ਪੰਜਾਬ

Monthly Archives: AUGUST 2019


ਮਿਲਕਫੈੱਡ ਨੇ ਕਿਸਾਨਾਂ ਦੀ ਭਲਾਈ ਹਿੱਤ ਸਾਲ ਵਿੱਚ 9ਵੀਂ ਵਾਰ ਦੁੱਧ ਦੀਆਂ ਖਰੀਦ ਕੀਮਤਾਂ ਵਧਾਈਆਂ : ਸੁਖਜਿੰਦਰ ਸਿੰਘ ਰੰਧਾਵਾ
31.08.19 - ਪੀ ਟੀ ਟੀਮ
ਮਿਲਕਫੈੱਡ ਨੇ ਕਿਸਾਨਾਂ ਦੀ ਭਲਾਈ ਹਿੱਤ ਸਾਲ ਵਿੱਚ 9ਵੀਂ ਵਾਰ ਦੁੱਧ ਦੀਆਂ ਖਰੀਦ ਕੀਮਤਾਂ ਵਧਾਈਆਂ : ਸੁਖਜਿੰਦਰ ਸਿੰਘ ਰੰਧਾਵਾ



ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ (ਮਿਲਕਫੈੱਡ) ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੇ ਮੱਦੇਨਜ਼ਰ ਅੱਜ ਦੁੱਧ ਦੀਆਂ ਖ਼ਰੀਦ ਕੀਮਤਾਂ ਵਿੱਚ ਪ੍ਰਤੀ ਕਿਲੋ ਫੈਟ ਪਿੱਛੇ 10 ਰੁਪਏ ਦਾ ਵਾਧਾ ਕੀਤਾ ਗਿਆ ਹੈ ਅਤੇ ਇਹ ਕੀਮਤਾਂ 1 ਸਤੰਬਰ, 2019 ਤੋਂ ਲਾਗੂ ਹੋਣਗੀਆਂ।
 
ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪਸ਼ੂ ਫੀਡ ਅਤੇ ਚਾਰੇ ਦੀਆਂ ਕੀਮਤਾਂ ਵਧਣ ਦੇ ਮੱਦੇਨਜ਼ਰ ਦੁੱਧ ਉਤਪਾਦਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੈ। ਵੱਧ ਤੋਂ ਵੱਧ ਕਿਸਾਨਾਂ ਨੂੰ ਮਿਲਕਫੈੱਡ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮਜ਼ਬੂਤੀ ਨਾਲ ਖੇਤੀਬਾੜੀ ਸੈਕਟਰ ਪ੍ਰਫੁੱਲਿਤ ਹੋਵੇਗਾ। ਮੰਤਰੀ ਨੇ ਕਿਹਾ ਕਿ ਇਹ ਸਾਲ ਵਿੱਚ 9ਵੀਂ ਵਾਰ ਹੋਇਆ ਹੈ ਜਦੋਂ ਮਿਲਕਫੈੱਡ ਵੱਲੋਂ ਕਿਸਾਨਾਂ ਦੀ ਭਲਾਈ ਹਿੱਤ ਦੁੱਧ ਦੀਆਂ ਖ਼ਰੀਦ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਇਸ ਮੌਕੇ ਮਿਲਕਫੈੱਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਵੇਰਕਾ ਵੱਲੋਂ ਦੁੱਧ ਉਤਪਾਦਕਾਂ ਨੂੰ ਦੁੱਧ ਦੀਆਂ ਢੁੱਕਵੀਆਂ ਅਤੇ ਸਹੀ ਕੀਮਤਾਂ  ਮਿਲਣ ਦੇ ਨਾਲ ਨਾਲ ਮੁਨਾਫ਼ੇ ਦਾ ਵੱਡਾ ਹਿੱਸਾ ਦੁੱਧ ਉਤਪਾਦਕਾਂ ਨਾਲ ਸਾਂਝਾ ਕਰਨ ਨੂੰ ਯਕੀਨੀ ਬਣਾਉਣ ਸਬੰਧੀ ਕਈ ਕਾਰਗਰ ਕਦਮ ਉਠਾਏ ਜਾ ਰਹੇ ਹਨ।
 
ਉਨ੍ਹਾਂ ਇਹ ਵੀ ਦੱਸਿਆ ਕਿ ਡੇਅਰੀ ਕਿਸਾਨਾਂ ਨੂੰ ਆਪਣੀ ਪੈਦਾਵਾਰ ਵਧਾਉਣ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਕਈ ਐਕਸਟੈਂਸ਼ਨ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਨਾਲ ਮਿਲਕਫੈੱਡ ਸੰਸਥਾ ਦੇ ਦੁੱਧ ਉਤਪਾਦਕ ਕਿਸਾਨਾਂ ਨਾਲ ਸਬੰਧ ਵਧਣ ਦੇ ਨਾਲ ਨਾਲ ਇਸਦੇ ਖ਼ਪਕਾਰਾਂ ਨੂੰ ਉੱਚ ਗੁਣਵੱਤਾ ਵਾਲਾ ਦੁੱਧ ਮੁਹੱਈਆ ਕਰਵਾਉਂਦਿਆਂ ਉਨ੍ਹਾਂ ਨੂੰ ਚੰਗੀ ਸਿਹਤ ਦੇਣ  ਸਬੰਧੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਵੀ ਬੜ੍ਹਾਵਾ ਮਿਲਦਾ ਹੈ, ਜੋ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ਟੀਚਾ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ
25.08.19 - ਪੀ ਟੀ ਟੀਮ
ਟੇਂਡੀਵਾਲਾ ਬੰਨ੍ਹ ਦੀ ਮਜ਼ਬੂਤੀ ਲਈ ਫੌਜ ਨਾਲ ਸਾਂਝੀ ਕਾਰਜ ਯੋਜਨਾ ਉਲੀਕੀ ਜਾਵੇ : ਕੈਪਟਨ ਅਮਰਿੰਦਰ ਸਿੰਘ



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ਨੂੰ ਫੌਜ ਦੇ ਅਧਿਕਾਰੀਆਂ ਨਾਲ ਮਿਲ ਕੇ ਸਾਂਝੀ ਕਾਰਜ ਯੋਜਨਾ ਉਲੀਕਣ ਲਈ ਆਖਿਆ ਹੈ।

ਇਹ ਹਦਾਇਤਾਂ ਮੁੱਖ ਮੰਤਰੀ ਨੇ ਜਾਰੀ ਕੀਤੀਆਂ ਭਾਵੇਂ ਕਿ ਉਨ੍ਹਾਂ ਵੱਲੋਂ ਬੀਤੇ ਦਿਨ ਕੇਂਦਰ ਸਰਕਾਰ ਨੂੰ ਕੀਤੀ ਅਪੀਲ 'ਤੇ ਹੁੰਗਾਰਾ ਭਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਵੀ ਭੇਜਣ ਦਾ ਫੈਸਲਾ ਕੀਤਾ। ਕੇਂਦਰੀ ਗ੍ਰਹਿ ਸਕੱਤਰ ਸ੍ਰੀ ਅਜੇ ਭੱਲਾ ਨੇ ਸੂਬਾ ਸਰਕਾਰ ਨੂੰ ਜਾਣਕਾਰੀ ਦਿੱਤੀ ਕਿ ਹੜ੍ਹਗ੍ਰਸਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਆ ਕੇ ਵੀ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰੇਗੀ।

ਫ਼ਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਟੇਂਡੀਵਾਲ ਦੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਜੰਗੀ ਪੱਧਰ 'ਤੇ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਨੇੜਲੇ ਪਿੰਡਾਂ ਵਿੱਚ ਹੜ੍ਹਾਂ ਨੂੰ ਟਾਲਿਆ ਜਾ ਸਕੇ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਵਾਸਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਨੂੰ ਵੀ ਤਿਆਰ ਰੱਖਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸ਼ਾਮਲ ਹੋਏ।

ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਮੁਤਾਬਕ ਮਖੂ ਤੇ ਹੁਸੈਨੀਵਾਲਾ ਇਲਾਕੇ ਦੇ ਹੜ੍ਹ ਪ੍ਰਭਾਵਿਤ 15 ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਜਦਕਿ 630 ਵਿਅਕਤੀਆਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਲੋਕਾਂ ਨੂੰ ਭੋਜਨ ਦੇ 950 ਪੈਕੇਟ ਮੁਹੱਈਆ ਕਰਵਾਉਣ ਤੋਂ ਇਲਾਵਾ ਪਸ਼ੂਆਂ ਲਈ ਫੀਡ ਅਤੇ ਚਾਰੇ ਦੀ ਸਪਲਾਈ ਲਈ ਵੀ ਢੁਕਵੇਂ ਬੰਦੋਬਸਤ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪਿੰਡ ਟੇਂਡੀਵਾਲਾ ਵਿਖੇ ਬੰਨ੍ਹ ਦੀ ਮਜ਼ਬੂਤੀ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਪਾੜ ਨੂੰ ਪੂਰਨ ਲਈ ਫੌਜ ਵੀ ਸਹਾਇਤਾ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਟੇਂਡੀਵਾਲ ਵਿਖੇ ਚੱਲ ਰਹੇ ਕੰਮ 'ਤੇ ਨੇੜਿਓਂ ਨਿਗ੍ਹਾ ਰੱਖਣ ਦੇ ਹੁਕਮ ਦਿੱਤੇ ਤਾਂ ਕਿ ਇਸ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾ ਸਕੇ।

ਜਲੰਧਰ ਵਿੱਚ ਰਾਹਤ ਤੇ ਮੁੜ ਵਸੇਬਾ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਕਿ ਮੋਬਾਈਲ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 1690 ਜੀਆਂ ਵਾਲੇ 389 ਪਰਿਵਾਰਾਂ ਦੀ ਦੇਖਭਾਲ ਕੀਤੀ ਗਈ ਹੈ। ਇਸੇ ਤਰ੍ਹਾਂ ਇਨ੍ਹਾਂ ਟੀਮਾਂ ਵੱਲੋਂ ਹੋਰ 665 ਮਰੀਜ਼ਾਂ ਨੂੰ ਓ.ਪੀ.ਡੀ. ਵਿਖੇ ਇਲਾਜ ਮੁਹੱਈਆ ਕਰਵਾਇਆ ਗਿਆ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹੁਣ ਤੱਕ 4600 ਵਿਅਕਤੀ ਮੈਡੀਕਲ ਕੈਂਪਾਂ ਵਿੱਚ ਜਾ ਚੁੱਕੇ ਹਨ। ਲਗਭਗ 31 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ।

