ਪੰਜਾਬ

Monthly Archives: SEPTEMBER 2017


"ਕੈਪਟਨ ਅਮਰਿੰਦਰ ਵਰਗਾ ਮੁੱਖ ਮੰਤਰੀ ਮਿਲਣਾ ਪੰਜਾਬ ਦੀ ਖੁਸ਼ਕਿਸਮਤੀ"
ਕੈਪਟਨ ਅਮਰਿੰਦਰ ਵੱਲੋਂ ਸਿਹਤ ਸੰਭਾਲ ਤੇ ਸਿੱਖਿਆ ਖੇਤਰਾਂ ਦੀ ਹੋਰ ਮਜ਼ਬੂਤੀ ਲਈ ਸਾਂਝੇ ਹੱਭਲਿਆਂ ਦਾ ਸੱਦਾ
25.09.17 - ਪੀ ਟੀ ਟੀਮ
ਕੈਪਟਨ ਅਮਰਿੰਦਰ ਵੱਲੋਂ ਸਿਹਤ ਸੰਭਾਲ ਤੇ ਸਿੱਖਿਆ ਖੇਤਰਾਂ ਦੀ ਹੋਰ ਮਜ਼ਬੂਤੀ ਲਈ ਸਾਂਝੇ ਹੱਭਲਿਆਂ ਦਾ ਸੱਦਾਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਨੂੰ ਮੁੜ ਵਿਕਾਸ ਦੇ ਰਾਹ 'ਤੇ ਲਿਆਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸਾਂਝੇ ਹੰਭਲੇ ਮਾਰਨ ਦਾ ਸੱਦਾ ਦਿੱਤਾ ਹੈ। 'ਦਿ ਟਿ੍ਰਬਿਊਨ' ਦੀ ਕੌਫੀ ਟੇਬਲ ਬੁੱਕ 'ਸਿਹਤ-ਸੰਭਾਲ ਦੀਆਂ ਸਿਰਕੱਢ ਸ਼ਖ਼ਸੀਅਤਾਂ' (ਡੋਏਨਜ਼ ਆਫ ਹੈਲਥਕੇਅਰ) ਲਾਂਚ ਕਰਨ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਪ੍ਰਗਟਾਇਆ ਕਿ ਉਨ੍ਹਾਂ ਦੀ ਸਰਕਾਰ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਰਾਜ ਲਈ ਪੈਦਾ ਕੀਤੇ ਸੰਕਟਾਂ 'ਚੋਂ ਸੂਬੇ ਨੂੰ ਬਾਹਰ ਕੱਢ ਲਿਆਵੇਗੀ। ਉਨ੍ਹਾਂ ਮੀਡੀਆ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਨੁਮਾਇੰਦਿਆਂ ਨੂੰ ਪੰਜਾਬ ਵਿੱਚ ਵਿਕਾਸ ਦੀ ਤੀਬਰ ਰਫਤਾਰ ਅਤੇ ਤਰੱਕੀ ਲਈ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ। 

ਸਿਹਤ ਸੰਭਾਲ ਖੇਤਰ ਵਿੱਚ ਵੱਢਮੁੱਲਾ ਯੋਗਦਾਨ ਪਾਉਣ ਅਤੇ ਲੋਕਾਂ ਲਈ ਸਿਹਤ ਭਲਾਈ ਦੇ ਕਾਰਜਾਂ ਨੂੰ ਅਸਰਦਾਰ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਨਾਮੀ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਉਪਰਾਲਿਆਂ ਲਈ 'ਪ੍ਰਤਿਸ਼ਠਾ ਐਵਾਰਡ' ਨਾਲ ਸਨਮਾਨਿਆ। ਮਿਆਰੀ ਸਿਹਤ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਨੂੰ ਆਪਣੀ ਸਰਕਾਰ ਦਾ ਤਰਜੀਹੀ ਪ੍ਰੋਗਰਾਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਛੱਡੀ ਖਜ਼ਾਨੇ ਦੀ ਤਰਸਯੋਗ ਹਾਲਤ ਅਤੇ ਵਿੱਤੀ ਸੰਕਟ ਦੇ ਬਾਵਜੂਦ ਉਹ ਸਿਹਤ ਅਤੇ ਸਿੱਖਿਆ ਦੇ ਖੇਤਰ ਦੀ ਕਾਇਆਕਲਪ ਲਈ ਵਚਨਬੱਧ ਹਨ।

ਆਪਣੇ ਸੰਬੋਧਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਜਨਤਕ ਸਿਹਤ ਕੇਂਦਰ ਮਾੜੀ ਹਾਲਤ ਵਿੱਚ ਹਨ। ਮੁੱਖ ਮੰਤਰੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਮੁੱਢਲੇ ਸਿਹਤ ਕੇਂਦਰਾਂ ਵਿੱਚ ਬੱਚਿਆਂ ਅੰਦਰ ਸਿਹਤ ਸਮੱਸਿਆਵਾਂ ਦੀ ਜਾਂਚ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਦਾ ਵੀ ਐਲਾਨ ਕੀਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਅੰਦਰ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਉਨ੍ਹਾਂ ਦੀ ਸਰਕਾਰ ਮੌਜੂਦਾ ਮੈਡੀਕਲ ਕਾਲਜਾਂ ਪਟਿਆਲਾ ਅਤੇ ਅੰਮਿ੍ਰਤਸਰ ਨੂੰ ਫੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੋਹਾਲੀ ਵਿਖੇ ਨਵਾਂ ਮੈਡੀਕਲ ਕਾਲਜ ਸਥਾਪਤ ਕਰਨ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ।

