--

December 22, 2024

  • Facebook Icon
  • Twitter Icon
  • Youtube Icon
  • Instagram Icon

ਪੋਲਿੰਗ ਸਟੇਸ਼ਨਾਂ ‘ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਪੈਸ਼ਲ ਕੈਂਪ ਲਗਾਏ ਜਾਣਗੇ : ਇਸ਼ਾ ਸਿੰਗਲ

ਪਟਿਆਲਾ ਦੇ ਵਧੀਕ ਜਿ਼ਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਜਿਲ੍ਹਾ ਪਟਿਆਲਾ ਵਿੱਚ ਆਉਂਦੇ ਕੁਲ 08 ਵਿਧਾਨ ਸਭਾ ਚੋਣ ਹਲਕਿਆਂ ( 109—ਨਾਭਾ (ਐਸ.ਸੀ) , 110—ਪਟਿਆਲਾ ਦਿਹਾਤੀ, 111—ਰਾਜਪੁਰਾ, 113—ਘਨੌਰ, 114—ਸਨੌਰ , 115—ਪਟਿਆਲਾ , 116—ਸਮਾਣਾ , 117—ਸ਼ੁਤਰਾਣਾ (ਐਸ. ਸੀ ) ਦੇ ਨਿਵਾਸੀਆ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਯੋਗਤਾ ਮਿਤੀ 01.01.2025 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਕਰਨ ਦਾ ਕੰਮ ਮਿਤੀ 29.10.2024 ਨੂੰ ਸ਼ੁਰੂ ਹੋ ਚੁੱਕਾ ਹੈ । ਇਹ ਕੰਮ ਮਿਤੀ 29.10.2024 ਤੋਂ ਮਿਤੀ 28.11.2024 ਦੋਰਾਨ ਕੀਤਾ ਜਾਣਾ ਹੈ।

ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾ ਵਲੋਂ ਮਿਤੀ 09.11.2024 ( ਦਿਨ ਸ਼ਨੀਵਾਰ ) , 10.11.2024 ( ਦਿਨ ਐਤਵਾਰ ) ਨੂੰ ਸਵੇਰੇ 9.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਆਪਣੇ— ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾ ਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ । ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ , ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ ।

Isha Singhal

ਇਸ਼ਾ ਸਿੰਗਲ

ਵਧੀਕ ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਸ ਸਾਲ 17 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੋਜਵਾਨ ਵਰਗ ਦੇ ਬੱਚਿਆਂ ਜਿਨ੍ਹਾਂ ਦੀ ਸਾਲ 2025 ਦੋਰਾਨ ਕਿਸੇ ਵੀ ਯੋਗਤਾ ਮਿਤੀ ( 01 ਜਨਵਰੀ 2025, 01, ਅਪ੍ਰੈਲ 2025, 01 ਜੂਲਾਈ 2025 , 01 ਅਕਤੂਬਰ 2025 ) ਨੂੰ 18 ਸਾਲ ਦੀ ਉਮਰ ਪੂਰੀ ਹੋ ਜਾਵੇਗੀ , ਪਾਸੋਂ ਉਨ੍ਹਾਂ ਦੀ 18 ਸਾਲ ਉਮਰ ਪੂਰੀ ਹੋਣ ਦੀ ਮਿਤੀ ਤੇ ਬਤੋਰ ਵੋਟਰ ਰਜਿਸਟ੍ਰੇਸ਼ਨ ਕਰਨ ਸਬੰਧੀ ਐਡਵਾਂਸ ਤੋਰ ਤੇ ਫਾਰਮ ਨੰ: 6 ਪ੍ਰਾਪਤ ਕਰਨ ਦਾ ਵਿਸ਼ੇਸ ਉਪਰਾਲਾ ਕੀਤਾ ਗਿਆ ਹੈ ।