ਜਲੰਧਰ ਜ਼ਿਲ੍ਹੇ ਵਿੱਚ ਸਥਾਨਕ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਯਤਨਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਮਾਓ ਸਾਹਿਬ ਅਤੇ ਮਿਓਵਾਲ ਵਿਖੇ ਸਤਲੁਜ ਦਰਿਆ ਵਿੱਚ ਦੋ ਵੱਡੇ ਪਾੜ ਪੂਰ ਦਿੱਤੇ ਹਨ ਜਦਕਿ ਫਿਲੌਰ ਦੇ ਪਿੰਡ ਭੋਵਾਹਾਰੀ ਸੇਲਕਿਆਨਾ ਅਤੇ ਸ਼ਾਹਕੋਟ ਵਿੱਚ ਪਿੰਡ ਜਾਨੀਆਂ ਚਾਹਲ ਵਿਖੇ ਪਏ ਹੋਰ ਪਾੜ ਪੂਰੇ ਜਾਣ ਦਾ ਕੰਮ ਮੁਕੰਮਲ ਹੋਣ ਦੇ ਨੇੜੇ ਹੈ।

ਕਪੂਰਥਲਾ ਜ਼ਿਲ੍ਹੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਜ਼ਿਲ੍ਹੇ ਵਿੱਚ ਮਨੁੱਖੀ ਜਾਂ ਪਸ਼ੂ ਧਨ ਦਾ ਕੋਈ ਨੁਕਸਾਨ ਹੋਣ ਦੀ ਰਿਪੋਰਟ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਪੱਧਰ 'ਤੇ 20 ਹੜ੍ਹ ਰਾਹਤ ਟੀਮਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਨੂੰ 24 ਘੰਟਿਆਂ ਲਈ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 1415 ਵਿਅਕਤੀਆਂ ਨੂੰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਗਿਆ ਜਦਕਿ 640 ਪਸ਼ੂਆਂ ਦੀ ਦੇਖਭਾਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸੁੱਕੇ ਰਾਸ਼ਨ ਦੇ ਪੈਕੇਟਾਂ ਤੇ ਹੋਰ ਰਾਹਤ ਸਮੱਗਰੀ ਵੰਡਣ ਦਾ ਕੰਮ ਜ਼ੋਰਾਂ 'ਤੇ ਜਾਰੀ ਹੈ।

ਡਿਪਟੀ ਕਮਿਸ਼ਨਰ ਰੋਪੜ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਖੇਤਾਂ ਵਿੱਚ ਪਾਣੀ ਦਾ ਪੱਧਰ ਕੁੱਲ ਮਿਲਾ ਕੇ ਘਟਿਆ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਲਗਭਗ 500 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਇਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ 13 ਸਥਾਈ ਅਤੇ 22 ਮੋਬਾਈਲ ਕੈਂਪਾਂ ਵਿੱਚ ਤਕਰੀਬਨ 3300 ਵਿਅਕਤੀਆਂ ਨੂੰ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਹੰਗਾਮੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਿੰਨ ਐਂਬੂਲੈਂਸਾਂ ਨੂੰ ਇਸ ਕੰਮ ਵਿੱਚ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਦੀਆਂ 20 ਟੀਮਾਂ ਨੂੰ ਜ਼ਿਲ੍ਹੇ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਫੀਡ ਅਤੇ ਚਾਰੇ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਵੀ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਰੋਪੜ ਅਤੇ ਨਵਾਂ ਸ਼ਹਿਰ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਅਤੇ ਬੁਨਿਆਦੀ ਢਾਂਚੇ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਲਾਉਣ ਦੀ ਪ੍ਰਕਿਰਿਆ ਸ਼ੁਰੂ ਕਰਨ ਵਾਸਤੇ ਵਿਸਥਾਰਤ ਪ੍ਰੋਗਰਾਮ ਉਲੀਕਣ ਦੇ ਵੀ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਉਨ੍ਹਾਂ ਦੇ ਦਰਾਂ ਤੱਕ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਕੇ ਮੁਸ਼ਕਲ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਢਾਰਸ ਦਿੱਤੀ ਜਾਵੇ।

ਇੱਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਪਹਿਲਾਂ ਹੀ ਚੁੱਕੇ ਹਨ। ਮੁਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।

ਇੱਥੇ ਇਹ ਜ਼ਿਕਰਯੋਗ ਹੈ ਕਿ ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਹੜ੍ਹਗ੍ਰਸਤ ਜ਼ਿਲ੍ਹਿਆਂ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ, ਸੁੰਦਰ ਸ਼ਾਮ ਅਰੋੜਾ, ਗੁਰਪ੍ਰੀਤ ਸਿੰਘ ਕਾਂਗੜ ਅਤੇ ਭਾਰਤ ਭੂਸ਼ਨ ਆਸ਼ੂ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਹੋਇਆ ਹੈ। ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਬੀ.ਐਸ. ਸਰਾ ਨੂੰ ਵੀ ਹੜ੍ਹਾਂ ਦੀ ਲਪੇਟ ਵਿੱਚ ਆਏ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰਨ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਖਿਆ। ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸਬੰਧਤ ਮੰਤਰੀ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਕਰ ਰਹੇ ਹਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਫਰਜੀ ਬੈਂਕ ਖਾਤਿਆਂ 'ਚ ਪਿਛਲੇ ਇਕ ਮਹੀਨੇ 'ਚ ਹੋਈ ਸਵਾ 5 ਕਰੋੜ ਰੁਪਏ ਤੋਂ ਜ਼ਿਆਦਾ ਦੀ ਟ੍ਰਾਂਜ਼ੈਕਸ਼ਨ
ਸਾਈਬਰ ਡਕੈਤੀ ਰਾਹੀਂ ਹੁੰਦੀ ਆਮ ਲੋਕਾਂ ਦੀ ਵੱਡੀ ਲੁੱਟ ਦਾ ਪਟਿਆਲਾ ਪੁਲਿਸ ਵੱਲੋਂ ਪਰਦਾਫਾਸ਼
19.08.19 - ਪੀ ਟੀ ਟੀਮ
ਸਾਈਬਰ ਡਕੈਤੀ ਰਾਹੀਂ ਹੁੰਦੀ ਆਮ ਲੋਕਾਂ ਦੀ ਵੱਡੀ ਲੁੱਟ ਦਾ ਪਟਿਆਲਾ ਪੁਲਿਸ ਵੱਲੋਂ ਪਰਦਾਫਾਸ਼



ਸਾਈਬਰ ਡਕੈਤੀ ਰਾਹੀਂ ਹੁੰਦੀ ਆਮ ਲੋਕਾਂ ਦੀ ਵੱਡੀ ਲੁੱਟ ਦਾ ਪਰਦਾਫਾਸ਼ ਕਰਦਿਆਂ ਫੀਨੋ ਪੇਮੈਂਟਸ ਬੈਂਕ ਲਿਮਟਿਡ ਦੀ ਮੰਡੀ ਗੋਬਿੰਦਗੜ੍ਹ ਬਰਾਂਚ ਦੇ ਮੈਨੇਜਰ ਅਸੀਸ ਕੁਮਾਰ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫੀਨੋ ਪੇਮੈਂਟਸ ਬੈਂਕ ਲਿਮਟਿਡ ਦੇ ਕਰੀਬ 215 ਬੈਂਕ ਖਾਤੇ ਫਰੀਜ਼ ਕੀਤੇ ਗਏ ਹਨ ਅਤੇ ਪਿਛਲੇ ਇਕ ਮਹੀਨੇ 'ਚ ਕਰੀਬ 200 ਤੋਂ ਵੱਧ ਜਾਅਲੀ ਬੈਕ ਖਾਤਿਆਂ 'ਚ ਕਰੀਬ 5 ਕਰੋੜ 33 ਲੱਖ 41 ਹਜ਼ਾਰ 896 ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ 5 ਕਰੋੜ 25 ਲੱਖ 67 ਹਜ਼ਾਰ 999 ਰੁਪਏ ਕਢਵਾਏ ਗਏ ਹਨ ਅਤੇ ਇਨ੍ਹਾਂ ਬੈਕ ਖਾਤਿਆਂ ਵਿਚ ਜਮ੍ਹਾਂ ਪਈ ਰਕਮ 7 ਲੱਖ 73 ਹਜ਼ਾਰ 896 ਰੁਪਏ ਨੂੰ ਵੀ ਫਰੀਜ਼ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਪੁਲਿਸ ਲਾਈਨ ਵਿਖੇ ਸੱਦੀ ਪ੍ਰੈਸ ਕਾਨਫਰੰਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਬੈਂਕ ਖਾਤਿਆਂ ਵਿੱਚੋਂ ਆਨ-ਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਖਿਲਾਫ ਮੁਕੱਦਮਾ ਨੰਬਰ 188 ਮਿਤੀ 29/07/19 ਅ/ਧ 420 ਆਈ.ਪੀ.ਸੀ. 66, 66-ਡੀ, ਆਈ.ਟੀ. ਐਕਟ ਥਾਣਾ ਸਿਵਲ ਲਾਇਨ ਦਰਜ ਕਰਕੇ ਇਕ ਅੰਤਰਰਾਜੀ ਗਿਰੋਹ ਨਾਲ ਸਬੰਧਤ ਝਾਰਖੰਡ ਤੇ ਪੰਜਾਬ ਦੇ ਰਹਿਣ ਵਾਲੇ ਅਫਸਰ ਅਲੀ ਤੇ ਨੂਰ ਅਲੀ ਪੁੱਤਰ ਸਮਸੇਰ ਅਲੀ ਵਾਸੀ ਨਿਉ ਸਾਂਤੀ ਨਗਰ, ਡਿਸਪੋਜਲ ਰੋਡ, ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਅਤਾਉਲ ਅੰਸਾਰੀ ਪੁੱਤਰ ਸਿਰਾਜੁਦੀਨ ਮਿਰਜਾ ਵਾਸੀ ਪਿੰਡ ਫੋਫਨਾਦ ਥਾਣਾ ਕਰਮਾਟੋਡਾ ਜ਼ਿਲ੍ਹਾ ਜਾਮਤਾਰਾ (ਝਾਰਖੰਡ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤਫਤੀਸ਼ ਦੌਰਾਨ ਪਟਿਆਲਾ ਪੁਲਿਸ ਵੱਲੋਂ ਜਾਅਲੀ ਬੈਂਕ ਖਾਤਿਆਂ ਰਾਹੀਂ ਹੁੰਦੀ ਠੱਗੀ ਦਾ ਪਰਦਾਫਾਸ਼ ਕੀਤਾ ਗਿਆ ਹੈ।

