--

November 21, 2024

  • Facebook Icon
  • Twitter Icon
  • Youtube Icon
  • Instagram Icon

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਸਲਤਨਤ ਦਾ ਖਾਤਮਾ ਕਰਕੇ ਪਹਿਲਾ ਸਿੱਖ ਰਾਜ ਸਥਾਪਿਤ ਕੀਤਾ : ਪ੍ਰੋਫੈਸਰ ਬਡੁੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 354ਵੇਂ ਜਨਮ ਦਿਹਾੜੇ ਤੇ ਸਮੁੱਚੀ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਥਾਪੜਾ ਪ੍ਰਾਪਤ ਕਰਕੇ 700 ਸਾਲਾ ਮੁਗਲ ਸਲਤਨਤ ਨੂੰ ਸ਼ਿਕਸਤ ਦੇ ਕੇ 12 ਮਈ 1710 ਨੂੰ ਸਰਹੰਦ ਦੇ ਨਵਾਬ ਵਜ਼ੀਦ ਖਾਂ ਨੂੰ ਚਪੜਚਿੜੀ ਦੇ ਮੈਦਾਨ ਵਿੱਚ ਚਿੱਤ ਕਰਕੇ ਮੁਗਲ ਸਲਤਨਤ ਦਾ ਖਾਤਮਾ ਕੀਤਾ ਤੇ 14 ਮਈ 1710 ਨੂੰ ਸੰਸਾਰ ਵਿੱਚ ਧਰਤੀ ਤੇ ਪਹਿਲਾ ਸਿੱਖ ਰਾਜ ਸਥਾਪਿਤ ਕੀਤਾ।

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ, ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਤੇ ਸਿੱਕੇ ਵੀ ਚਲਾਏ ਤੇ ਕਿਰਤੀ ਕਿਸਾਨਾਂ ਨੂੰ ਜਮੀਨਾਂ ਦੀ ਮਾਲਕੀ ਦੇ ਹੱਕ ਦਿੱਤੇ ।

ਪ੍ਰੋਫੈਸਰ ਨਹੀਂ ਬਡੁੰਗਰ ਨੇ ਕਿਹਾ ਕਿ ਉਹਨਾਂ ਦੇ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਕਾਰਜਕਾਲ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਗਿਆਨੀ ਗੁਰਮੁਖ ਸਿੰਘ ਇਕੱਤਰਤਾ ਹਾਲ ਵਿੱਚ ਦੁਨੀਆਂ ਦਾ ਸਭ ਤੋਂ ਵੱਡੇ ਲਾਸਾਨੀ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਨ 16 ਅਕਤੂਬਰ ਨੂੰ, ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹੰਦ ਫਤਿਹ ਨੂੰ ਸਮਰਪਿਤ 12 ਮਈ ਨੂੰ ਸਰਹੰਦ ਫਤਿਹ ਦਿਵਸ, ਅਤੇ 9 ਜੂਨ ਨੂੰ ਸ਼ਹੀਦੀ ਦਿਵਸ ਮਨਾਉਣ ਦੇ ਮਤੇ ਪਾਸ ਕੀਤੇ ਗਏ ਅਤੇ ਉਦੋਂ ਤੋਂ ਹੀ ਹਰ ਸਾਲ ਇਹ ਦਿਹਾੜੇ ਵੱਡੇ ਪੱਧਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ ਹਨ।

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo