ਪੰਜਾਬ

Monthly Archives: SEPTEMBER 2018

ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਫਰੋਲੇ ਗਿਆਨੀ ਗੁਰਬਚਨ ਸਿੰਘ ਦੇ ਪੋਤੜੇ
ਜਥੇਦਾਰ ਦੀ ਤਰੱਕੀ ਤਾਂ ਬਾਦਲ ਨੂੰ ਫ਼ਖਰ-ਏ ਕੌਮ ਬਣਾਉਣ ਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਉਪਰੰਤ ਹੀ ਹੋਈ: ਗਿੱਲ
30.09.18 - ਨਰਿੰਦਰ ਪਾਲ ਸਿੰਘ
ਜਥੇਦਾਰ ਦੀ ਤਰੱਕੀ ਤਾਂ ਬਾਦਲ ਨੂੰ ਫ਼ਖਰ-ਏ ਕੌਮ ਬਣਾਉਣ ਤੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਉਪਰੰਤ ਹੀ ਹੋਈ: ਗਿੱਲ

ਪੰਜਾਬ ਵਿਧਾਨ ਸਭਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਹੋਈ ਲਾਈਵ ਬਹਿਸ ਮੌਕੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਲਈ ਚਰਚਾ ਵਿੱਚ ਆਏ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਇਕ ਵਾਰ ਫਿਰ ਘਿਰਦੇ ਨਜ਼ਰ ਆ ਰਹੇ ਹਨ।

ਗਿਆਨੀ ਗੁਰਬਚਨ ਸਿੰਘ ਅਤੇ ਉਨ੍ਹਾਂ ਦੇ ਪੁੱਤਰਾਂ ਉਪਰ ਅਜਿਹੇ ਦੋਸ਼ ਲਗਾਉਣ ਵਾਲੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਅੱਜ ਸਾਫ ਕਰ ਦਿੱਤਾ ਹੈ ਕਿ ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਪੁੱਤਰਾਂ ਵਲੋਂ ਬਣਾਈ ਬੇਹਿਸਾਬੀ ਜਾਇਦਾਦ, ਮਹਿੰਗੀਆਂ ਗੱਡੀਆਂ ਤੇ ਸਰਕਾਰੀ ਸਰਪ੍ਰਸਤੀ ਦੇ ਰਾਹ ਸਾਲ 2011 ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ 'ਫਖ਼ਰ-ਏ-ਕੌਮ' ਦਾ ਐਵਾਰਡ ਦੇਣ ਅਤੇ ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਤੋਂ ਬਾਅਦ ਹੀ ਪੱਧਰਾ ਹੋਇਆ ਹੈ।
----------
ਜਥੇਦਾਰ ਦੀ ਕਮੇਟੀ ਵਿਚਲੀ ਰਿਹਾਇਸ਼ 'ਤੇ ਗੁਰੂ ਰਾਮਦਾਸ ਲੰਗਰ 'ਚੋਂ 21 ਕਿਲੋ ਦੁੱਧ ਰੋਜ਼ਾਨਾ ਜਾਂਦਾ ਹੈ।
----------
ਇੱਕ ਵਿਦੇਸ਼ੀ ਚੈਨਲ ਨਾਲ ਗੱਲਬਾਤ ਕਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਹੈ ਕਿ ਉਹ ਖੁਦ ਵੀ ਗ੍ਰੰਥੀ ਦੇ ਪੁੱਤਰ ਹਨ ਤੇ ਉਨ੍ਹਾਂ ਦੇ ਪਿਤਾ ਨੇ ਕਰੀਬ 28 ਸਾਲ ਤਕ ਸ੍ਰੀ ਦਰਬਾਰ ਸਾਹਿਬ ਮੰਜੀ ਹਾਲ ਵਿੱਚ ਕਥਾ ਕੀਤੀ ਹੈ। ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੁਰਦਿਆਲ ਸਿੰਘ ਅਜਨੋਹਾ, ਸਾਧੂ ਸਿੰਘ ਭੌਰਾ, ਗਿਆਨੀ ਕ੍ਰਿਪਾਲ ਸਿੰਘ, ਭਾਈ ਰਣਜੀਤ ਸਿੰਘ, ਗਿਆਨੀ ਪੂਰਨ ਸਿੰਘ ਅਤੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਤੇ ਉਨ੍ਹਾਂ ਸਾਰੇ ਜਥੇਦਾਰਾਂ ਦੇ ਪਰਿਵਾਰਾਂ ਨੂੰ ਵੀ ਜਾਣਦੇ ਹਨ। ਲੇਕਿਨ ਜਿਸ ਤੇਜੀ ਨਾਲ ਗਿਆਨੀ ਗੁਰਬਚਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨੇ ਤਰੱਕੀ ਕੀਤੀ ਹੈ ਉਸ ਤੋਂ ਹਰ ਕੋਈ ਹੈਰਾਨ ਹੈ। ਇਹ ਵੀ ਹੈ ਕਿ ਗਿਆਨੀ ਗੁਰਬਚਨ ਸਿੰਘ, ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਘੇਰੇ ਵਿੱਚ ਆਉਂਦੇ ਹਨ ਤੇ ਗਿਆਨੀ ਗੁਰਬਚਨ ਸਿੰਘ ਖਿਲਾਫ ਅਜਿਹਾ ਮਾਮਲਾ ਦਰਜ ਹੋ ਜਾਵੇ ਤਾਂ ਜਥੇਦਾਰ ਨੂੰ ਜਵਾਬ ਦੇਣਾ ਔਖਾ ਹੋ ਜਾਵੇਗਾ।