ਐੱਸ.ਐੱਸ.ਪੀ. ਸਿੱਧੂ ਨੇ ਮਾਮਲੇ ਦੀ ਵਿਸਥਾਰਪੂਰਪਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਈਬਰ ਡਕੈਤੀ ਦੇ ਇਸ ਮਾਮਲੇ ਦੀ ਤਫਤੀਸ਼ ਲਈ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਅਤੇ ਉਪ ਕਪਤਾਨ ਪੁਲਿਸ ਸਿਟੀ-1 ਯੋੋਗੇਸ਼ ਸ਼ਰਮਾ ਦੀ ਅਗਵਾਈ ਵਿੱਚ ਸੀ.ਆਈ.ਏ. ਪਟਿਆਲਾ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ, ਮੁੱਖ ਥਾਣਾ ਅਫ਼ਸਰ ਸਿਵਲ ਲਾਈਨ ਇੰਸਪੈਕਟਰ ਰਾਹੁਲ ਕੌਸਲ ਅਤੇ ਸਾਈਬਰ ਸੈਲ ਤੋਂ ਐੱਸ.ਆਈ. ਤਰਨਦੀਪ ਕੌਰ ਦੀ ਟੀਮ ਦਾ ਗਠਨ ਕੀਤਾ ਗਿਆ ਸੀ। ਜਿਨ੍ਹਾਂ ਵੱਲੋਂ ਤਫਤੀਸ਼ ਦੌਰਾਨ ਵੱਖ-ਵੱਖ ਪਹਿਲੂਆਂ ਤੋਂ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਪਾਇਆ ਗਿਆ ਕਿ ਦੋਸ਼ੀ ਅਫਸਰ ਅਲੀ ਜੋ ਕਿ ਦਸਵੀਂ ਪਾਸ ਹੈ ਅਤੇ ਪਹਿਲਾਂ ਅਧਾਰ ਕਾਰਡ ਬਣਾਉਣ ਦਾ ਕੰਮ ਕਰਦਾ ਸੀ ਅਤੇ ਫੀਨੋ ਪੇਮੈਂਟਸ ਬੈਂਕ ਲਿਮਟਿਡ ਦਾ ਡਿਸਟ੍ਰੀਬਿਊਟਰ/ਮਰਚੈਂਟ ਦਾ ਕੰਮ ਕਰਦਾ ਸੀ। ਜਿਸ ਨੂੰ ਫੀਨੋ ਪੇਮੈਂਟਸ ਬੈਂਕ ਲਿਮਟਿਡ ਵੱਲੋਂ ਸਪੈਸ਼ਲ ਮਰਚੈਂਟ ਦਾ ਸ਼ਨਾਖਤੀ ਕਾਰਡ ਵੀ ਦਿੱਤਾ ਗਿਆ ਸੀ, ਜਿਸ ਤੋਂ ਇਹ ਫੀਨੋ ਬੈਂਕ ਵਿੱਚ ਖਾਤੇ ਖੋਲਦਾ ਸੀ।

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਮਰਚੈਂਟ ਆਈ.ਡੀ. ਦੇ ਰਾਹੀਂ ਹੁਣ ਤਕ ਫੀਨੋ ਪੇਮੈਂਟਸ ਬੈਂਕ ਲਿਮਟਿਡ ਵਿਚ 200 ਤੋਂ ਵੱਧ ਵਿਅਕਤੀਆਂ ਦੇ ਫਰਜੀ ਖਾਤੇ ਖੋਲ੍ਹੇ ਜਾ ਚੁੱਕੇ ਹਨ ਅਤੇ ਇਨ੍ਹਾਂ ਖਾਤਿਆਂ ਵਿਚ ਆਨ-ਲਾਈਨ ਨੈਟ ਬੈਂਕਿੰਗ ਰਾਹੀਂ ਆਮ ਪਬਲਿਕ ਨਾਲ ਠੱਗੀ ਕਰਕੇ ਕਰੋੜਾਂ ਰੁਪਏ ਦਾ ਅਦਾਨ-ਪ੍ਰਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਖਾਤੇ ਅਫਸਰ ਅਲੀ ਨੇ ਬੜੀ ਹੀ ਚੁਸਤ ਚਲਾਕੀ ਨਾਲ ਭੋਲੇ ਭਾਲੇ ਲੋਕਾਂ ਤੋਂ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਖੋਲ੍ਹੇ ਸਨ। ਜਦੋਂ ਕੋਈ ਆਮ ਆਦਮੀ ਇਸ ਪਾਸ ਆਪਣੇ ਗੁੰਮ ਹੋਏ ਅਧਾਰ ਕਾਰਡ ਦੀ ਕਾਪੀ ਕਢਵਾਉਣ ਲਈ ਆਉਂਦਾ ਸੀ ਤਾਂ ਇਹ ਉਸ ਵਿਅਕਤੀ ਦਾ ਅਧਾਰ ਕਾਰਡ ਦਾ ਨੰਬਰ ਲੈਕੇ ਅਤੇ ਬਾਇਉਮੈਟਰਿਕ ਪ੍ਰਣਾਲੀ ਰਾਹੀਂ ਉਸ ਦਾ ਅੰਗੂਠਾ ਲੈਕੇ ਅਧਾਰ ਕਾਰਡ ਪ੍ਰਿੰਟ ਕਰਦਾ ਸੀ ਤੇ ਨਾਲ ਹੀ ਉਸ ਵਿਅਕਤੀ ਦਾ ਫੀਨੋ ਪੇਮੈਂਟਸ ਬੈਂਕ ਲਿਮਟਿਡ ਵਿਚ ਖਾਤਾ ਖੋਲ੍ਹ ਦਿੰਦਾ ਸੀ ਅਤੇ ਉਸ ਖਾਤੇ ਵਿਚ ਆਪਣਾ ਫਰਜੀ ਨੰਬਰ ਰਜਿਸਟਰਡ ਕਰ ਦਿੰਦਾ ਸੀ ਅਤੇ ਖਾਤਾ ਖੋਲ੍ਹਣ ਸਮੇਂ ਲੋੜੀਂਦੀ ਰਕਮ ਆਪਣੇ ਕੋਲੋਂ ਪਾ ਦਿੰਦਾ ਸੀ। ਉਨ੍ਹਾਂ ਦੱਸਿਆ ਕਿ ਇਹ ਸਾਰੇ ਖਾਤੇ ਜ਼ਿਆਦਾਤਰ ਮੰਡੀ ਗੋਬਿਦਗੜ੍ਹ ਤੇ ਲੁਧਿਆਣਾ 'ਚ ਖੋਲ੍ਹੇ ਗਏ ਹਨ, ਕਿਉਂਕਿ ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿਚ ਜ਼ਿਆਦਾਤਰ ਇੰਡਸਟਰੀ ਹੈ, ਜਿਥੇ ਬਾਹਰਲੇ ਰਾਜਾਂ ਤੋ ਕਾਫੀ ਵਿਅਕਤੀ ਲੇਬਰ ਦੇ ਤੌਰ 'ਤੇ ਕੰਮ ਕਰਦੇ ਹਨ।

ਐੱਸ.ਐੱਸ.ਪੀ. ਨੇ ਦੱਸਿਆ ਕਿ ਫੀਨੋ ਪੇਮੈਂਟਸ ਬੈਂਕ ਲਿਮਟਿਡ ਦੇ ਭਾਰੀ ਮਾਤਰਾ 'ਚ ਜਾਅਲੀ ਬੈਂਕ ਖਾਤੇ ਗੋਬਿੰਦਗੜ੍ਹ ਬਰਾਂਚ ਵਿਚ ਹੀ ਖੋਲ੍ਹੇ ਗਏ ਹਨ, ਜਿਸ ਸਬੰਧੀ ਇਸ ਗਿਰੋਹ ਦੇ ਦੋਸ਼ੀ ਅਫਸਰ ਅਲੀ, ਅਤਾਉਲ ਅੰਸਾਰੀ, ਫੀਨੋ ਬੈਕ ਦੇ ਸਟਾਫ ਅਤੇ ਇਸ ਗਿਰੋਹ ਦੇ ਹੋਰ ਸਾਥੀਆਂ ਖਿਲਾਫ ਮੁਕੱਦਮਾ ਨੰਬਰ 208 ਮਿਤੀ 17/08/2019 ਅ/ਧ 419,420,468,471,120-ਬੀ, ਹਿੰ:ਦੰ: 65,66,66-ਸੀ, 66-ਡੀ, 66-ਈ, ਆਈ.ਟੀ. ਐਕਟ ਥਾਣਾ ਸਿਵਲ ਲਾਇਨ ਪਟਿਆਲਾ ਵਿਖੇ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ ਹੈ। ਜਿਸ 'ਤੇ ਇਸ ਕੇਸ ਵਿੱਚ ਫੀਨੋ ਪੇਮੈਂਟਸ ਬੈਂਕ ਲਿਮਟਿਡ ਦਾ ਮੈਨੇਜਰ ਅਸੀਸ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ  ਮਕਾਨ ਨੰਬਰ 176 ਗਲੀ ਨੰਬਰ 2 ਚਾਂਦ ਕਲੋਨੀ, ਨੇੜੇ ਡੇਅਰੀ ਕੰਪਲੈਕਸ ਹੈਬੋਵਾਲ ਥਾਣਾ ਪੀ.ਏ.ਯੂ ਜ਼ਿਲ੍ਹਾ ਲੁਧਿਆਣਾ ਨੂੰ ਮਿਤੀ 18/08/2019 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੇ ਫੀਨੋ ਪੇਮੈਂਟਸ ਬੈਂਕ ਲਿਮਟਿਡ ਵਿਚ ਬਤੌਰ ਮੇਨੈਜਰ ਨਵੰਬਰ 2018 ਵਿੱਚ ਮੰਡੀ ਗੋਬਿੰਦਗੜ੍ਹ ਵਿਚ ਜੁਆਇਨ ਕੀਤਾ ਸੀ, ਜਿਸ ਦੀ ਜਾਣ ਪਹਿਚਾਣ ਦੋਸ਼ੀ ਅਫਸਰ ਅਲੀ ਨਾਲ ਹੋਈ ਸੀ, ਜਿਸ 'ਤੇ ਇਨ੍ਹਾਂ ਨੇ ਆਪਸ ਵਿਚ ਮਿਲ ਕੇ ਆਮ ਪਬਲਿਕ ਦੇ ਫਰਜ਼ੀ ਬੈਂਕ ਖਾਤੇ ਖੋਲ੍ਹਣੇ ਸ਼ੁਰੂ ਕਰ ਦਿੱਤੇ ਸਨ। ਇਸ ਕੇਸ ਵਿੱਚ ਦੋਸ਼ੀ ਅਤਾਉਲ ਅੰਸਾਰੀ ਉਕਤ ਨੂੰ ਵੀ ਪ੍ਰੋਡੈਕਸ਼ਨ ਵਾਰੰਟ 'ਤੇ ਲਿਆਂਦਾ ਜਾ ਰਿਹਾ ਹੈ, ਜਿਸ ਪਾਸੋਂ ਇਨ੍ਹਾਂ ਬੈਕ ਖਾਤਿਆਂ ਵਿੱਚੋਂ ਵੱਡੇ ਪੱਧਰ 'ਤੇ ਪੈਸਿਆਂ ਦੇ ਹੋਏ ਅਦਾਨ ਪ੍ਰਦਾਨ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
----------
ਹੁਣ ਤਕ ਫੀਨੋ ਪੇਮੈਂਟਸ ਬੈਂਕ ਲਿਮਟਿਡ ਵਿਚ 200 ਤੋਂ ਵੱਧ ਵਿਅਕਤੀਆਂ ਦੇ ਫਰਜੀ ਖਾਤੇ ਖੋਲ੍ਹੇ ਜਾ ਚੁੱਕੇ ਹਨ।
----------
ਫੀਨੋ ਬੈਕ ਵਿਚ ਖਾਤਾ ਖੋਲ੍ਹਣ ਦੀ ਵਿਧੀ: ਐੱਸ.ਐੱਸ.ਪੀ. ਸਿੱਧੂ ਨੇ ਦੱਸਿਆ ਕਿ ਫੀਨੋ ਬੈਕ ਨੇ ਆਪਣੇ ਬੈਕ ਵਿੱਚ ਖਾਤਾ ਖੋਲ੍ਹਣ ਲਈ ਡਿਸਟ੍ਰੀਬਿਊਟਰ/ਮਰਚੈਂਟ ਰੱਖੇ ਹੋਏ ਹਨ, ਜਿਨ੍ਹਾਂ ਨੂੰ ਆਪਣੇ ਸ਼ਨਾਖਤੀ ਕਾਰਡ ਜਾਰੀ ਕੀਤੇ ਹੋਏ ਹਨ, ਜਿਸ ਦੇ ਅਧਾਰ 'ਤੇ ਡਿਸਟ੍ਰੀਬਿਊਟਰ/ਮਰਚੈਂਟ ਇਸ ਬੈਕ ਵਿੱਚ ਖਾਤੇ ਖੋਲ੍ਹਦੇ ਹਨ ਅਤੇ ਮਰਚੈਂਟ ਕੋਲ ਮੋਬਾਈਲ ਵਿਚ ਬੈਂਕ ਦੀ ਐਪ ਹੁੰਦੀ ਹੈ ਅਤੇ ਇਸ ਐਪ ਦੇ ਵਿੱਚ ਖਾਤਾ ਖੋਲ੍ਹਣ ਵਾਲੇ ਵਿਅਕਤੀ ਦਾ ਅਧਾਰ ਕਾਰਡ ਨੰਬਰ ਅਤੇ ਉਸ ਦੇ ਅੰਗੂਠੇ ਦਾ ਫਿੰਗਰ ਪ੍ਰਿੰਟ ਲੈਣਾ ਹੁੰਦਾ ਹੈ, ਜਿਸ ਦੇ ਅਧਾਰ 'ਤੇ ਬੈਂਕ ਖਾਤਾ ਖੁੱਲ੍ਹ ਜਾਂਦਾ ਹੈ। ਬੈਂਕ ਸਟਾਫ ਫੀਲਡ ਵਿਚ ਇਸ ਸਬੰਧੀ ਕੋਈ ਜਾਂਚ ਨਹੀ ਕਰਦਾ ਅਤੇ ਸਿਰਫ ਅਧਾਰ ਕਾਰਡ ਨੰਬਰ ਤੇ ਬਾਇਉਮੈਟਰਿਕ ਪ੍ਰਣਾਲੀ ਰਾਹੀਂ ਇਹ ਖਾਤਾ ਖੁੱਲ੍ਹ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਅਫਸਰ ਅਲੀ ਇਸ ਆੜ ਵਿੱਚ ਹੀ ਜੋ ਲੋਕ ਇਸ ਕੋਲ ਆਪਣੇ ਗੁੰਮ ਹੋਏ ਅਧਾਰ ਕਾਰਡ ਦਾ ਪ੍ਰਿੰਟ ਲੈਣ ਲਈ ਜਾਂ ਕੋਈ ਹੋਰ ਅਧਾਰ ਕਾਰਡ ਰਾਹੀਂ ਪੈਸੇ ਕਢਾਉਣ ਲਈ ਆਉਂਦੇ ਸਨ ਤਾਂ ਇਹ ਬੜੀ ਚਲਾਕੀ ਨਾਲ ਉਨ੍ਹਾਂ ਦੀ ਜਾਣਕਾਰੀ ਤੋਂ ਬਿਨਾਂ ਫੀਨੋ ਬੈਕ ਵਿਚ ਖਾਤਾ ਖੋਲ੍ਹ ਦਿੰਦਾ ਸੀ।
 
