ਦੀ ਇੱਕ ਵਿਲੱਖਣ ਮੋਬਾਈਲ ਐਪ ਜਾਰੀ ਕੀਤੀ ਗਈ ਹੈ। ਪਟਿਆਲਾ ਦੇ ਆਈ.ਜੀ. ਏ.ਐੱਸ.ਰਾਏ ਨੇ ਡੀ.ਆਈ.ਜੀ. ਡਾ.ਸੁਖਚੈਨ ਸਿੰਘ ਗਿੱਲ ਅਤੇ ਐੱਸ.ਐੱਸ.ਪੀ. ਡਾ.ਐੱਸ.ਭੂਪਤੀ ਦੀ ਹਾਜ਼ਰੀ ਵਿੱਚ ਜਾਰੀ ਕੀਤੇ ਇਸ ਮੋਬਾਈਲ ਐਪ ਬਾਰੇ ਮੀਡੀਆ ਨੂੰ ਦੱਸਿਆ ਕਿ ਪਟਿਆਲਾ ਦੀ ਐੱਸ.ਪੀ. ਟ੍ਰੈਫਿਕ ਕੰਵਰਦੀਪ ਕੌਰ ਆਈ.ਪੀ.ਐੱਸ. ਵੱਲੋਂ ਤਿਆਰ ਕਰਵਾਈ ਇਸ ਟ੍ਰੈਫਿਕ ਐਪ ਰਾਹੀਂ ਹੁਣ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਕਿਸੇ ਵੀ ਵਾਹਨ ਚਾਲਕ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਜਾਂ ਟ੍ਰੈਫਿਕ ਸਿਗਨਲ ਦੇ ਖਰਾਬ ਹੋਣ ਦੀ ਫੋਟੋ ਖਿਚ ਕੇ ਤਰੁੰਤ ਇਸ ਐਪ ਉੱਤੇ ਅਪਲੋਡ ਕਰ ਸਕਦਾ ਹੈ। ਆਈ.ਜੀ ਨੇ ਦੱਸਿਆ ਕਿ ਇਸ ਐਪ ਉੱਤੇ ਸੂਚਨਾ ਆਉਣ ਸਾਰ ਟ੍ਰੈਫਿਕ ਕੰਟਰੋਲ ਜਿੱਥੇ ਉਸ ਵਾਹਨ ਚਾਲਕ ਦਾ ਚਲਾਨ ਕੱਟ ਦੇਵੇਗਾ, ਉੱਥੇ ਹੀ ਤੁਰੰਤ ਸੰਬੰਧਿਤ ਵਿਭਾਗ ਨਾਲ ਤਾਲਮੇਲ ਕਰਕੇ ਖਰਾਬ ਟ੍ਰੈਫਿਕ ਲਾਈਟਾਂ ਨੂੰ ਤੁਰੰਤ ਠੀਕ ਕਰਵਾਏਗਾ ਜਾਵੇਗਾ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਐਪ ਨੂੰ ਪਟਿਆਲਾ ਜੋਨ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇਗਾ।

