ਵਿਦੇਸ਼
ਦਿਨ ਹੋ ਜਾਣਗੇ ਛੋਟੇ
ਪਹਿਲੀ ਅਪ੍ਰੈਲ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਪਿੱਛੇ ਹੋ ਜਾਣਗੀਆਂ
- ਹਰਜਿੰਦਰ ਸਿੰਘ ਬਸਿਆਲਾ
ਪਹਿਲੀ ਅਪ੍ਰੈਲ ਤੋਂ ਨਿਊਜ਼ੀਲੈਂਡ ਦੀਆਂ ਘੜੀਆਂ ਇਕ ਘੰਟਾ ਪਿੱਛੇ ਹੋ ਜਾਣਗੀਆਂ



ਨਿਊਜ਼ੀਲੈਂਡ ਵਿਚ ਡੇਅ ਲਾਈਟ ਸੇਵਿੰਗ ਤਹਿਤ ਘੜੀਆਂ ਦਾ ਸਮਾਂ ਐਤਵਾਰ ਪਹਿਲੀ ਅਪ੍ਰੈਲ ਨੂੰ ਤੜਕੇ ਸਵੇਰੇ 3 ਵਜੇ ਇਕ ਘੰਟਾ ਪਿੱਛੇ ਕਰ ਦਿੱਤਾ ਜਾਵੇਗਾ। ਇਹ ਸਮਾਂ ਇਸੀ ਤਰ੍ਹਾਂ 30 ਸਤੰਬਰ 2018 ਤੱਕ ਜਾਰੀ ਰਹੇਗਾ ਅਤੇ ਫਿਰ ਘੜੀਆਂ ਇਕ ਘੰਟਾ ਅੱਗੇ ਕਰ ਦਿੱਤੀਆਂ ਜਾਣਗੀਆਂ।

ਆਮ ਤੌਰ 'ਤੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਕ ਦਿਨ ਪਹਿਲਾਂ ਯਾਨਿ ਕਿ ਸ਼ਨੀਵਾਰ ਨੂੰ ਸੌਣ ਤੋਂ ਪਹਿਲਾਂ ਆਪਣੀਆਂ ਘੜੀਆਂ ਇਕ ਘੰਟਾ ਪਿੱਛੇ ਕਰ ਲੈਣ ਤਾਂ ਕਿ ਉਨ੍ਹਾਂ ਨੂੰ ਸਵੇਰੇ ਉਠਣ ਸਾਰ ਬਦਲਿਆ ਹੋਇਆ ਸਮਾਂ ਮਿਲ ਸਕੇ।

ਬਦਲੇ ਹੋਏ ਸਮੇਂ ਅਨੁਸਾਰ ਜਦੋਂ ਭਾਰਤ ਵਿੱਚ ਦੁਪਹਿਰ ਦੇ 12 ਵੱਜਣਗੇ ਤਾਂ ਨਿਊਜ਼ੀਲੈਂਡ ਵਿਚ ਸ਼ਾਮ ਦੇ 6.30 ਹੋਇਆ ਕਰਨਗੇ।

ਪਹਿਲੀ ਅਪ੍ਰੈਲ ਨੂੰ ਲੋਕਾਂ ਨੂੰ ਇਕ ਘੰਟਾ ਪਹਿਲਾਂ ਸੂਰਜ ਚੜ੍ਹਿਆ ਹੋਇਆ ਪ੍ਰਤੀਤ ਹੋਵੇਗਾ ਤੇ ਇਕ ਘੰਟਾ ਪਹਿਲਾਂ ਸੂਰਜ ਮਿਟ ਜਾਵੇਗਾ। ਸਵੇਰੇ 6.35 'ਤੇ ਸੂਰਜ ਚੜ੍ਹੇਗਾ ਅਤੇ 6.13 ਉਤੇ ਅਸਤ ਹੋਵੇਗਾ।






Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE




Copyright © 2016-2017










NEWS LETTER