ਚੈਨਲ 'ਤੇ ਗਿਆਨੀ ਗੁਰਬਚਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਤਰੱਕੀ ਦੇ ਪੋਤੜੇ ਫਰੋਲਦਿਆਂ ਗਿੱਲ ਨੇ ਕਿਹਾ ਕਿ ਜਥੇਦਾਰ ਦੀ ਇਸ ਵੇਲੇ ਕੁੱਲ ਤਨਖਾਹ 1 ਲੱਖ 26 ਹਜ਼ਾਰ 42 ਰੁਪਏ ਹੈ, ਟੈਕਸ ਆਦਿ ਕਟ ਕੇ ਜਥੇਦਾਰ ਨੂੰ ਹਰ ਮਹੀਨੇ ਕਮੇਟੀ ਪਾਸੋੋਂ 91 ਹਜ਼ਾਰ ਰੁਪਏ ਮਿਲਦਾ ਹੈ। ਗਿੱਲ ਨੇ ਕਿਹਾ ਕਿ 28 ਅਗਸਤ ਨੂੰ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਅਜਲਾਸ ਵਿੱਚ ਜਥੇਦਾਰ ਦੇ ਕਿਰਦਾਰ ਬਾਰੇ ਗੱਲ ਕੀਤੀ ਸੀ। ਜਿਸ ਬਾਰੇ ਗਿਆਨੀ ਗੁਰਬਚਨ ਸਿੰਘ, ਪੂਰੇ ਇੱਕ ਮਹੀਨੇ ਬਾਅਦ ਸਪਸ਼ਟ ਕਰਨ ਸਾਹਮਣੇ ਆਏ ਹਨ ਤੇ ਉਹ ਵੀ ਇਹ ਤਰਕ ਦੇਕੇ ਕਿ ਜੇਕਰ ਚਾਹ ਬਣਾਉਣ ਵਾਲਾ ਪ੍ਰਧਾਨ ਮੰਤਰੀ ਬਣ ਸਕਦੈ ਤਾਂ ਉਨ੍ਹਾਂ ਦਾ ਪੁੱਤਰ ਤਰੱਕੀ ਕਿਉਂ ਨਹੀਂ ਕਰ ਸਕਦਾ?

ਉਨ੍ਹਾਂ ਦੱਸਿਆ ਕਿ ਗਿਆਨੀ ਗੁਰਬਚਨ ਸਿੰਘ ਜਦ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਵਿੱਚ ਬਤੌਰ ਸੇਵਾਦਾਰ ਭਰਤੀ ਹੋਏ ਸਨ ਤਾਂ ਉਨ੍ਹਾਂ ਦਾ ਬੇਟਾ ਮਨਜਿੰਦਰਪਾਲ ਸਿੰਘ ਬਿੱਟੂ, ਗੁਰਦੁਆਰਾ ਸਾਹਿਬ ਦੇ ਬਾਹਰ ਨਾਕਾ ਨੰਬਰ 3 'ਤੇ ਮੰਜੀ ਡਾਹ ਕੇ ਕੱਕਾਰ ਵੇਚਣ ਦਾ ਕਾਰੋਬਾਰ ਕਰਦਾ ਸੀ। ਜਦੋਂ ਗਿਆਨੀ ਗੁਰਬਚਨ ਸਿੰਘ ਮੁਕਤਸਰ ਸਾਹਿਬ ਦੇ ਗ੍ਰੰਥੀ ਬਣੇ ਤੇ ਉਨ੍ਹਾਂ ਦੇ ਪੁੱਤਰ ਨੇ ਇਕ ਦੁਕਾਨ ਕਿਰਾਏ 'ਤੇ ਲੈ ਕੇ ਰੇਡੀਮੇਡ ਕਪੜੇ ਦਾ ਕੰਮ ਸ਼ੁਰੂ ਕੀਤਾ। ਜਦ ਗਿਆਨੀ ਗੁਰਬਚਨ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਬਣੇ ਤਾਂ ਉਨ੍ਹਾਂ ਦੇ ਪੁੱਤਰ ਨੇ ਪ੍ਰਾਪਰਟੀ ਦਾ ਕੰਮ ਸ਼ੁਰੂ ਕਰ ਦਿੱਤਾ।

ਇਕ ਜਮ੍ਹਾਂਬੰਦੀ ਵਿਖਾਉਂਦਿਆਂ ਗਿੱਲ ਨੇ ਦੱਸਿਆ ਕਿ ਇਹ 43 ਕਨਾਲ ਜ਼ਮੀਨ ਗਿਆਨੀ ਗੁਰਬਚਨ ਸਿੰਘ ਦੇ ਆਪਣੇ ਨਾਮ 'ਤੇ ਹੈ ਜਿਸ ਦਾ ਸਲਾਨਾ ਠੇਕਾ ਉਸ ਵੇਲੇ 10-15 ਹਜ਼ਾਰ ਸਲਾਨਾ ਮਿਲਦਾ ਸੀ। ਲੇਕਿਨ ਗਿਆਨੀ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਤਰੱਕੀ ਦੇ ਰਾਹ ਖੁੱਲ੍ਹੇ ਸਾਲ 2011 ਵਿੱਚ, ਜਦੋਂ ਗਿਆਨੀ ਗੁਰਬਚਨ ਸਿੰਘ ਨੇ ਸਾਲ 2011 ਵਿੱਚ ਬਾਦਲ ਦਲ ਦੇ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ਨੂੰ 'ਫਖ਼ਰ-ਏ-ਕੌਮ' ਦਾ ਖਿਤਾਬ ਦਿੱਤਾ। ਅੱਜ ਗਿਆਨੀ ਗੁਰਬਚਨ ਸਿੰਘ ਦੇ ਵੱਡੇ ਪੁੱਤਰ ਪਾਸ ਮੁਕਤਸਰ ਵਿੱਚ ਆਲੀਸ਼ਾਨ ਕੋਠੀ, ਜਿਸ ਦੇ ਗੇਟ ਵੀ ਰਿਮੋਟ ਨਾਲ ਖੁੱਲ੍ਹਦੇ ਹਨ, ਆਲੀਸ਼ਾਨ ਕਾਰਾਂ (ਰੇਂਜ ਰੌਵਰ- ਕੀਮਤ 1 ਕਰੋੜ ਰੁਪਏ, ਬੀ.ਐੱਮ.ਡਬਲਿਊ., ਲੈਂਡ ਕਰੂਜ਼ਰ ਤੇ ਫਾਰਚੂਨਰ ਗੱਡੀਆਂ) ਹਨ। ਵਿਧਾਨ ਸਭਾ ਵਿੱਚ ਬਹਿਸ ਤੋਂ ਬਾਅਦ ਜਥੇਦਾਰ ਦੇ ਪੁੱਤਰ ਨੇ ਪਰਾਡਾ ਗੱਡੀ ਲਈ ਹੈ, ਜੋ ਪੰਜਾਬ ਵਿੱਚ ਪਹਿਲੀ ਗੱਡੀ ਹੈ।