ਮਾਲਵਾ ਖੇਤਰ ਵਿੱਚ ਇਕ ਮੈਡੀਕਲ ਕਾਲਜ ਸਥਾਪਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜ ਵਿੱਚ ਹੋਰ ਮੈਡੀਕਲ ਸੰਸਥਾਵਾਂ ਦੀ ਸਥਾਪਤੀ ਲਈ ਵਿਚਾਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸ਼ਲਾਘਾ ਦਾ ਵਿਸ਼ਾ ਹੈ ਕਿ ਭਾਰਤੀ ਮੈਡੀਕਲ ਸਿਸਟਮ ਦੁਨੀਆ ਵਿੱਚ ਦੂਜੇ ਨੰਬਰ 'ਤੇ ਹੈ ਅਤੇ ਦੁਨੀਆ ਭਰ ਦੇ ਲੋਕ ਭਾਰਤ ਵਿੱਚ ਵਾਜਿਬ ਦਰਾਂ 'ਤੇ ਮਿਆਰੀ ਸਿਹਤ ਸੇਵਾਵਾਂ ਅਤੇ ਇਲਾਜ ਦੀ ਹਾਮੀ ਭਰਦੇ ਹਨ।

ਪੰਜਾਬ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੱਕਾ ਯਕੀਨ ਹੈ ਕਿ ਪੰਜਾਬ ਇਕ ਵਾਰ ਮੁੜ ਵਿਕਾਸ ਦੇ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾਵੇਗੀ ਤਾਂ ਜੋ ਲੋਕਾਂ ਨੂੰ ਇਹ ਮੁੱਢਲੀਆਂ ਸਹੂਲਤਾਂ ਸੁਖਾਵੇਂ ਢੰਗ ਨਾਲ ਮੁਹੱਈਆ ਕਰਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਰਾਜ ਅੰਦਰ ਸਿੱਖਿਆ ਦਾ ਪੱਧਰ ਹਿਮਾਚਲ ਪ੍ਰਦੇਸ਼ ਅਤੇ ਸਿਹਤ ਸਹੂਲਤਾਂ ਕੇਰਲਾ ਦੇ ਮੁਕਾਬਲੇ ਦੀਆਂ ਹਨ।

ਟਿ੍ਰਬਿਊਨ ਦੇ ਮੁੱਖ ਸੰਪਾਦਕ ਹਰੀਸ਼ ਖਰੇ ਨੇ ਕੈਪਟਨ ਅਮਰਿੰਦਰ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇ ਵਿਕਾਸ ਲਈ ਚੁੱਕੇ ਹਰ ਇਕ ਕਦਮ ਵਿੱਚ ਅਦਾਰਾ ਟਿ੍ਰਬਿਊਨ ਉਨ੍ਹਾਂ ਦੇ ਨਾਲ ਖੜਾ ਹੈ। ਰਾਜ ਨੂੰ ਦਰਪੇਸ਼ ਸਮੱਸਿਆਵਾਂ ਦੀ ਗੱਲ ਕਰਦਿਆਂ ਖਰੇ ਨੇ ਕਿਹਾ ਕਿ ਇਹ ਸ਼ੁਰੂਆਤੀ ਔਕੜਾਂ ਸੁਲਝੇ ਹੋਏ ਸਿਆਸਤਦਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿੰਮੇਵਾਰੀ ਦੀ ਭਾਵਨਾ ਨਾਲ ਹੱਲ ਕਰ ਲਈਆਂ ਜਾਣਗੀਆਂ।

ਕੈਪਟਨ ਅਮਰਿੰਦਰ ਵਰਗਾ ਮੁੱਖ ਮੰਤਰੀ ਮਿਲਣ ਨੂੰ ਪੰਜਾਬ ਦੀ ਖੁਸ਼ਕਿਸਮਤੀ ਕਰਾਰ ਦਿੰਦਿਆਂ ਖਰੇ ਨੇ ਕਿਹਾ ਕਿ ਉਨ੍ਹਾਂ ਦੇ ਅਦਾਰੇ ਵੱਲੋਂ ਖਬਰਾਂ ਰਾਹੀਂ ਉਭਾਰੇ ਜਾ ਰਹੇ ਮੁੱਦਿਆਂ ਦਾ ਮਕਸਦ ਇਨ੍ਹਾਂ ਨੂੰ ਲੋਕ ਹਿੱਤ ਵਿੱਚ ਸਰਕਾਰ ਤੋਂ ਹੱਲ ਕਰਵਾਉਣਾ ਹੁੰਦਾ ਹੈ।
[home] [1] 2 3 4  [prev.]1-5 of 16


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਮੰਤਰੀ ਦਾ ਸ਼ਲਾਘਾਯੋਗ ਕਦਮ
ਸਿੱਧੂ ਵੱਲੋਂ ਲੋਕ ਗਾਇਕ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ
25.09.17 - ਪੀ ਟੀ ਟੀਮ
ਸਿੱਧੂ ਵੱਲੋਂ ਲੋਕ ਗਾਇਕ ਈਦੂ ਸ਼ਰੀਫ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਧਰੰਗ ਦੀ ਬਿਮਾਰੀ ਨਾਲ ਜੂਝ ਰਹੇ ਪ੍ਰਸਿੱਧ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਘਰ ਜਾ ਕੇ ਆਪਣੇ ਕੋਲੋਂ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ। ਸੋਮਵਾਰ ਨੂੰ ਮਨੀਮਾਜਰਾ ਸਥਿਤ ਈਦੂ ਸ਼ਰੀਫ ਦੇ ਘਰ ਇਹ ਵਿੱਤੀ ਸਹਾਇਤਾ ਭੇਟ ਕਰਨ ਮੌਕੇ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ, ਸਕੱਤਰ ਜਨਰਲ ਲਖਵਿੰਦਰ ਸਿੰਘ ਜੌਹਲ ਤੇ ਡਾ.ਨਿਰਮਲ ਜੌੜਾ ਵੀ ਉਨ੍ਹਾਂ ਦੇ ਨਾਲ ਸਨ।