ਆਈ.ਜੀ. ਰਾਏ ਨੇ ਦੱਸਿਆ ਕਿ ਇਹ ਐਪ ਆਮ ਨਾਗਰਿਕਾਂ ਦੀ ਟ੍ਰੈਫਿਕ ਸੁਧਾਰ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਏਗੀ। ਆਈ.ਜੀ. ਨੇ ਦੱਸਿਆ ਕਿ ਕੋਈ ਵੀ ਨਾਗਰਿਕ ਗੂਗਲ ਦੇ ਪਲੇਅ ਸਟੋਰ 'ਤੇ ਜਾ ਕੇ ਆਪਣੇ ਸਮਾਰਟ ਫੋਨ 'ਤੇ ਪਟਿਆਲਾ ਟ੍ਰੈਫਿਕ ਪੁਲਿਸ ਨਾਂ ਦੀ ਇਸ ਐਪ ਨੂੰ ਡਾਊਨਲੋਡ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਕਿਸੇ ਵੀ ਰਾਹਗੀਰ ਜਾਂ ਵਾਹਨ ਚਾਲਕ ਵੱਲੋਂ ਆਪਣੇ ਨਾਲ ਵਾਪਰੇ ਸੜਕ ਹਾਦਸੇ ਬਾਰੇ ਹੈਲਪ-ਮੀ ਬਟਨ ਦਬਾਉਣ ਦੀ ਸੂਰਤ ਵਿੱਚ ਪੰਜ ਮਿੰਟ ਦੇ ਅੰਦਰ-ਅੰਦਰ ਪੁਲਿਸ ਦਾ ਪੈਟਰੋਲਿੰਗ ਵਾਹਨ ਉਸ ਦੀ ਮਦਦ ਲਈ ਪੁੱਜੇਗਾ। ਇਸ ਤੋਂ ਇਲਾਵਾ ਇਸ ਐਪ 'ਤੇ ਨੇੜਲੇ ਪੁਲਿਸ ਸਟੇਸ਼ਨ ਅਤੇ ਹੋਰ ਐਮਰਜੈਂਸੀ ਸੰਪਰਕ ਨੰਬਰ ਦਿੱਤੇ ਗਏ ਹਨ ਜਿਸ ਨੂੰ ਕਲਿੱਕ ਕਰਨ ਦੀ ਸੂਰਤ ਵਿੱਚ ਤੁਰੰਤ ਉਸ ਨੰਬਰ ਨਾਲ ਸੰਪਰਕ ਕੀਤਾ ਜਾ ਸਕੇਗਾ। ਆਈ.ਜੀ. ਨੇ ਦੱਸਿਆ ਕਿ ਇਨ੍ਹਾਂ ਐਮਰਜੈਂਸੀ ਨੰਬਰਾਂ ਵਿੱਚ ਸਾਰੇ ਪੁਲਿਸ ਸਟੇਸ਼ਨ, ਪੁਲਿਸ ਕੰਟਰੋਲ ਰੂਮ, ਮਹਿਲਾ ਹੈਲਪ ਲਾਈਨ, ਸੀਨੀਅਰ ਸਿਟੀਜ਼ਨ ਹੈਲਪਲਾਈਨ, ਚਿਲਡਰਨ ਹੈਲਪਲਾਈਨ ਆਦਿ ਵਰਗੇ ਮਹੱਤਵਪੂਰਨ ਨੰਬਰ ਦਿੱਤੇ ਗਏ ਹਨ।

ਆਈ.ਜੀ. ਨੇ ਦੱਸਿਆ ਕਿ ਗੈਰ ਪਾਰਕਿੰਗ ਵਾਲੇ ਸਥਾਨਾਂ ਤੋਂ ਟੋਅ ਕੀਤੇ ਗਏ ਵਾਹਨਾਂ ਸਬੰਧੀ ਵੀ ਇਸ ਐਪ 'ਤੇ ਵਿਸ਼ੇਸ਼ ਬਟਨ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੀ ਆਵਾਜਾਈ ਦੀ ਸਥਿਤੀ ਅਤੇ ਕਿਹੜੀਆਂ ਸੜਕਾਂ 'ਤੇ ਟ੍ਰੈਫਿਕ ਜਾਮ ਲੱਗਿਆ ਹੋਇਆ ਹੈ ਉਸ ਬਾਰੇ ਵੀ ਇਸ ਐਪ 'ਚ ਗੂਗਲ ਰਾਹੀਂ ਜਾਣਕਾਰੀ ਹਾਸਿਲ ਕੀਤੀ ਜਾ ਸਕੇਗੀ। ਆਈ.ਜੀ.ਰਾਏ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਇਸ ਐਪ ਰਾਹੀਂ ਸੜਕ ਸੁਰੱਖਿਆ ਸਬੰਧੀ ਇਨ੍ਹਾਂ ਚਿੰਨ੍ਹਾਂ-ਨਿਯਮਾਂ ਅਤੇ ਟ੍ਰੈਫਿਕ ਮਾਰਸ਼ਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਾਹਨ ਚਾਲਕ ਦਾ ਚਲਾਣ ਹੋਣ ਦੀ ਸੂਰਤ ਵਿੱਚ ਇਸ ਐਪ ਰਾਹੀਂ ਆਨ-ਲਾਈਨ ਚਲਾਨ ਭਰਨ ਸਹੂਲਤ ਵੀ ਛੇਤੀ ਹੀ ਮੁਹੱਈਆ ਕਰਵਾਈ ਜਾਵੇਗੀ।