ਗਿੱਲ ਨੇ ਕਿਹਾ ਕਿ ਉਹ ਕਿਸੇ ਦੀ ਤਰੱਕੀ ਤੋਂ ਸੜਦੇ ਨਹੀਂ ਹਨ ਪਰ ਤਰੱਕੀ ਦੀ ਰਫਤਾਰ ਤੋਂ ਹੈਰਾਨ ਜ਼ਰੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਜਥੇਦਾਰ ਦੇ ਪੁੱਤਰ ਨੇ ਹੋਟਲ ਕਰਜ਼ੇ 'ਤੇ ਲਿਆ ਹੈ ਤਾਂ ਨਿਯਮਾਂ ਤਹਿਤ ਕੁਝ ਰਕਮ ਪਹਿਲਾਂ ਜਮ੍ਹਾਂ ਵੀ ਕਰਵਾਈ ਹੋਵੇਗੀ। ਸਾਲ 2015 ਵਿੱਚ ਹੀ ਜਥੇਦਾਰ ਦੇ ਬੇਟੇ ਨੇ ਮੰਡੀਆਂ ਦਾ ਠੇਕਾ ਲਿਆ ਜੋ ਉਸ ਵੇਲੇ 105 ਕਰੋੜ ਸੀ ਤੇ ਹੁਣ ਜਦੋਂ 78 ਕਰੋੜ ਹੈ ਤਾਂ ਪਿੱਛੇ ਹੱਟ ਗਿਆ।

ਆਪਣੀ ਗੱਲ ਨੂੰ ਅੱਗੇ ਤੋਰਦਿਆਂ ਹਰਮਿੰਦਰ ਸਿੰਘ ਗਿੱਲ ਨੇ ਦੱਸਿਆ ਹੈ ਕਿ ਗਿਆਨੀ ਗੁਰਬਚਨ ਸਿੰਘ ਦੇ ਪਰਿਵਾਰ ਦੇ 18 ਜੀਅ, ਸ਼੍ਰੋਮਣੀ ਕਮੇਟੀ ਤੇ ਇਸ ਦੇ ਪ੍ਰਬੰਧ ਹੇਠਲੇ ਅਦਾਰਿਆਂ ਵਿੱਚ ਭਰਤੀ ਹਨ। ਜਥੇਦਾਰ ਦੀ ਕਮੇਟੀ ਵਿਚਲੀ ਰਿਹਾਇਸ਼ 'ਤੇ ਗੁਰੂ ਰਾਮਦਾਸ ਲੰਗਰ 'ਚੋਂ 21 ਕਿਲੋ ਦੁੱਧ ਰੋਜ਼ਾਨਾ ਜਾਂਦਾ ਹੈ। ਜੇਕਰ ਇਹ ਐਨੇ ਹੀ ਅਮੀਰ ਹਨ ਤਾਂ ਗੁਰੂ ਦੀ ਗੋਲਕ 'ਤੇ ਬੋਝ ਘੱਟ ਕਰ ਦੇਣ।

ਵੇਖੋ ਵੀਡੀਓ:

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

[home] [1] 2 3 4  [prev.]1-5 of 16

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਇੱਕ ਸਾਲ ਦੌਰਾਨ ਦੀਵਾਨ ਦੇ ਦੋ ਪ੍ਰਧਾਨ ਪ੍ਰਧਾਨਗੀ ਤੋਂ ਹੋਏ ਬਾਹਰ
ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਜੇਲ੍ਹ ਪੁੱਜਣ ਵਾਲੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਸੰਤੋਖ ਸਿੰਘ ਦਾ ਅਸਤੀਫ਼ਾ ਪ੍ਰਵਾਨ
22.09.18 - ਨਰਿੰਦਰ ਪਾਲ ਸਿੰਘ
ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਜੇਲ੍ਹ ਪੁੱਜਣ ਵਾਲੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਸੰਤੋਖ ਸਿੰਘ ਦਾ ਅਸਤੀਫ਼ਾ ਪ੍ਰਵਾਨ

ਬੀਤੇ ਕੱਲ੍ਹ ਇੱਕ ਸਥਾਨਕ ਅਦਾਲਤ ਵਲੋਂ ਜਾਅਲਸਾਜ਼ੀ ਦੇ ਦੋਸ਼ੀ ਕਰਾਰ ਦਿੱਤੇ ਦੀਵਾਨ ਦੇ ਮੌਜੂਦਾ ਪ੍ਰਧਾਨ ਡਾ.ਸੰਤੋਖ ਸਿੰਘ ਦਾ ਅਸਤੀਫ਼ਾ ਅੱਜ ਇਥੇ ਚੀਫ ਖਾਲਸਾ ਦੀਵਾਨ ਦੀ ਕਾਰਜਕਾਰਣੀ ਨੇ ਪ੍ਰਵਾਨ ਕਰ ਲਿਆ ਹੈ। ਕਾਰਕਾਰਣੀ ਨੇ ਦੀਵਾਨ ਦੇ ਪ੍ਰਬੰਧ ਨੂੰ ਚਲਾਉਣ ਲਈ ਇੱਕ ਪੰਜ ਮੈਂਬਰੀ ਦਾ ਗਠਨ ਵੀ ਕੀਤਾ ਹੈ ਜੋ ਦੋ ਮਹੀਨਿਆਂ ਦੇ ਅੰਦਰ-ਅੰਦਰ ਨਵੇਂ ਪ੍ਰਧਾਨ ਦੀ ਚੋਣ ਯਕੀਨੀ ਬਣਾਏਗੀ।

ਕਾਰਜਕਾਰਣੀ ਅਤੇ ਇਸ ਦੇ ਦੋ ਘੰਟੇ ਬਾਅਦ ਹੀ ਹੋਏ ਦੀਵਾਨ ਦੇ ਜਨਰਲ ਅਜਲਾਸ ਮੌਕੇ, ਦੀਵਾਨ ਦੇ ਅਹੁਦੇਦਾਰ ਅਤੇ ਮੈਂਬਰ  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰ-ਹਜ਼ੂਰੀ ਵਿੱਚ ਹੀ ਚਿੜੀਆਂ ਵਾਂਗ ਲੜਦੇ ਤੇ ਇੱਕ ਦੂਸਰੇ ਖਿਲਾਫ ਦੂਸ਼ਣਬਾਜੀ ਕਰਦੇ ਵੇਖੇ ਗਏ।