ਸਿੱਧੂ ਨੂੰ ਬੀਤੇ ਦਿਨੀਂ ਫਰੀਦਕੋਟ ਵਿਖੇ ਬਾਬਾ ਫਰੀਦ ਮੇਲੇ ਦੌਰਾਨ ਇਮਾਨਦਾਰੀ ਐਵਾਰਡ ਨਾਲ ਸਨਮਾਨ ਵਿੱਚ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ ਵੀ ਮਿਲੀ ਜਿੱਥੇ ਉਨ੍ਹਾਂ ਐਲਾਨ ਕੀਤਾ ਸੀ ਕਿ ਇਸ ਇਨਾਮ ਰਾਸ਼ੀ ਵਿੱਚ ਆਪਣੇ ਕੋਲੋਂ ਇਕ ਲੱਖ ਰੁਪਏ ਹੋਰ ਪਾ ਕੇ ਕੁੱਲ 2 ਲੱਖ ਰੁਪਏ ਨਾਲ ਗੁਰਬਤ ਤੇ ਬਿਮਾਰੀ ਨਾਲ ਜੂਝ ਰਹੇ ਸ਼੍ਰੋਮਣੀ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੀ ਮਦਦ ਕੀਤੀ ਜਾਵੇਗੀ। ਸਿੱਧੂ ਨੇ ਆਪਣੇ ਐਲਾਨ ਤੋਂ ਦੋ ਦਿਨ ਬਾਅਦ ਹੀ ਕਲਾ ਪ੍ਰੀਸ਼ਦ ਦੇ ਅਹੁਦੇਦਾਰਾਂ ਨਾਲ ਈਦੂ ਸ਼ਰੀਫ ਦੇ ਘਰ ਜਾ ਕੇ ਜਿੱਥੇ 2 ਲੱਖ ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਭੇਂਟ ਕੀਤੀ, ਉਥੇ ਪਰਿਵਾਰ ਨੂੰ ਹੋਰ ਵੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਈਦੂ ਸ਼ਰੀਫ ਦੀ ਜਲਦ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਭਾਵੇਂ ਥੋੜੀ ਹੈ ਪਰ ਇਸ ਵਿੱਚ ਬਾਬਾ ਫਰੀਦ ਦੀਆਂ ਦੁਆਵਾਂ ਵੀ ਜੁੜੀਆਂ ਹਨ। ਉਨ੍ਹਾਂ ਇਸ ਨੇਕ ਕੰਮ ਦਾ ਸਿਹਰਾ ਡਾ.ਸੁਰਜੀਤ ਪਾਤਰ ਸਿਰ ਬੰਨ੍ਹਿਆ ਜਿਨ੍ਹਾਂ ਨੇ ਈਦੂ ਸ਼ਰੀਫ ਦਾ ਮਾਮਲਾ ਕਲਾ ਪ੍ਰੀਸਦ ਦੀ ਮੀਟੰਗ ਵਿੱਚ ਉਨ੍ਹਾਂ ਦਾ ਧਿਆਨ ਲਿਆਂਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਪਾਤਰ ਦੀ ਅਗਵਾਈ ਹੇਠ ਕਲਾ ਪ੍ਰੀਸ਼ਦ ਪੰਜਾਬ ਦੇ ਕਲਾਕਾਰਾਂ ਤੇ ਸਾਹਿਤਕਾਰਾਂ ਦੀ ਪੂਰੀ ਤਰ੍ਹਾਂ ਸੰਭਾਲ ਕਰੇਗੀ।

