ਵਿਦੇਸ਼
ਦਰਿੰਦਗੀ ਦੀ ਕੀਤੀ ਹੱਦ ਪਾਰ
ਘਰ ਬੁਲਾ ਕੇ ਐਕਸ ਬੁਆਏਫ੍ਰੈਂਡ ਦੇ ਕੀਤੇ ਟੁਕੜੇ, ਬਿਰਯਾਨੀ ਬਣਾ ਕੇ ਦੂਜਿਆਂ ਨੂੰ ਖੁਆਈ
- ਪੀ ਟੀ ਟੀਮ
ਘਰ ਬੁਲਾ ਕੇ ਐਕਸ ਬੁਆਏਫ੍ਰੈਂਡ ਦੇ ਕੀਤੇ ਟੁਕੜੇ, ਬਿਰਯਾਨੀ ਬਣਾ ਕੇ ਦੂਜਿਆਂ ਨੂੰ ਖੁਆਈ



ਇੱਕ ਔਰਤ ਨੇ ਐਕਸ ਬੁਆਏਫ੍ਰੈਂਡ ਤੋਂ ਬਦਲਾ ਲੈਣ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਗਰਲਫ੍ਰੈਂਡ ਨੇ ਆਪਣੇ ਪ੍ਰੇਮੀ ਦੀ ਨਾ ਸਿਰਫ ਹੱਤਿਆ ਕੀਤੀ, ਬਲਕਿ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਕਰ ਦਿੱਤੇ। ਉਹ ਇੰਨੇ 'ਤੇ ਹੀ ਨਹੀਂ ਰੁਕੀ। ਇਸ ਤੋਂ ਬਾਅਦ ਮਹਿਲਾ ਨੇ ਉਸ ਦੇ ਮਾਸ ਨੂੰ ਪਕਾ ਕੇ 'ਮਚਬੂਸ' ਨਾਮਕ ਰਵਾਇਤੀ ਅਰਬੀ ਡਿਸ਼, ਜੋ ਕਿ ਬਿਰਯਾਨੀ ਵਰਗੀ ਹੁੰਦੀ ਹੈ, ਬਣਾਈ ਅਤੇ ਉੱਥੇ ਨੇੜੇ ਕੰਸਟ੍ਰਕਸ਼ਨ ਦਾ ਕੰਮ ਕਰ ਰਹੇ ਮਜ਼ਦੂਰਾਂ ਨੂੰ ਖੁਆ ਦਿੱਤੀ। ਇਸ ਤੋਂ ਬਾਅਦ ਮਾਸ ਦੇ ਜੋ ਟੁਕੜੇ ਬਚੇ, ਉਹ ਉਸ ਨੇ ਗੁਆਂਢ ਵਿੱਚ ਕੁੱਤਿਆਂ ਨੂੰ ਖੁਆ ਦਿੱਤੇ। ਡੇਲੀ ਮੇਲ ਵਿੱਚ ਛਪੀ ਰਿਪੋਰਟ ਦੇ ਮੁਤਾਬਕ, ਅਧਿਕਾਰੀਆਂ ਨੇ ਦੱਸਿਆ ਹੈ ਕਿ ਮਹਿਲਾ ਨੇ ਲਾਸ਼ ਦੇ ਕਈ ਟੁਕੜੇ ਕੀਤੇ ਅਤੇ ਬਲੈਂਡਰ ਦੀ ਮਦਦ ਨਾਲ ਉਨ੍ਹਾਂ ਨੂੰ ਬਰੀਕ ਪੀਸ ਦਿੱਤਾ।

ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਹਿਲਾ ਨੇ ਅਜਿਹਾ ਇਸਲਈ ਕੀਤਾ ਕਿਉਂਕਿ ਉਸ ਦਾ ਐਕਸ ਬੁਆਏਫ੍ਰੈਂਡ ਕਿਸੇ ਹੋਰ ਔਰਤ ਨਾਲ ਵਿਆਹ ਕਰਨ ਲੱਗਾ ਸੀ। ਖਲੀਜ਼ ਟਾਈਮਸ ਦੀ ਰਿਪੋਰਟ ਦੇ ਮੁਤਾਬਕ 30 ਸਾਲਾ ਮਹਿਲਾ ਨੇ ਅਲ ਅਇਨ ਕੋਰਟ ਵਿੱਚ ਕਬੂਲ ਕੀਤਾ ਕਿ ਉਸ ਨੇ ਹੀ ਆਪਣੇ ਐਕਸ ਬੁਆਏਫ੍ਰੈਂਡ ਦਾ ਕਤਲ ਕਰ ਕੇ ਉਸ ਦੇ ਟੁਕੜੇ ਕੀਤੇ ਹਨ।

ਆਰੋਪੀ ਮਹਿਲਾ ਮੋਰੱਕੋ ਦੀ ਰਹਿਣ ਵਾਲੀ ਹੈ, ਲੇਕਿਨ ਉਸ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਘਟਨਾ ਨੂੰ ਅੰਜਾਮ ਦਿੱਤਾ ਹੈ। ਅਲ ਅਇਨ ਨਾਮਕ ਸ਼ਹਿਰ 'ਚ ਆਪਣੇ ਘਰ ਵਿੱਚ ਮਹਿਲਾ ਨੇ 7 ਸਾਲਾਂ ਤਕ ਨਾਲ ਰਹਿਣ ਵਾਲੇ ਬੁਆਏਫ੍ਰੈਂਡ ਦੀ ਹੱਤਿਆ ਕਰ ਦਿੱਤੀ।

ਹੱਤਿਆ ਕਾਫ਼ੀ ਸਮਾਂ ਪਹਿਲਾਂ ਕੀਤੀ ਗਈ ਸੀ। ਲੇਕਿਨ ਇਸ ਦਾ ਖੁਲਾਸਾ ਉਦੋਂ ਹੋਇਆ, ਜਦੋਂ ਮ੍ਰਿਤਕ ਦਾ ਭਰਾ ਉਸ ਦੀ ਤਲਾਸ਼ ਵਿੱਚ ਔਰਤ ਦੇ ਘਰ ਪਹੁੰਚ ਗਿਆ। ਜਦੋਂ ਉਸ ਨੇ ਮਹਿਲਾ ਤੋਂ ਆਪਣੇ ਭਰਾ ਬਾਰੇ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਕਿ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਜਦੋਂ ਮਹਿਲਾ ਦੇ ਬੁਆਏਫ੍ਰੈਂਡ ਦੇ ਭਰਾ ਨੇ ਪੁਲਿਸ ਵਿੱਚ ਲਾਪਤਾ ਹੋਣ ਦੀ ਰਿਪੋਰਟ ਦਰਜ ਕਰਵਾਈ, ਤਾਂ ਜਾ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

ਮੀਡੀਆ ਰਿਪੋਰਟ ਦੇ ਮੁਤਾਬਕ, ਪੁਲਿਸ ਨੂੰ ਮਹਿਲਾ ਦੇ ਘਰ ਦੇ ਬਲੈਂਡਰ 'ਚੋਂ ਇਨਸਾਨੀ ਦੰਦ ਮਿਲਿਆ। ਪੁਲਿਸ ਨੇ ਉਸ ਦੰਦ ਦਾ ਡੀ.ਐੱਨ.ਏ. ਟੈਸਟ ਕਰਵਾਇਆ। ਡੀ.ਐੱਨ.ਏ. ਰਿਪੋਰਟ ਵਿੱਚ ਇਹ ਸਾਬਤ ਹੋ ਗਿਆ ਕਿ ਉਹ ਦੰਦ ਮ੍ਰਿਤਕ ਦਾ ਹੀ ਹੈ। ਇਸ ਤੋਂ ਬਾਅਦ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਕੋਰਟ ਵਿਚ ਆਰੋਪੀ ਔਰਤ ਨੇ ਕਿਹਾ, ਅਜਿਹਾ ਉਸ ਨੇ ਬਦਲਾ ਲੈਣ ਲਈ ਕੀਤਾ। ਉਹ ਬੀਤੇ ਕਈ ਸਾਲਾਂ ਤੋਂ ਆਪਣੇ ਬੁਆਏਫ੍ਰੈਂਡ ਦੀ ਆਰਥਕ ਮਦਦ ਕਰ ਰਹੀ ਸੀ। ਲੇਕਿਨ ਉਹ ਉਸ ਨੂੰ ਧੋਖਾ ਦੇ ਕੇ ਕਿਸੀ ਹੋਰ ਨਾਲ ਵਿਆਹ ਕਰਨ ਜਾ ਰਿਹਾ ਸੀ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਲਈ ਤਰੀਕ ਤੈਅ ਕੀਤੀ ਜਾਵੇਗੀ।

Disclaimer : PunjabToday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors' right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabToday.net or other platforms of the group. Punjab Today does not assume any responsibility or liability for the views of authors whose work appears here.

_______________________________________________________________


ਪੜ੍ਹੋ  'ਪੰਜਾਬ ਟੂਡੇ' ਦੇ ਕੁਝ ਹੋਰ ਦਿਲਚਸਪ ਅਤੇ ਜਾਣਕਾਰੀ ਭਰਪੂਰ ਲੇਖ :

ਟੀਕਿਆਂ ਨਾਲ ਅਚਾਨਕ ਮੌਤਾਂ ਤੇ 'ਕੱਟ': ਸੱਚ ਜੋ ਨਹੀਂ ਦੱਸਿਆ ਜਾ ਰਿਹਾ


...ਤੇ ਪੰਜਾਬ ਦੀ ਜਵਾਨੀ ਇਸ ਤਰ੍ਹਾਂ ਬਰਬਾਦ ਨਾ ਹੁੰਦੀ

 

ਜਨਾਬ, ਆਪਣਿਆਂ ਦੀਆਂ ਲਾਸ਼ਾਂ ਦਾ ਭਾਰ ਚੁੱਕਣਾ ਔਖਾ ਹੁੰਦਾ ਹੈ


ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ 'ਤੇ


ਜੇ ਬਦੇਸ਼ਾਂ 'ਚ ਭਾਰਤੀ-ਪਾਕਿਸਤਾਨੀ ਪਿਆਰ ਨਾਲ ਰਹਿੰਦੇ ਨੇ ਤਾਂ ਸੁਦੇਸ਼ 'ਚ ਕਿਉਂ ਨਹੀਂ?


ਇਨਸਾਨ ਦੇ ਲਾਲਚ ਨੇ ਸੁਕਾ ਦਿੱਤਾ ਇੱਕ ਸਮੁੰਦਰ: ਅਰਾਲ ਸਾਗਰ


ਕਤਲ ਹੋਇਆ ਇਨਸਾਨ; ਹਾਂਜੀ ਉਹ ਮੁਸਲਮਾਨ ਹੀ ਸੀ...


ਗੁਰੂ ਕਾ ਲੰਗਰ ਤੇ ਸਰਕਾਰੀ ਮਦਦ

 

ਕਿਉਂ ਹਵਸ ਦਾ ਸ਼ਿਕਾਰ ਬਣ ਰਹੀਆਂ ਨੇ ਕੰਜਕਾਂ?

 

ਕਿਉਂ ਕੀਤੇ ਪਿੰਜਰੇ 'ਚ ਬੰਦ ਮਾਸੂਮ ਬਾਲ?

 

ਨਾਨਕ ਸ਼ਾਹ ਫਕੀਰ: ਬਲੀ ਦਾ ਬਕਰਾ ਕੌਣ?

 

ਮੋਦੀ ਸਰਕਾਰ ਬਨਾਮ 'ਅੱਛੇ ਦਿਨ'


ਕੀ ਤੁਹਾਡੇ ਖੂਨ-ਪਸੀਨੇ ਦੀ ਕਮਾਈ ਬੈਂਕਾਂ ਵਿੱਚ ਸੁਰੱਖਿਅਤ ਹੈ?


ਕਿਸਾਨ ਖੁਦਕੁਸ਼ੀਆਂ: ਆਓ ਦੂਸ਼ਣਬਾਜ਼ੀ ਛੱਡ ਕੇ ਹੱਲ ਸੋਚੀਏ

 

ਖਸਰੇ ਤੇ ਜਰਮਨ ਮੀਜ਼ਲਜ਼ ਦਾ ਵਿਆਪਕ ਟੀਕਾਕਾਰਨ ਪ੍ਰੋਗਰਾਮ: ਤੱਥ ਤੇ ਹਕੀਕਤਾਂ

 

ਸ਼ਿਲਾਂਗ ਦੇ ਸਿੱਖਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ?

 

ਨਾ ਸੁਧਰਨੇ ਬਾਬੇ ਤੇ ਨਾ ਸੁਧਰਨੇ ਲੋਕ

 

ਮਿਸ਼ਨ ਤੰਦਰੁਸਤ ਪੰਜਾਬ: ਪੱਲੇ ਨਹੀਂ ਧੇਲਾ, ਕਰਦੀ ਮੇਲਾ-ਮੇਲਾ


ਬਲੈਕ ਪ੍ਰਿੰਸ ਆਫ਼ ਪਰਥਸ਼ਾਇਰ: ਮਹਾਰਾਜਾ ਦਲੀਪ ਸਿੰਘ


ਸੋਮਾਲੀਅਨ ਪਾਇਰੇਟਸ: ਸਮੁੰਦਰੀ-ਜਹਾਜ਼ਾਂ ਦੇ ਸਭ ਤੋਂ ਵੱਡੇ ਦੁਸ਼ਮਣ

 

ਹਿਰੋਸ਼ਿਮਾ ਅਤੇ ਨਾਗਾਸਾਕੀ ਦੀ ਦੁਖਦ ਪ੍ਰਮਾਣੂ ਘਟਨਾ


ਸਾਕਾ ਨੀਲਾ ਤਾਰਾ ਦੀ ਵਰੇਗੰਢ 'ਤੇ ਲੱਡੂ, ਪੰਜ-ਤਾਰਾ ਹੋਟਲ ਵਿਚ ਪਾਰਟੀ - ਤੁਹਾਡੀ ਇੱਕ-ਦੂਜੇ ਬਾਰੇ ਚੁੱਪ ਸਮਝ ਆਉਂਦੀ ਹੈ


ਗੁਰੂ ਗੋਬਿੰਦ ਸਿੰਘ ਜੀ ਨੈਪੋਲੀਅਨ ਦੇ ਘੋੜੇ 'ਤੇ ਸਵਾਰ - ਪਾਖੰਡ ਬੰਦ ਕਰੋ ਤੇ ਮਾਫ਼ੀ ਮੰਗੋ


ਕੀ ਰਾਹੁਲ ਗਾਂਧੀ ਕਾਂਗਰਸ ਦੀ ਡਿਗੀ ਸਾਖ਼ ਨੂੰ ਬਹਾਲ ਕਰ ਸਕਣਗੇ?


ਪ੍ਰਧਾਨ ਜੀ, ਕੀ ਸੱਚ ਸੁਣਨਗੇ?


ਰੌਸ਼ਨ ਖ਼ਵਾਬ ਦਾ ਖ਼ਤ


ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦਾ ਫੈਸਲਾ ਅਤੇ ਪਰਾਲੀ ਨੂੰ ਲਗਾਈ ਜਾਂਦੀ ਅੱਗ

_______________________________________________________________







Comment

your name*

email address*

comments*
You may use these HTML tags:<p> <u> <i> <b> <strong> <del> <code> <hr> <em> <ul> <li> <ol> <span> <div>

verification code*
 







MOST VISITED
YOU MAY LIKE

TOPIC CLOUD

TAGS CLOUD

ARCHIVE




Copyright © 2016-2017










NEWS LETTER