ਚੀਫ ਖਾਲਸਾ ਦੀਵਾਨ ਦੀ ਪਹਿਲਾਂ ਤੋਂ ਹੀ ਤੈਅ ਕਾਰਜਕਾਰਣੀ ਅਤੇ ਜਨਰਲ ਅਜਲਾਸ ਦੌਰਾਨ ,ਦੀਵਾਨ ਦੇ ਮੌਜੂਦਾ ਪ੍ਰਧਾਨ ਡਾ.ਸੰਤੋਖ ਸਿੰਘ ਵਲੋਂ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ। ਕਾਰਜਕਾਰਣੀ ਨੇ ਦੀਵਾਨ ਦੇ ਰੋਜ਼ਮੱਰਾ ਪ੍ਰਬੰਧ ਨੂੰ ਚਲਾਉਣ ਲਈ ਦੀਵਾਨ ਦੇ ਮੀਤ ਪ੍ਰਧਾਨ ਧੰਨਰਾਜ ਸਿੰਘ, ਸਰਬਜੀਤ ਸਿੰਘ, ਆਨਰੇਰੀ ਸਕੱਤਰ ਨਰਿੰਦਰ ਸਿੰਘ ਖੁਰਾਣਾ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਰੈਜ਼ੀਡੈਂਟ ਪ੍ਰੈਜ਼ੀਡੈਂਟ ਨਿਰਮਲ ਸਿੰਘ ਠੇਕੇਦਾਰ 'ਤੇ ਅਧਾਰਿਤ ਇੱਕ ਪੰਜ ਮੈਂਬਰੀ ਦਾ ਗਠਨ ਕਰ ਦਿੱਤਾ। ਇਹ ਕਮੇਟੀ ਦੋ ਮਹੀਨਿਆਂ ਦੇ ਅੰਦਰ ਨਵੇਂ ਪ੍ਰਧਾਨ ਦੀ ਚੋਣ ਲਈ ਤਿਆਰੀਆਂ ਕਰੇਗੀ।

ਇਸੇ ਦੌਰਾਨ ਦੀਵਾਨ ਦੇ ਕੁਝ ਮੈਂਬਰਾਨ ਨੇ ਪਿਛਲੇ ਕਈ ਸਾਲਾਂ ਤੋਂ ਦੀਵਾਨ 'ਚੋਂ ਕੱਢੇ ਹੋਏ ਮੈਂਬਰਾਂ (ਹਰਭਜਨ ਸਿੰਘ ਸੋਚ, ਭਾਗ ਸਿੰਘ ਅਣਖੀ ਅਤੇ ਅਵਤਾਰ ਸਿੰਘ) ਨੂੰ ਮੁੜ ਬਹਾਲ ਕਰਨ ਦਾ ਮੁੱਦਾ ਉਠਾਇਆ। ਬੱਸ ਫਿਰ ਕੀ ਸੀ ਚੀਫ ਖਾਲਸਾ ਦੀਵਾਨ ਦੇ ਜੀ.ਟੀ.ਰੋਡ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਗੁਰਦੁਆਰਾ ਸਾਹਿਬ ਅੰਦਰ ਦੀਵਾਨ ਦੇ ਮੈਂਬਰਾਂ ਦਰਮਿਆਨ ਚੀਖ ਚਿਹਾੜਾ ਤੇ ਦੂਸ਼ਣਬਾਜੀ ਵੇਖਣ ਵਾਲੀ ਸੀ। ਜਦੋਂ ਕੁਝ ਮੈਂਬਰਾਂ ਨੇ ਕੱਢੇ ਹੋਏ ਮੈਂਬਰਾਂ ਨੂੰ ਮੁੜ ਬਹਾਲ ਕਰਨ ਦੀ ਮੰਗ ਨੂੰ ਮੀਟਿੰਗ ਦੇ ਏਜੰਡੇ ਤੋਂ ਬਾਹਰੀ ਦੱਸਿਆ ਤਾਂ ਦੀਵਾਨ ਦੇ ਅੰਮ੍ਰਿਤਧਾਰੀ ਅਹੁਦੇਦਾਰ ਤੇ ਮੈਂਬਰ ਵੀ ਇਹ ਭੁੱਲ ਗਏ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰ-ਹਜ਼ੂਰੀ ਵਿੱਚ ਬੈਠੇ ਹਨ। ਅਜੇਹਾ ਇੱਕ ਨਹੀਂ ਕਈ ਵਾਰ ਹੋਇਆ ਕਿ ਗੁਰਦੁਆਰਾ ਹਾਲ ਵਿੱਚ ਬੈਠੇ ਮੈਂਬਰ ਉਠੇ ਤੇ ਇਕ ਦੂਸਰੇ ਵੱਲ ਬਾਹਾਂ ਉਲਾਰ ਉਲਾਰ ਮੇਹਣੇ ਮਾਰਦੇ ਰਹੇ।

ਦੀਵਾਨ ਦੇ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ ਨੇ ਦੱਸਿਆ ਕਿ ਦੀਵਾਨ ਦੇ ਵਿਧਾਨ ਅਨੁਸਾਰ ਪ੍ਰਧਾਨ ਦੀ ਗੈਰ ਮੌਜੂਦਗੀ ਵਿੱਚ ਮੀਤ ਪ੍ਰਧਾਨ ਹੀ ਪ੍ਰਧਾਨ ਬਣ ਸਕਦਾ ਹੈ, ਕਿਸੇ ਵੀ ਤਰ੍ਹਾਂ ਦੀ ਕਿਸੇ ਕਮੇਟੀ ਨੂੰ ਅਗਵਾਈ ਸੌਂਪਣ ਦਾ ਵਿਧਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਰਜਕਾਰਣੀ ਦੀ ਇਕੱਤਰਤਾ ਹੋਵੇ ਜਾਂ ਜਨਰਲ ਹਾਊਸ 'ਚ ਪੇਸ਼ ਮਸਲਿਆਂ 'ਤੇ ਵਿਚਾਰ ਲਈ ਬਕਾਇਦਾ ਮੈਂਬਰਾਨ ਨੂੰ ਲਿਖਤੀ ਏਜੰਡਾ ਭੇਜਿਆ ਜਾਂਦਾ ਹੈ। ਏਜੰਡੇ ਤੋਂ ਬਾਹਰ ਕਿਸੇ ਵੀ ਮਸਲੇ 'ਤੇ ਵਿਚਾਰ ਨਹੀਂ ਹੋ ਸਕਦੀ। ਲੇਕਿਨ ਅਦਾਲਤ ਵਲੋਂ ਦੀਵਾਨ ਦੇ ਪ੍ਰਧਾਨ ਨੂੰ ਦੋਸ਼ੀ ਕਰਾਰ ਦੇਣ 'ਤੇ ਸਜ਼ਾ ਸੁਣਾਏ ਜਾਣ ਕਾਰਣ ਡਾ.ਸੰਤੋਖ ਸਿੰਘ ਵਲੋਂ ਭੇਜਿਆ ਅਸਤੀਫ਼ਾ ਪ੍ਰਵਾਨ ਕਰਨਾ ਜ਼ਰੂਰੀ ਸੀ। ਦੀਵਾਨ ਦੀ ਕਾਰਜਕਾਰਣੀ ਤੇ ਜਨਰਲ ਹਾਊਸ ਇਕੱਤਰਤਾ ਵਿੱਚ 130 ਦੇ ਕਰੀਬ ਮੈਂਬਰ ਹੀ ਸ਼ਾਮਿਲ ਹੋਏ, ਜਿਨ੍ਹਾਂ ਵਿੱਚ 17 ਕਾਰਜਕਾਰਣੀ ਮੈਂਬਰ ਤੇ 13 ਸਪੈਸ਼ਲ ਇਨਵਾਈਟੀ ਸਨ।
 
ਦੀਵਾਨ ਦੀ ਕਾਰਜਕਾਰਣੀ ਤੇ ਜਨਰਲ ਅਜਲਾਸ ਮੌਕੇ ਮੈਂਬਰਾਂ ਵਲੋਂ ਉਡਾਈ ਜਾ ਰਹੀ ਕੁਕੜ ਖੇਹ ਤੋਂ ਨਿਰਾਸ਼, ਦੀਵਾਨ ਦੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਕਿਹਾ "ਜੇ ਅਸੀਂ ਗੁਰੂ ਘਰ ਦੇ ਵਿਧੀ ਵਿਧਾਨ ਨੂੰ ਵੀ ਨੀ ਮੰਨਣਾ ਤੇ ਦੀਵਾਨ ਦੇ ਸੰਵਿਧਾਨ ਨੂੰ ਵੀ ਨਹੀ ਤਾਂ ਕਿਸ ਨੂੰ ਸਮਰਪਿਤ ਹਾਂ। ਦੀਵਾਨ ਦੇ ਮੈਂਬਰਾਂ ਉਪਰ ਉਠ ਰਹੀਆਂ ਉਂਗਲਾਂ 'ਤੇ ਤਨਜ ਕਰਦਿਆਂ ਬੀਬੀ ਕਿਰਨਜੋਤ ਕੌਰ ਨੇ ਕਿਹਾ, ਪ੍ਰਧਾਨ ਵੋਟਾਂ ਮੰਗਣ ਆਉਂਦੇ ਨੇ ਤੇ ਅਸੀਂ ਮੈਂਬਰ ਤਾਂ ਅਸਤੀਫ਼ੇ ਪ੍ਰਵਾਨ ਕਰਨ ਤੀਕ ਹੀ ਸੀਮਤ ਕਰ ਦਿੱਤੇ ਗਏ ਹਾਂ।"

ਜ਼ਿਕਰਯੋਗ ਹੈ ਪਿਛਲੇ ਇੱਕ ਸਾਲ ਦੌਰਾਨ ਦੀਵਾਨ ਦੇ ਦੋ ਪ੍ਰਧਾਨ, ਕ੍ਰਮਵਾਰ ਚਰਨਜੀਤ ਸਿੰਘ ਚੱਢਾ ਅਨੈਤਿਕ ਹਰਕਤਾਂ ਦੇ ਦੋਸ਼ ਤਹਿਤ ਤੇ ਡਾ.ਸੰਤੋਖ ਸਿੰਘ ਜਾਅਲਸਾਜ਼ੀ ਦੇ ਦੋਸ਼ਾਂ ਤਹਿਤ ਦੀਵਾਨ ਦੀ ਪ੍ਰਧਾਨਗੀ ਤੋਂ ਬਾਹਰ ਹੋਏ ਹਨ। ਚੱਢਾ ਦੇ ਮਾਮਲੇ ਕਰਕੇ ਹੀ ਉਨ੍ਹਾਂ ਦੇ ਇੱਕ ਪੁਤਰ ਤੇ ਦੀਵਾਨ ਦੇ ਅਹੁਦੇਦਾਰ ਨੇ ਖੁਦਕੁਸ਼ੀ ਵੀ ਕੀਤੀ ਸੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3 4  [prev.]1-5 of 16

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕਾਂਗਰਸ ਦੀ ਜਿੱਤ ਨਾਲ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲੱਗੀ ਅਤੇ ਵਿਰੋਧੀਆਂ ਦੀ ਬਦਨੀਤੀ ਮੁਹਿੰਮ ਰੱਦ ਹੋਈ: ਕੈਪਟਨ
22.09.18 - ਪੀ ਟੀ ਟੀਮ
ਕਾਂਗਰਸ ਦੀ ਜਿੱਤ ਨਾਲ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ ਲੱਗੀ ਅਤੇ ਵਿਰੋਧੀਆਂ ਦੀ ਬਦਨੀਤੀ ਮੁਹਿੰਮ ਰੱਦ ਹੋਈ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਲਈ ਲੋਕਾਂ ਦਾ ਫ਼ਤਵਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਲੋਕਾਂ ਨੇ ਵਿਰੋਧੀ ਧਿਰ ਦੀ ਬਦਨੀਤੀ ਅਤੇ ਖੁਣਸੀ ਮੁਹਿੰਮ ਨੂੰ ਰੱਦ ਕਰ ਦਿੱਤਾ ਹੈ।

ਅੱਜ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੀਆਂ ਦੁਰਭਾਗਪੂਰਨ ਦੋਖੀ ਅਤੇ ਖੁਣਸੀ ਕੋਸ਼ਿਸ਼ਾਂ ਵਿਰੁੱਧ ਡਟਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਆਪਣੇ ਝੂਠੇ ਭੰਡੀ-ਪ੍ਰਚਾਰ ਅਤੇ ਘਟੀਆ ਦਾਅ-ਪੇਚਾਂ ਨਾਲ ਆਜ਼ਾਦ, ਨਿਰਪੱਖ ਅਤੇ ਜਮਹੂਰੀ ਪ੍ਰਕਿਰਿਆ ਵਿੱਚ ਵਿਘਣ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ।

ਮੁੱਖ ਮੰਤਰੀ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸੂਬਾ ਚੋਣ ਕਮਿਸ਼ਨ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਚੋਣ ਅਮਲੇ ਦੀ ਸਰਾਹਣਾ ਕੀਤੀ।

ਪਿਛਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਹਾਰ ਤੋਂ ਬਾਅਦ ਲਗਾਤਾਰ ਹੋਈ ਇਸ ਚੌਥੀ ਹਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਪਿਛਲੀ ਸਰਕਾਰ ਦੀ ਤਬਾਹੀ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪ੍ਰਤੀ ਲੋਕਾਂ ਦਾ ਫ਼ਤਵਾ ਹੈ। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਸ਼ਹਿਰੀ ਸਥਾਨਕ ਸੰਸਥਾਵਾਂ, ਗੁਰਦਾਸਪੁਰ ਲੋਕ ਸਭਾ ਚੋਣ ਅਤੇ ਸ਼ਾਹਕੋਟ ਉਪ-ਚੋਣ ਵਿੱਚ ਵੀ ਹਾਰ ਦਾ ਸਵਾਦ ਚੱਖ ਚੁੱਕਾ ਹੈ।

ਕਾਂਗਰਸ 'ਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰਦੇ ਹੋਏ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਲੀਹੋਂ ਲਾਉਣ ਅਤੇ ਗੁੰਡਾਗਰਦੀ ਕਰਨ ਦੀਆਂ ਸਾਰੇ ਕਿਸਮ ਦੀਆਂ ਕੋਸ਼ਿਸ਼ਾਂ ਨੂੰ ਰੋਕਿਆ ਗਿਆ ਹੈ। ਉਨ੍ਹਾਂ ਨੇ ਇਸ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਵਾਇਰਲ ਹੋਈ ਵੀਡੀਓ ਇਸ ਗੁੰਡਾਗਰਦੀ ਦਾ ਖੁੱਲ੍ਹਮ-ਖੁੱਲ੍ਹਾ ਸਬੂਤ ਹੈ ਜਿਸ ਵਿੱਚ ਉਹ ਵੋਟਰਾਂ ਨੂੰ ਧਮਕਾਉਣ ਲਈ ਆਪਣੇ ਸਮਰਥਕਾਂ ਨੂੰ ਨਿਰਦੇਸ਼ ਦੇ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਵਿੱਚ ਅੜਿੱਕਾ ਪਾਉਣ ਲਈ ਅਕਾਲੀਆਂ ਵੱਲੋਂ ਕੀਤੀਆਂ ਗਈਆਂ ਇਹ ਕੋਸ਼ਿਸ਼ਾਂ ਉਨ੍ਹਾਂ ਵਿੱਚ ਲਗਾਤਾਰ ਚੋਣਾਂ ਹਾਰਨ ਕਾਰਨ ਵੱਧ ਰਹੀ ਬੁਖਲਾਹਟ ਦਾ ਸਪਸ਼ਟ ਪ੍ਰਗਟਾਵਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ ਤੋਂ ਇਕ ਵਾਰ ਫਿਰ ਇਹ ਪ੍ਰਗਟਾਵਾ ਹੋਇਆ ਹੈ ਕਿ ਜਮਹੂਰੀ ਸਿਆਸਤ ਵਿੱਚ ਸੌੜੀ ਸਿਆਸਤ ਦੀ ਕੋਈ ਥਾਂ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਨੂੰ ਫ਼ਤਵਾ ਦੇ ਕੇ ਅਕਾਲੀਆਂ ਦੇ ਸੂਬੇ ਵਿੱਚ ਇਕ ਦਹਾਕੇ ਦੇ ਕੁਸ਼ਾਸਨ ਨੂੰ ਰੱਦ ਕੀਤਾ ਹੈ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3 4  [prev.]1-5 of 16

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਜਾਅਲਸਾਜ਼ੀ ਦੇ ਦੋਸ਼ ਤਹਿਤ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਸੰਤੋਖ ਸਿੰਘ ਨੂੰ 5 ਸਾਲ ਦੀ ਸਜ਼ਾ
21.09.18 - ਨਰਿੰਦਰ ਪਾਲ ਸਿੰਘ
ਜਾਅਲਸਾਜ਼ੀ ਦੇ ਦੋਸ਼ ਤਹਿਤ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਸੰਤੋਖ ਸਿੰਘ ਨੂੰ 5 ਸਾਲ ਦੀ ਸਜ਼ਾ