ਐੱਸ.ਐੱਸ.ਪੀ. ਨੇ ਦੱਸਿਆ ਕਿ ਦੋਸ਼ੀ ਅਫਸਰ ਅਲੀ ਨੇ ਅਧਾਰ ਕਾਰਡ ਬਣਾਉਣ ਦੀ ਟ੍ਰੇਨਿੰਗ ਲੁਧਿਆਣਾ ਤੋਂ ਅਧਾਰ ਕਾਰਡ ਬਣਾਉਣ ਵਾਲੀ ਸੰਸਥਾ ਤੋਂ ਲਈ ਸੀ। ਫਿਰ ਇਹ ਲੁਧਿਆਣਾ ਤੇ ਮੰਡੀ ਗੋਬਿੰਦਗੜ੍ਹ ਵਿਖੇ ਲੋਕਾਂ ਦੇ ਅਧਾਰ ਕਾਰਡ ਬਣਾਉਣ, ਫੋਨ ਰੀਚਾਰਜ ਤੇ ਬਿਜਲੀ ਦੇ ਬਿੱਲ ਆਦਿ ਭਰਨ ਦਾ ਕੰਮ ਕਰਦਾ ਸੀ ਅਤੇ ਬਾਅਦ ਵਿਚ ਇਸ ਨੇ ਫੀਨੋ ਪੇਮੈਂਟਸ ਬੈਂਕ ਲਿਮਟਿਡ ਵਿਚ ਆਮ ਪਬਲਿਕ ਦੇ ਖਾਤੇ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਜਿਸ ਨੂੰ ਫੀਨੋ ਪੇਮੈਂਟਸ ਬੈਂਕ ਲਿਮਿਟਡ ਵੱਲੋ ਡਿਸਟੀਬਿਉਟਰ/ਮਰਚੈਟ ਬਣਾ ਦਿੱਤਾ ਗਿਆ ਸੀ, ਜਿਸ 'ਤੇ ਫੀਨੋ ਪੇਮੈਂਟਸ ਬੈਂਕ ਲਿਮਟਿਡ ਇਸ ਨੂੰ ਪਹਿਲਾਂ ਹੀ 20/20 ਏ.ਟੀ.ਐੱਮ. ਕਿੱਟਾਂ ਦੇ ਦਿੰਦਾ ਸੀ। ਇਸੇ ਅਰਸੇ ਦੌਰਾਨ ਇਹ ਝਾਰਖੰਡ ਦੇ ਰਹਿਣ ਵਾਲੇ ਕੁਟ ਬੁੱਲ ਤੇ ਅਤਾਉਲ ਅੰਸਾਰੀ ਵਾਸੀ ਜਾਮਤਾਰਾ (ਝਾਰਖੰਡ) ਨਾਲ ਅਤੇ ਇਸ ਗਿਰੋਹ ਦੇ ਹੋਰ ਸਾਥੀਆਂ ਨਾਲ ਸੰਪਰਕ ਵਿੱਚ ਸੀ। ਜੋ ਇਨ੍ਹਾਂ ਸਾਰਿਆਂ ਨੇ ਆਪਸ ਵਿੱਚ ਮਿਲ ਕੇ ਸਾਰੇ ਭਾਰਤ ਵਿਚ ਹੀ ਆਮ ਪਬਲਿਕ ਪਾਸੋ ਬੈਕ ਖਾਤੇ ਦੀ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਨਾਲ ਆਨ-ਲਾਈਨ ਨੈਟ ਬੈਕਿੰਗ ਰਾਹੀਂ ਠੱਗੀਆਂ ਮਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਸੀ। 

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਗਿਰੋਹ ਦੇ ਮੈਬਰ ਜੋ ਕਿ ਜਾਮਤਾਰਾ (ਝਾਰਖੰਡ) ਅਤੇ ਹੋਰ ਰਾਜਾਂ ਦੇ ਰਹਿਣ ਵਾਲੇ ਹਨ ਜੋ ਵੱਡੇ ਪੱਧਰ 'ਤੇ ਮੋਬਾਇਲ ਸਿਮ ਐਕਟੀਵੇਟ ਕਰਵਾ ਲੈਦੇ ਸਨ ਜੋ ਕਿ ਕਾਫੀ ਮਾਤਰਾ ਵਿੱਚ ਇਹ ਸਿਮ ਕੋਰੀਅਰ ਰਾਹੀ ਦੋਸ਼ੀ ਅਫਸਰ ਅਲੀ ਕੋਲ ਆ ਜਾਂਦੇ ਸਨ ਅਤੇ ਦੋਸ਼ੀ ਅਫਸਰ ਅਲੀ ਕੋਲ ਜਦੋ ਕੋਈ ਵਿਅਕਤੀ ਉਸ ਦਾ ਅਧਾਰ ਕਾਰਡ ਗੁੰਮ ਹੋਣ 'ਤੇ ਨਵਾ ਅਧਾਰ ਕਾਰਡ ਪ੍ਰਿੰਟ ਕਰਾਉਣ ਲਈ ਆਉਦਾ ਸੀ ਤਾਂ ਉਸ ਵਿਅਕਤੀ ਦਾ ਅਧਾਰ ਕਾਰਡ ਪ੍ਰਿੰਟ ਕਰਨ ਲਈ ਉਸ ਦਾ ਅਧਾਰ ਕਾਰਡ ਨੰਬਰ ਹਾਸਲ ਕਰਕੇ ਬਾਇੳਮੈਟਿਰਕ ਪ੍ਰਣਾਲੀ ਰਾਹੀਂ (ਅੰਗੂਠਾ ਲਗਾਕੇ) ਅਧਾਰ ਕਾਰਡ ਪ੍ਰਿੰਟ ਕਰਨ ਦੇ ਨਾਲ ਨਾਲ ਬੜੀ ਹੀ ਚਲਾਕੀ ਨਾਲ ਉਸ ਵਿਅਕਤੀ ਦਾ ਫੀਨੋ ਪੇਮੈਂਟਸ ਬੈਂਕ ਲਿਮਟਿਡ ਵਿਚ ਖਾਤਾ ਖੋਲ੍ਹ ਦਿੰਦਾ ਸੀ ਅਤੇ ਉਸ ਖਾਤੇ ਵਿਚ (ਜਾਮਤਾਰਾ ਝਾਰਖੰਡ ਤੋ ਆਏ ਸਿਮ) ਫਰਜ਼ੀ ਮੋਬਾਇਲ ਨੰਬਰ ਰਜਿਸਟਡ ਕਰ ਦਿੰਦਾ ਸੀ ਅਤੇ ਉਸ ਵਿਅਕਤੀ ਨੂੰ ਇਸ ਬੈਕ ਖਾਤੇ ਬਾਰੇ ਕੋਈ ਜਾਣਕਾਰੀ ਨਹੀਂ ਲਗਦੀ ਸੀ। ਉਨ੍ਹਾਂ ਦੱਸਿਆ ਕਿ ਇਸ ਨੇ ਹੁਣ ਤੱਕ ਆਮ ਪਬਲਿਕ ਦੇ ਅਧਾਰ ਕਰਾਡ ਬਣਾਉਣ ਦੇ ਬਦਲੇ 200 ਤੋਂ ਵੱਧ ਬੈਕ ਖਾਤੇ ਖੋਲ੍ਹ ਦਿੱਤੇ ਹਨ। ਇਨ੍ਹਾਂ ਖਾਤਿਆਂ ਨਾਲ ਸਬੰਧਤ ਏ.ਟੀ.ਐਮ ਅਤੇ ਬੈਕ ਖਾਤਾ ਨੰਬਰ ਅਤੇ ਇਸ ਵੱਲੋ ਬੈਕ ਖਾਤੇ ਵਿਚ ਰਜਿਸਟਰ ਕੀਤਾ ਗਿਆ ਸਿਮ ਉਸ ਏ.ਟੀ.ਐਮ ਕਿਟ ਨਾਲ ਲਗਾਕੇ ਆਪਣੇ ਗਿਰੋਹ ਦੇ ਸਾਥੀਆ ਅਤਾਉਲ ਅੰਸਾਰੀ ਅਤੇ ਕੁਟ ਬੁੱਲ ਨੂੰ ਕੋਰੀਅਰ/ਡਾਕ ਰਾਹੀਂ ਜਾਮਤਾਰਾ (ਝਾਰਖੰਡ) ਭੇਜ ਦਿੰਦਾ ਸੀ। ਫਿਰ ਇਹ ਗਿਰੋਹ ਲੋਕਾਂ ਨਾਲ ਮਾਰੀਆਂ ਹੋਈਆਂ ਠੱਗੀਆਂ ਦੀ ਰਕਮ ਨੂੰ ਇਹਨਾ ਬੈਕ ਅਕਾਉਟਾ ਵਿੱਚੋਂ ਨੈਟ ਬੈਕਿੰਗ ਰਾਹੀਂ ਵੱਡੇ ਪੱਧਰ ਤੇ ਟਰਾਂਜੈਕਸਨਾਂ ਕਰਕੇ ਇਨ੍ਹਾਂ ਖਾਤਿਆ ਵਿਚੋ ਰਕਮ ਕੈਸ਼ ਕਰਵਾ ਲੈਦੇ ਸਨ ।

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਦੋਸ਼ੀ ਅਫਸਰ ਅਲੀ ਵਲੋਂ 200 ਤੋਂ ਵੱਧ ਖੋਲ੍ਹੇ ਗਏ ਫੀਨੋ ਪੇਮੈਂਟਸ ਬੈਂਕ ਲਿਮਟਿਡ ਖਾਤਿਆ ਦੇ ਐਡਰੇਸ ਜਿਨ੍ਹਾਂ ਵਿੱਚ ਯੂ.ਪੀ. ਦੇ 59, ਬਿਹਾਰ ਦੇ 55, ਪੰਜਾਬ ਦੇ 85, ਵੈਸਟ ਬੰਗਾਲ ਦੇ 2, ਹਰਿਆਣਾ ਤੇ ਐਮ.ਪੀ ਦੇ 1/1 ਐਡਰੇਸ ਮੋਜੂਦ ਹਨ। ਇਹ ਸਾਰੇ ਹੀ ਬੈਕ ਖਾਤੇ ਜੁਲਾਈ 2019 ਵਿੱਚ ਹੀ ਖੋਲੇ ਗਏ ਹਨ, ਜੋ ਇਨ੍ਹਾਂ ਬੈਕ ਖਾਤਿਆ ਵਿੱਚ ਵੀ ਮੁਕੱਦਮਾ ਨੰਬਰ 188/2019 ਥਾਣਾ ਸਿਵਲ ਲਾਇਨ ਪਟਿਆਲਾ ਵਾਲੀ ਰਕਮ ਵੀ ਟਰਾਸਫਰ ਹੋਈ ਹੈ।
----------
ਲੋਕਾਂ ਦੀ ਜਾਣਕਾਰੀ ਤੋਂ ਬਿਨਾਂ ਉਨ੍ਹਾਂ ਦੇ ਆਧਾਰ ਕਾਰਡ ਰਾਹੀਂ ਖੋਲ੍ਹੇ ਜਾ ਰਹੇ ਸਨ ਬੈਂਕ ਖਾਤੇ।
----------
ਐਸ.ਐਸ.ਪੀ. ਨੇ ਦੱਸਿਆ ਕਿ ਤਫਤੀਸ ਦੌਰਾਨ ਹੁਣ ਤੱਕ ਫੀਨੋ ਪੇਮੈਂਟਸ ਬੈਂਕ ਲਿਮਟਿਡ ਦੇ ਕਰੀਬ 215 ਬੈਕ ਖਾਤੇ ਫਰੀਜ ਕੀਤੇ ਗਏ ਹਨ, ਜਿਸ ਵਿੱਚ ਕਰੀਬ 200 ਤੋਂ ਵੱਧ ਬੈਕ ਖਾਤਿਆਂ ਵਿੱਚ ਇਸ ਗਿਰੋਹ ਨੇ ਲੋਕਾਂ ਨਾਲ ਮਾਰੀਆਂ ਹੋਈਆਂ ਠੱਗੀਆਂ ਦੀ ਕਰੀਬ 5 ਕਰੋੜ 33 ਲੱਖ 41 ਹਜ਼ਾਰ 896 ਰੁਪਏ ਜਮਾਂ ਕਰਵਾਏ ਹਨ ਅਤੇ 5 ਕਰੋੜ 25 ਲੱਖ 67 ਹਜ਼ਾਰ 999 ਰੁਪਏ ਕਢਵਾਏ ਗਏ ਹਨ ਅਤੇ ਇਨ੍ਹਾਂ ਬੈਕ ਖਾਤਿਆ ਵਿਚ ਜਮ੍ਹਾਂ ਪਈ ਰਕਮ 7 ਲੱਖ 73 ਹਜ਼ਾਰ 896 ਰੁਪਏ ਨੂੰ ਫਰੀਜ ਕੀਤਾ ਗਿਆ ਹੈ। ਇਨ੍ਹਾਂ ਬੈਕ ਖਾਤਿਆਂ ਵਿਚ ਨੈਟ ਬੈਕਿੰਗ ਰਾਹੀਂ ਰਕਮ ਦਾ ਅਦਾਨ ਪ੍ਰਦਾਨ ਜ਼ਿਆਦਾਤਰ ਜਾਮਤਾਰਾ (ਝਾਰਖੰਡ) ਤੋਂ ਹੋਇਆ ਹੈ। ਇਥੇ ਇਹ ਵੀ ਵਰਣਨਯੋਗ ਹੈ ਕਿ ਦੋਸ਼ੀ ਅਸਫਰ ਅਲੀ ਵੱਲੋ 200 ਤੋਂ ਵੱਧ ਖਾਤਿਆਂ ਨਾਲ ਸਬੰਧਤ ਏ.ਟੀ.ਐੱਮ. ਜਾਮਤਾੜਾ (ਝਾਰਖੰਡ) ਭੇਜੇ ਗਏ ਹਨ ਉਨ੍ਹਾਂ ਨਾਲ 200 ਤੋਂ ਵੱਧ ਮੋਬਾਈਲ ਸਿਮ ਵੀ ਭੇਜੇ ਗਏ ਹਨ।

ਸਿੱਧੂ ਨੇ ਅੱਗੇ ਦੱਸਿਆ ਕਿ ਇਸ ਗਿਰੋਹ ਵਿਚ ਬਹੁਤ ਸਾਰੇ ਵਿਅਕਤੀ ਕੰਮ ਕਰਦੇ ਹਨ, ਜਿਸ ਵਿਚ ਵੱਡੇ ਪੱਧਰ 'ਤੇ ਜਾਮਤਾਰਾ (ਝਾਰਖੰਡ) ਅਤੇ ਹੋਰ ਰਾਜਾਂ ਵਿੱਚ ਬੈਠ ਕੇ ਇਹ ਗਿਰੋਹ ਆਮ ਪਬਲਿਕ ਨਾਲ ਪੂਰੇ ਭਾਰਤ ਵਿਚ ਠੱਗੀਆਂ ਲਾਉਂਦਾ ਸੀ। ਇਸ ਗਿਰੋਹ ਸਬੰਧੀ ਬਾਹਰਲੇ ਰਾਜਾਂ ਦੀ ਪੁਲਿਸ ਨਾਲ ਸੰਪਰਕ ਕੀਤਾ ਹੋਇਆ ਹੈ, ਜਿਨ੍ਹਾਂ ਨਾਲ ਤਫਤੀਸ਼ ਦੌਰਾਨ ਮਿਲੀਆਂ ਅਹਿਮ ਜਾਣਕਾਰੀਆਂ ਵੀ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਸ ਗਿਰੋਹ ਵੱਲੋ ਹੋਰ ਬੈਕਾਂ ਵਿੱਚ ਵੀ ਬੈਕ ਖਾਤੇ ਖੋਲਣ ਸਬੰਧੀ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ, ਜਿਹੜੇ ਵੀ ਦੋਸ਼ੀ ਪਾਏ ਗਏ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਪਟਿਆਲਾ ਵਿਖੇ ਕੈਬਨਿਟ ਮੰਤਰੀ ਸੋਢੀ ਨੇ ਲਹਿਰਾਇਆ ਕੌਮੀ ਝੰਡਾ
ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ - ਰਾਣਾ ਗੁਰਮੀਤ ਸਿੰਘ ਸੋਢੀ
15.08.19 - ਪੀ ਟੀ ਟੀਮ
ਆਜ਼ਾਦੀ ਦੀ ਲੜਾਈ 'ਚ ਪੰਜਾਬੀਆਂ ਦਾ ਵੱਡਾ ਯੋਗਦਾਨ - ਰਾਣਾ ਗੁਰਮੀਤ ਸਿੰਘ ਸੋਢੀ



ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੇਸ਼ ਦੇ 73ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪੰਜਾਬ ਵਾਸੀਆਂ ਨੂੰ ਇਹ ਸੱਦਾ ਦਿੱਤਾ ਕਿ ਉਹ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰਾਹ 'ਤੇ ਪਾਉਣ ਵਾਲੇ ਨਸ਼ਿਆਂ ਦੇ ਸੌਦਾਗਰਾਂ ਨੂੰ ਉਜਾਗਰ ਕਰਨ ਲਈ ਅੱਗੇ ਆਉਣ।

ਸੋਢੀ ਨੇ ਕਿਹਾ ਕਿ 2017 'ਚ ਕੈਪਟਨ ਸਰਕਾਰ ਵੱਲੋਂ ਜਦੋਂ ਸੂਬੇ ਦੀ ਵਾਗਡੋਰ ਸੰਭਾਲੀ ਤਾਂ ਪੰਜਾਬ ਨਸ਼ਿਆਂ ਵਿਚ ਡੁੱਬਦਾ ਜਾ ਰਿਹਾ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਥਾਪਤ ਕੀਤੀ ਐੱਸ.ਟੀ.ਐੱਫ. ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਰੱਖ ਦਿੱਤਾ ਹੈ ਅਤੇ ਨਸ਼ਿਆਂ ਦੇ 22 ਹਜ਼ਾਰ ਸੌਦਾਗਰਾਂ ਨੂੰ ਜੇਲ ਭੇਜਿਆ ਹੈ ਜਦਕਿ ਅਜਿਹੇ 25 ਹਜ਼ਾਰ ਮਾਮਲੇ ਅਦਾਲਤਾਂ ਵਿਚ ਸੁਣਵਾਈ ਅਧੀਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਹ ਸਰਕਾਰ ਨੂੰ ਪੂਰਨ ਸਹਿਯੋਗ ਦੇਣ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਿਥੇ ਨਸ਼ਿਆਂ ਅਤੇ ਮਿਲਾਵਟਖੋਰੀ ਦਾ ਲੱਕ ਤੋੜਿਆ ਗਿਆ ਹੈ ਉਥੇ ਹੀ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ 6 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ 40 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਮੌਕੇ ਆਪਣੇ ਸੰਬੋਧਨ 'ਚ ਸੋਢੀ ਨੇ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਆਜ਼ਾਦੀ ਦੇ ਪ੍ਰਵਾਨਿਆਂ ਵੱਲੋਂ ਅਨੇਕਾਂ ਜਾਨਾਂ ਵਾਰਕੇ ਪ੍ਰਾਪਤ ਕੀਤੀ ਆਜ਼ਾਦੀ ਦੀ ਲੜਾਈ ਵਿਚ ਪੰਜਾਬੀ ਦਾ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਦੀਆਂ ਹੀ ਹਨ। ਇਸ ਲਈ ਮੌਜੂਦਾ ਸਮੇਂ ਵਿਚ ਇਸ ਦੀ ਹਿਫਾਜ਼ਤ ਲਈ ਸਾਨੂੰ ਸਾਰਿਆਂ ਨੂੰ ਧਰਮ, ਜਾਤ-ਪਾਤ ਅਤੇ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਦੇਸ਼ ਵਿਰੋਧੀ ਤਾਕਤਾਂ ਦਾ ਡਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।

ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਕਰਜ਼ਾ ਰਾਹਤ, ਪੰਜਾਬ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿੱਚ ਸੁਧਾਰ ਅਤੇ ਪੀਣ ਵਾਲੇ ਪਾਣੀ ਤੇ ਸੀਵਰੇਜ ਵਰਗੀਆਂ ਮੁਢਲੀਆਂ ਜਰੂਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਪਿਛਲੀ ਸਰਕਾਰ ਵੱਲੋਂ ਬੰਦ ਕੀਤੇ ਮਹਾਰਾਜਾ ਰਣਜੀਤ ਸਿੰਘ ਖੇਡ ਪੁਰਸਕਾਰਾਂ ਨੂੰ ਕੈਪਟਨ ਸਰਕਾਰ ਵੱਲੋਂ ਪੁਨਰ ਸੁਰਜੀਤ ਕਰਕੇ ਪੰਜਾਬ 'ਚ ਖੇਡਾਂ ਦਾ ਮਾਹੌਲ ਸਿਰਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਟਿਆਲਾ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ 100 ਏਕੜ ਰਕਬੇ 'ਚ ਸਿੱਧੂਵਾਲ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੀ ਸਥਾਪਨਾ ਸ਼ੁਰੂ ਕਰਵਾ ਕੇ ਪੰਜਾਬ ਦਾ ਨਾਮ ਦੁਨੀਆ ਦੇ ਖੇਡ ਨਕਸ਼ੇ 'ਤੇ ਉਕਰਿਆ ਹੈ। ਖੇਡ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਅਤੇ ਪਿੰਡਾਂ 'ਚ ਖੇਡਾਂ ਦਾ ਮਾਹੌਲ ਸਿਰਜਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਹਰੇਕ ਪਿੰਡ 'ਚ ਖਾਲੀ ਪਈਆਂ ਥਾਵਾਂ 'ਤੇ ਖੇਡ ਮੈਦਾਨ ਬਣਾਉਣ ਦੀਆ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਪੈਸ਼ਲ ਕੋਟੇ ਤਹਿਤ ਟਿਊਬਵੈਲ ਕੁਨੈਕਸ਼ਨ ਅਲਾਟ ਕੀਤੇ ਜਾ ਰਹੇ ਹਨ। ਔਰਤਾਂ ਨੂੰ ਵੱਧ ਅਧਿਕਾਰ ਦੇਣ ਸਬੰਧੀ ਖੇਡ ਮੰਤਰੀ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਚੁਣੀਆਂ ਹੋਈਆਂ ਸੰਸਥਾਵਾਂ ਵਿਚ ਔਰਤਾਂ ਦਾ ਰਾਖਵਾਂਕਰਨ 33 ਫੀਸਦੀ ਤੋਂ ਵਧਾਕੇ 50 ਫੀਸਦੀ ਕਰ ਦਿੱਤਾ ਹੈ।

ਇਸ ਮੌਕੇ ਖੇਡ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਇਹ ਵਰ੍ਹਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਤਹਿਤ ਖੇਡ ਵਿਭਾਗ ਵੱਲੋਂ ਵੀ ਕਈ ਪ੍ਰੋਗਰਾਮ ਉਲੀਕੇ ਗਏ ਅਤੇ ਪੰਜਾਬ ਸਰਕਾਰ ਵੱਲੋਂ ਵੀ ਹਰੇਕ ਪਿੰਡ 'ਚ 550 ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਨਾਲ ਵਿਦੇਸ਼ਾਂ 'ਚ ਵਸਦੇ ਪੰਜਾਬੀਆਂ ਦੇ ਉਨ੍ਹਾਂ ਬੱਚਿਆਂ ਨੂੰ ਪੰਜਾਬ ਦਾ ਦੌਰਾ ਕਰਵਾਇਆ ਜਾ ਰਿਹਾ ਹੈ ਜਿਹੜੇ ਕਦੇ ਵੀ ਪੰਜਾਬ ਨਹੀਂ ਆਏ। ਉਨ੍ਹਾਂ ਦੇਸ਼ ਤੇ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਵਿਚ ਹੋਰ ਰਹੇ ਸਰਬਪੱਖੀ ਵਿਕਾਸ ਲਈ ਜਿਥੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਉਥੇ ਹੀ ਨਸ਼ਿਆਂ ਖਿਲਾਫ ਅਰੰਭੀ ਕਾਰਵਾਈ ਵਿਚ ਬਹੁਤ ਸਾਰਥਕ ਨਤੀਜੇ ਆਉਣ ਕਾਰਨ ਪੁਲਿਸ ਪ੍ਰਸ਼ਾਸਨ ਦੀ ਵੀ ਸਰਾਹਨਾ ਕੀਤੀ।

ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ, ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਅਤੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਆਜ਼ਾਦੀ ਦਿਹਾੜੇ ਦੇ ਸਮਾਗਮ 'ਚ ਸਭਿਆਚਾਰਕ ਪੇਸ਼ਕਾਰੀਆਂ ਕਰਨ ਵਾਲਿਆ ਨੂੰ ਆਪਣੇ ਅਖਤਿਆਰੀ ਵੰਡ 'ਚੋਂ 5 ਲੱਖ ਦੇਣ ਦਾ ਐਲਾਨ ਕੀਤਾ ਅਤੇ ਆਜ਼ਾਦੀ ਦਿਵਸ ਦੇ ਸਮਾਗਮਾਂ ਵਿਚ ਹਿੱਸਾ ਲੈਣ ਵਾਲੀਆਂ ਵਿਦਿਅਕ ਸੰਸਥਾਵਾਂ 'ਚ 16 ਅਗਸਤ ਨੂੰ ਛੁੱਟੀ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਸਾਥ ਦੇਣ ਵਾਲੇ ਡੈਪੋਜ ਨੂੰ ਵੀ ਸਨਮਾਨਿਤ ਕੀਤਾ। ਜਦੋਂਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਘਰ-ਘਰ ਰੋਜ਼ਗਾਰ ਸਮੇਤ ਹੋਰ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਪ੍ਰਮਾਣ ਪੱਤਰ ਵੀ ਵੰਡੇ। ਉਨ੍ਹਾਂ ਨੇ ਰੈਡ ਕਰਾਸ ਵੱਲੋਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਇਕਲਾਂ ਦੀ ਵੰਡ ਕੀਤੀ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਤੇ ਪਰੇਡ ਕਮਾਂਡਰ, ਸਕੂਲੀ ਬੱਚਿਆਂ, ਗਿੱਧਾ ਟੀਮ, ਭੰਗੜਾ ਟੀਮ, ਬੈਂਡ ਮਾਸਟਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਵੀਜ਼ਨਲ ਕਮਿਸ਼ਨ ਦੀਪਿੰਦਰ ਸਿੰਘ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਆਈ.ਜੀ. ਏ.ਐੱਸ. ਰਾਏ ਅਤੇ ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਸ਼ੇਸ਼ ਸਨਮਾਨ ਕੀਤਾ।

ਪਟਿਆਲਾ ਵਿਖੇ ਹੋਏ ਆਜ਼ਾਦੀ ਦਿਹਾੜੇ ਦੇ ਇਸ ਸ਼ਾਨਦਾਰ ਸਮਾਗਮ ਵਿੱਚ ਪਰੇਡ ਦੀਆਂ 11 ਟੁਕੜੀਆਂ ਨੇ ਭਾਗ ਲਿਆ ਜਿਸ ਵਿੱਚ ਜ਼ਿਲ੍ਹਾ ਪੁਲਿਸ ਪਟਿਆਲਾ ਦੀਆਂ ਦੋ ਟੁਕੜੀਆਂ, ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐੱਨ.ਸੀ.ਸੀ. ਆਰਮੀ ਵਿੰਗ ਲੜਕੇ ਤੇ ਲੜਕੀਆਂ, ਐੱਨ.ਸੀ.ਸੀ. ਏਅਰ ਵਿੰਗ, ਰੈਡ ਕਰਾਸ ਸੇਂਟ ਜੌਨ੍ਹ ਐਂਬੂਲੈਂਸ, ਸਕਾਊਟਸ ਤੇ ਗਰਲਜ਼ ਗਾਈਡ ਤੇ ਆਈ.ਆਰ.ਬੀ. ਦਾ ਬੈਂਡ ਸ਼ਾਮਲ ਸੀ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐੱਸ.ਪੀ. ਇੰਨਵੈਸ਼ਟੀਗੇਸ਼ਨ ਜਸਪ੍ਰੀਤ ਸਿੰਘ ਨੇ ਕੀਤੀ।