ਇਸ ਮੌਕੇ ਈਦੂ ਸ਼ਰੀਫ ਤੇ ਉਨ੍ਹਾਂ ਦੇ ਪੁੱਤਰ ਵਿੱਕੀ ਨੇ ਲੋਕ ਤੱਥ ਭਰਪੂਰ ਗੀਤ 'ਜ਼ਿੰਦਗੀ ਦੇ ਰੰਗ ਸੱਜਣਾ' ਗਾ ਕੇ ਵੀ ਸੁਣਾਇਆ ਜਿਸ 'ਤੇ ਸਿੱਧੂ ਨੇ ਈਦੂ ਸ਼ਰੀਫ ਨੂੰ ਦਿਲਾਸਾ ਦਿੰਦਿਆਂ ਆਖਿਆ ਕਿ ਜ਼ਿੰਦਗੀ ਦੇ ਇਸ ਔਖੇ ਦੌਰ ਵਿੱਚ ਉਹ ਉਨ੍ਹਾਂ ਨਾਲ ਖੜ੍ਹੇ ਹਨ। ਈਦੂ ਸ਼ਰੀਫ ਦਾ ਪਰਿਵਾਰ ਜੋ ਆਰਥਿਕ ਤੰਗਹਾਲੀ ਵਿੱਚ ਛੋਟੇ ਜਿਹੇ ਘਰ ਵਿੱਚ ਗੁਜ਼ਾਰਾ ਕਰ ਰਿਹਾ ਹੈ, ਨੇ ਮੰਗ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਜਗ੍ਹਾ ਜਾਂ ਘਰ ਮਿਲੇ ਜਾਵੇ ਤਾਂ ਬਿਹਤਰ ਹੋਵੇਗਾ। ਸਿੱਧੂ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਗੱਲ ਕਰਨਗੇ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਇਸ ਮੌਕੇ ਗੱਲ ਕਰਦਿਆਂ ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਕ੍ਰਿਕੇਟਰ ਸਲੀਮ ਦੁਰਾਨੀ ਦੀ ਆਰਥਿਕ ਮੰਦਹਾਲੀ ਨੂੰ ਦੇਖਦਿਆਂ ਭਾਰਤੀ ਕਿ੍ਰਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਵੱਲੋਂ ਸਾਬਕਾ ਕ੍ਰਿਕੇਟਰਾਂ ਨੂੰ ਪੈਨਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ ਤਾਂ ਜੋ ਕੋਈ ਵੀ ਖਿਡਾਰੀ ਬੁਢਾਪੇ ਵਿੱਚ ਆਰਥਿਕ ਮੰਦਹਾਲੀ ਦਾ ਸ਼ਿਕਾਰ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਉਸੇ ਤਰ੍ਹਾਂ ਪੰਜਾਬ ਦੇ ਅਜਿਹੇ ਅਜ਼ੀਮ ਫ਼ਨਕਾਰਾਂ, ਸਾਹਿਤਕਾਰਾਂ ਤੇ ਹੋਰਨਾਂ ਕਲਾਕਾਰਾਂ ਜਿਨ੍ਹਾਂ ਨੇ ਪੂਰੀ ਜ਼ਿੰਦਗੀ ਕਮਰਸ਼ੀਅਲ ਹੋਣ ਦੀ ਬਜਾਏ ਲੋਕਾਂ ਨੂੰ ਸਮਰਪਿਤ ਸਾਰਥਿਕ ਭਰਪੂਰ ਕਲਾ ਨੂੰ ਲੇਖੇ ਲਾਈ ਹੈ, ਦੀ ਬੁਢਾਪੇ ਵਿੱਚ ਸਹਾਇਤਾ ਲਈ ਅਜਿਹਾ ਕੌਰਪਸ ਫੰਡ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਬਣਾਉਣ ਬਾਰੇ ਵਿਚਾਰ ਕੀਤਾ ਜਾਵੇਗਾ ਤਾਂ ਜੋ ਕਿਸੇ ਲੋਕ ਨਾਇਕ ਕਲਾਕਾਰ ਨੂੰ ਬੁਢਾਪੇ ਵਿੱਚ ਆਰਥਿਤ ਦੁਸ਼ਵਾਰੀਆਂ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਸਿੱਧੂ ਦੇ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਦੇਰੀ ਦੇ ਆਪਣੇ ਕੋਲੋਂ ਪੰਜਾਬ ਦੇ ਮਹਾਨ ਢਾਡੀ ਲੋਕ ਗਾਇਕ ਦੀ ਵਿੱਤੀ ਮੱਦਦ ਕੀਤੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਲਾ ਪ੍ਰੀਸ਼ਦ ਜਿੱਥੇ ਪੰਜਾਬ ਦੀਆਂ ਅਲੋਪ ਹੋ ਰਹੀਆਂ ਕਲਾਵਾਂ, ਅਮੀਰ ਵਿਰਸੇ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕਰੇਗੀ ਉਥੇ ਈਦੂ ਸ਼ਰੀਫ ਜਿਹੇ ਫ਼ਨਕਾਰਾਂ ਦੀ ਸੰਭਾਲ ਲਈ ਵੀ ਕੋਈ ਨੀਤੀ ਬਣਾ ਕੇ ਸਾਰਥਕ ਕਦਮ ਚੁੱਕੇਗੀ।
[home] [1] 2 3 4  [prev.]1-5 of 16


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਲਗਾਤਾਰ ਵਧ ਰਹੇ ਹਨ ਪੱਤਰਕਾਰਾਂ 'ਤੇ ਹਮਲੇ
ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੀ ਮਾਂ ਦੀ ਹੱਤਿਆ
23.09.17 - ਪੀ ਟੀ ਟੀਮ
ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੀ ਮਾਂ ਦੀ ਹੱਤਿਆਪੰਜਾਬ ਦੇ ਮੋਹਾਲੀ ਵਿੱਚ ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਅਤੇ ਉਨ੍ਹਾਂ ਦੀ ਮਾਂ ਗੁਰਚਰਨ ਕੌਰ ਸ਼ੱਕੀ ਹਾਲਤ ਵਿੱਚ ਮ੍ਰਿਤ ਮਿਲੇ। ਦੋਵਾਂ ਦੀ ਲਾਸ਼ ਉਨ੍ਹਾਂ ਦੇ ਘਰ ਮੋਹਾਲੀ ਸਥਿਤ ਫੇਜ਼-3, ਬੀ-2 ਤੋਂ ਮਿਲੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਡਬਲ ਮਰਡਰ ਦਾ ਕੇਸ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕੇ.ਜੀ. ਸਿੰਘ ਅੰਗਰੇਜ਼ੀ ਅਖ਼ਬਾਰ 'ਇੰਡੀਅਨ ਐਕਸਪ੍ਰੈੱਸ' ਦੇ ਨਿਊਜ਼ ਐਡੀਟਰ ਰਹਿ ਚੁੱਕੇ ਹਨ। ਨਾਲ ਹੀ ਉਨ੍ਹਾਂ 'ਨੇ ਟਾਈਮਸ ਆਫ ਇੰਡੀਆ' ਅਤੇ 'ਦ ਟ੍ਰਿਬਿਊਨ' ਵਿੱਚ ਵੀ ਕੰਮ ਕੀਤਾ ਹੈ। ਕੇ.ਜੇ. ਸਿੰਘ ਦੀ ਉਮਰ 60 ਸਾਲ ਦੇ ਨੇੜੇ-ਤੇੜੇ ਸੀ। ਉਨ੍ਹਾਂ ਦੀ ਮਾਂ 92 ਸਾਲ ਦੀ ਸਨ।

ਇਥੇ ਇਹ ਦੱਸਣਯੋਗ ਹੈ ਕਿ ਘਰ ਤੋਂ ਕਈ ਚੀਜਾਂ ਗਾਇਬ ਮਿਲੀਆਂ, ਜਿਸ ਵਿੱਚ ਕਾਰ, ਟੀਵੀ ਅਤੇ ਹੋਰ ਚੀਜਾਂ ਸ਼ਾਮਿਲ ਸਨ। ਮੋਹਾਲੀ ਦੇ ਡੀ.ਐੱਸ.ਪੀ. ਆਲਮ ਵਿਜੈ ਸਿੰਘ ਨੇ ਕਿਹਾ ਕਿ ਦੋਵਾਂ ਦੀ ਗਰਦਨ ਉੱਤੇ ਚੋਟ ਦੇ ਨਿਸ਼ਾਨ ਮਿਲੇ ਹਨ। ਪੰਜਾਬ ਪੁਲਿਸ ਹਰ ਐਂਗਲ ਤੋਂ ਕੇਸ ਦੀ ਜਾਂਚ ਕਰ ਰਹੀ ਹੈ।