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ 2025 ਵਿੱਚ ਪੈਂਦੀਆਂ ਕੁਲ ਚਾਰ ਤਿਮਾਹੀਆ ਯੋਗਤਾ ਮਿਤੀ 01 ਜਨਵਰੀ 2025 , 01 ਅਪ੍ਰੈਲ 2025, 01 ਜੁਲਾਈ 2025, ਅਤੇ 01 ਅਕਤੂਬਰ 2025 ਅਨੁਸਾਰ ਕਿਸੇ ਵੀ ਯੋਗਤਾ ਮਿਤੀ ਨੂੰ ਬਿਨੈਕਾਰ ਦੀ ਉਮਰ 18 ਸਾਲ ਪੂਰੀ ਹੋ ਜਾਂਦੀ ਹੈ ( ਭਾਵ ਜਿਸਦੀ ਉਮਰ ਮਿਤੀ 01 ਜਨਵਰੀ 2025 ਨੂੰ 18 ਸਾਲ ਦੀ ਪੂਰੀ ਨਹੀਂ ਹੁੰਦੀ ,ਪਰੰਤੂ ਉਸਦੀ ਉਮਰ ਸਾਲ ਦੀ ਅਗਲੀ ਤਿੰਨ ਯੋਗਤਾ ਮਿਤੀ ਅਨੁਸਾਰ 18 ਸਾਲ ਪੂਰੀ ਹੋ ਜਾਂਦੀ ਹੈ ) ਤਾਂ ਅਜਿਹੇ ਬਿਨੈਕਾਰ ਆਪਣੀ ਵੋਟ ਬਨਾਉਣ ਲਈ ਐਡਵਾਂਸ ਵਿੱਚ ਫ਼ਾਰਮ ਨੰ. 6 ਭਰਕੇ ਦੇ ਸਕਣਗੇ ।

ਮਿਤੀ 01.01.2025 ਦੇ ਆਧਾਰ ਤੇ 18 ਸਾਲ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਨਾਲ ਦੀ ਨਾਲ ਕਰ ਦਿੱਤਾ ਜਾਵੇਗਾ ਅਤੇ ਸਾਲ ਦੀਆ ਅਗਲੀਆ ਤਿੰਨ ਤਿਮਾਹੀਆ ਦੋਰਾਨ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਬਿਨੈ ਪੱਤਰਾਂ ਦਾ ਨਿਪਟਾਰਾ ਯੋਗਤਾ ਮਿਤੀ ਦੇ ਪਹਿਲੇ ਮਹੀਨੇ ਦੋਰਾਨ ਕੀਤਾ ਜਾਵੇਗਾ । ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਬਿਨੈਕਾਰ ਵਲੋਂ ਆਪਣੀਆਂ ਤਾਜ਼ੀਆਂ ਖਿਚਵਾਈਆਂ ਹੋਈਆਂ ਦੋ ਰੰਗਦਾਰ ਫੋਟੋਆਂ, ਉਮਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਫਾਰਮ ਨੰ: 6 ਨਾਲ ਸ਼ਾਮਲ ਕਰਕੇ ਜਮ੍ਹਾਂ ਕਰਵਾਏ ਜਾਣੇ ਹਨ ।

ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਬਤੋਰ ਐਨ. ਆਰ. ਆਈ. ਵੋਟਰ ਰਜਿਸਟਰ ਹੋਣਾ ਚਾਹੁੰਦਾ ਹੈ ਤਾਂ ਉਸ ਵਲੋਂ ਫਾਰਮ ਨੰ: 6— ਏ , ਕਿਸੇ ਵਿਅਕਤੀ ਦੀ ਮੋਤ ਹੋ ਗਈ ਹੈ , ਤਾਂ ਉਸਦੀ ਵੋਟ ਕਟਵਾਉਣ ਲਈ ਫਾਰਮ ਨੰ: 7 , ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ ਅਤੇ ਇੱਕ ਪੋਲਿੰਗ ਏਰੀਏ ਤੋਂ ਦੂਜੇ ਪੋਲਿੰਗ ਏਰੀਏ ਵਿੱਚ ਸਿਫ਼ਟ ਕਰਕੇ ਨਵੇਂ ਪੋਲਿਗ ਏਰੀਏ ਵਿੱਚ ਆਪਣਾ ਨਾਮ ਰਜਿਸਟਰ ਕਰਵਾਉਣ ਅਤੇ ਆਪਣਾ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰ: 8 ਭਰਕੇ ਸਬੰਧਤ ਪੋਲਿੰਗ ਸਟੇਸ਼ਨ ਦੇ ਬੂਥ ਲੈਵਲ ਅਫਸਰ , ਸਬੰਧਤ ਚੋਣਕਾਰ / ਸਹਾਇਕ ਚੋਣਕਾਰ ਰਜਿਸਟੇ੍ਰਸ਼ਨ ਅਫਸਰ ਜਾਂ ਜਿਲ੍ਹਾ ਚੋਣ ਦਫਤਰ ਵਿੱਚ ਜਮ੍ਹਾ ਕਰਵਾਏ ਜਾ ਸਕਦੇ ਹਨ । ਇਸਤੋਂ ਇਲਾਵਾ ਇਹ ਸਾਰੇ ਫਾਰਮ ਆਨ ਲਾਈਨ ਵਿਧੀ ਦਾ ਉਪਯੋਗ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੇ ਗਏ ਪੋਰਟਲ www.voters.eci.gov.in ਜਾਂ VOTER HELPLINE Mobile App ਰਾਹੀਂ ਭਰਕੇ ਅਤੇ ਇਸ ਸਬੰਧੀ ਲੋੜੀਂਦੇ ਦਸਤਾਵੇਜ਼ ( ਬਿਨੈਕਾਰ ਦੀ ਫੋਟੋ , ਉਮਰ ਸਬੰਧੀ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ) ਅਪਲੋਡ ਕਰਕੇ ਆਪਣਾ ਦਾਅਵਾ ਜਾਂ ਇਤਰਾਜ ਦਿੱਤਾ ਜਾ ਸਕਦਾ ਹੈ ।

ਉਕਤ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਵਲੋਂ ਮੋਜੂਦਾ ਵੋਟਰ ਸੂਚੀਆ ਨੂੰ ਸ਼ੁੱਧ ਅਤੇ ਤਰੂਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਮੰਤਵ ਨੂੰ ਪੂਰਾ ਕਰਨ ਲਈ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ ਵੀ ਵਿਸ਼ੇਸ ਤੋਰ ਤੇ ਕੀਤਾ ਜਾ ਰਿਹਾ ਹੈ । ਇਸ ਮੰਤਵ ਨੂੰ ਪੂਰਾ ਕਰਨ ਲਈ ਚੋਣ ਹਲਕੇ ਦੇ ਬੂਥ ਲੈਵਲ ਅਫਸਰਾ ਵਲੋਂ ਵੋਟਰਾ ਪਾਸੋਂ ਫਾਰਮ ਨੰ: 6—ਬੀ ਭਰਕੇ ਪ੍ਰਾਪਤ ਕੀਤੇ ਜਾ ਰਹੇ ਹਨ । ਇਥੇ ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਕਿਸੇ ਵੀ ਵੋਟਰ ਵਲੋਂ ਆਪਣੇ ਵੋਟਰ ਕਾਰਡ ਨੂੰ ਉਸਦੇ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ Voluntarily ਤੋਰ ਤੇ ਕੀਤਾ ਜਾ ਰਿਹਾ ਹੈ ।

ਉਹਨਾਂ ਇਸ ਸਬੰਧੀ ਆਮ ਜਨਤਾ / ਵੋਟਰਾਂ ਨੂੰ ਵਿਸ਼ੇਸ ਤੋਰ ਤੇ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ / ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜਰੂਰ ਜਮ੍ਹਾਂ ਕਰਵਾਉਣ , ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਮਿਥੇ ਗਏ ਟੀਚੇ “No Voter to be left behind” ਭਾਵ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ , ਨੂੰ ਪੂਰਾ ਕੀਤਾ ਜਾ ਸਕੇ ਅਤੇ ਭਾਰਤ ਦੇ ਹਰੇਕ ਨਾਗਰਿਕ ਜ਼ੋ ਕਿ ਆਪਣੀ ਵੋਟ ਬਣਵਾਉਣ ਸਬੰਧੀ ਯੋਗਤਾ ਪੂਰੀ ਕਰਦਾ ਹੈ , ਨੂੰ ਬਤੋਰ ਵੋਟਰ ਰਜਿਸਟਰ ਕਰਕੇ ਉਸਦੀ ਭਾਰਤ ਦੇ ਵਿਸ਼ਾਲ ਲੋਕਤੰਤਰ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ । Pt Logo

Disclaimer : punjabtoday.net and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of punjabtoday.net or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Punjab Today Logo