ਇਸ ਮੌਕੇ ਪਰੇਡ ਵਿੱਚ ਸੀਨੀਅਰ ਡਵੀਜ਼ਨ ਅੰਦਰ ਪਹਿਲੇ ਸਥਾਨ 'ਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੀ ਪਹਿਲੀ ਟੁੱਕੜੀ ਅਤੇ ਦੂਸਰੇ ਸਥਾਨ 'ਤੇ ਜ਼ਿਲ੍ਹਾ ਪੁਲਿਸ ਦੀ ਦੂਸਰੀ ਟੁੱਕੜੀ ਨੇ ਸਥਾਨ ਹਾਸਲ ਕੀਤਾ।  ਇਸ ਤਰ੍ਹਾਂ ਜੂਨੀਅਰ ਡਵੀਜ਼ਨ ਪਰੇਡ ਵਿੱਚ ਪਹਿਲਾਂ ਸਥਾਨ ਤੀਜੀ ਪੰਜਾਬ ਏਅਰ ਸਕੁਐਰਡਨ ਐੱਨ.ਸੀ.ਸੀ. ਏਅਰ ਵਿੰਗ ਅਤੇ ਦੂਸਰੇ ਸਥਾਨ 'ਤੇ ਚੌਥੀ ਗਰਲਜ਼ ਬਟਾਲੀਅਨ ਐੱਨ.ਸੀ.ਸੀ. ਆਰਮੀ ਵਿੰਗ ਰਹੇ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ 15 ਝਾਕੀਆਂ ਕੱਢੀਆਂ ਗਈਆਂ ਜਿਸ ਵਿੱਚ ਵਣ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਬਾਗਬਾਨੀ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੇਰਕਾ, ਖੇਡ ਵਿਭਾਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮੱਛੀ ਪਾਲਣ ਵਿਭਾਗ, ਸਿੱਖਿਆ ਵਿਭਾਗ, ਮਾਰਕਫੈੱਡ ਪੰਜਾਬ, ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਕਾਨੂੰਨੀ ਅਥਾਰਟੀ, ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਵੱਲੋਂ ਝਾਂਕੀਆ ਪੇਸ਼ ਕੀਤੀਆਂ ਗਈਆਂ ਜਿਸ ਵਿੱਚ ਪਹਿਲੇ ਸਥਾਨ ਉਪਰ ਖੇਡ ਵਿਭਾਗ ਪਟਿਆਲਾ ਦੀ ਝਾਂਕੀ ਅਤੇ ਦੂਸਰੇ ਸਥਾਨ ਉਪਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਝਾਂਕੀ ਰਹੀ।

ਇਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ, ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸਮਾਰਟ ਮਾਡਲ ਸਕੂਲ ਫੀਲਖਾਨਾ, ਸਰਕਾਰੀ ਮਲਟੀਪਰਪਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਸਮਾਰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼, ਸਰਕਾਰੀ ਸਕੂਲ ਸਨੌਰੀ ਅੱਡਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਨਰਾਇਣ ਪਬਲਿਕ ਸਕੂਲ ਅਤੇ ਕੈਬਰਿਜ਼ ਗਲੋਬਲ ਸਕੂਲ ਦੇ ਬੱਚੇ ਵੱਲੋ ਗੁਬਾਰੇ ਛੱਡੇ ਗਏ। ਸਮਾਗਮ ਦੇ ਅਖੀਰ 'ਚ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ।

ਇਸ ਮੌਕੇ ਸੁਤੰਤਰਤਾ ਸੈਨਾਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ, ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਚੇਅਰਪਰਸਨ ਪੰਜਾਬ ਰਾਜ ਸਮਾਜ ਭਲਾਈ ਬੋਰਡ ਗੁਰਸ਼ਰਨ ਕੌਰ ਰੰਧਾਵਾ, ਐੱਮ.ਐੱਲ.ਏ. ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ, ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹਰਿੰਦਰਪਾਲ ਸਿੰਘ ਹੈਰੀਮਾਨ, ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ, ਕੈਪਟਨ ਅਮਰਜੀਤ ਸਿੰਘ ਜੇਜੀ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿਲੋਂ, ਕਾਂਗਰਸ ਦੇ ਐਸ.ਸੀ. ਵਿੰਗ ਦੇ ਪਟਿਆਲਾ ਚੇਅਰਮੈਨ ਸੋਨੂ ਸੰਗਰ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਦੇ ਪ੍ਰਧਾਨ ਗੁਰਦੀਪ ਸਿੰਘ ਉਟਸਰ, ਵੱਡੀ ਗਿਣਤੀ 'ਚ ਨਗਰ ਨਿਗਮ ਦੇ ਕੌਂਸਲਰ, ਬਲਾਕ ਪ੍ਰਧਾਨ, ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬੀ.ਐੱਸ. ਘੁੰਮਣ, ਜ਼ਿਲ੍ਹਾ ਸ਼ੈਸਨ ਜੱਜ ਰਜਿੰਦਰ ਅਗਰਵਾਲ ਅਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਡਵੀਜ਼ਨਲ ਕਮਿਸ਼ਨਰ ਦੀਪਿੰਦਰ ਸਿੰਘ ਆਈ.ਜੀ. ਪਟਿਆਲਾ ਏ.ਐੱਸ. ਰਾਏ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਐੱਸ.ਐੱਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਮੁੱਖ ਮੰਤਰੀ ਦੇ ਓ.ਐੱਸ.ਡੀ. ਅ੍ਰਮਿਤਪ੍ਰਤਾਪ ਸਿੰਘ ਹਨੀ ਸੇਖੋਂ ਤੇ ਰਾਜੇਸ਼ ਕੁਮਾਰ ਸ਼ਰਮਾ, ਬਲਵਿੰਦਰ ਸਿੰਘ, ਐੱਸ.ਐੱਸ.ਬੋਰਡ ਦੇ ਸਾਬਕਾ ਚੇਅਰਮੈਨ ਤਜਿੰਦਰਪਾਲ ਸਿੰਘ ਸੰਧੂ, ਸਾਬਕਾ ਮੈਂਬਰ ਕੇ.ਕੇ. ਸਹਿਗਲ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼ੌਕਤ ਅਹਿਮਦ ਪਰੇ, ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ ਆਈ.ਏ.ਐੱਸ.) ਟੀ.ਬੇਨਿਥ, ਐੱਸ.ਡੀ.ਐੱਮ. ਰਵਿੰਦਰਪਾਲ ਸਿੰਘ ਅਰੋੜਾ, ਸਹਾਇਕ ਕਮਿਸ਼ਨਰ (ਜ) ਇਸ਼ਮਿਤ ਵਿਜੈ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਜੁਡੀਸ਼ੀਅਲ, ਫ਼ੌਜ, ਸਿਵਲ ਤੇ ਪੁਲਿਸ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ, ਲੈਕਚਰਾਰ, ਅਧਿਆਪਕ, ਸਥਾਨਕ ਨਿਵਾਸੀ, ਬਲਾਕ ਪ੍ਰਧਾਨਾਂ ਸਮੇਤ ਵੱਡੀ ਗਿਣਤੀ 'ਚ ਹੋਰ ਪਤਵੰਤੇ ਮੌਜੂਦ ਸਨ।

ਇਸੇ ਦੌਰਾਨ ਜ਼ਿਲ੍ਹੇ ਦੀਆਂ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਵੀ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਬ ਡਵੀਜ਼ਨ ਰਾਜਪੁਰਾ ਵਿਖੇ ਐੱਸ.ਡੀ.ਐੱਮ. ਰਾਜਪੁਰਾ ਰਜਨੀਸ਼ ਅਰੋੜਾ, ਸਬ ਡਵੀਜ਼ਨ ਨਾਭਾ ਵਿਖੇ ਐੱਸ.ਡੀ.ਐੱਮ. ਨਾਭਾ ਕਾਲਾ ਰਾਮ ਕਾਂਸਲ, ਸਬ ਡਵੀਜ਼ਨ ਪਾਤੜਾਂ ਵਿਖੇ ਐੱਸ.ਡੀ.ਐੱਮ. ਅਨਾਇਤ ਗੁਪਤਾ, ਸਬ ਡਵੀਜ਼ਨ ਸਮਾਣਾ ਵਿਖੇ ਐੱਸ.ਡੀ.ਐੱਮ. ਨਮਨ ਮੜਕਨ ਅਤੇ ਸਬ ਡਵੀਜ਼ਨ ਦੂਧਨਸਾਧਾਂ ਵਿਖੇ ਐੱਸ.ਡੀ.ਐੱਮ. ਅਜੇ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਕੇ ਮਾਰਚ ਪਾਸਟ ਤੋਂ ਸਲਾਮੀ ਲਈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 



ਜੇ ਚਾਰ ਵਾਰੀ ਐੱਮ.ਪੀ. ਬਣੀ ਪ੍ਰਨੀਤ ਕੌਰ ਵਰਗੀ ਇੱਕ ਸੁਸਿੱਖਿਅਤ ਮਹਿਲਾ, ਸਾਈਬਰ ਠੱਗਾਂ ਦਾ ਸ਼ਿਕਾਰ ਹੋ ਸਕਦੀ ਹੈ, ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ?
08.08.19 - ਬੀਰ ਦਵਿੰਦਰ ਸਿੰਘ
ਜੇ ਚਾਰ ਵਾਰੀ ਐੱਮ.ਪੀ. ਬਣੀ ਪ੍ਰਨੀਤ ਕੌਰ ਵਰਗੀ ਇੱਕ ਸੁਸਿੱਖਿਅਤ ਮਹਿਲਾ, ਸਾਈਬਰ ਠੱਗਾਂ ਦਾ ਸ਼ਿਕਾਰ ਹੋ ਸਕਦੀ ਹੈ,  ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ?



ਅਖ਼ਬਾਰਾਂ ਵਿੱਚ ਪ੍ਰਮੁੱਖਤਾ ਨਾਲ ਛਪੀਆਂ ਖ਼ਬਰਾ ਤੋਂ ਜਾਣਕਾਰੀ ਮਿਲੀ ਹੈ ਕਿ ਲੋਕ ਸਭਾ ਹਲਕਾ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨਾਲ ਇੱਕ ਸਾਈਬਰ ਠੱਗ ਨੇ ਠੱਗੀ ਨਾਲ ਉਨ੍ਹਾਂ ਦੇ ਬੈਂਕ ਖਾਤੇ ਵਿੱਚੋਂ 23 ਲੱਖ ਰਪਏ ਦੀ ਰਾਸ਼ੀ ਕਢਵਾ ਲਈ ਹੈ। ਮੈਂ ਪ੍ਰਨੀਤ ਕੌਰ ਨਾਲ, ਇਸ ਤਰ੍ਹਾਂ ਠੱਗੇ ਜਾਣ ਤੇ ਹਮਦਰਦੀ ਦਾ ਇਜ਼ਹਾਰ ਕਰਦਾ ਹਾਂ। ਇਸ ਤੋਂ ਵੀ ਵੱਧ ਹਮਦਰਦੀ ਦਾ ਇਜ਼ਹਾਰ, ਪਟਿਆਲਾ ਲੋਕ ਸਭਾ ਹਲਕੇ ਦੇ ਲੋਕਾਂ ਨਾਲ ਕਰਨਾ ਬਣਦਾ ਹੈ, ਜਿਨ੍ਹਾਂ ਵਿਚਾਰਿਆਂ ਨੇ ਚੌਥੀ ਵਾਰ ਅਜੇਹੀ ਮਹਿਲਾ ਨੂੰ ਆਪਣਾ ਨੁਮਾਇੰਦਾ ਚੁਣਿਆ ਹੈ ਜੋ ਅਵੇਸਲੀ ਤੇ ਲਾਪ੍ਰਵਾਹ ਹੋਣ ਕਾਰਨ ਬੜੇ ਸਹਿਜ ਨਾਲ ਹੀ ਠੱਗੀ ਜਾਂਦੀ ਹੈ। ਜੇ ਕਾਨਵੈਂਟ ਸਕੂਲ ਦੀ ਪੜ੍ਹੀ, ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਚੌਥੀ ਵਾਰ ਐੱਮ.ਪੀ. ਬਣੀ ਬੀਬੀ ਪ੍ਰਨੀਤ ਕੌਰ ਵਰਗੀ ਇੱਕ ਸੁਸਿੱਖਿਅਤ ਮਹਿਲਾ ਅਜਿਹੇ ਠੱਗਾਂ ਦਾ ਸ਼ਿਕਾਰ ਹੋ ਸਕਦੀ ਤਾਂ ਆਮ ਲੋਕਾਂ ਦਾ ਕੀ ਹਾਲ ਹੈ, ਇਸ ਦਾ ਅਨੁਮਾਨ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

ਮੈਂ ਪ੍ਰਨੀਤ ਕੌਰ ਨੂੰ ਹਿਰਦੇ ਦੀ ਗਹਿਰਾਈ 'ਚੋਂ ਸਤਿਕਾਰ ਕਰਦਾ ਹੋਇਆ, ਉਨ੍ਹਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਦੀ ਹੈਸੀਅਤ ਵਿੱਚ, ਉਨ੍ਹਾਂ ਨੂੰ ਅਵੇਸਲਾਪਣ ਤਿਆਗ ਕੇ ਹੁਣ ਕਿਤੇ ਵੱਧ ਸਤਰਕ ਰਹਿਣ ਦੀ ਜ਼ਰੂਰਤ ਹੈ। ਮੈਂ ਪ੍ਰਨੀਤ ਕੌਰ ਪਾਸੋਂ ਜਾਨਣਾ ਚਾਹੁੰਦਾ ਹਾਂ ਕਿ ਇਹ ਵੀ ਭਲਾ ਕੋਈ ਗੱਲ ਬਣੀ ਕਿ ਕਦੇ ਇਸ ਅਵੇਸਲੇਪੁਣੇ ਦਾ ਲਾਹਾ ਲੈ ਕੇ ਕੋਈ 'ਪਾਕਿਸਤਾਨੀ ਔਰਤ' ਵੱਡੀ ਠੱਗੀ ਮਾਰ ਜਾਂਦੀ ਹੈ ਤੇ ਕਦੇ ਕੋਈ ਸਾਈਬਰ ਠੱਗ ਭਰੋਸੇ ਵਿੱਚ ਲੈ ਕੇ ਠਗੀ ਮਾਰ ਜਾਂਦਾ ਹੈ। ਪ੍ਰਨੀਤ ਕੌਰ ਜੀ ਨੂੰ ਹੁਣ ਇਹ ਭੋਲਾਪਣ ਤਿਆਗ ਕੇ ਆਪਣੇ ਅਤੇ ਲੋਕਾਂ ਦੇ ਹੱਕਾਂ ਪ੍ਰਤੀ ਜਾਗਣਾ ਚਾਹੀਦਾ ਹੈ।

ਮੈਨੂੰ ਬੜੀ ਖੁਸ਼ੀ ਹੈ ਕਿ ਪਟਿਆਲਾ ਪੁਲੀਸ ਨੇ ਬੜੀ ਮੁਸ਼ੱਕਤ ਤੇ ਮੁਸਤੈਦੀ ਨਾਲ ਸਾਈਬਰ ਠੱਗੀ ਦਾ ਇਹ ਵੱਡਾ ਮਾਮਲਾ, ਕੁੱਝ ਹੀ ਘੰਟਿਆਂ ਵਿੱਚ ਹੱਲ ਕਰ ਲਿਆ ਹੈ ਅਤੇ ਪ੍ਰਨੀਤ ਕੌਰ ਦੇ ਬੈਂਕ ਖਾਤੇ ਵਿੱਚੋਂ ਕਢਵਾਈ ਗਈ ਰਾਸ਼ੀ ਵੀ ਬਰਾਮਦ ਕਰ ਲਈ ਹੈ। ਪੁਲੀਸ ਦੀ ਇਸ ਫੁਰਤੀਲੀ ਕਾਮਯਾਬੀ ਲਈ, ਮੈਂ ਉਨ੍ਹਾਂ ਦੀ ਸਰਾਹਨਾ ਕਰਦਾ ਹਾਂ ਤੇ ਵਧਾਈ ਦਿੰਦਾ ਹਾਂ। ਪਰ ਮੈਂ ਆਪਣੇ ਆਪ ਨੂੰ ਕਿਸੇ ਭਰਮ ਵਿੱਚ ਵੀ ਨਹੀਂ ਰੱਖਣਾ ਚਾਹੁੰਦਾ, ਹੋ ਸਕਦਾ ਹੈ ਕਿ ਪੰਜਾਬ ਪੁਲੀਸ ਨੇ ਇਸ ਮਾਮਲੇ ਵਿੱਚ ਹੱਦੋਂ-ਬਾਹਰੀ ਚੌਕਸੀ ਅਤੇ ਕਾਬਲੀਅਤ ਦਾ ਸਬੂਤ ਇਸ ਕਰਕੇ ਵੀ ਦਿੱਤਾ ਹੋਵੇ ਕਿ ਸਾਈਬਰ ਠੱਗਾਂ ਦੀ ਠੱਗੀ ਦੀ ਸ਼ਿਕਾਰ ਔਰਤ, ਕੋਈ ਸਧਾਰਨ ਔਰਤ ਨਹੀਂ, ਸਗੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ।

ਪਰ ਦੁੱਖ ਦੀ ਗੱਲ ਹੈ ਕਿ ਅਜੇਹੀ ਮੁਸ਼ੱਕਤ, ਇਮਾਨਦਾਰੀ ਤੇ ਮੁਸਤੈਦੀ ਪੰਜਾਬ ਪੁਲੀਸ ਉਸ ਵੇਲੇ ਨਹੀਂ ਦਿਖਾਉਂਦੀ ਜਦੋਂ ਪੰਜਾਬ ਦੇ ਆਮ ਲੋਕ, ਵੱਡੇ ਮਗਰਮੱਛਾਂ ਤੇ ਸਮਰੱਥ ਠਗਾਂ ਦੀਆਂ ਠੱਗੀਆਂ ਦਾ ਸ਼ਿਕਾਰ ਹੁੰਦੇ ਹਨ। ਸਾਧਾਰਨ ਅਵਾਮ ਤਾਂ ਗੁਹਾਰਾਂ ਲਾ ਕੇ ਥੱਕ ਜਾਂਦੇ ਹਨ, ਕਿਸੇ ਨੂੰ ਕੋਈ ਨਿਆਂ ਨਹੀਂ ਮਿਲਦਾ। ਪੰਜਾਬ ਵਿੱਚ ਅਖੌਤੀ ਤੇ ਜਾਹਲੀ ਟਰੈਵਲ ਏਜੰਟਾਂ ਦੇ ਠੱਗੇ ਨੌਜਵਾਨ ਤੇ ਉਨ੍ਹਾਂ ਦੇ ਮਾਪੇ, ਨਿਆਂ ਦੀ ਉਡੀਕ ਵਿੱਚ ਕਈ ਵਾਰੀ ਖੁਦਕਸ਼ੀ ਤਕ ਕਰਨ ਲਈ ਮਜਬੂਰ ਹੋ ਜਾਂਦੇ ਹਨ। ਬਠਿੰਡੇ ਵਿੱਚ ਪਰਲ ਗੁਰੱਪ ਵੱਲੋਂ ਮਾਰੀ ਗਈ ਠੱਗੀ ਹੁਣ ਤਕ ਕਿਸੇ ਤਣ-ਪਤਣ ਨਹੀਂ ਲੱਗੀ। ਏਹੋ ਹਾਲ ਚਿਟ ਫੰਡ ਸਕੈਮ ਦਾ ਹੈ। ਹੁਣ ਸਕੂਲੀ ਬੱਚਿਆਂ ਦੀਆਂ ਵਰਦੀਆਂ ਦਾ ਕਰੋੜਾਂ ਰੁਪਏ ਦਾ ਸਕੈਂਡਲ ਸਾਡੇ ਸਾਹਮਣੇ ਆ ਗਿਆ ਹੈ।

ਅਫ਼ਸੋਸ ਕਿ ਜਿੰਨੇ ਵੀ ਵੱਡ ਅਕਾਰੀ ਸਕੈਂਡਲ ਜਾਂ ਸਕੈਮ ਉੱਭਰ ਕੇ ਸਾਹਮਣੇ ਆਉਂਦੇ ਹਨ, ਉਨ੍ਹਾਂ ਨੂੰ ਹੁਣ ਸਿੱਟ (ਵਿਸ਼ੇਸ਼ ਜਾਂਚ ਟੀਮ) ਦੇ ਹਵਾਲੇ ਕਰਕੇ ਠੰਡੇ ਬਸਤਿਆਂ ਵਿੱਚ ਸੁੱਟ ਦਿੱਤਾ ਜਾਂਦਾ ਹੈ। ਜਦੋਂ ਇਨਸਾਫ਼ ਦੀ ਡਗਰ ਕਿਧਰੇ  ਵੀ ਦਿਖਾਈ ਨਹੀਂ ਦਿੰਦੀ ਤਾਂ ਵਿਚਾਰੇ ਲੋਕ ਆਪੇ ਹੀ ਥੱਕ-ਟੁੱਟ ਤੇ ਉਦਾਸ ਹੋ ਕੇ, ਹਉਕੇ ਭਰਦੇ ਆਪਣੇ ਘਰਾਂ ਨੂੰ ਪਰਤ ਜਾਂਦੇ ਹਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :
 




...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________





[home] 1-5 of 5


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE






Copyright © 2016-2017










NEWS LETTER