ਖੇਡਾਂ
ਗੱਤਕੇ ਦਾ ਤਿੰਨ ਰੋਜਾ ਕੈਂਪ
ਵਿਰਸੇ ਨਾਲ ਜੋੜਨ ਲਈ ਗੱਤਕਾ ਖੇਡ ਦੀ ਵੱਡੀ ਅਹਿਮੀਅਤ
- ਪੀ ਟੀ ਟੀਮ
ਵਿਰਸੇ ਨਾਲ ਜੋੜਨ ਲਈ ਗੱਤਕਾ ਖੇਡ ਦੀ ਵੱਡੀ ਅਹਿਮੀਅਤਗੱਤਕਾ ਪੁਰਾਤਨ ਵਿਰਸੇ ਦੀ ਮਾਣਮੱਤੀ ਜੰਗਜੂ ਕਲਾ ਹੈ ਅਤੇ ਇਹ ਸਵੈ-ਰੱਖਿਆ ਦੀ ਖੇਡ ਹੋਣ ਦੇ ਨਾਲ-ਨਾਲ ਬੱਚਿਆਂ ਅੰਦਰ ਜੀਵਨ ਜਾਚ ਲਈ ਚੰਗੇ ਗੁਣ ਵੀ ਪੈਦਾ ਕਰਦੀ ਹੈ। ਪੰਜਾਬ ਦੀਆਂ ਵਿਰਾਸਤੀ ਖੇਡਾਂ ਵਿਚ ਗੱਤਕੇ ਦਾ ਅਹਿਮ ਸਥਾਨ ਹੈ ਅਤੇ ਇਸ ਖੇਡ ਦੀ ਦੇਸ਼-ਵਿਦੇਸ਼ ਵਿਚ ਪ੍ਰਫੁੱਲਤਾ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਿੰਘ ਮਾਰਸ਼ਲ ਆਰਟ ਅਕੈਡਮੀ (ਇਸਮਾ) ਵਲੋਂ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ ਹੈ ਅਤੇ ਬੱਚਿਆਂ ਨੂੰ ਵਿਰਾਸਤ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਖੇਡ ਦੀ ਵੱਡੀ ਸਾਰਥਿਕਤਾ ਹੈ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਤਵਾਰ ਨੂੰ ਨਾਭਾ ਵਿਖੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਵਲੋਂ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਗਾਏ ਤਿੰਨ ਰੋਜਾ ਕੈਂਪ ਦੀ ਸਮਾਪਤੀ ਮੌਕੇ ਇਸ ਖੇਡ ਦੀ ਮਹੱਤਤਾ ਅਤੇ ਪੁਰਾਤਨ ਵਿਰਾਸਤ 'ਤੇ ਝਾਤ ਪਾਉਂਦਿਆਂ ਕਿਹਾ।

ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਖੇਡਾਂ ਦਾ ਪੱਧਰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕਰੇਗੀ ਅਤੇ ਪੰਜਾਬ ਦੀ ਵਿਰਾਸਤੀ ਖੇਡ ਗੱਤਕੇ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ।

ਆਪਣੇ ਸੰਬੋਧਨ ਵਿਚ ਆਈ.ਜੀ. ਪਟਿਆਲਾ ਜ਼ੋਨ ਏ.ਐੱਸ. ਰਾਏ ਨੇ ਗੱਤਕੇ ਦੀ ਮੌਜੂਦਾ ਸੰਦਰਭ ਵਿਚ ਮਹੱਤਤਾ ਅਤੇ ਗੱਤਕੇ ਦੇ ਇਤਿਹਾਸ ਬਾਰੇ ਆਪਣੇ ਵਿਚਾਰ ਰੱਖੇ ਅਤੇ ਕਿਹਾ ਕਿ ਬੱਚਿਆਂ ਨੂੰ ਅਮੀਰ ਸੱਭਿਆਚਾਰ, ਵਿਰਸੇ ਤੇ ਕਦਰਾਂ-ਕੀਮਤਾਂ ਨਾਲ ਜੋੜਨ ਲਈ ਇਸ ਵਿਰਾਸਤੀ ਖੇਡ ਦੀ ਵੱਡੀ ਅਹਿਮੀਅਤ ਹੈ ਅਤੇ ਨਾਲ ਹੀ ਇਹ ਖੇਡ ਸਰੀਰ ਨੂੰ ਜਿਸਮਾਨੀ ਤੌਰ 'ਤੇ ਤਾਕਤ ਬਖਸ਼ਦੀ ਹੈ। ਉਨ੍ਹਾਂ ਗੱਤਕੇ ਦੀ ਪ੍ਰਫੁੱਲਤਾ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਖੇਡ ਦੇਸ਼-ਵਿਦੇਸ਼ ਵਿਚ ਮਾਨਤਾ ਪ੍ਰਾਪਤ ਖੇਡ ਵਜੋਂ ਆਪਣਾ ਨਾਮ ਰੌਸ਼ਨ ਕਰੇਗੀ। ਰਾਏ ਨੇ ਇਸਮਾ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਨੂੰ ਭਵਿੱਖ ਵਿਚ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ।

ਇਸ ਮੌਕੇ ਬੋਲਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਗੱਤਕਾ ਖੇਡ ਨੂੰ ਮਾਨਤਾ ਦਿਵਾਉਣ, ਗ੍ਰੇਡੇਸ਼ਨ ਹੋਣ, ਕੌਮੀ ਸੂਕਲ ਖੇਡਾਂ ਅਤੇ ਨੈਸ਼ਨਲ ਯੂਨੀਵਰਸਿਟੀ ਖੇਡਾਂ ਵਿਚ ਸ਼ਾਮਲ ਕਰਵਾਉਣ ਲਈ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਗੱਤਕੇ ਦੀ ਪ੍ਰਫੁੱਲਤਾ ਲਈ ਅਜਿਹੇ ਕੌਮੀ ਪੱਧਰ ਦੇ ਗੱਤਕਾ ਰਿਫਰੈਸ਼ਰ ਕੋਰਸ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਲਗਾਏ ਜਾਣਗੇ ਤਾਂ ਜੋ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਿਤ ਗੱਤਕੇ ਦੀ ਨਵੀਂ ਨਿਯਮਾਂਵਲੀ (ਰੂਲਜ਼ ਬੁੱਕ) ਵਿਚ ਹੋਈਆਂ ਤਬਦੀਲੀਆਂ ਬਾਰੇ ਰੈਫਰੀਆਂ ਤੇ ਖਿਡਾਰੀਆਂ ਨੂੰ ਜਾਣੂ ਕਰਵਾਇਆ ਜਾ ਸਕੇ।


Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 MOST VISITED
YOU MAY LIKE

TOPIC CLOUD

TAGS CLOUD

ARCHIVECopyright © 2016-2017


NEWS LETTER