ਆਈ.ਜੀ. ਰਾਏ ਨੇ ਦੱਸਿਆ ਕਿ ਇਸ ਐਪ ਰਾਹੀਂ ਕੋਈ ਵੀ ਨਾਗਰਿਕ ਡਿਊਟੀ 'ਤੇ ਤਾਇਨਾਤ ਟ੍ਰੈਫਿਕ ਪੁਲਿਸ ਦੇ ਕਰਮਚਾਰੀਆਂ ਦੇ ਵਿਵਹਾਰ ਬਾਰੇ ਫੀਡ ਬੈਕ ਵੀ ਦੇ ਸਕਦਾ ਹੈ। ਆਈ.ਜੀ ਨੇ ਦੱਸਿਆ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਮਹਤਵਪੂਰਨ ਸਥਾਨਾਂ 'ਤੇ ਲਗਾਏ ਗਏ ਸੀ.ਸੀ.ਟੀਵੀ ਕੈਮਰਿਆਂ ਨੂੰ ਵੀ ਛੇਤੀ ਹੀ ਇਸ ਐਪ ਨਾਲ ਲਿੰਕ ਕੀਤਾ ਜਾਵੇਗਾ। ਰਾਏ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਸੁਰੱਖਿਅਤ ਤੇ ਸੁਚਾਰੂ ਆਵਾਜਾਈ ਮੁਹੱਈਆ ਕਰਵਾਉਣ ਲਈ ਉਹ ਜ਼ਿਲ੍ਹਾ ਪੁਲਿਸ ਨੂੰ ਸਹਿਯੋਗ ਦੇਣ। ਆਈ.ਜੀ. ਨੇ ਦੱਸਿਆ ਕਿ ਇਹ ਮੋਬਾਇਲ ਐਪ ਜਿੱਥੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਵੱਡਾ ਯੋਗਦਾਨ ਪਾਵੇਗਾ ਉਥੇ ਹੀ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।

ਇਸ ਮੌਕੇ ਐਸ.ਪੀ. ਟ੍ਰੈਫਿਕ ਕੰਵਰਦੀਪ ਕੌਰ ਆਈ.ਪੀ.ਐਸ. ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਹੀ ਅਨੇਕਾਂ ਸੜਕੀ ਹਾਦਸੇ ਵਾਪਰਦੇ ਹਨ ਜਿਸ ਕਾਰਨ ਭਾਰੀ ਜਾਨੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਐਪ ਦੇ ਚਲਣ ਨਾਲ ਹੁਣ ਜ਼ਿਲ੍ਹੇ ਦਾ ਕੋਈ ਵੀ ਨਾਗਰਿਕ ਟ੍ਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਵਿੱਚ ਆਪਣਾ ਯੋਗਦਾਨ ਪਾ ਸਕੇਗਾ। 
[home] [1] 2  [prev.]1-5 of 8


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਇਨਕਮ ਟੈਕਸ ਵਿਭਾਗ ਦੇ ਵਿਹੜੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਵਸ
15.08.17 - ਪੀ ਟੀ ਟੀਮ
ਇਨਕਮ ਟੈਕਸ ਵਿਭਾਗ ਦੇ ਵਿਹੜੇ ਬੱਚਿਆਂ ਨੇ ਮਨਾਇਆ ਆਜ਼ਾਦੀ ਦਿਵਸ'ਆਜ਼ਾਦੀ' ਇੱਕ ਐਸਾ ਸ਼ਬਦ ਹੈ ਜਿਸ ਦਾ ਖਿਆਲ ਆਉਂਦਿਆਂ ਹੀ ਹਰ ਇੱਕ ਮਨ ਨੂੰ ਇੱਕ ਅਜੀਬ ਜਿਹੀ ਖੁਸ਼ੀ ਦਾ ਅਹਿਸਾਸ ਹੁੰਦਾ ਹੈ। ਆਜ਼ਾਦੀ ਦੀ ਪਰਿਭਾਸ਼ਾ ਛੋਟੇ ਪੱਧਰ ਤੋਂ ਲੈ ਕੇ ਵੱਡੇ ਪੱਧਰ ਤੱਕ ਹਰ ਕਿਸੇ ਲਈ ਆਪਣੇ-ਆਪਣੇ ਸੁਭਾਅ ਮੁਤਾਬਕ ਹੋ ਸਕਦੀ ਹੈ। ਪਰ ਸਾਡੇ ਦੇਸ਼ ਅਤੇ ਦੇਸ਼ਵਾਸੀਆਂ ਲਈ ਆਜ਼ਾਦੀ ਦਾ ਮਤਲਬ ਤਕਰੀਬਨ 100 ਸਾਲ ਭਾਰਤ ਉੱਪਰ ਰਾਜ ਕਰਨ ਵਾਲੀ ਅੰਗਰੇਜ਼ੀ ਕੌਮ ਜੋ ਕਿ ਈਸਟ ਇੰਡੀਆ
ਕੰਪਨੀ ਦੇ ਰੂਪ ਵਿੱਚ ਭਾਰਤ ਵਿੱਚ ਦਾਖਿਲ ਹੋਈ ਅਤੇ ਮਾਲਕ ਬਣ ਬੈਠੀ ਤੋਂ 1947 ਵਿੱਚ ਮਿਲੀ ਆਜ਼ਾਦੀ ਤੋਂ ਹੈ। ਹਰ ਸਾਲ 15 ਅਗਸਤ ਨੂੰ ਦੇਸ਼ ਭਰ ਵਿਚ ਪੂਰੀ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾਂਦਾ ਹੈ।