ਹਾਲ ਦੇ ਦਿਨਾਂ ਵਿੱਚ ਪੱਤਰਕਾਰਾਂ ਉੱਤੇ ਲਗਾਤਾਰ ਹਮਲੇ ਵਧੇ ਹਨ ਅਤੇ ਉਨ੍ਹਾਂ ਦੀ ਹੱਤਿਆਵਾਂ ਕੀਤੀਆਂ ਗਈਆਂ ਹਨ। ਕੰਨਡ਼ ਭਾਸ਼ਾ ਦੀ ਪੱਤਰਕਾਰ ਗੌਰੀ ਲੰਕੇਸ਼ ਦੀ ਬੈਂਗਲੁਰੂ ਵਿੱਚ ਹੱਤਿਆ ਦੇ ਬਾਅਦ ਤ੍ਰਿਪੁਰਾ ਵਿੱਚ ਸ਼ਾਂਤਨੂੰ ਭੌਮਿਕ ਨੂੰ ਰਿਪੋਰਟਿੰਗ ਦੇ ਦੌਰਾਨ ਅਗਵਾ ਕਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਬਾਅਦ ਅੱਜ ਕੇ.ਜੇ. ਸਿੰਘ ਦੀ ਹੱਤਿਆ ਦੀ ਖਬਰ ਆਈ ਹੈ।
[home] [1] 2 3 4  [prev.]1-5 of 16


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਐੱਸ.ਐੱਸ.ਪੀਜ਼. ਨੂੰ ਛਾਪੇਮਾਰੀ ਕਰਨ ਸਮੇਂ ਸੁਰੱਖਿਆ ਕਰਮੀ ਮੁਹੱਈਆ ਕਰਾਉਣ ਦੇ ਨਿਰਦੇਸ਼
ਮਿਲਾਵਟੀ ਭੋਜਨ ਪਦਾਰਥਾਂ ਦਾ ਵਪਾਰ ਕਰਨ ਵਾਲੇ ਮਾਫ਼ੀਆ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਾ ਜਾਵੇ: ਬ੍ਰਹਮ ਮਹਿੰਦਰਾ
19.09.17 - ਪੀ ਟੀ ਟੀਮ
ਮਿਲਾਵਟੀ ਭੋਜਨ ਪਦਾਰਥਾਂ ਦਾ ਵਪਾਰ ਕਰਨ ਵਾਲੇ ਮਾਫ਼ੀਆ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਾ ਜਾਵੇ: ਬ੍ਰਹਮ ਮਹਿੰਦਰਾਤਿਉਹਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬ੍ਰਹਮ ਮਹਿੰਦਰਾ ਨੇ ਫੂਡ ਸੇਫਟੀ ਵਿਭਾਗ ਨੂੰ ਮਿਲਾਵਟੀ ਭੋਜਨ ਪਦਾਰਥਾਂ ਦਾ ਉਤਪਾਦਨ ਅਤੇ ਵਿਕਰੀ ਕਰਨ ਵਾਲੇ ਮਾਫ਼ੀਆ ਵਿਰੁੱਧ ਸਖਤੀ ਨਾਲ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਫੂਡ ਸੇਫਟੀ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਜ਼ਿਲ੍ਹਾ ਸਿਹਤ ਅਫਸਰਾਂ ਅਤੇ ਸਹਾਇਕ ਫੂਡ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਿਲਾਵਟੀ ਭੋਜਨ ਦੁਆਰਾ ਨਿਰਦੋਸ਼ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਮਾਫ਼ੀਆ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ।

ਸਿਹਤ ਮੰਤਰੀ ਨੇ ਕਿਹਾ ਕਿ ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਕਰਨਾ ਲੋਕਾਂ ਦੀ ਸਿਹਤ ਨਾਲ ਜੁੜਿਆ, ਇੱਕ ਗੰਭੀਰ ਮਾਮਲਾ ਹੈ ਅਤੇ ਤਿਉਹਾਰਾਂ ਦੇ ਦਿਨਾਂ ਵਿੱਚ ਮਿਲਾਵਟ ਖੋਰੀ ਕਾਫੀ ਹੱਦ ਤੱਕ ਵਧ ਜਾਂਦੀ ਹੈ ਜਿਸ ਲਈ ਫੂਡ ਸੇਫਟੀ ਅਫਸਰਾਂ ਨੂੰ ਛਾਪੇਮਾਰੀ ਅਤੇ ਸੈਂਪਲ ਭਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਐੱਸ.ਐੱਸ.ਪੀਜ਼. ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਛਾਪੇਮਾਰੀ ਕਰਨ ਸਮੇਂ ਸਬੰਧਿਤ ਅਫਸਰਾਂ ਨੂੰ ਸੁਰੱਖਿਆ ਕਰਮੀ ਮੁਹੱਈਆ ਕਰਵਾਏ ਜਾਣ ਤਾਂ ਜੋ ਨਿਰਪੱਖ ਤਰੀਕੇ ਨਾਲ ਇਸ ਮੁਹਿੰਮ ਨੂੰ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਦਫ਼ਤਰ ਦੀਆਂ ਇੰਟਰ-ਡਿਸਟ੍ਰਿਕਟ ਟੀਮਾਂ ਨੂੰ ਮਿਲਾਵਟ ਖੋਰਾਂ ਵਿਰੁੱਧ ਮੁਹਿੰਮ ਅਧੀਨ ਜ਼ਿਲ੍ਹਿਆਂ ਵਿੱਚ ਜਾ ਕੇ ਛਾਪੇਮਾਰੀ ਕਰੇਗੀ। ਉਨ੍ਹਾਂ ਆਦੇਸ਼ ਦਿੱਤੇ ਕਿ ਦੂਜੇ ਰਾਜਾਂ ਤੋਂ ਮਿਲਾਵਟੀ ਖੋਇਆ, ਘਿਓ ਅਤੇ ਹੋਰ ਭੋਜਨ ਪਦਾਰਥਾਂ ਦੀ ਪੰਜਾਬ ਨਾਲ ਲਗਦੇ ਅੰਤਰ-ਰਾਜੀ ਮਾਰਗਾਂ ਉੱਤੇ ਵਿਸ਼ੇਸ਼ ਨਾਕਾ ਬੰਦੀ ਕੀਤੀ ਜਾਵੇ। ਜਿਸ ਨਾਲ ਸੂਬੇ ਵਿੱਚ ਮਿਲਾਵਟੀ ਖਾਣ-ਪੀਣ ਵਾਲੇ ਪਦਾਰਥਾਂ ਦੀ ਸਪਲਾਈ ਨੂੰ ਯਕੀਨੀ ਤੌਰ 'ਤੇ ਰੋਕਿਆ ਜਾ ਸਕੇ।

ਬ੍ਰਹਮ ਮਹਿੰਦਰਾ ਨੇ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਛੋਟੇ ਪੱਧਰ ਦੇ ਦੁਕਾਨਦਾਰਾਂ ਅਤੇ ਉਤਪਾਦਕਾਂ ਨੂੰ ਮਿਲਾਵਟ ਖੋਰੀ ਦੇ ਨਾਮ 'ਤੇ ਤੱਥਾਂ ਰਹਿਤ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਭਾਰੀ ਮਾਤਰਾ ਵਿੱਚ ਭੋਜਨ ਪਦਾਰਥਾਂ ਦੀ ਸਟੋਰੇਜ਼ ਕਰਨ ਵਾਲੇ ਕੋਲਡ ਸਟੋਰ ਅਤੇ ਮਿਠਾਈਆਂ ਅਤੇ ਬੇਕਰੀ ਸਬੰਧੀ ਪਦਾਰਥਾਂ ਦੇ ਉਤਪਾਦਨ ਵਾਲੀਆਂ ਥਾਵਾਂ ਦੀ ਵਿਸ਼ੇਸ ਤੋਰ 'ਤੇ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਇਹ ਉਤਪਾਦਨ ਵਾਲੀਆਂ ਥਾਵਾਂ ਪੂਰੀ ਤਰ੍ਹਾਂ ਸਾਫ ਸੁਥਰੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ੱਕੀ ਮਿਲਾਵਟੀ ਭੋਜਨ ਪਦਾਰਥਾਂ ਦੇ ਸੈਂਪਲ ਲੈ ਕੇ ਲੋਬੋਟਰੀ ਨੂੰ ਸਮੇਂ 'ਤੇ ਭੇਜਿਆ ਜਾਵੇ।

ਸਿਹਤ ਮੰੰਤਰੀ ਨੇ ਮੀਟਿੰਗ ਦੌਰਾਨ ਅਫਸਰਾਂ ਨੂੰ ਸੈਂਪਲ ਲੈਣ ਸਮੇਂ ਅਤੇ ਛਾਪੇਮਾਰੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਹੋਰ ਪ੍ਰਬੰਧਕੀ ਸੁਧਾਰਾਂ ਸਬੰਧੀ ਸੁਝਾਅ ਵੀ ਸਾਂਝੇ ਕਰਨ ਲਈ ਕਿਹਾ ਜਿਸ ਨਾਲ ਵਿਭਾਗ ਵਿੱਚ ਹੋਰ ਸੁਧਾਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਲਦ ਹੀ ਫੂਡ ਸੇਫਟੀ ਵਿਭਾਗ ਦੀ ਕਾਰਗੁਜਾਰੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਇੱਕ ਮੋਬਾਇਲ ਐਪ ਵੀ ਲਾਂਚ ਕੀਤੀ ਜਾ ਰਹੀ ਹੈ ਅਤੇ ਲਾਇਸੰਸ ਹਾਸਿਲ ਕਰਨ ਲਈ ਆਨ-ਲਾਈਨ ਰਿਜਸਟਰੇਸ਼ਨ ਵੀ ਸ਼ੁਰੂ ਕੀਤੀ ਜਾਵੇਗੀ।

ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਲਈ ਫੂਡ ਸੇਫਟੀ ਐਕਟ ਦੀ ਮੁਕੰਮਲ ਜਾਣਕਾਰੀ ਅਤੇ ਤੱਥਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇ ਅਤੇ ਪੋਸ਼ਟਿਕ ਅਤੇ ਸਾਫ ਸੁਥਰੇ ਭੋਜਨ ਬਾਰੇ ਵੀ ਦੱਸਿਆ ਜਾਵੇ।
[home] [1] 2 3 4  [prev.]1-5 of 16


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 ਸੂਬੇ ਦੀ ਆਰਥਿਕਤਾ ਵਿੱਚ ਕਿਸਾਨਾਂ ਦਾ ਵੱਡਾ ਯੋਗਦਾਨ: ਸੁਰੇਸ਼ ਕੁਮਾਰ
ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਲ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਨੂੰ ਅਪਨਾਉਣ ਦਾ ਸੱਦਾ
16.09.17 - ਪੀ ਟੀ ਟੀਮ
ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਲ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਨੂੰ ਅਪਨਾਉਣ ਦਾ ਸੱਦਾਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਕਣਕ ਅਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਨੂੰ ਅਪਣਾਉਂਦੇ ਹੋਏ ਫਲ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ ਨੂੰ ਤਰਜੀਹ ਦੇਣ। ਬ੍ਰਹਮ ਮਹਿੰਦਰਾ ਨੇ ਖੇਤੀ ਵਿਗਿਆਨੀਆਂ ਅਤੇ ਖੋਜ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕਰਨ। ਬ੍ਰਹਮ ਮਹਿੰਦਰਾ ਸ਼ਨੀਵਾਰ ਨੂੰ ਯੰਗ ਫਾਰਮਰਜ਼ ਐਸੋਸੀਏਸ਼ਨ ਵੱਲੋਂ ਰੱਖੜਾ ਵਿਖੇ ਕਰਵਾਏ ਕਿਸਾਨ ਮੇਲੇ ਮੌਕੇ ਕਿਸਾਨਾਂ ਦੇ ਭਰਵੇਂ ਇੱਕਠ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ।

ਸਿਹਤ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਚਿੰਤਤ ਹੈ। ਉਨ੍ਹਾਂ ਕਿਹਾ ਕਿ ਦਸ ਸਾਲ ਦੇ ਕੁਸ਼ਾਸਨ ਨੂੰ ਠੀਕ ਕਰਨ ਲਈ ਛੇ ਮਹੀਨੇ ਦਾ ਅਰਸਾ ਬਹੁਤ ਥੋੜਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨੀ ਕਰਜ਼ਿਆਂ ਨੂੰ ਮੁਆਫ਼ ਕਰਨ ਸਬੰਧੀ ਕੀਤੇ ਐਲਾਨ ਨੂੰ ਛੇਤੀ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਜ਼ਮੀਨ ਜਾਇਦਾਦ ਦੀ ਰਜਿਸਟਰੀ ਫੀਸ 9 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ। ਉੱਥੇ ਹੀ ਪਿੰਡਾਂ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟ 10 ਫੀਸਦੀ ਤੇ ਸ਼ਹਿਰਾਂ ਦੇ ਕੁਲੈਕਟਰ ਰੇਟ 5 ਫੀਸਦੀ ਘਟਾ ਦਿੱਤੇ ਗਏ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਆਰਥਿਕ ਦਸ਼ਾ ਨੂੰ ਮਜ਼ਬੂਤ ਕਰਨ ਲਈ ਖੇਤੀ ਮਾਹਿਰਾਂ ਨਾਲ ਰਾਏ ਮਸ਼ਵਰਾ ਕਰਕੇ ਕਈ ਪਹਿਲੂਆਂ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਪੰਜਾਬ ਦਾ ਮਿਹਨਤਕਸ਼ ਤੇ ਬਹਾਦਰ ਕਿਸਾਨ ਖੁਦਕਸ਼ੀਆਂ ਦਾ ਰਾਹ ਛੱਡ ਕੇ ਆਪਣੇ ਸੂਬੇ ਤੇ ਪਰਿਵਾਰ ਦੀ ਬਿਹਤਰੀ ਲਈ ਕੰਮ ਕਰੇ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਅਤੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਝੋਨੇ ਅਤੇ ਕਣਕ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਣ।

ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਖੇਤੀਬਾੜੀ ਦੇ ਖੇਤਰ ਅਤੇ ਕਿਸਾਨੀ ਦੀ ਭਲਾਈ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਬਦਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਡਾ.ਅਮਰੀਕ ਸਿੰਘ ਚੀਮਾ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਅਤੇ ਖੇਤੀਬਾੜੀ ਦੌਰਾਨ ਲੱਗੀਆਂ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ।

ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਕਿਸਾਨਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 60 ਤੋਂ 70 ਹਜ਼ਾਰ ਕਰੋੜ ਰੁਪਏ ਫ਼ਸਲਾਂ ਦੀ ਵਿਕਰੀ ਕਰਨ ਪੰਜਾਬ ਵਿੱਚ ਆਉਂਦੇ ਹਨ। ਸੁਰੇਸ਼ ਕੁਮਾਰ ਨੇ ਕਿਹਾ ਕਿ ਜੇ ਇਹ ਪੈਸਾ ਮਾਰਕੀਟ ਵਿੱਚ ਨਾ ਆਵੇ ਤਾਂ ਪੰਜਾਬ ਦਾ ਸਾਰਾ ਵਪਾਰ ਠੱਪ ਹੋ ਕੇ ਰਹਿ ਸਕਦਾ ਹੈ। ਉਨ੍ਹਾਂ ਕਿਹਾ ਪੰਜਾਬ ਦੇ ਅਰਥਚਾਰੇ ਨੂੰ ਮੁੜ ਤੋਂ ਲੀਹਾਂ 'ਤੇ ਲੈ ਕੇ ਆਉਣ ਲਈ ਪੰਜਾਬ ਦੀ ਕਿਸਾਨੀ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਹੋਵੇਗਾ। ਕਿਸਾਨਾਂ ਸਿਰ ਚੜ੍ਹੇ ਭਾਰੀ ਕਰਜ਼ੇ ਲਈ ਬੈਂਕਾਂ ਖਾਸਕਰ ਨਿੱਜੀ ਖੇਤਰ ਦੇ ਬੈਂਕਾਂ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਉਂਦਿਆਂ ਸੁਰੇਸ਼ ਕੁਮਾਰ ਕਿਹਾ ਕਿ ਬੈਂਕਾਂ ਵੱਲੋਂ ਦੋ-ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ 50-50 ਲੱਖ ਦੇ ਕਰਜ਼ੇ ਦੇ ਕੇ ਕਿਸਾਨਾਂ ਨੂੰ ਆਪਣੇ ਮੱਕੜ ਜਾਲ ਵਿੱਚ ਫਸਾ ਲਿਆ ਹੈ, ਜਦਕਿ ਚਾਹੀਦਾ ਤਾਂ ਇਹ ਸੀ ਕਿ ਕਰਜ਼ਾ ਦੋ ਏਕੜ ਜ਼ਮੀਨ ਦੀ ਆਮਦਨ ਨਾਲੋਂ ਵੱਧ ਨਹੀਂ ਸੀ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਕਰਜ਼ਿਆਂ ਨੂੰ ਮਾਫ ਕਰਨ ਸਬੰਧੀ ਸਾਰੀ ਰਣਨੀਤੀ ਤਿਆਰ ਕਰ ਲਈ ਹੈ ਜਿਸ ਬਾਰੇ ਛੇਤੀ ਹੀ ਐਲਾਨ ਹੋਣ ਦੀ ਸੰਭਾਵਨਾ ਹੈ। ਸੁਰੇਸ਼ ਕੁਮਾਰ ਨੇ ਕਿਹਾ ਕਿ ਕਰਜ਼ੇ ਮਾਫ ਹੋਣਾ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਨਹੀਂ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਖੇਤੀ ਲਾਗਤ ਘਟਾ ਕੇ ਆਮਦਨ ਵਿੱਚ ਵਾਧਾ ਕਰਨਾ ਹੋਵੇਗਾ। ਉਨ੍ਹਾਂ ਖੇਤੀ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਿਹਾ ਕਿ ਉਹ ਫ਼ਸਲਾਂ ਦੀ ਪੈਦਾਵਾਰ ਵਧਾਉਣ 'ਤੇ ਜ਼ੋਰ ਦੇਣ ਦੀ ਬਜਾਏ ਹੁਣ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੇ ਉਨ੍ਹਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਨ ਦੇ ਖੇਤਰ 'ਤੇ ਕੰਮ ਕਰਨ। 

ਸੁਰੇਸ਼ ਕੁਮਾਰ ਨੇ ਕਿਸਾਨਾਂ ਦੀ ਭਲਾਈ ਲਈ ਕੰਮ ਕਰਨ ਵਾਲੇ ਵਿਭਾਗਾਂ ਦੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਹੁਣ ਬਹੁਤ ਹੋ ਚੁੱਕਿਆ ਹੈ, ਭੋਲੇ-ਭਾਲੇ ਕਿਸਾਨਾਂ ਦੀ ਲੁੱਟ ਖਸੁੱਟ ਅਤੇ ਉਨ੍ਹਾਂ ਨੂੰ ਗੁੰਮਰਾਹ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗੁੰਮਰਾਹ ਜਾਂ ਖੱਜਲਖੁਆਰ ਕਰਨ ਵਾਲੇ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਸ਼ਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਸੁਰੇਸ਼ ਕੁਮਾਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਵਿਸਥਾਰ ਅਫ਼ਸਰਾਂ ਨੂੰ ਕਿਹਾ ਕਿ ਉਹ ਖਾਨਾਪੂਰਤੀ ਕਰਨ ਦੀ ਬਜਾਏ ਕਿਸਾਨਾਂ ਨੂੰ ਸਹੀ ਫ਼ਸਲਾਂ ਦੀ ਚੋਣ ਅਤੇ ਉਨ੍ਹਾਂ ਦੀਆਂ ਫ਼ਸਲਾਂ ਦੇ ਉਚਿਤ ਮੁੱਲ ਲਈ ਉਨ੍ਹਾਂ ਦਾ ਮਾਰਗ ਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਵੱਲੋਂ ਭੇਜੀਆਂ ਜਾਂਦੀਆਂ ਸਕੀਮਾਂ ਬਾਰੇ ਸਮੇਂ ਸਿਰ ਦੱਸਿਆ ਜਾਵੇ ਅਤੇ ਉਨ੍ਹਾਂ ਨੂੰ ਇਸ ਪੱਧਰ ਤੱਕ ਦੀ ਸੂਚਨਾ ਦਿੱਤੀ ਜਾਵੇ ਕਿ ਉਹ ਦੇਸ਼ ਭਰ ਵਿੱਚ ਕਿਤੇ ਵੀ ਆਪਣੀ ਫ਼ਸਲ ਵੇਚ ਸਕਣ।

ਸੁਰੇਸ਼ ਕੁਮਾਰ ਨੇ ਕਿਹਾ ਕਿ ਕਰੀਬ 33 ਲੱਖ 18 ਹਜ਼ਾਰ ਪਰਿਵਾਰ ਪੰਜਾਬ ਦੇ 13 ਹਜ਼ਾਰ ਪਿੰਡਾਂ ਵਿੱਚ ਵਸਦੇ ਹਨ ਜਿਨ੍ਹਾਂ ਵਿਚੋਂ 6 ਤੋਂ 7 ਲੱਖ ਪਰਿਵਾਰ ਤਕਲੀਫ਼ ਵਿੱਚ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਇੱਕ ਪ੍ਰੋਗਰਾਮ ਦਾ ਐਲਾਨ ਕਰਨਗੇ ਜਿਸ ਤਹਿਤ ਸਰਕਾਰ ਵੱਲੋਂ ਭੇਜੀਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਸਭ ਤੋਂ ਪਹਿਲਾਂ ਇਨ੍ਹਾਂ ਤਕਲੀਫ਼ ਵਾਲੇ ਪਰਿਵਾਰਾਂ ਨੂੰ ਪੁੱਜਦਾ ਕੀਤਾ ਜਾਵੇਗਾ।

ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਬੀਰ ਸਿੰਘ ਬੈਂਸ ਨੇ ਕਿਸਾਨ ਮੇਲੇ ਦੌਰਾਨ ਪੁੱਜੀਆਂ ਸਮੂਹ ਸਖ਼ਸ਼ੀਅਤਾਂ ਅਤੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤੀ ਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਵਰਨਣ ਕੀਤਾ। ਜਦ ਕਿ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
[home] [1] 2 3 4  [prev.]1-5 of 16


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVE


Copyright © 2016-2017


NEWS LETTER