ਸਿੱਖਿਆ ਦੇ ਮਾਧਿਅਮ ਵਿਦਿਆਰਥੀਆਂ ਨੂੰ ਸਿੱਖੀ ਮਾਰਗ 'ਤੇ ਤੋਰਨ ਲਈ ਹੋਂਦ ਵਿੱਚ ਆਈ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਨੂੰ ਉਸ ਵੇਲੇ ਇੱਕ ਕਾਨੂੰਨੀ ਝਟਕਾ ਲੱਗਾ ਜਦੋਂ 25 ਮਾਰਚ 2018 ਨੂੰ ਚੁਣੇ ਗਏ ਇਸ ਦੇ ਪ੍ਰਧਾਨ ਡਾ.ਸੰਤੋਖ ਸਿੰਘ ਨੂੰ ਇੱਕ ਸਥਾਨਕ ਅਦਾਲਤ ਨੇ ਧੋਖਾਧੜੀ ਦੇ ਵੱਖ-ਵੱਖ ਦੋਸ਼ਾਂ ਤਹਿਤ 5-5-10 ਤੇ 4 ਸਾਲ ਦੀ ਸਜ਼ਾ ਸੁਣਾ ਦਿੱਤੀ। ਡਾ.ਸੰਤੋਖ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਾਸੀ ਗੋਪਾਲ ਸਿੰਘ ਤੇ ਬਿਸ਼ਨ ਸਿੰਘ ਦੇ ਵਾਰਸਾਂ ਨੇ ਅਦਾਲਤ ਪਾਸ ਸ਼ਿਕਾਇਤ ਕੀਤੀ ਸੀ ਕਿ ਚੀਫ ਖਾਲਸਾ ਦੀਵਾਨ ਦੇ ਸਾਲ 2006 ਵਿੱਚ ਮੀਤ ਪ੍ਰਧਾਨ ਡਾ.ਸੰਤੋਖ ਸਿੰਘ ਤੇ ਉਸ ਦੇ ਭਰਾ ਇੰਦਰਪਾਲ ਸਿੰਘ ਨੇ ਜਾਅਲਸਜਾਇ ਕਰਕੇ ਬਜ਼ੁਰਗਾਂ ਦੀ ਜਾਇਦਾਦ ਤੇ ਕਬਜ਼ਾ ਕਰਨ ਦੀ ਸਾਜਿਸ਼ ਰਚੀ ਹੈ। ਵਾਰਸਾਂ ਦਾ ਦਾਅਵਾ ਸੀ ਕਿ ਉਨ੍ਹਾਂ ਦੇ ਬਜ਼ੁਰਗ ਤਾਂ ਕ੍ਰਮਵਾਰ 1946 ਅਤੇ 1950 ਵਿੱਚ ਹੀ ਅਕਲਾ ਚਲਾਣਾ ਕਰ ਗਏ ਫਿਰ ਉਹ 1967 ਵਿੱਚ ਕਿਸੇ ਦੇ ਨਾਮ 'ਤੇ ਰਜਿਸਟਰੀ ਕਿਵੇਂ ਕਰਵਾ ਗਏ।

ਸ਼ਿਕਾਇਤ ਕਰਤਾ ਧਿਰ ਦੇ ਵਕੀਲ ਵਰਮਾਨੀ ਨੇ ਦੱਸਿਆ ਕਿ ਡਾ.ਸੰਤੋਖ ਸਿੰਘ ਨੂੰ ਜਾਅਲਸਾਜ਼ੀ ਦੀਆਂ ਵੱਖ-ਵੱਖ ਧਰਾਵਾਂ ਹੇਠ ਕ੍ਰਮਵਾਰ 5-5-4 ਤੇ 10 ਸਾਲ ਦੀ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ ਜੁਰਮਾਨਾ ਵੀ ਲਗਾਇਆ ਗਿਆ ਹੈ। ਡਾ.ਸੰਤੋਖ ਸਿੰਘ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪ੍ਰਧਾਨਗੀ ਦਾ ਕਾਰਜਕਾਲ ਫਰਵਰੀ 2019 ਵਿੱਚ ਖਤਮ ਹੋਣਾ ਸੀ ਤੇ 22 ਸਤੰਬਰ 2018 ਨੂੰ  ਦੀਵਾਨ ਦੀ ਕਾਰਜਕਾਰਣੀ ਦੀ ਇਕੱਤਰਤਾ ਵੀ ਹੋਣੀ ਹੈ।

ਦਸੰਬਰ 2017 ਵਿੱਚ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਉਸ ਵੇਲੇ ਅਹੁਦੇ ਤੋਂ ਅਸਤੀਫ਼ਾ ਦੇਣਾ ਪੈ ਗਿਆ ਸੀ ਜਦੋਂ ਉਹ ਦੀਵਾਨ ਦੇ ਪ੍ਰਬੰਧ ਹੇਠਲੇ ਸਕੂਲ ਦੀ ਪ੍ਰਿੰਸੀਪਲ ਨਾਲ ਅਨੈਤਿਕ ਹਰਕਤਾਂ ਕਰਦੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਏ ਸਨ ਤੇ ਇਹ ਵੀਡੀਓ ਵਾਇਰਲ ਹੋਣ ਨਾਲ ਅਕਾਲ ਤਖ਼ਤ ਸਾਹਿਬ ਵਲੋਂ ਵੀ ਉਨ੍ਹਾਂ ਉਪਰ ਦੋ ਸਾਲ ਲਈ ਧਾਰਮਿਕ ਸਰਗਰਮੀਆਂ ਵਿੱਚ ਸ਼ਮੂਲੀਅਤ 'ਤੇ ਰੋਕ ਲਗਾ ਦਿੱਤੀ ਗਈ ਸੀ।
 
Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3 4  [prev.]1-5 of 16

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
ਕਾਰਵਾਈ ਮੁਕੰਮਲ ਕਰਨ ਲਈ ਦਿੱਤਾ ਇੱਕ ਮਹੀਨੇ ਦਾ ਸਮਾਂ
ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਨੇ ਲੌਂਗੋਵਾਲ ਤੋਂ ਕੀਤੀ ਮੰਗ
17.09.18 - ਨਰਿੰਦਰ ਪਾਲ ਸਿੰਘ
ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਨੇ ਲੌਂਗੋਵਾਲ ਤੋਂ ਕੀਤੀ ਮੰਗ

ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਸਮੇਤ ਕੋਈ ਇੱਕ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸੋਂ ਮੰਗ ਕੀਤੀ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਜਾਵੇ।

ਜਥੇਬੰਦੀਆਂ ਨੇ ਇਹ ਮੰਗ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਮ ਲਿਖੇ ਇੱਕ ਮੰਗ ਪੱਤਰ ਵਿੱਚ ਕੀਤੀ ਹੈ ਜੋ ਅੱਜ ਮਿਸਲ ਸ਼ਹੀਦਾਂ ਤਰਨਾ ਦਲ ਦੇ ਬਾਬਾ ਨਰੈਣ ਸਿੰਘ, ਅਕਾਲ ਖਾਲਸਾ ਦਲ ਦੇ ਭਾਈ ਬਲਬੀਰ ਸਿੰਘ ਕਠਿਆਲੀ, ਸੁਧਾਰ ਕਮੇਟੀ ਪੰਜਾਬ ਦੇ ਭਾਈ ਭੁਪਿੰਦਰ ਸਿੰਘ,ਕਲਗੀਧਰ ਵੈਲਫੇਅਰ ਸੇਵਕ ਸੁਸਾਇਟੀ ਦੇ ਗੁਰਪ੍ਰੀਤ ਸਿੰਘ, ਰਣਜੋਧ ਸਿੰਘ ਮਹਾਂਕਾਲ, ਭਾਈ ਬਾਜ਼ ਸਿੰਘ ਦਿੱਲੀ ਵਾਲੇ ਤੇ ਭਾਈ ਹਰਪਿੰਦਰ ਸਿੰਘ ਠੀਕਰੀਵਾਲ ਵਲੋਂ ਜਥੇਦਾਰ ਲੌਂਗੋਵਾਲ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੂੰ ਸੌਪਿਆ ਗਿਆ।

ਲੌਂਗੋਵਾਲ ਨੂੰ ਲਿਖੇ ਪਤਰ ਵਿੱਚ ਜਥੇਬੰਦੀਆਂ ਨੇ ਦੱਸਿਆ ਹੈ ਕਿ ਗਿਆਨੀ ਗੁਰਬਚਨ ਸਿੰਘ ਉਪਰ ਬੀਤੇ ਸਮੇਂ ਦੌਰਾਨ ਸਿਰਸਾ ਸਾਧ ਨੂੰ ਮੁਆਫ਼ੀ ਦੇਣ, 'ਨਾਨਕਸ਼ਾਹ ਫਕੀਰ' ਫ਼ਿਲਮ ਨੂੰ ਪ੍ਰਵਾਨਗੀ ਦੇਣ ਵਰਗੇ ਗੰਭੀਰ ਦੋਸ਼ ਲੱਗੇ ਹਨ।

ਜਥੇਬੰਦੀਆਂ ਨੇ ਦੱਸਿਆ ਹੈ ਕਿ ਹਾਲ ਵਿੱਚ ਹੀ ਵਿਧਾਨ ਸਭਾ ਵਿੱਚ ਗਿਆਨੀ ਗੁਰਬਚਨ ਸਿੰਘ ਉਤੇ ਤੱਥਾਂ 'ਤੇ ਅਧਾਰਿਤ ਦੋਸ਼ ਲੱਗੇ ਹਨ ਕਿ ਗਿਆਨੀ ਜੀ ਡੰਗਰ ਮੰਡੀਆਂ ਦੇ ਠੇਕੇ ਲੈਕੇ ਡੰਗਰ ਬੁੱਚੜਖਾਨਿਆਂ ਨੂੰ ਮੁਹੱਈਆ ਕਰਵਾਉਂਦੇ ਹਨ ਜੋ ਗੁਰਮਤਿ ਦੇ ਅਨੁਕੂਲ ਨਹੀ ਹੈ। ਜਥੇਬੰਦੀਆਂ ਨੇ ਲਿਖਿਆ ਹੈ ਕਿ ਸਿੱਖ ਤਾਂ ਬੁੱਚੜਖਾਨਿਆਂ ਤੋਂ ਗਊਆਂ ਛੁਡਵਾ ਕੇ ਲਿਆਉਂਦੇ ਰਹੇ ਹਨ।

ਜਥੇਬੰਦੀਆਂ ਨੇ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਵੱਖ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਇੱਕ ਮਹੀਨੇ ਦਾ ਸਮਾਂ ਦਿੰਦਿਆਂ ਕਿਹਾ ਹੈ ਕਿ ਉਹ ਨਹੀ ਚਾਹੁੰਦੇ ਕਿ ਅਕਾਲ ਤਖ਼ਤ ਸਾਹਿਬ ਵਰਗੀ ਸਿਰਮੌਰ ਸੰਸਥਾ ਬਾਰੇ ਕੋਈ ਵਾਦ ਵਿਵਾਦ ਪੈਦਾ ਹੋਵੇ ਲੇਕਿਨ ਇੱਕ ਮਹੀਨੇ ਬਾਅਦ ਉਹ ਅਗਲੀ ਰਣਨੀਤੀ ਤੈਅ ਕਰਨ ਲਈ ਮਜਬੂਰ ਹੋਣਗੇ।

ਜਥੇਬੰਦੀਆਂ ਦੀ ਆਮਦ ਨੂੰ ਵੇਖਦਿਆਂ ਇੱਕ ਏ.ਸੀ.ਪੀ. ਦੀ ਅਗਵਾਈ ਹੇਠ ਵੱਡੀ ਗਿਣਤੀ ਵਰਦੀ ਤੇ ਸਿਵਲ ਕਪੜਿਆਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਸਨ। ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਵੱਡੀ ਗਿਣਤੀ ਟਾਸਕ ਫੋਰਸ ਦੇ ਜਵਾਨ ਤੇ ਪਰਕਰਮਾ ਦੇ ਸੇਵਾਦਾਰ ਰਾਖਵੇਂ ਰੱਖੇ ਹੋਏ ਸਨ, ਜਿਨ੍ਹਾਂ ਦੀ ਅਗਵਾਈ ਲਈ ਤਿੰਨ ਵਧੀਕ ਮੈਨੇਜਰ ਹਾਜਰ ਸਨ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________

ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ

...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ

ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ

ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?

ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ

ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...

ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

ਮੋਦੀ ਸਰਕਾਰ ਬਨਾਮ 'ਅੱਛੇ ਦਿਨ'

ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?

ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ

ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ

ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ

ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ

ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ

ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?

ਪ੍ਰਧਾਨ ਜੀ, ਕੀ ਸੱਚ ਸੁਣਨਗੇ?

ਰੌਸ਼ਨ ਖ਼ਵਾਬ ਦਾ ਖ਼ਤ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________

[home] [1] 2 3 4  [prev.]1-5 of 16

Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 
MOST VISITED
YOU MAY LIKE

TOPIC CLOUD

TAGS CLOUD

ARCHIVE

Copyright © 2016-2017

NEWS LETTER