ਇਸੇ ਤਹਿਤ ਦੇਸ਼ ਦੀ ਆਜ਼ਾਦੀ ਦੇ 71ਵੇਂ ਦਿਵਸ 'ਤੇ ਮੰਗਲਵਾਰ ਨੂੰ ਇਨਕਮ ਟੈਕਸ ਵਿਭਾਗ ਪਟਿਆਲਾ ਵੱਲੋਂ ਸਥਾਨਕ ਦਫਤਰ ਵਿਖੇ ਕੌਮਪ੍ਰਸਤੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਡਾ.ਜਗਤਾਰ ਸਿੰਘ, ਪ੍ਰਿੰਸੀਪਲ ਕਮਿਸ਼ਨਰ, ਇਨਕਮ ਟੈਕਸ ਵਿਭਾਗ ਪਟਿਆਲਾ ਨੇ ਬਤੌਰ ਮੁੱਖ ਮਹਿਮਾਨ ਅਤੇ ਸ੍ਰੀ ਅਰਵਿੰਦ, ਕਮਿਸ਼ਨਰ, ਇਨਕਮ ਟੈਕਸ ਵਿਭਾਗ ਦਿੱਲੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਮਾਰੋਹ 'ਚ ਸ਼ਿਰਕਤ ਕੀਤੀ। ਇਸ ਸਮਾਰੋਹ ਦੀ ਪ੍ਰਧਾਨਗੀ ਹਰਜਿੰਦਰ ਸਿੰਘ, ਐਡੀਸ਼ਨਲ ਕਮਿਸ਼ਨਰ, ਇਨਕਮ ਟੈਕਸ ਵਿਭਾਗ, ਪਟਿਆਲਾ ਨੇ ਕੀਤੀ।

ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਨੇ ਤਿਰੰਗਾ ਫਹਿਰਾ ਕੇ ਕੀਤੀ। ਇਸ ਮੌਕੇ ਡਾ.ਜਗਤਾਰ ਸਿੰਘ ਨੇ ਸਾਰਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ "ਅੱਜ ਦਾ ਦਿਨ ਦੇਸ਼ ਦੇ ਇਤਿਹਾਸ ਵਿਚ ਬਹੁਤ ਵੱਡਾ ਦਿਨ ਹੈ ਅਤੇ ਇਸ ਦਿਨ ਨੂੰ ਬੜੀ ਧੂਮਧਾਮ ਨਾਲ ਮਨਾਉਣਾ ਚਾਹੀਦਾ ਹੈ। ਇਸ ਦਿਨ ਦਾ ਜਸ਼ਨ ਮਨਾਉਣਾ ਅੱਜ ਇਸਲਈ ਵੀ ਜ਼ਰੂਰੀ ਹੈ ਕਿਉਂਕਿ ਅੱਜ-ਕੱਲ੍ਹ ਦੀ ਪੀੜ੍ਹੀ ਆਜ਼ਾਦੀ ਦੇ ਬਾਰੇ ਭੁੱਲਦੀ ਜਾ ਰਹੀ ਹੈ ਕਿਉਂਕਿ ਆਜ਼ਾਦੀ ਲਈ ਉਨ੍ਹਾਂ ਨੂੰ ਕੋਈ ਸੰਘਰਸ਼ ਨਹੀਂ ਕਰਨਾ ਪਿਆ ਸੀ। ਜਦਕਿ ਇਸ ਆਜ਼ਾਦੀ ਨੂੰ ਪਾਉਣ ਲਈ ਕਈ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਸਨ। ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਸੀ ਅਤੇ ਇਸ ਦਾ ਸਭ ਤੋਂ ਵੱਡਾ ਉਦਾਹਰਣ ਹੈ ਭਗਤ ਸਿੰਘ ਦੀ ਸ਼ਹਾਦਤ ਹੈ।"
ਉਨ੍ਹਾਂ ਨੇ ਦੇਸ਼ ਦੇ ਵਿਕਾਸ ਬਾਰੇ ਗੱਲ ਕਰਦਿਆਂ ਕਿਹਾ "ਸਾਡੇ ਦੇਸ਼ ਨੇ ਆਜ਼ਾਦੀ ਤੋਂ ਬਾਅਦ ਬਹੁਤ ਤਰੱਕੀ ਕੀਤੀ ਹੈ। ਤੇ ਇਸ ਵਿਕਾਸ ਵਿਚ ਇਨਕਮ ਟੈਕਸ ਵਿਭਾਗ ਦਾ ਵੀ ਕਾਫੀ ਵੱਡਾ ਯੋਗਦਾਨ ਹੈ।" ਉਨ੍ਹਾਂ ਨੇ ਟੈਕਸ ਬਾਰੇ ਗੱਲ ਕਰਦਿਆਂ ਕਿਹਾ "ਜੇ ਇਸ ਦੇਸ਼ ਦਾ ਹਰ ਨਾਗਰਿਕ ਇਮਾਨਦਾਰੀ ਨਾਲ ਟੈਕਸ ਭਰੇ ਤਾਂ ਸਾਡਾ ਦੇਸ਼ ਬਾਕੀ ਦੇਸ਼ਾਂ ਨਾਲੋਂ ਕਈ ਗੁਣਾ ਜ਼ਿਆਦਾ ਤਰੱਕੀ ਕਰ ਸਕਦਾ ਹੈ।"

ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਭਰਪੂਰ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਵਿਚ ਭੰਗੜਾ, ਗਿੱਧਾ, ਮਾਈਮ, ਦੇਸ਼ਭਗਤੀ ਦੇ ਗੀਤ ਆਦਿ ਸ਼ਾਮਲ ਸਨ। ਨਰਾਇਣ ਪਬਲਿਕ ਸਕੂਲ ਦੇ ਬੱਚਿਆਂ ਨੂੰ ਭੰਗੜੇ ਵਿਚ ਪਹਿਲਾ ਇਨਾਮ ਮਿਲਿਆ ਅਤੇ ਸੁਸ਼ੀਲ ਦੇਵੀ ਪਬਲਿਕ ਸਕੂਲ ਨੂੰ ਗਿੱਧੇ ਵਿਚ ਪਹਿਲਾ ਇਨਾਮ ਮਿਲਿਆ।
 
ਜਸਬੀਰ ਸਿੰਘ ਸੈਣੀ, ਆਈ.ਟੀ.ਓ., ਹੈੱਡ ਕੁਆਰਟਰਜ਼, ਪਟਿਆਲਾ ਨੇ ਆਪਣੇ ਸੰਬੋਧਨ 'ਚ ਦੱਸਿਆ ਕਿ ਹਰ ਸਾਲ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਉਹ ਇਥੇ ਮੁਕਾਬਲੇ ਕਰਵਾਉਂਦੇ ਹਨ ਜਿਥੇ ਵੱਖ-ਵੱਖ ਸਕੂਲਾਂ ਦੇ ਬੱਚੇ ਆ ਕੇ ਸਭਿਆਚਾਰਕ ਆਈਟਮਾਂ ਪੇਸ਼ ਕਰਦੇ ਹਨ, ਜਿਨ੍ਹਾਂ ਰਾਹੀਂ ਲੋਕਾਂ ਦੇ ਮਨਾਂ ਵਿਚ ਦੇਸ਼ਭਗਤੀ ਦੀ ਭਾਵਨਾ ਜਾਗ ਸਕੇ।
[home] [1] 2  [prev.]1-5 of 8


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER